Atos 7

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਇਸਤੀਫ਼ਾਨ ਦਾ ਉਪਦੇਸ਼ ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”"
1 E disse o sumo sacerdote: Porventura, é isto assim?
2 ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।"
2 E ele disse: Varões irmãos e pais, ouvi. O Deus da glória apareceu a Abraão, nosso pai, estando na Mesopotâmia, antes de habitar em Harã,
3 ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’"
3 e disse-lhe: Sai da tua terra e dentre a tua parentela e dirige-te à terra que eu te mostrar.
4 “ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।"
4 Então, saiu da terra dos caldeus e habitou em Harã. E dali, depois que seu pai faleceu, Deus o trouxe para esta terra em que habitais agora.
5 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।"
5 E não lhe deu nela herança, nem ainda o espaço de um pé; mas prometeu que lhe daria a posse dela e, depois dele, à sua descendência, não tendo ele filho.
6 “ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।"
6 E falou Deus assim: Que a sua descendência seria peregrina em terra alheia, e a sujeitariam à escravidão e a maltratariam por quatrocentos anos.
7 ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’"
7 E eu julgarei a nação que os tiver escravizado, disse Deus. E, depois disto, sairão e me servirão neste lugar.
8 “ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।"
8 E deu-lhe o pacto da circuncisão; e, assim, gerou a Isaque e o circuncidou ao oitavo dia; e Isaque, a Jacó; e Jacó, aos doze patriarcas.
9 “ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।"
9 E os patriarcas, movidos de inveja, venderam a José para o Egito; mas Deus era com ele.
10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।"
10 E livrou-o de todas as suas tribulações e lhe deu graça e sabedoria ante Faraó, rei do Egito, que o constituiu governador sobre o Egito e toda a sua casa.
11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।"
11 Sobreveio, então, a todo o país do Egito e de Canaã fome e grande tribulação; e nossos pais não achavam alimentos.
12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।"
12 Mas, tendo ouvido Jacó que no Egito havia trigo, enviou ali nossos pais, a primeira vez.
13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।"
13 E, na segunda vez, foi José conhecido por seus irmãos, e a sua linhagem foi manifesta a Faraó.
14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।"
14 E José mandou chamar a Jacó, seu pai, e a toda sua parentela, que era de setenta e cinco almas.
15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ।"
15 E Jacó desceu ao Egito e morreu, ele e nossos pais;
16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।"
16 e foram transportados para Siquém e depositados na sepultura que Abraão comprara por certa soma de dinheiro aos filhos de Hamor, pai de Siquém.
17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।"
17 Aproximando-se, porém, o tempo da promessa que Deus tinha feito a Abraão, o povo cresceu e se multiplicou no Egito;
18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।"
18 até que se levantou outro rei, que não conhecia a José.
19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।"
19 Esse, usando de astúcia contra a nossa linhagem, maltratou nossos pais, ao ponto de os fazer enjeitar as suas crianças, para que não se multiplicassem.
20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।"
20 Nesse tempo, nasceu Moisés, e era mui formoso, e foi criado três meses em casa de seu pai.
21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।"
21 E, sendo enjeitado, tomou-o a filha de Faraó e o criou como seu filho.
22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।"
22 E Moisés foi instruído em toda a ciência dos egípcios e era poderoso em suas palavras e obras.
23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।"
23 E, quando completou a idade de quarenta anos, veio-lhe ao coração ir visitar seus irmãos, os filhos de Israel.
24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।"
24 E, vendo maltratado um deles, o defendeu e vingou o ofendido, matando o egípcio.
25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।"
25 E ele cuidava que seus irmãos entenderiam que Deus lhes havia de dar a liberdade pela sua mão; mas eles não entenderam.
26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’"
26 E, no dia seguinte, pelejando eles, foi por eles visto e quis levá-los à paz, dizendo: Varões, sois irmãos; por que vos agravais um ao outro?
27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?"
27 E o que ofendia o seu próximo o repeliu, dizendo: Quem te constituiu príncipe e juiz sobre nós?
28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’"
28 Queres tu matar-me, como ontem mataste o egípcio?
29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।"
29 E a esta palavra fugiu Moisés e esteve como estrangeiro na terra de Midiã, onde gerou dois filhos.
30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।"
30 E, completados quarenta anos, apareceu-lhe o anjo do Senhor, no deserto do monte Sinai, numa chama de fogo de um sarçal.
31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।"
31 Então, Moisés, quando viu isto, se maravilhou da visão; e, aproximando-se para observar, foi-lhe dirigida a voz do Senhor,
32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।"
32 dizendo: Eu sou o Deus de teus pais, o Deus de Abraão, e o Deus de Isaque, e o Deus de Jacó. E Moisés, todo trêmulo, não ousava olhar.
33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।"
33 E disse-lhe o Senhor: Tira as sandálias dos pés, porque o lugar em que estás é terra santa.
34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’"
34 Tenho visto atentamente a aflição do meu povo que está no Egito, e ouvi os seus gemidos, e desci a livrá-los. Agora, pois, vem, e enviar-te-ei ao Egito.
35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।"
35 A este Moisés, ao qual haviam negado, dizendo: Quem te constituiu príncipe e juiz? A este enviou Deus como príncipe e libertador, pela mão do anjo que lhe aparecera no sarçal.
36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।"
36 Foi este que os conduziu para fora, fazendo prodígios e sinais na terra do Egito, no mar Vermelho e no deserto, por quarenta anos.
37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’"
37 Este é aquele Moisés que disse aos filhos de Israel: O Senhor, vosso Deus, vos levantará dentre vossos irmãos um profeta como eu; a ele ouvireis.
38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।"
38 Este é o que esteve entre a congregação no deserto, com o anjo que lhe falava no monte Sinai, e com nossos pais, o qual recebeu as palavras de vida para no-las dar.
39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।"
39 Ao qual nossos pais não quiseram obedecer, antes o rejeitaram e, em seu coração, se tornaram ao Egito,
40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’"
40 dizendo a Arão: Faze-nos deuses que vão adiante de nós; porque a esse Moisés, que nos tirou da terra do Egito, não sabemos o que lhe aconteceu.
41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।"
41 E, naqueles dias, fizeram o bezerro, e ofereceram sacrifícios ao ídolo, e se alegraram nas obras das suas mãos.
42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।"
42 Mas Deus se afastou e os abandonou a que servissem ao exército do céu, como está escrito no livro dos profetas: Porventura, me oferecestes vítimas e sacrifícios no deserto por quarenta anos, ó casa de Israel?
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’"
43 Antes, tomastes o tabernáculo de Moloque e a estrela do vosso deus Renfã, figuras que vós fizestes para as adorar. Transportar-vos-ei, pois, para além de Babilônia.
44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।"
44 Estava entre nossos pais no deserto o tabernáculo do Testemunho (como ordenara aquele que disse a Moisés que o fizesse segundo o modelo que tinha visto),
45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।"
45 o qual nossos pais, recebendo-o também, o levaram com Josué, quando entraram na posse das nações que Deus lançou para fora da presença de nossos pais, até aos dias de Davi,
46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।"
46 que achou graça diante de Deus e pediu que pudesse achar tabernáculo para o Deus de Jacó.
47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।"
47 E Salomão lhe edificou casa;
48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:"
48 mas o Altíssimo não habita em templos feitos por mãos de homens, como diz o profeta:
49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?"
49 O céu é o meu trono, e a terra, o estrado dos meus pés. Que casa me edificareis, diz o Senhor, ou qual é o lugar do meu repouso?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’”"
50 Porventura, não fez a minha mão todas estas coisas?
51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।"
51 Homens de dura cerviz e incircuncisos de coração e ouvido, vós sempre resistis ao Espírito Santo; assim, vós sois como vossos pais.
52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।"
52 A qual dos profetas não perseguiram vossos pais? Até mataram os que anteriormente anunciaram a vinda do Justo, do qual vós agora fostes traidores e homicidas;
53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”"
53 vós que recebestes a lei por ordenação dos anjos e não a guardastes.
54 ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।"
54 E, ouvindo eles isto, enfureciam-se em seu coração e rangiam os dentes contra ele.
55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।"
55 Mas ele, estando cheio do Espírito Santo e fixando os olhos no céu, viu a glória de Deus e Jesus, que estava à direita de Deus,
56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”"
56 e disse: Eis que vejo os céus abertos e o Filho do Homem, que está em pé à mão direita de Deus.
57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।"
57 Mas eles gritaram com grande voz, taparam os ouvidos e arremeteram unânimes contra ele.
58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।"
58 E, expulsando-o da cidade, o apedrejavam. E as testemunhas depuseram as suas vestes aos pés de um jovem chamado Saulo.
59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”"
59 E apedrejaram a Estêvão, que em invocação dizia: Senhor Jesus, recebe o meu espírito.
60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।"
60 E, pondo-se de joelhos, clamou com grande voz: Senhor, não lhes imputes este pecado. E, tendo dito isto, adormeceu.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 7, comparar traduções ou montar um estudo — tudo direto pelo WhatsApp.