Colossenses 3
Punjabi Bible (GL_PUNJABI) vs ARC
ARC Almeida Revista e Corrigida 2009
1 ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।"
1 Portanto, se já ressuscitastes com Cristo, buscai as coisas que são de cima, onde Cristo está assentado à destra de Deus.
2 ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ।"
2 Pensai nas coisas que são de cima e não nas que são da terra;
3 ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।"
3 porque já estais mortos, e a vossa vida está escondida com Cristo em Deus.
4 ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।"
4 Quando Cristo, que é a nossa vida, se manifestar, então, também vós vos manifestareis com ele em glória.
5 ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।"
5 Mortificai, pois, os vossos membros que estão sobre a terra: a prostituição, a impureza, o apetite desordenado, a vil concupiscência e a avareza, que é idolatria;
6 ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।"
6 pelas quais coisas vem a ira de Deus sobre os filhos da desobediência;
7 ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।"
7 nas quais também, em outro tempo, andastes, quando vivíeis nelas.
8 ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।"
8 Mas, agora, despojai-vos também de tudo: da ira, da cólera, da malícia, da maledicência, das palavras torpes da vossa boca.
9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।"
9 Não mintais uns aos outros, pois que já vos despistes do velho homem com os seus feitos
10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।"
10 e vos vestistes do novo, que se renova para o conhecimento, segundo a imagem daquele que o criou;
11 ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।"
11 onde não há grego nem judeu, circuncisão nem incircuncisão, bárbaro, cita, servo ou livre; mas Cristo é tudo em todos.
12 ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।"
12 Revesti-vos, pois, como eleitos de Deus, santos e amados, de entranhas de misericórdia, de benignidade, humildade, mansidão, longanimidade,
13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।"
13 suportando-vos uns aos outros e perdoando-vos uns aos outros, se algum tiver queixa contra outro; assim como Cristo vos perdoou, assim fazei vós também.
14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।"
14 E, sobre tudo isto, revesti-vos de amor, que é o vínculo da perfeição.
15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।"
15 E a paz de Deus, para a qual também fostes chamados em um corpo, domine em vossos corações; e sede agradecidos.
16 ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।"
16 A palavra de Cristo habite em vós abundantemente, em toda a sabedoria, ensinando-vos e admoestando-vos uns aos outros, com salmos, hinos e cânticos espirituais; cantando ao Senhor com graça em vosso coração.
17 ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।"
17 E, quanto fizerdes por palavras ou por obras, fazei tudo em nome do Senhor Jesus, dando por ele graças a Deus Pai.
18 ਹੋਰਾਂ ਲੋਕਾਂ ਨਾਲ ਤੁਹਾਡਾ ਨਵਾਂ ਜੀਵਨ ਸਾਂਝਾ ਕਰੋ ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ।"
18 Vós, mulheres, estai sujeitas a vosso próprio marido, como convém no Senhor.
19 ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।"
19 Vós, maridos, amai a vossa mulher e não vos irriteis contra ela.
20 ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।"
20 Vós, filhos, obedecei em tudo a vossos pais, porque isto é agradável ao Senhor.
21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।"
21 Vós, pais, não irriteis a vossos filhos, para que não percam o ânimo.
22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।"
22 Vós, servos, obedecei em tudo a vosso senhor segundo a carne, não servindo só na aparência, como para agradar aos homens, mas em simplicidade de coração, temendo a Deus.
23 ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।"
23 E, tudo quanto fizerdes, fazei-o de todo o coração, como ao Senhor e não aos homens,
24 ਯਾਦ ਰੱਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।"
24 sabendo que recebereis do Senhor o galardão da herança, porque a Cristo, o Senhor, servis.
25 ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।"
25 Mas quem fizer agravo receberá o agravo que fizer; pois não há acepção de pessoas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Colossenses 3, comparar traduções ou montar um estudo — tudo direto pelo WhatsApp.