Colossenses 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।"
1 Gostaria, pois, que soubésseis quão grande luta venho mantendo por vós, pelos laodicenses e por quantos não me viram face a face;
2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।"
2 para que o coração deles seja confortado e vinculado juntamente em amor, e eles tenham toda a riqueza da forte convicção do entendimento, para compreenderem plenamente o mistério de Deus, Cristo,
3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।"
3 em quem todos os tesouros da sabedoria e do conhecimento estão ocultos.
4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।"
4 Assim digo para que ninguém vos engane com raciocínios falazes.
5 ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।"
5 Pois, embora ausente quanto ao corpo, contudo, em espírito, estou convosco, alegrando-me e verificando a vossa boa ordem e a firmeza da vossa fé em Cristo.
6 ਮਸੀਹ ਵਿੱਚ ਜਿਉਣਾ ਜਾਰੀ ਰੱਖੋ ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।"
6 Ora, como recebestes Cristo Jesus, o Senhor, assim andai nele,
7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।"
7 nele radicados, e edificados, e confirmados na fé, tal como fostes instruídos, crescendo em ações de graças.
8 ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।"
8 Cuidado que ninguém vos venha a enredar com sua filosofia e vãs sutilezas, conforme a tradição dos homens, conforme os rudimentos do mundo e não segundo Cristo;
9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।"
9 porquanto, nele, habita, corporalmente, toda a plenitude da Divindade.
10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।"
10 Também, nele, estais aperfeiçoados. Ele é o cabeça de todo principado e potestade.
11 ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।"
11 Nele, também fostes circuncidados, não por intermédio de mãos, mas no despojamento do corpo da carne, que é a circuncisão de Cristo,
12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।"
12 tendo sido sepultados, juntamente com ele, no batismo, no qual igualmente fostes ressuscitados mediante a fé no poder de Deus que o ressuscitou dentre os mortos.
13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।"
13 E a vós outros, que estáveis mortos pelas vossas transgressões e pela incircuncisão da vossa carne, vos deu vida juntamente com ele, perdoando todos os nossos delitos;
14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।"
14 tendo cancelado o escrito de dívida, que era contra nós e que constava de ordenanças, o qual nos era prejudicial, removeu-o inteiramente, encravando-o na cruz;
15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।"
15 e, despojando os principados e as potestades, publicamente os expôs ao desprezo, triunfando deles na cruz.
16 ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।"
16 Ninguém, pois, vos julgue por causa de comida e bebida, ou dia de festa, ou lua nova, ou sábados,
17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ।"
17 porque tudo isso tem sido sombra das coisas que haviam de vir; porém o corpo é de Cristo.
18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।"
18 Ninguém se faça árbitro contra vós outros, pretextando humildade e culto dos anjos, baseando-se em visões, enfatuado, sem motivo algum, na sua mente carnal,
19 ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇਕੱਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵੱਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।"
19 e não retendo a cabeça, da qual todo o corpo, suprido e bem-vinculado por suas juntas e ligamentos, cresce o crescimento que procede de Deus.
20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।"
20 Se morrestes com Cristo para os rudimentos do mundo, por que, como se vivêsseis no mundo, vos sujeitais a ordenanças:
21 “ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ?”"
21 não manuseies isto, não proves aquilo, não toques aquiloutro,
22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ।"
22 segundo os preceitos e doutrinas dos homens? Pois que todas estas coisas, com o uso, se destroem.
23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।"
23 Tais coisas, com efeito, têm aparência de sabedoria, como culto de si mesmo, e de falsa humildade, e de rigor ascético; todavia, não têm valor algum contra a sensualidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Colossenses 2, comparar traduções ou montar um estudo — tudo direto pelo WhatsApp.