Atos 6
Punjabi Bible (GL_PUNJABI) vs ARA
ARA Almeida Revista e Atualizada 1993
1 ਖਾਸ ਕੰਮ ਲਈ ਸੱਤ ਮਨੁੱਖਾਂ ਦਾ ਚੁਣੇ ਜਾਣਾ ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।"
1 Ora, naqueles dias, multiplicando-se o número dos discípulos, houve murmuração dos helenistas contra os hebreus, porque as viúvas deles estavam sendo esquecidas na distribuição diária.
2 ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।"
2 Então, os doze convocaram a comunidade dos discípulos e disseram: Não é razoável que nós abandonemos a palavra de Deus para servir às mesas.
3 ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।"
3 Mas, irmãos, escolhei dentre vós sete homens de boa reputação, cheios do Espírito e de sabedoria, aos quais encarregaremos deste serviço;
4 ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”"
4 e, quanto a nós, nos consagraremos à oração e ao ministério da palavra.
5 ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।"
5 O parecer agradou a toda a comunidade; e elegeram Estêvão, homem cheio de fé e do Espírito Santo, Filipe, Prócoro, Nicanor, Timão, Pármenas e Nicolau, prosélito de Antioquia.
6 ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।"
6 Apresentaram-nos perante os apóstolos, e estes, orando, lhes impuseram as mãos.
7 ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।"
7 Crescia a palavra de Deus, e, em Jerusalém, se multiplicava o número dos discípulos; também muitíssimos sacerdotes obedeciam à fé.
8 ਯਹੂਦੀ ਇਸਤੀਫ਼ਾਨ ਦੇ ਖਿਲਾਫ਼ ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।"
8 Estêvão, cheio de graça e poder, fazia prodígios e grandes sinais entre o povo.
9 ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।"
9 Levantaram-se, porém, alguns dos que eram da sinagoga chamada dos Libertos, dos cireneus, dos alexandrinos e dos da Cilícia e Ásia, e discutiam com Estêvão;
10 ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।"
10 e não podiam resistir à sabedoria e ao Espírito, pelo qual ele falava.
11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”"
11 Então, subornaram homens que dissessem: Temos ouvido este homem proferir blasfêmias contra Moisés e contra Deus.
12 ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।"
12 Sublevaram o povo, os anciãos e os escribas e, investindo, o arrebataram, levando-o ao Sinédrio.
13 ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।"
13 Apresentaram testemunhas falsas, que depuseram: Este homem não cessa de falar contra o lugar santo e contra a lei;
14 ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”"
14 porque o temos ouvido dizer que esse Jesus, o Nazareno, destruirá este lugar e mudará os costumes que Moisés nos deu.
15 ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।"
15 Todos os que estavam assentados no Sinédrio, fitando os olhos em Estêvão, viram o seu rosto como se fosse rosto de anjo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 6, comparar traduções ou montar um estudo — tudo direto pelo WhatsApp.