Atos 26

Punjabi Bible (GL_PUNJABI) vs VC

Sair da comparação
VC Versão Católica
1 ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।"
1 Agripa disse a Paulo: Tens permissão de fazer a tua defesa. Paulo então fez um gesto com a mão e começou a sua justificação:
2 “ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।"
2 Julgo-me feliz de poder hoje fazer a minha defesa, na tua presença, ó rei Agripa, de tudo quanto me acusam os judeus,
3 ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।"
3 porque tu conheces perfeitamente os seus costumes e controvérsias. Peço-te, pois, que me ouças com paciência.
4 “ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ।"
4 Minha vida, desde a minha primeira juventude, tem decorrido no meio de minha pátria e em Jerusalém, e é conhecida dos judeus.
5 ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।"
5 Sabem eles, desde longa data, e se quiserem poderão testemunhá-lo, que vivi segundo a seita mais rigorosa da nossa religião, isto é, como fariseu.
6 ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।"
6 Mas agora sou acusado em juízo, por esperar a promessa que foi feita por Deus a nossos pais,
7 ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ।"
7 e a qual as nossas doze tribos esperam alcançar, servindo a Deus noite e dia. Por essa esperança, ó rei, é que sou acusado pelos judeus.
8 ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?"
8 Que pensais vós? É coisa incrível que Deus ressuscite os mortos?
9 “ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।"
9 Também eu acreditei que devia fazer a maior oposição ao nome de Jesus de Nazaré.
10 ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।"
10 Assim procedi de fato em Jerusalém e tenho encerrado muitos irmãos em cárceres, havendo recebido para isso poder dos sumos sacerdotes; quando os sentenciavam à morte, eu dava a minha plena aprovação.
11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।"
11 Muitas vezes, perseguindo-os por todas as sinagogas, eu os maltratava para obrigá-los a blasfemar. Enfurecendo-me mais e mais contra eles, eu os perseguia até no estrangeiro.
12 ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।"
12 Nesse intuito, fui a Damasco, com poder e comissão dos sumos sacerdotes.
13 ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।"
13 Era meio-dia, ó rei. Eu estava a caminho quando uma luz do céu, mais fulgurante que o sol, brilhou em torno de mim e dos meus companheiros.
14 ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’"
14 Caímos todos nós por terra, e ouvi uma voz que me dizia em língua hebraica: Saulo, Saulo, por que me persegues? Dura coisa te é recalcitrar contra o aguilhão.
15 “ਮੈਂ ਕਿਹਾ, ‘ਪ੍ਰਭੂ, ਤੂੰ ਕੌਣ ਹੈਂ?’ “ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।"
15 Então eu disse: Quem és, Senhor? O Senhor respondeu: Eu sou Jesus, a quem persegues.
16 ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।"
16 Mas levanta-te e põe-te em pé, pois eu te apareci para te fazer ministro e testemunha das coisas que viste e de outras para as quais hei de manifestar-me a ti.
17 ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।"
17 Escolhi-te do meio do povo e dos pagãos, aos quais agora te envio
18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”"
18 para abrir-lhes os olhos, a fim de que se convertam das trevas à luz e do poder de Satanás a Deus, para que, pela fé em mim, recebam perdão dos pecados e herança entre os que foram santificados.
19 ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ।"
19 Desde então, ó rei, não fui desobediente à visão celestial.
20 ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।"
20 Preguei primeiramente aos de Damasco e depois em Jerusalém e por toda a terra da Judéia, e aos pagãos, para que se arrependessem e se convertessem a Deus, fazendo dignas obras correspondentes.
21 “ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।"
21 Por isso, os judeus me prenderam no templo e tentaram matar-me.
22 ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।"
22 Mas, assistido do socorro de Deus, permaneço vivo até o dia de hoje. Dou testemunho a pequenos e a grandes, nada dizendo senão o que os profetas e Moisés disseram que havia de acontecer,
23 ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜਿਉਂ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”"
23 a saber: que Cristo havia de padecer e seria o primeiro que, pela ressurreição dos mortos, havia de anunciar a luz ao povo judeu e aos pagãos.
24 ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”"
24 Dizendo ele essas coisas em sua defesa, Festo exclamou em alta voz: Estás louco, Paulo! O teu muito saber tira-te o juízo.
25 ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।"
25 Paulo, então, respondeu: Não estou louco, excelentíssimo Festo, mas digo palavras de verdade e de prudência.
26 ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।"
26 Pois dessas coisas tem conhecimento o rei, em cuja presença falo com franqueza. Sei que nada disso lhe é oculto, porque nenhuma dessas coisas se fez ali ocultamente.
27 ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”"
27 Crês, ó rei, nos profetas? Bem sei que crês!
28 ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”"
28 Disse então Agripa a Paulo: Por pouco não me persuades a fazer-me cristão!
29 ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”"
29 Respondeu Paulo: Prouvera a Deus que, por pouco e por muito, não somente tu, senão também quantos me ouvem, se fizessem hoje tal qual eu sou... menos estas algemas!
30 ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉੱਠ ਕੇ ਚੱਲੇ ਗਏ।"
30 Então o rei, o governador, Berenice e os que estavam sentados com eles se levantaram.
31 ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”"
31 Retirando-se, comentavam uns com os outros: Esse homem não fez coisa que mereça a morte ou prisão.
32 ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸੱਕਦਾ ਸੀ।”"
32 Agripa ainda disse a Festo: Ele poderia ser solto, se não tivesse apelado para César.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 26, comparar traduções ou montar um estudo — tudo direto pelo WhatsApp.