Colossenses 4
Punjabi Bible (GL_PUNJABI) vs BKJ
BKJ BKJ
1 ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।"
1 Senhores, a vossos servos fazei o que for de justiça e equidade, sabendo que também tendes um Senhor no céu.
2 ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।"
2 Perseverai em oração, velando nela com ação de graças;
3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।"
3 orando também juntamente por nós, para que Deus nos abra a porta da palavra, a fim de falarmos do mistério de Cristo, pelo qual estou também preso;
4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।"
4 que eu possa manifestar isso, como eu devo falar.
5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।"
5 Andai com sabedoria para com os que estão de fora, remindo o tempo.
6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।"
6 A vossa palavra seja sempre com graça, temperada com sal, para que saibais como vos convém responder a cada homem.
7 ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।"
7 Todo o meu estado, Tíquico vos fará saber; irmão amado, e fiel ministro, e conservo no Senhor;
8 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ।"
8 o qual vos enviei para o mesmo propósito, para que saiba do vosso estado e console os vossos corações.
9 ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।"
9 Juntamente com Onésimo, amado e fiel irmão, que é um de vós; eles vos farão saber todas as coisas que por aqui se passam.
10 ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।"
10 Aristarco, que está preso comigo, vos saúda, e Marcos, o sobrinho de Barnabé (acerca do qual já recebestes mandamentos; se ele for ter convosco, recebei-o);
11 ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ।"
11 e Jesus, chamado Justo, os quais são da circuncisão; são estes unicamente os meus cooperadores no reino de Deus e para mim têm sido consolação.
12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।"
12 Epafras, que é um de vós, servo de Cristo, vos saúda, sempre trabalhando ardentemente por vós em orações, para que vos conserveis firmes, perfeitos e completos em toda a vontade de Deus.
13 ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।"
13 Porquanto, eu dou testemunho de que ele tem grande zelo por vós, e pelos que estão em Laodiceia, e pelos que estão em Hierápolis.
14 ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।"
14 Lucas, o médico amado, e Demas, saúdam-vos.
15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ।"
15 Saudai aos irmãos que estão em Laodiceia, e a Ninfa, e à igreja que está em sua casa.
16 ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।"
16 E, quando esta carta tiver sido lida entre vós, que seja lida também na igreja de Laodiceia; e também leia a carta de Laodiceia.
17 ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”"
17 E dizei a Arquipo: Atenta para o ministério que recebeste no Senhor, para que o cumpras.
18 ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸ ਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰੱਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।"
18 Saudação de minha mão, de Paulo. Lembrai-vos das minhas prisões. A graça seja convosco. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Colossenses 4, comparar traduções ou montar um estudo — tudo direto pelo WhatsApp.