Atos 9

Punjabi Bible (GL_PUNJABI) vs NVI

Sair da comparação
NVI Nova Versão Internacional
1 ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।"
1 Enquanto isso, Saulo ainda respirava ameaças de morte contra os discípulos do Senhor. Dirigindo-se ao sumo sacerdote,
2 ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।"
2 pediu-lhe cartas para as sinagogas de Damasco, de maneira que, caso encontrasse ali homens ou mulheres que pertencessem ao Caminho, pudesse levá-los presos para Jerusalém.
3 ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ।"
3 Em sua viagem, quando se aproximava de Damasco, de repente brilhou ao seu redor uma luz vinda do céu.
4 ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”"
4 Ele caiu por terra e ouviu uma voz que lhe dizia: "Saulo, Saulo, por que você me persegue? "
5 ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।"
5 Saulo perguntou: "Quem és tu, Senhor? " Ele respondeu: "Eu sou Jesus, a quem você persegue.
6 ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”"
6 Levante-se, entre na cidade; alguém lhe dirá o que você deve fazer".
7 ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।"
7 Os homens que viajavam com Saulo pararam emudecidos; ouviam a voz mas não viam ninguém.
8 ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ।"
8 Saulo levantou-se do chão e, abrindo os olhos, não conseguia ver nada. E eles o levaram pela mão até Damasco.
9 ਤਿੰਨ ਦਿਨ ਤੱਕ ਉਹ ਨਾ ਵੇਖ ਸੱਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ।"
9 Por três dias ele esteve cego, não comeu nem bebeu.
10 ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”"
10 Em Damasco havia um discípulo chamado Ananias. O Senhor o chamou numa visão: "Ananias! " "Eis-me aqui, Senhor", respondeu ele.
11 ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।"
11 O Senhor lhe disse: "Vá à casa de Judas, na rua chamada Direita, e pergunte por um homem de Tarso chamado Saulo. Ele está orando;
12 ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”"
12 numa visão viu um homem chamado Ananias chegar e impor-lhe as mãos para que voltasse a ver".
13 ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।"
13 Respondeu Ananias: "Senhor, tenho ouvido muita coisa a respeito desse homem e de todo o mal que ele tem feito aos teus santos em Jerusalém.
14 ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”"
14 Ele chegou aqui com autorização dos chefes dos sacerdotes para prender todos os que invocam o teu nome".
15 ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।"
15 Mas o Senhor disse a Ananias: "Vá! Este homem é meu instrumento escolhido para levar o meu nome perante os gentios e seus reis, e perante o povo de Israel.
16 ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”"
16 Mostrarei a ele o quanto deve sofrer pelo meu nome".
17 ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”"
17 Então Ananias foi, entrou na casa, impôs as mãos sobre Saulo e disse: "Irmão Saulo, o Senhor Jesus, que lhe apareceu no caminho por onde você vinha, enviou-me para que você volte a ver e seja cheio do Espírito Santo".
18 ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ।"
18 Imediatamente, algo como escamas caiu dos olhos de Saulo e ele passou a ver novamente. Levantando-se, foi batizado
19 ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।"
19 e, depois de comer, recuperou as forças. Saulo passou vários dias com os discípulos em Damasco.
20 ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”"
20 Logo começou a pregar nas sinagogas que Jesus é o Filho de Deus.
21 ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।”"
21 Todos os que o ouviam ficavam perplexos e perguntavam: "Não é ele o homem que procurava destruir em Jerusalém aqueles que invocam este nome? E não veio para cá justamente para levá-los presos aos chefes dos sacerdotes? "
22 ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।"
22 Todavia, Saulo se fortalecia cada vez mais e confundia os judeus que viviam em Damasco, demonstrando que Jesus é o Cristo.
23 ਸੌਲੁਸ ਦਾ ਯਹੂਦੀਆਂ ਤੋਂ ਬਚਣਾ ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।"
23 Decorridos muitos dias, os judeus decidiram de comum acordo matá-lo,
24 ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।"
24 mas Saulo ficou sabendo do plano deles. Dia e noite eles vigiavam as portas da cidade a fim de matá-lo.
25 ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।"
25 Mas os seus discípulos o levaram de noite e o fizeram descer num cesto, através de uma abertura na muralha.
26 ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।"
26 Quando chegou a Jerusalém, tentou reunir-se aos discípulos, mas todos estavam com medo dele, não acreditando que fosse realmente um discípulo.
27 ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।"
27 Então Barnabé o levou aos apóstolos e lhes contou como, no caminho, Saulo vira o Senhor, que lhe falara, e como em Damasco ele havia pregado corajosamente em nome de Jesus.
28 ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।"
28 Assim, Saulo ficou com eles, e andava com liberdade em Jerusalém, pregando corajosamente em nome do Senhor.
29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।"
29 Falava e discutia com os judeus de fala grega, mas estes tentavam matá-lo.
30 ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸ ਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉੱਥੋਂ ਉਸ ਨੂੰ, ਤਰਸੁਸ ਨੂੰ ਭੇਜ ਦਿੱਤਾ।"
30 Sabendo disso, os irmãos o levaram para Cesaréia e o enviaram para Tarso.
31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।"
31 A igreja passava por um período de paz em toda a Judéia, Galiléia e Samaria. Ela se edificava e, encorajada pelo Espírito Santo, crescia em número, vivendo no temor do Senhor.
32 ਪਤਰਸ ਲੁੱਦਾ ਅਤੇ ਯੱਪਾ ਵਿੱਚ ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।"
32 Viajando por toda parte, Pedro foi visitar os santos que viviam em Lida.
33 ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸੱਕਿਆ।"
33 Ali encontrou um paralítico chamado Enéias, que estava acamado fazia oito anos.
34 ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ।"
34 Disse-lhe Pedro: "Enéias, Jesus Cristo vai curá-lo! Levante-se e arrume a sua cama". Ele se levantou imediatamente.
35 ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।"
35 Todos os que viviam em Lida e Sarona o viram e se converteram ao Senhor.
36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।"
36 Em Jope havia uma discípula chamada Tabita, que em grego é Dorcas, que se dedicava a praticar boas obras e dar esmolas.
37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।"
37 Naqueles dias ela ficou doente e morreu, e seu corpo foi lavado e colocado num quarto do andar superior.
38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸੱਕੇ ਆਓ।”"
38 Lida ficava perto de Jope, e quando os discípulos ouviram falar que Pedro estava em Lida, mandaram-lhe dois homens dizer-lhe: "Não se demore em vir até nós".
39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।"
39 Pedro foi com eles e, quando chegou, foi levado para o quarto do andar superior. Todas as viúvas o rodearam, chorando e mostrando-lhe os vestidos e outras roupas que Dorcas tinha feito quando ainda estava com elas.
40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।"
40 Pedro mandou que todos saíssem do quarto; depois, ajoelhou-se e orou. Voltando-se para a mulher morta, disse: "Tabita, levante-se". Ela abriu os olhos e, vendo Pedro, sentou-se.
41 ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।"
41 Tomando-a pela mão, ajudou-a a pôr-se de pé. Então, chamando os santos e as viúvas, apresentou-a viva.
42 ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।"
42 Este fato se tornou conhecido em toda a cidade de Jope, e muitos creram no Senhor.
43 ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।"
43 Pedro ficou em Jope durante algum tempo, com um curtidor de couro chamado Simão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 9, comparar traduções ou montar um estudo — tudo direto pelo WhatsApp.