Atos 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।"
1 Ao cumprir-se o dia de Pentecostes, estavam todos reunidos no mesmo lugar;
2 ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ।"
2 de repente, veio do céu um som, como de um vento impetuoso, e encheu toda a casa onde estavam assentados.
3 ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।"
3 E apareceram, distribuídas entre eles, línguas, como de fogo, e pousou uma sobre cada um deles.
4 ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।"
4 Todos ficaram cheios do Espírito Santo e passaram a falar em outras línguas, segundo o Espírito lhes concedia que falassem.
5 ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।"
5 Ora, estavam habitando em Jerusalém judeus, homens piedosos, vindos de todas as nações debaixo do céu.
6 ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।"
6 Quando, pois, se fez ouvir aquela voz, afluiu a multidão, que se possuiu de perplexidade, porquanto cada um os ouvia falar na sua própria língua.
7 ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?"
7 Estavam, pois, atônitos e se admiravam, dizendo: Vede! Não são, porventura, galileus todos esses que aí estão falando?
8 ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।"
8 E como os ouvimos falar, cada um em nossa própria língua materna?
9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ,"
9 Somos partos, medos, elamitas e os naturais da Mesopotâmia, Judeia, Capadócia, Ponto e Ásia,
10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।"
10 da Frígia, da Panfília, do Egito e das regiões da Líbia, nas imediações de Cirene, e romanos que aqui residem,
11 ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”"
11 tanto judeus como prosélitos, cretenses e arábios. Como os ouvimos falar em nossas próprias línguas as grandezas de Deus?
12 ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”"
12 Todos, atônitos e perplexos, interpelavam uns aos outros: Que quer isto dizer?
13 ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”"
13 Outros, porém, zombando, diziam: Estão embriagados!
14 ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।"
14 Então, se levantou Pedro, com os onze; e, erguendo a voz, advertiu-os nestes termos: Varões judeus e todos os habitantes de Jerusalém, tomai conhecimento disto e atentai nas minhas palavras.
15 ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ।"
15 Estes homens não estão embriagados, como vindes pensando, sendo esta a terceira hora do dia.
16 ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ"
16 Mas o que ocorre é o que foi dito por intermédio do profeta Joel:
17 ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।"
17 E acontecerá nos últimos dias, diz o Senhor, que derramarei do meu Espírito sobre toda a carne; vossos filhos e vossas filhas profetizarão, vossos jovens terão visões, e sonharão vossos velhos;
18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।"
18 até sobre os meus servos e sobre as minhas servas derramarei do meu Espírito naqueles dias, e profetizarão.
19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।"
19 Mostrarei prodígios em cima no céu e sinais embaixo na terra: sangue, fogo e vapor de fumaça.
20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।"
20 O sol se converterá em trevas, e a lua, em sangue, antes que venha o grande e glorioso Dia do Senhor.
21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’"
21 E acontecerá que todo aquele que invocar o nome do Senhor será salvo.
22 “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।"
22 Varões israelitas, atendei a estas palavras: Jesus, o Nazareno, varão aprovado por Deus diante de vós com milagres, prodígios e sinais, os quais o próprio Deus realizou por intermédio dele entre vós, como vós mesmos sabeis;
23 ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।"
23 sendo este entregue pelo determinado desígnio e presciência de Deus, vós o matastes, crucificando-o por mãos de iníquos;
24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।"
24 ao qual, porém, Deus ressuscitou, rompendo os grilhões da morte; porquanto não era possível fosse ele retido por ela.
25 ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।"
25 Porque a respeito dele diz Davi: Diante de mim via sempre o Senhor, porque está à minha direita, para que eu não seja abalado.
26 ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।"
26 Por isso, se alegrou o meu coração, e a minha língua exultou; além disto, também a minha própria carne repousará em esperança,
27 ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।"
27 porque não deixarás a minha alma na morte, nem permitirás que o teu Santo veja corrupção.
28 ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’"
28 Fizeste-me conhecer os caminhos da vida, encher-me-ás de alegria na tua presença.
29 “ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।"
29 Irmãos, seja-me permitido dizer-vos claramente a respeito do patriarca Davi que ele morreu e foi sepultado, e o seu túmulo permanece entre nós até hoje.
30 ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।"
30 Sendo, pois, profeta e sabendo que Deus lhe havia jurado que um dos seus descendentes se assentaria no seu trono,
31 ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’"
31 prevendo isto, referiu-se à ressurreição de Cristo, que nem foi deixado na morte, nem o seu corpo experimentou corrupção.
32 ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।"
32 A este Jesus Deus ressuscitou, do que todos nós somos testemunhas.
33 ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।"
33 Exaltado, pois, à destra de Deus, tendo recebido do Pai a promessa do Espírito Santo, derramou isto que vedes e ouvis.
34 ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,"
34 Porque Davi não subiu aos céus, mas ele mesmo declara: Disse o Senhor ao meu Senhor: Assenta-te à minha direita,
35 ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’"
35 até que eu ponha os teus inimigos por estrado dos teus pés.
36 “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”"
36 Esteja absolutamente certa, pois, toda a casa de Israel de que a este Jesus, que vós crucificastes, Deus o fez Senhor e Cristo.
37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”"
37 Ouvindo eles estas coisas, compungiu-se-lhes o coração e perguntaram a Pedro e aos demais apóstolos: Que faremos, irmãos?
38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।"
38 Respondeu-lhes Pedro: Arrependei-vos, e cada um de vós seja batizado em nome de Jesus Cristo para remissão dos vossos pecados, e recebereis o dom do Espírito Santo.
39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”"
39 Pois para vós outros é a promessa, para vossos filhos e para todos os que ainda estão longe, isto é, para quantos o Senhor, nosso Deus, chamar.
40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”"
40 Com muitas outras palavras deu testemunho e exortava-os, dizendo: Salvai-vos desta geração perversa.
41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।"
41 Então, os que lhe aceitaram a palavra foram batizados, havendo um acréscimo naquele dia de quase três mil pessoas.
42 ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।"
42 E perseveravam na doutrina dos apóstolos e na comunhão, no partir do pão e nas orações.
43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ।"
43 Em cada alma havia temor; e muitos prodígios e sinais eram feitos por intermédio dos apóstolos.
44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।"
44 Todos os que creram estavam juntos e tinham tudo em comum.
45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।"
45 Vendiam as suas propriedades e bens, distribuindo o produto entre todos, à medida que alguém tinha necessidade.
46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।"
46 Diariamente perseveravam unânimes no templo, partiam pão de casa em casa e tomavam as suas refeições com alegria e singeleza de coração,
47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।"
47 louvando a Deus e contando com a simpatia de todo o povo. Enquanto isso, acrescentava-lhes o Senhor, dia a dia, os que iam sendo salvos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 2, comparar traduções ou montar um estudo — tudo direto pelo WhatsApp.