Colossenses 1
Punjabi Bible (GL_PUNJABI) vs ARC
ARC Almeida Revista e Corrigida 2009
1 ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਇਸ ਲਈ ਪਰਮੇਸ਼ੁਰ ਦਾ ਰਸੂਲ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਮਸੀਹ ਵਿੱਚ ਸਾਡੇ ਭਰਾ ਤਿਮੋਥਿਉਸ ਵੱਲੋਂ ਵੀ ਸ਼ੁਭਕਾਮਨਾਵਾਂ।"
1 Paulo, apóstolo de Jesus Cristo, pela vontade de Deus, e o irmão Timóteo,
2 ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।"
2 aos santos e irmãos fiéis em Cristo que estão em Colossos: graça a vós e paz, da parte de Deus, nosso Pai, e da do Senhor Jesus Cristo.
3 ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।"
3 Graças damos a Deus, Pai de nosso Senhor Jesus Cristo, orando sempre por vós,
4 ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।"
4 porquanto ouvimos da vossa fé em Cristo Jesus e do amor que tendes para com todos os santos;
5 ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।"
5 por causa da esperança que vos está reservada nos céus, da qual já, antes, ouvistes pela palavra da verdade do evangelho,
6 ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।"
6 que já chegou a vós, como também está em todo o mundo; e já vai frutificando, como também entre vós, desde o dia em que ouvistes e conhecestes a graça de Deus em verdade;
7 ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।"
7 como aprendestes de Epafras, nosso amado conservo, que para vós é um fiel ministro de Cristo,
8 ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।"
8 o qual nos declarou também o vosso amor no Espírito.
9 ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;"
9 Por esta razão, nós também, desde o dia em que o ouvimos, não cessamos de orar por vós e de pedir que sejais cheios do conhecimento da sua vontade, em toda a sabedoria e inteligência espiritual;
10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;"
10 para que possais andar dignamente diante do Senhor, agradando-lhe em tudo, frutificando em toda boa obra e crescendo no conhecimento de Deus;
11 ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ। ਫ਼ੇਰ ਅਨੰਦ ਨਾਲ,"
11 corroborados em toda a fortaleza, segundo a força da sua glória, em toda a paciência e longanimidade, com gozo,
12 ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।"
12 dando graças ao Pai, que nos fez idôneos para participar da herança dos santos na luz.
13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।"
13 Ele nos tirou da potestade das trevas e nos transportou para o Reino do Filho do seu amor,
14 ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।"
14 em quem temos a redenção pelo seu sangue, a saber, a remissão dos pecados;
15 ਜਦੋਂ ਅਸੀਂ ਮਸੀਹ ਵੱਲ ਦੇਖਦੇ ਹਾਂ ਸਾਨੂੰ ਪਰਮੇਸ਼ੁਰ ਨਜ਼ਰ ਆਉਂਦਾ ਹੈ ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ। ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ। ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।"
15 o qual é imagem do Deus invisível, o primogênito de toda a criação;
16 ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।"
16 porque nele foram criadas todas as coisas que há nos céus e na terra, visíveis e invisíveis, sejam tronos, sejam dominações, sejam principados, sejam potestades; tudo foi criado por ele e para ele.
17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ। ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।"
17 E ele é antes de todas as coisas, e todas as coisas subsistem por ele.
18 ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।"
18 E ele é a cabeça do corpo da igreja; é o princípio e o primogênito dentre os mortos, para que em tudo tenha a preeminência,
19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।"
19 porque foi do agrado do Pai que toda a plenitude nele habitasse
20 ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।"
20 e que, havendo por ele feito a paz pelo sangue da sua cruz, por meio dele reconciliasse consigo mesmo todas as coisas, tanto as que estão na terra como as que estão nos céus.
21 ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।"
21 A vós também, que noutro tempo éreis estranhos e inimigos no entendimento pelas vossas obras más, agora, contudo, vos reconciliou
22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ।"
22 no corpo da sua carne, pela morte, para, perante ele, vos apresentar santos, e irrepreensíveis, e inculpáveis,
23 ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।"
23 se, na verdade, permanecerdes fundados e firmes na fé e não vos moverdes da esperança do evangelho que tendes ouvido, o qual foi pregado a toda criatura que há debaixo do céu, e do qual eu, Paulo, estou feito ministro.
24 ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।"
24 Regozijo-me, agora, no que padeço por vós e na minha carne cumpro o resto das aflições de Cristo, pelo seu corpo, que é a igreja;
25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।"
25 da qual eu estou feito ministro segundo a dispensação de Deus, que me foi concedida para convosco, para cumprir a palavra de Deus:
26 ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।"
26 o mistério que esteve oculto desde todos os séculos e em todas as gerações e que, agora, foi manifesto aos seus santos;
27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।"
27 aos quais Deus quis fazer conhecer quais são as riquezas da glória deste mistério entre os gentios, que é Cristo em vós, esperança da glória;
28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।"
28 a quem anunciamos, admoestando a todo homem e ensinando a todo homem em toda a sabedoria; para que apresentemos todo homem perfeito em Jesus Cristo;
29 ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।"
29 e para isto também trabalho, combatendo segundo a sua eficácia, que opera em mim poderosamente.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Colossenses 1, comparar traduções ou montar um estudo — tudo direto pelo WhatsApp.