Atos 27
Punjabi Bible (GL_PUNJABI) vs NAA
NAA Nova Almeida Atualizada 2017
1 ਪੌਲੁਸ ਦਾ ਰੋਮ ਨੂੰ ਜਾਣਾ ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।"
1 Quando foi decidido que devíamos navegar para a Itália, entregaram Paulo e alguns outros presos a um centurião chamado Júlio, do Batalhão Imperial.
2 ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।"
2 Embarcando num navio de Adramítio, que estava de partida para costear a província da Ásia, fizemo-nos ao mar, indo conosco Aristarco, um macedônio de Tessalônica.
3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।"
3 No dia seguinte, chegamos a Sidom. Júlio, tratando Paulo com humanidade, permitiu que ele fosse ver os amigos e obter assistência.
4 ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।"
4 Partindo dali, navegamos ao abrigo da ilha de Chipre, porque os ventos eram contrários.
5 ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।"
5 E, tendo atravessado o mar ao longo da Cilícia e Panfília, chegamos a Mirra, na Lícia.
6 ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।"
6 Nesse porto, o centurião encontrou um navio de Alexandria, que estava de partida para a Itália, e nos fez embarcar nele.
7 ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਹਮਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸੱਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ।"
7 Navegando vagarosamente muitos dias, foi com dificuldade que chegamos às imediações de Cnido. Não nos sendo permitido prosseguir, por causa do vento contrário, navegamos ao abrigo de Creta, na altura de Salmona.
8 ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।"
8 Costeando a ilha com dificuldade, chegamos a um lugar chamado Bons Portos, perto do qual estava a cidade de Laseia.
9 ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,"
9 Depois de muito tempo, tendo-se tornado a navegação perigosa, e já passado o tempo do Dia do Jejum, Paulo os aconselhou,
10 “ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸੱਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।”"
10 dizendo: — Senhores, vejo que a viagem vai ser trabalhosa, com dano e muito prejuízo, não só da carga e do navio, mas também da nossa vida.
11 ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।"
11 Porém o centurião dava mais crédito ao piloto e ao mestre do navio do que ao que Paulo dizia.
12 ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।"
12 Não sendo o porto próprio para invernar, a maioria deles era de opinião que deviam partir dali, para ver se podiam chegar a Fenice e aí passar o inverno, visto ser um porto de Creta, que olha para o noroeste e para o sudoeste.
13 ਤੂਫ਼ਾਨ ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।"
13 Soprando brandamente o vento sul, e pensando eles ter alcançado o que desejavam, levantaram âncora e foram costeando mais de perto a ilha de Creta.
14 ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।"
14 Entretanto, não muito depois, desencadeou-se, do lado da ilha, um tufão de vento, chamado Euroaquilão.
15 ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।"
15 O navio foi arrastado com violência e, sem poder resistir ao vento, cessamos a manobra e nos fomos deixando levar.
16 ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ।"
16 Passando ao abrigo de uma ilhota chamada Cauda, com dificuldade conseguimos recolher o bote.
17 ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।"
17 Tendo içado o bote, os marinheiros usaram de todos os meios para reforçar o navio com cabos de segurança. E, temendo que fossem encalhar nos bancos de areia de Sirte, desceram as velas e foram à deriva.
18 ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।"
18 Açoitados severamente pela tormenta, no dia seguinte começaram a jogar a carga no mar.
19 ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।"
19 E, no terceiro dia, nós mesmos, com as próprias mãos, lançamos ao mar a armação do navio.
20 ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।"
20 E, não aparecendo, havia já alguns dias, nem sol nem estrelas, caindo sobre nós grande tempestade, dissipou-se, afinal, toda a esperança de salvamento.
21 ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।"
21 Havendo todos estado muito tempo sem comer, Paulo, pondo-se em pé no meio deles, disse: — Senhores, na verdade, era preciso terem-me atendido e não partir de Creta, para evitar este dano e perda.
22 ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।"
22 Mas agora aconselho que tenham coragem, porque nenhuma vida se perderá, mas somente o navio.
23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।"
23 Porque, esta mesma noite, um anjo do Deus a quem pertenço e a quem sirvo, esteve comigo,
24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’"
24 dizendo: “Paulo, não tenha medo! É preciso que você compareça diante de César, e eis que Deus, por sua graça, lhe deu todos os que navegam com você.”
25 ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।"
25 Portanto, senhores, tenham coragem! Pois eu confio em Deus que tudo vai acontecer conforme me foi dito.
26 ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”"
26 Porém é necessário que sejamos arrastados para alguma ilha.
27 ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ।"
27 Quando chegou a décima quarta noite, sendo nós batidos de um lado para outro no mar Adriático, por volta da meia-noite os marinheiros pressentiram que se aproximavam de alguma terra.
28 ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ।"
28 E, lançando a sonda, viram que a profundidade era de trinta e seis metros. Passando um pouco mais adiante, tornando a lançar a sonda, viram que a profundidade era de vinte e sete metros.
29 ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।"
29 E, receosos de que fôssemos atirados contra lugares rochosos, lançaram da popa quatro âncoras e oravam para que rompesse o dia.
30 ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।"
30 Nisto os marinheiros tentaram escapar do navio. Arriaram o bote no mar, a pretexto de que iam largar âncoras da proa.
31 ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।”"
31 Paulo disse ao centurião e aos soldados: — Se estes não permanecerem a bordo, vocês não poderão se salvar.
32 ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ।"
32 Então os soldados cortaram os cabos do bote e o deixaram afastar-se.
33 ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।"
33 Enquanto amanhecia, Paulo rogava a todos que se alimentassem, dizendo: — Hoje é o décimo quarto dia em que, esperando, vocês estão sem comer, não tendo provado nada.
34 ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”"
34 Por isso peço que comam alguma coisa, pois disto depende a sobrevivência de vocês. Porque nenhum de vocês perderá nem mesmo um fio de cabelo.
35 ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।"
35 Tendo dito isto, pegando um pão, deu graças a Deus na presença de todos e, depois de o partir, começou a comer.
36 ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।"
36 Todos ficaram mais animados e se puseram também a comer.
37 (ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।)"
37 Estávamos no navio duzentas e setenta e seis pessoas ao todo.
38 ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।"
38 Refeitos com a comida, aliviaram o navio, jogando o trigo no mar.
39 ਜਹਾਜ਼ ਨਾ ਨਸ਼ਟ ਹੋਣਾ ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ।"
39 Quando amanheceu, não reconheceram a terra, mas avistaram uma enseada, onde havia uma praia. Então consultaram entre si se não podiam encalhar ali o navio.
40 ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।"
40 Cortando os cabos das âncoras, deixaram que ficassem no mar. Soltaram também as amarras do leme. E, alçando a vela de proa ao vento, dirigiram-se para a praia.
41 ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।"
41 Dando, porém, num lugar onde duas correntes se encontravam, encalharam ali o navio; a proa encravou-se e ficou imóvel, mas a popa se despedaçava pela violência das ondas.
42 ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ।"
42 O parecer dos soldados era que os presos deviam ser mortos, para que nenhum deles fugisse nadando.
43 ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।"
43 Mas o centurião, querendo salvar Paulo, impediu-os de fazer isso. Ordenou que os que soubessem nadar fossem os primeiros a lançar-se ao mar e alcançar a terra.
44 ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।"
44 Quanto aos demais, que se salvassem, uns, em tábuas, e outros, em destroços do navio. E foi assim que todos se salvaram em terra.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 27, comparar traduções ou montar um estudo — tudo direto pelo WhatsApp.