Daniel 10
Punjabi Bible (GL_PUNJABI) vs BKJ
BKJ BKJ
1 ਤਿਗ੍ਰਿਸ ਦਰਿਆ ਕੰਢੇ ਦਾਨੀਏਲ ਦਾ ਦਰਸ਼ਨ ਖੋਰਸ ਫ਼ਾਰਸ ਦਾ ਰਾਜਾ ਸੀ। ਖੋਰਸ ਦੇ ਰਾਜ ਦੇ ਤੀਸਰੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇਨ੍ਹਾਂ ਗੱਲਾਂ ਦਾ ਗਿਆਨ ਹੋਇਆ। (ਦਾਨੀਏਲ ਦਾ ਦੂਸਰਾ ਨਾਮ ਬੇਲਸ਼ੱਸ਼ਰ ਹੈ।) ਇਹ ਗੱਲਾਂ ਸਹੀ ਹਨ ਪਰ ਸਮਝਣੀਆਂ ਬਹੁਤ ਕਠਿਨ ਹਨ। ਪਰ ਦਾਨੀਏਲ ਨੇ ਇਨ੍ਹਾਂ ਗੱਲਾਂ ਨੂੰ ਸਮਝਿਆ। ਇਨਾਂ ਬਾਰੇ ਉਸ ਨੂੰ ਇੱਕ ਦਰਸ਼ਨ ਵਿੱਚ ਸਮਝਾਇਆ ਗਿਆ।"
1 No terceiro ano de Ciro, rei da Pérsia, um assunto foi revelado a Daniel, cujo nome era chamado Beltessazar; e o assunto era verdadeiro, porém o tempo determinado era longo; e ele entendeu o assunto, e teve entendimento da visão.
2 ਦਾਨੀਏਲ ਆਖਦਾ ਹੈ, “ਉਸ ਸਮੇਂ ਦੌਰਾਨ, ਮੈਂ, ਦਾਨੀਏਲ ਨੇ ਤਿੰਨਾਂ ਹਫ਼ਤਿਆਂ ਤੱਕ ਵਿਰਲਾਪ ਕੀਤਾ।"
2 Naqueles dias eu, Daniel, estava pranteando por três semanas inteiras.
3 ਉਨ੍ਹਾਂ ਤਿੰਨ ਹਫ਼ਤਿਆਂ ਦੌਰਾਨ ਮੈਂ ਕੋਈ ਵੀ ਚੰਗਾ ਭੋਜਨ ਨਹੀਂ ਕੀਤਾ। ਮੈਂ ਕੋਈ ਮਾਸ ਨਹੀਂ ਖਾਧਾ। ਮੈਂ ਕੋਈ ਮੈਅ ਨਹੀਂ ਪੀਤੀ। ਮੈਂ ਆਪਣੇ ਸਿਰ ਤੇ ਕੋਈ ਤੇਲ ਨਹੀਂ ਲਾਇਆ। ਮੈਂ ਇਨ੍ਹਾਂ ਵਿੱਚੋਂ ਕੋਈ ਵੀ ਗੱਲ, ਤਿੰਨਾ ਹਫ਼ਤਿਆਂ ਤੱਕ, ਨਹੀਂ ਕੀਤੀ।"
3 Eu não comi pão agradável, nem chegou à minha boca carne ou vinho, e também não me ungi até se completarem três semanas inteiras.
4 “ਸਾਲ ਦੇ ਪਹਿਲੇ ਮਹੀਨੇ ਦੇ 24 ਵੇਂ ਦਿਨ, ਮੈਂ ਮਹਾਨ ਤਿਗ੍ਰਿਸ ਨਦੀ ਦੇ ਕੰਢੇ ਖਲੋਤਾ ਹੋਇਆ ਸਾਂ।"
4 E no vigésimo quarto dia do primeiro mês, enquanto eu estava ao lado do grande rio, que é o Hidéquel,
5 ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।"
5 ergui meus olhos e olhei, e observei um certo homem vestido em linho, cujos lombos estavam cingidos com fino ouro de Ufaz;
6 ਉਸਦਾ ਸ਼ਰੀਰ ਕੂਲੇ ਚਮਕਦਾਰ ਪੱਥਰ ਵਰਗਾ ਸੀ। ਉਸਦਾ ਚਿਹਰਾ ਬਿਜਲੀ ਵਾਂਗ ਲਿਸ਼ਕਦਾ ਸੀ! ਉਸਦੀਆਂ ਅੱਖਾਂ ਅੱਗ ਦੀਆਂ ਲਾਟਾਂ ਵਰਗੀਆਂ ਸਨ। ਉਸ ਦੇ ਹੱਥ ਪੈਰ ਲਿਸ਼ਕਦੇ ਪਿੱਤਲ ਵਰਗੇ ਸਨ! ਉਸਦੀ ਆਵਾਜ਼ ਲੋਕਾਂ ਦੀ ਭੀੜ ਵਰਗੀ ਉੱਚੀ ਸੀ!"
6 seu corpo também era semelhante ao berilo, e a sua face como a aparência de um relâmpago, e os seus olhos como lâmpadas de fogo, e os seus braços e pés semelhantes em cor ao bronze polido, e a voz das suas palavras como a voz de uma multidão.
7 “ਮੈਂ, ਦਾਨੀਏਲ, ਹੀ ਇੱਕਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ।"
7 E somente eu, Daniel, tive a visão; pois os homens que estavam comigo não viram a visão, porém um grande tremor caiu sobre eles, de modo que fugiram e se esconderam.
8 ਇਸ ਲਈ ਮੈਂ ਇੱਕਲਾ ਰਹਿ ਗਿਆ। ਮੈਂ ਇਸ ਦਰਸ਼ਨ ਨੂੰ ਦੇਖ ਰਿਹਾ ਸਾਂ-ਅਤੇ ਇਸਨੇ ਮੈਨੂੰ ਭੈਭੀਤ ਕਰ ਦਿੱਤਾ। ਮੇਰੀ ਤਾਕਤ ਖਤਮ ਹੋ ਗਈ। ਮੇਰਾ ਚਿਹਰਾ ਮੁਰਦਾ ਬੰਦੇ ਦੇ ਚਿਹਰੇ ਵਾਂਗ ਬਗ੍ਗਾ ਹੋ ਗਿਆ, ਅਤੇ ਮੈਂ ਬੇਸਹਾਰਾ ਸਾਂ।"
8 Portanto fui deixado sozinho, e tive esta grande visão, e nenhuma força restou em mim, pois minha formosura foi transfigurada em corrupção, e nenhuma força eu retive.
9 ਫ਼ੇਰ ਮੈਂ ਦਰਸ਼ਨ ਵਿੱਚਲੇ ਆਦਮੀ ਨੂੰ ਬੋਲਦਿਆਂ ਸੁਣਿਆ। ਜਦੋਂ ਮੈਂ ਉਸਦੀ ਆਵਾਜ਼ ਸੁਣ ਰਿਹਾ ਸਾਂ, ਮੈਂ ਡੂੰਘੀ ਨੀਂਦੇ ਸੌਂ ਗਿਆ। ਮੇਰਾ ਚਿਹਰਾ ਧਰਤੀ ਉੱਤੇ ਜਾ ਪਿਆ।"
9 Contudo ouvi eu a voz das suas palavras, e quando eu ouvi a voz das suas palavras, senti então um profundo sono sobre a minha face, e minha face virou-se para o chão.
10 “ਫ਼ੇਰ ਇੱਕ ਹੱਥ ਨੇ ਮੈਨੂੰ ਛੁਹਿਆ ਜਦੋਂ ਇਹ ਵਾਪਰਿਆ, ਮੈਂ ਆਪਣੇ ਹੱਥਾਂ ਪੈਰਾਂ ਭਾਰ ਉੱਠ ਖਲੋਤਾ। ਮੈਂ ਇੰਨਾਂ ਭੈਭੀਤ ਸਾਂ ਕਿ ਮੈਂ ਕੰਬ ਰਿਹਾ ਸਾਂ।"
10 E eis que uma mão me tocou, e me colocou sobre os meus joelhos e sobre as palmas de minhas mãos.
11 ਦਰਸ਼ਨ ਵਿੱਚਲੇ ਆਦਮੀ ਨੇ ਮੈਨੂੰ ਆਖਿਆ, ‘ਦਾਨੀਏਲ, ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ। ਜਿਹੜੇ ਸ਼ਬਦ ਮੈਂ ਤੈਨੂੰ ਆਖ ਰਿਹਾ ਹਾਂ ਉਨ੍ਹਾਂ ਬਾਰੇ ਬਹੁਤ ਧਿਆਨ ਨਾਲ ਸੋਚ। ਉੱਠ ਖਲੋ, ਮੈਨੂੰ ਤੇਰੇ ਕੋਲ ਭੇਜਿਆ ਗਿਆ ਹੈ।’ ਅਤੇ ਜਦੋਂ ਉਸ ਨੇ ਇਹ ਆਖਿਆ, ਮੈਂ ਉੱਠ ਕੇ ਖੜ੍ਹਾ ਹੋ ਗਿਆ। ਮੈਂ ਹਾਲੇ ਵੀ ਕੰਬ ਰਿਹਾ ਸਾਂ ਕਿਉਂ ਕਿ ਮੈਂ ਭੈਭੀਤ ਸਾਂ।"
11 E disse-me ele: Ó Daniel, um homem grandemente amado, entende as palavras que eu te falo, e põe-te em pé, pois a ti sou agora enviado. E quando ele falou-me esta palavra, levantei-me tremendo.
12 ਫ਼ੇਰ ਦਰਸ਼ਨ ਵਿੱਚਲੇ ਆਦਮੀ ਨੇ ਦੋਬਾਰਾ ਗੱਲ ਸ਼ੁਰੂ ਕੀਤੀ। ਉਸ ਨੇ ਆਖਿਆ, ‘ਦਾਨੀਏਲ, ਭੈਭੀਤ ਨਾ ਹੋ। ਉਸ ਪਹਿਲੇ ਦਿਨ ਤੋਂ ਹੀ ਜਦੋਂ ਤੂੰ ਸਿਆਣਪ ਹਾਸਿਲ ਕਰਨ ਦਾ ਅਤੇ ਪਰਮੇਸ਼ੁਰ ਅੱਗੇ ਨਿਰਮਾਣ ਹੋਣ ਦਾ ਨਿਆਂ ਕੀਤਾ ਸੀ। ਉਹ ਤੇਰੀਆਂ ਪ੍ਰਾਰਬਨਾਂ ਸੁਣਦਾ ਰਿਹਾ ਹੈ। ਮੈਂ ਤੇਰੇ ਕੋਲ ਇਸ ਲਈ ਆਇਆ ਹਾਂ ਕਿਉਂ ਕਿ ਤੂੰ ਪ੍ਰਾਰਥਨਾ ਕਰਦਾ ਰਿਹਾ ਹੈਂ।"
12 Então disse-me ele: Não temas, Daniel, pois desde o primeiro dia em que tu dispuseste o teu coração para entender, e para humilhar-te perante o teu Deus, tuas palavras foram ouvidas, e eu venho por tuas palavras.
13 ਪਰ ਫ਼ਾਰਸ ਦਾ ਸ਼ਹਿਜ਼ਾਦਾ ਮੇਰੇ ਨਾਲ ਲੜਦਾ ਰਿਹਾ ਹੈ ਅਤੇ 21 ਦਿਨਾਂ ਤੋਂ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਫ਼ੇਰ ਸਭ ਤੋਂ ਮਹੱਤਵਪੂਰਣ ਸ਼ਹਿਜਾਦਿਆਂ ਵਿੱਚੋਂ ਇੱਕ, ਮੀਕਾਏਲ, ਮੇਰੀ ਸਹਾਇਤਾ ਕਰਨ ਲਈ ਆਇਆ ਇਸ ਲਈ ਮੈਂ ਉਸ ਨੂੰ ਓੱਥੇ ਫਾਰਸ ਦੇ ਰਾਜੇ ਕੋਲ ਛੱਡ ਦਿੱਤਾ।"
13 Porém o príncipe do reino da Pérsia resistiu-me por vinte e um dias; porém, eis que Miguel, um dos principais príncipes, veio ajudar-me, e eu permaneci lá com os reis da Pérsia.
14 ਦਾਨੀਏਲ, ਹੁਣ ਮੈਂ ਤੇਰੇ ਕੋਲ ਆਇਆ ਹਾਂ ਤੈਨੂੰ ਇਹ ਸਮਝਾਉਣ ਲਈ ਕਿ ਭਵਿੱਖ ਵਿੱਚ ਤੇਰੇ ਲੋਕਾਂ ਨਾਲ ਕੀ ਵਾਪਰੇਗਾ। ਇਹ ਦਰਸ਼ਨ ਭਵਿੱਖ ਦੇ ਸਮੇਂ ਬਾਰੇ ਹੈ।’"
14 Agora eu venho a ti para fazer-te entender o que cairá sobre o teu povo nos últimos dias, pois ainda a visão é para muitos dias.
15 “ਜਦੋਂ ਉਹ ਆਦਮੀ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਮੈਂ ਬਹੁਤ ਝੁਕ ਕੇ ਸਿਜਦਾ ਕੀਤਾ। ਮੈਂ ਬੋਲ ਨਹੀਂ ਸਾਂ ਸੱਕਦਾ।"
15 E quando ele tinha falado tais palavras para mim, coloquei a minha face ao chão e tornei-me mudo.
16 ਫ਼ੇਰ ਉਸ ਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਹਮਣੇ ਖਲੋਤੇ ਹੋਏ ਨੂੰ ਆਖਿਆ, ‘ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।"
16 E eis que um como a semelhança dos filhos de homens tocou os meus lábios, então eu abri a minha boca, e falei, e disse para aquele que estava diante de mim: Ó meu senhor, pela visão minhas dores voltaram-se sobre mim, e nenhuma força retive.
17 ਸ਼੍ਰੀਮਾਨ, ਮੈਂ ਤੁਹਾਡਾ ਸੇਵਕ ਦਾਨੀਏਲ ਹਾਂ। ਮੈਂ ਤੁਹਾਡੇ ਨਾਲ ਕਿਵੇਂ ਗੱਲ ਕਰ ਸੱਕਦਾ ਹਾਂ? ਮੇਰੀ ਤਾਕਤ ਖਤਮ ਹੋ ਗਈ ਹੈ ਅਤੇ ਮੈਨੂੰ ਸਾਹ ਲੈਣਾ ਵੀ ਔਖਾ ਮਹਿਸੂਸ ਹੋ ਰਿਹਾ ਹੈ।’"
17 Pois como pode o servo deste meu senhor falar com este meu senhor? Pois quanto a mim, imediatamente nenhuma força restou em mim, nem fôlego permaneceu em mim.
18 “ਉਹ ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ। ਉਸ ਨੇ ਮੈਨੂੰ ਫ਼ੇਰ ਛੁਹਿਆ। ਜਦੋਂ ਉਸ ਨੇ ਮੈਨੂੰ ਛੁਹਿਆ ਤਾਂ ਮੈਂ ਬਿਹਤਰ ਅਨੁਭਵ ਕੀਤਾ।"
18 Então veio novamente e tocou-me um com a aparência de um homem, e ele me fortaleceu,
19 ਫ਼ੇਰ ਉਸ ਨੇ ਆਖਿਆ, ‘ਦਾਨੀਏਲ, ਭੈਭੀਤ ਨਾ ਹੋ। ਪਰਮੇਸ਼ੂਰ ਤੈਨੂੰ ਬਹੁਤ ਪਿਆਰ ਕਰਦਾ ਹੈ। ਤੈਨੂੰ ਸ਼ਾਂਤੀ ਮਿਲੇ। ਹੁਣ ਤਕੜਾ ਹੋ, ਮਜ਼ਬੂਤ ਬਣ।’ “ਜਦੋਂ ਉਸ ਨੇ ਮੇਰੇ ਨਾਲ ਗੱਲ ਕੀਤੀ, ਮੈਂ ਤਕੜਾ ਹੋ ਗਿਆ। ਫ਼ੇਰ ਮੈਂ ਆਖਿਆ, ‘ਸ਼੍ਰੀਮਾਨ, ਤੁਸੀਂ ਮੈਨੂੰ ਤਾਕਤ ਬਖਸ਼ੀ ਹੈ। ਹੁਣ ਤੁਸੀਂ ਗੱਲ ਕਰ ਸੱਕਦੇ ਹੋ।’"
19 e disse: Ó homem grandemente amado, não temas; paz seja contigo, sê forte, sim, sê forte. E depois que ele falou a mim, fui fortalecido, e disse: Fala meu senhor, pois tu me fortaleceste.
20 “ਇਸ ਲਈ ਫ਼ੇਰ ਉਸ ਨੇ ਆਖਿਆ, ‘ਦਾਨੀਏਲ, ਕੀ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਕੋਲ ਕਿਉਂ ਆਇਆ ਹਾਂ। ਛੇਤੀ ਹੀ ਮੈਨੂੰ ਫ਼ਾਰਸ ਦੇ ਸ਼ਹਿਜ਼ਾਦੇ (ਦੂਤ) ਨਾਲ ਲੜਨ ਲਈ ਵਾਪਸ ਜਾਣਾ ਪਵੇਗਾ। ਜਦੋਂ ਮੈਂ ਜਾਵਾਂਗਾ ਯੂਨਾਨ ਦਾ ਸ਼ਹਿਜ਼ਾਦਾ (ਦੂਤ) ਆ ਜਾਵੇਗਾ।"
20 Então disse ele: Sabes por que eu vim a ti? E agora retornarei para lutar com o príncipe da Pérsia; e quando eu me for, eis que o príncipe da Grécia virá.
21 ਪਰ ਦਾਨੀਏਲ, ਇਸਤੋਂ ਪਹਿਲਾਂ ਕਿ ਮੈਂ ਜਾਵਾਂ ਮੈਂ ਤੈਨੂੰ ਇਹ ਗੱਲ ਜ਼ਰੂਰ ਦੱਸਾਂਗਾ ਕਿ ਸੱਚ ਦੀ ਕਿਤਾਬ ਅੰਦਰ ਕੀ ਲਿਖਿਆ ਹੋਇਆ ਹੈ। ਮੇਰੇ ਨਾਲ ਉਨ੍ਹਾਂ ਬਦੀ ਦੇ ਦੂਤਾਂ ਦੇ ਖਿਲਾਫ਼ ਮੀਕਾਏਲ ਤੋਂ ਬਿਨਾਂ ਹੋਰ ਕੋਈ ਨਹੀਂ ਖਲੋਁਦਾ। ਮੀਕਾਏਲ ਤੁਹਾਡੇ ਲੋਕਾਂ ਉੱਤੇ ਹਕੂਮਤ ਕਰਨ ਵਾਲਾ ਸ਼ਹਿਜ਼ਾਦਾ (ਦੂਤ) ਹੈ।"
21 Porém eu te mostrarei aquilo que está na escritura da verdade; e ninguém há que se mantenha comigo nestas coisas, exceto Miguel, vosso príncipe.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Daniel 10, comparar traduções ou montar um estudo — tudo direto pelo WhatsApp.