Atos 3
Punjabi Bible (GL_PUNJABI) vs ARC
ARC Almeida Revista e Corrigida 2009
1 ਪਤਰਸ ਦਾ ਇੱਕ ਲੰਗੜ੍ਹੇ ਨੂੰ ਠੀਕ ਕਰਨਾ ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।"
1 Pedro e João subiam juntos ao templo à hora da oração, a nona.
2 ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।"
2 E era trazido um varão que desde o ventre de sua mãe era coxo, o qual todos os dias punham à porta do templo chamada Formosa, para pedir esmola aos que entravam.
3 ਉਸ ਦਿਨ, ਉਸ ਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।"
3 Ele, vendo a Pedro e a João, que iam entrando no templo, pediu que lhe dessem uma esmola.
4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”"
4 E Pedro, com João, fitando os olhos nele, disse: Olha para nós.
5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ।"
5 E olhou para eles, esperando receber alguma coisa.
6 ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”"
6 E disse Pedro: Não tenho prata nem ouro, mas o que tenho, isso te dou. Em nome de Jesus Cristo, o Nazareno, levanta-te e anda.
7 ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ।"
7 E, tomando-o pela mão direita, o levantou, e logo os seus pés e tornozelos se firmaram.
8 ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।"
8 E, saltando ele, pôs-se em pé, e andou, e entrou com eles no templo, andando, e saltando, e louvando a Deus.
9 ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸ਼ੁਰ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ?"
9 E todo o povo o viu andar e louvar a Deus;
10 ਪਤਰਸ ਦਾ ਲੋਕਾਂ ਨੂੰ ਉਪਦੇਸ਼ ਦੇਣਾ ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।"
10 e conheciam-no, pois era ele o que se assentava a pedir esmola à Porta Formosa do templo; e ficaram cheios de pasmo e assombro pelo que lhe acontecera.
11 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?"
11 E, apegando-se ele a Pedro e João, todo o povo correu atônito para junto deles no alpendre chamado de Salomão.
12 ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।"
12 E, quando Pedro viu isto, disse ao povo: Varões israelitas, por que vos maravilhais disto? Ou, por que olhais tanto para nós, como se por nossa própria virtude ou santidade fizéssemos andar este homem?
13 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।"
13 O Deus de Abraão, e de Isaque, e de Jacó, o Deus de nossos pais, glorificou a seu Filho Jesus, a quem vós entregastes e perante a face de Pilatos negastes, tendo ele determinado que fosse solto.
14 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।"
14 Mas vós negastes o Santo e o Justo e pedistes que se vos desse um homem homicida.
15 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗੜ੍ਹੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸੱਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।"
15 E matastes o Príncipe da vida, ao qual Deus ressuscitou dos mortos, do que nós somos testemunhas.
16 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।"
16 E, pela fé no seu nome, fez o seu nome fortalecer a este que vedes e conheceis; e a fé que é por ele deu a este, na presença de todos vós, esta perfeita saúde.
17 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।"
17 E agora, irmãos, eu sei que o fizestes por ignorância, como também os vossos príncipes.
18 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।"
18 Mas Deus assim cumpriu o que já dantes pela boca de todos os seus profetas havia anunciado: que o Cristo havia de padecer.
19 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ।"
19 Arrependei-vos, pois, e convertei-vos, para que sejam apagados os vossos pecados, e venham, assim, os tempos do refrigério pela presença do Senhor.
20 “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।"
20 E envie ele a Jesus Cristo, que já dantes vos foi pregado,
21 ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ।"
21 o qual convém que o céu contenha até aos tempos da restauração de tudo, dos quais Deus falou pela boca de todos os seus santos profetas, desde o princípio.
22 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’"
22 Porque Moisés disse: O Senhor, vosso Deus, levantará dentre vossos irmãos um profeta semelhante a mim; a ele ouvireis em tudo quanto vos disser.
23 “ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।"
23 E acontecerá que toda alma que não escutar esse profeta será exterminada dentre o povo.
24 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’"
24 E todos os profetas, desde Samuel, todos quantos depois falaram, também anunciaram estes dias.
25 ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”"
25 Vós sois os filhos dos profetas e do concerto que Deus fez com nossos pais, dizendo a Abraão: Na tua descendência serão benditas todas as famílias da terra.
26 — ausente —
26 Ressuscitando Deus a seu Filho Jesus, primeiro o enviou a vós, para que nisso vos abençoasse, e vos desviasse, a cada um, das vossas maldades.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 3, comparar traduções ou montar um estudo — tudo direto pelo WhatsApp.