Daniel 11

Punjabi Bible (GL_PUNJABI) vs BKJ

Sair da comparação
1 “‘ਜਦੋਂ ਮੀਡੀਆਂ ਦੇ ਰਾਜੇ ਦਾਰਾ ਮਾਦੀ ਦੇ ਰਾਜ ਦਾ ਪਹਿਲਾ ਵਰ੍ਹਾ ਸੀ, ਮੈਂ ਉਸਦੀ ਸਹਾਇਤਾ ਕਰਨ ਲਈ ਅਤੇ ਉਸ ਨੂੰ ਹੌਂਸਲਾ ਦੇਣ ਲਈ ਉੱਠ ਖਲੋਇਆ।"
1 Também eu, no primeiro ano de Dario, o Medo, eu mesmo, me levantei para confirmá-lo e fortalecê-lo.
2 “‘ਹੁਣ ਫ਼ੇਰ, ਦਾਨੀਏਲ, ਮੈਂ ਤੈਨੂੰ ਸੱਚ ਦਸਦਾ ਹਾਂ: ਤਿੰਨ ਹੋਰ ਰਾਜੇ ਫਾਰਸ ਵਿੱਚ ਹਕੂਮਤ ਕਰਨਗੇ। ਫ਼ੇਰ ਇੱਕ ਚੌਬਾ ਰਾਜਾ ਆਵੇਗਾ। ਉਹ ਚੌਬਾ ਰਾਜਾ ਫਾਰਸ ਦੇ ਆਪਣੇ ਤੋਂ ਪਹਿਲਾਂ ਦੇ ਸਾਰੇ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਅਮੀਰ ਹੋਵੇਗਾ। ਅਤੇ ਉਹ ਗ੍ਰੀਸ਼ ਦੇ ਰਾਜ ਦਾ ਧਿਆਨ ਆਕਰਸ਼ਿਤ ਕਰ ਲਵੇਗਾ।"
2 E agora eu te mostrarei a verdade. Eis que levantar-se-ão ainda três reis na Pérsia, e o quarto será muito mais rico do que todos eles; e pela sua força, por meio da sua riqueza, ele incitará a todos contra o reino da Grécia.
3 ਫ਼ੇਰ ਇੱਕ ਬਹੁਤ ਮਜ਼ਬੂਤ ਅਤੇ ਤਾਕਤਵਰ ਰਾਜਾ ਆਵੇਗਾ। ਉਹ ਬਹੁਤ ਤਾਕਤ ਨਾਲ ਹਕੂਮਤ ਕਰੇਗਾ। ਉਹ ਮਨਚਾਹੀ ਹਰ ਗੱਲ ਕਰੇਗਾ।"
3 E um rei poderoso levantar-se-á, e governará com grande domínio, e fará conforme a sua própria vontade.
4 ਜਦੋਂ ਉਹ ਰਾਜਾ ਆ ਗਿਆ ਹੋਵੇਗਾ, ਉਸਦੀ ਹਕੂਮਤ ਟੁੱਟ ਜਾਵੇਗੀ। ਉਸਦਾ ਰਾਜ ਦੁਨੀਆਂ ਦੇ ਚਾਰ ਹਿਸਿਆਂ ਵਿੱਚ ਵੰਡਿਆ ਜਾਵੇਗਾ। ਉਸਦਾ ਰਾਜ ਉਸ ਦੇ ਪੁੱਤ ਪੋਤਿਆਂ ਵਿੱਚਕਾਰ ਨਹੀਂ ਵੰਡਿਆ ਜਾਵੇਗਾ। ਅਤੇ ਉਸਦਾ ਰਾਜ ਉਹ ਤਾਕਤ ਨਹੀਂ ਰੱਖੇਗਾ ਜੋ ਉਸ ਕੋਲ ਸੀ। ਕਿਉਂ? ਕਿਉਂ ਕਿ ਉਸਦਾ ਰਾਜ ਖਿੱਚ ਲਿਆ ਜਾਵੇਗਾ ਅਤੇ ਹੋਰਨਾਂ ਲੋਕਾਂ ਨੂੰ ਦੇ ਦਿੱਤਾ ਜਾਵੇਗਾ।"
4 E quando ele se levantar, o seu reino será quebrado, e será dividido em direção aos quatro ventos do céu, e não para a sua posteridade, nem conforme o seu domínio, que ele governou; pois o seu reino será arrancado, até mesmo por outros, além daqueles.
5 “‘ਦੱਖਣੀ ਰਾਜਾ ਸ਼ਕਤੀਸ਼ਾਲੀ ਹੋ ਜਾਵੇਗਾ। ਪਰ ਫ਼ੇਰ ਉਸ ਦੇ ਕਮਾਂਡਰਾਂ ਵਿੱਚੋਂ ਇੱਕ ਜਾਣਾ ਦੱਖਣੀ ਰਾਜੇ ਨੂੰ ਹਰਾ ਦੇਵੇਗਾ। ਕਮਾਂਡਰ ਹਕੂਮਤ ਕਰਨ ਲੱਗ ਜਾਵੇਗਾ। ਅਤੇ ਉਹ ਬਹੁਤ ਸ਼ਕਤੀਸ਼ਾਲੀ ਹੋਵੇਗਾ।"
5 E o rei do sul será forte, e um dos seus príncipes; e ele será forte sobre ele, e terá domínio; o seu domínio será um grande domínio.
6 “‘ਫ਼ੇਰ ਕੁਝ ਵਰ੍ਹਿਆਂ ਬਾਦ, ਦੱਖਣੀ ਰਾਜਾ ਅਤੇ ਉਹ ਕਮਾਂਡਰ ਇੱਕ ਇਕਰਾਰਨਾਮਾ ਕਰਨਗੇ। ਦੱਖਣੀ ਰਾਜੇ ਦੀ ਧੀ ਉੱਤਰੀ ਰਾਜੇ ਨਾਲ ਸ਼ਾਦੀ ਕਰੇਗੀ। ਉਹ ਅਜਿਹਾ ਸ਼ਾਂਤੀ ਸਥਾਪਿਤ ਕਰਨ ਲਈ ਕਰੇਗੀ। ਪਰ ਉਹ ਅਤੇ ਦੱਖਣੀ ਰਾਜਾ ਕਾਫ਼ੀ ਤਾਕਤਵਰ ਨਹੀਂ ਹੋਣਗੇ। ਲੋਕ ਉਸ ਦੇ ਖਿਲਾਫ਼ ਹੋ ਜਾਣਗੇ ਅਤੇ ਉਸ ਬੰਦੇ ਦੇ ਵੀ ਜਿਸਨੇ ਉਸ ਨੂੰ ਉਸ ਦੇਸ ਵਿੱਚ ਲਿਆਂਦਾ ਸੀ। ਅਤੇ ਉਹ ਲੋਕ ਉਸ ਦੇ ਬੱਚੇ ਦੇ ਅਤੇ ਉਸ ਬੰਦੇ ਦੇ ਖਿਲਾਫ਼ ਹੋ ਜਾਣਗੇ ਜਿਸਨੇ ਉਸਦੀ ਸਹਾਇਤਾ ਕੀਤੀ ਸੀ।"
6 E, no final dos anos, eles se reunirão; pois a filha do rei do sul virá ao rei do norte para fazer um acordo; porém ela não reterá o poder do braço, e nem ele permanecerá, e nem o seu braço; porém ela será entregue, e aqueles que a trouxeram, e aquele que a gerou, e aquele que a fortaleceu nestes tempos.
7 “‘ਪਰ ਉਸ ਦੇ ਪਰਿਵਾਰ ਦਾ ਇੱਕ ਬੰਦਾ ਦੱਖਣੀ ਰਾਜੇ ਦੀ ਥਾਂ ਲੈਣ ਲਈ ਆਵੇਗਾ। ਉਹ ਉੱਤਰੀ ਰਾਜੇ ਦੀਆਂ ਫ਼ੌਜਾਂ ਉੱਤੇ ਹਮਲਾ ਕਰ ਦੇਵੇਗਾ। ਉਹ ਉਸ ਰਾਜੇ ਦੇ ਮਜ਼ਬੂਤ ਕਿਲੇ ਅੰਦਰ ਜਾਵੇਗਾ। ਉਹ ਲੜੇਗਾ ਅਤੇ ਜਿਤ੍ਤੇਗਾ।"
7 Porém, proveniente de um ramo de suas raízes, um se levantará em seu lugar, o qual virá com um exército, e entrará na fortificação do rei do norte, e lutará contra eles, e prevalecerá;
8 ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।"
8 e também carregará cativos para o Egito os seus deuses com os seus príncipes, e com os seus preciosos vasos de prata e de ouro; e ele irá permanecer por mais anos do que o rei do norte.
9 ਉੱਤਰੀ ਰਾਜਾ ਦੱਖਣੀ ਰਾਜ ਉੱਤੇ ਹਮਲਾ ਕਰੇਗਾ। ਪਰ ਉਹ ਹਾਰ ਜਾਵੇਗਾ, ਅਤੇ ਫ਼ੇਰ ਉਹ ਆਪਣੇ ਦੇਸ ਨੂੰ ਵਾਪਸ ਚੱਲਾ ਜਾਵੇਗਾ।"
9 Então o rei do sul adentrará o seu reino, e retornará à sua própria terra.
10 “‘ਉੱਤਰੀ ਰਾਜੇ ਦੇ ਪੁੱਤਰ ਜੰਗ ਦੀ ਤਿਆਰੀ ਕਰਨਗੇ। ਉਹ ਬਹੁਤ ਵੱਡੀ ਫ਼ੌਜ ਇਕੱਠੀ ਕਰਨਗੇ। ਉਹ ਫ਼ੌਜ ਤਾਕਤਵਰ ਹੜ੍ਹ ਵਾਂਗ ਧਰਤੀ ਉੱਤੋਂ ਕਾਹਲੀ ਨਾਲ ਅੱਗੇ ਵੱਧੇਗੀ। ਉਹ ਫ਼ੌਜ ਦੱਖਣੀ ਰਾਜੇ ਦੇ ਮਜ਼ਬੂਤ ਕਿਲੇ ਤੱਕ ਦੇ ਸਾਰੇ ਰਸਤੇ ਲੜਦੀ ਜਾਵੇਗੀ।"
10 Porém os seus filhos serão instigados, e reunirão uma multidão de grandes forças; e um certamente virá, e transbordará, e atravessará; então ele retornará e será instigado até a sua fortaleza.
11 ਫ਼ੇਰ ਦੱਖਣੀ ਰਾਜਾ ਬਹੁਤ ਕਰੋਧ ਵਿੱਚ ਆ ਜਾਵੇਗਾ। ਉਹ ਉੱਤਰੀ ਰਾਜੇ ਨਾਲ ਲੜਨ ਲਈ ਬਾਹਰ ਆਕੇ ਧਾਵਾ ਬੋਲੇਗਾ। ਉੱਤਰੀ ਰਾਜੇ ਕੋਲ ਵੱਡੀ ਫ਼ੌਜ ਹੋਵੇਗੀ ਪਰ ਉਹ ਲੜਾਈ ਹਾਰ ਜਾਵੇਗਾ।"
11 E o rei do sul será movido com ira, e surgirá, e lutará com ele, com o rei do norte; e ele estabelecerá uma grande multidão; porém a multidão será dada em sua mão.
12 ਉੱਤਰੀ ਫ਼ੌਜ ਹਾਰ ਜਾਵੇਗੀ, ਅਤੇ ਉਹ ਫ਼ੌਜੀ ਬੰਦੀ ਬਣਾਕੇ ਲੈ ਜਾੇ ਜਾਣਗੇ। ਦੱਖਣੀ ਰਾਜਾ ਬਹੁਤ ਹਂਕਾਰੀ ਹੋਵੇਗਾ ਅਤੇ ਉਹ ਉੱਤਰੀ ਫ਼ੌਜ ਦੇ ਹਜ਼ਾਰਾ ਸਿਪਾਹੀਆਂ ਨੂੰ ਕਤਲ ਕਰ ਦੇਵੇਗਾ। ਪਰ ਉਹ ਸਦਾ ਸਫ਼ਲਤਾ ਹਾਸਿਲ ਨਹੀਂ ਕਰਦਾ ਰਹੇਗਾ।"
12 E quando ele tiver retirado a multidão, o seu coração ficará exaltado, e ele abaterá muitas dezenas de milhares, porém isto não o fortalecerá.
13 ਉੱਤਰੀ ਰਾਜਾ ਇੱਕ ਹੋਰ ਫ਼ੌਜ ਇਕੱਠੀ ਕਰੇਗਾ। ਉਹ ਫ਼ੌਜ ਉਸਦੀ ਪਹਿਲੀ ਫ਼ੌਜ ਨਾਲੋਂ ਵਡੇਰੀ ਹੋਵੇਗੀ। ਕਈ ਸਾਲਾਂ ਬਾਦ ਉਹ ਹਮਲਾ ਕਰੇਗਾ। ਉਹ ਫ਼ੌਜ ਬਹੁਤ ਵੱਡੀ ਹੋਵੇਗੀ ਅਤੇ ਉਸ ਦੇ ਕੋਲ ਬਹੁਤ ਸਾਰੇ ਹਬਿਆਰ ਹੋਣਗੇ। ਉਹ ਫ਼ੌਜ ਜੰਗ ਲਈ ਤਿਆਰ ਹੋਵੇਗੀ।"
13 Pois o rei do norte retornará, e irá levar uma multidão maior do que a anterior, e certamente virá após alguns anos com um grande exército, e com muita riqueza.
14 “‘ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।"
14 E naqueles tempos muitos se levantarão contra o rei do sul, e também os roubadores do teu povo se exaltarão para estabelecer a visão, porém eles cairão.
15 ਫ਼ੇਰ ਉੱਤਰੀ ਰਾਜਾ ਆਵੇਗਾ ਅਤੇ ਕੰਧਾਂ ਦੇ ਨਾਲ ਬੜੇ ਉਸਾਰੇਗਾ ਅਤੇ ਮਜ਼ਬੂਤ ਸ਼ਹਿਰਾਂ ਉੱਤੇ ਕਬਜ਼ਾ ਕਰ ਲਵੇਗਾ। ਦੱਖਣੀ ਫ਼ੌਜ ਕੋਲ ਮੋੜਵੀਁ ਲੜਾਈ ਕਰਨ ਦੀ ਸ਼ਕਤੀ ਨਹੀਂ ਹੋਵੇਗੀ। ਦੱਖਣੀ ਫ਼ੌਜ ਦੇ ਸਰਬੋਤਮ ਸਿਪਾਹੀ ਵੀ ਇੰਨੇ ਮਜ਼ਬੂਤ ਨਹੀਂ ਹੋਣਗੇ ਕਿ ਉਹ ਉੱਤਰੀ ਫ਼ੌਜ ਨੂੰ ਰੋਕ ਸੱਕਣ।"
15 Então virá o rei do norte, e construirá um monte, e tomará a maioria das cidades cercadas; e os braços do sul não resistirão, nem o seu povo escolhido, e nem haverá qualquer força para resistir.
16 “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ।ਕੋਈ ਵੀ ਉਸ ਨੂੰ ਰੋਕ ਨਹੀ ਸੱਕੇਗਾ। ਉਹ ਖੂਬਸੂਰਤ ਧਰਤੀ ਉੱਤੇ ਸ਼ਕਤੀ ਅਤੇ ਅਧਿਕਾਰ ਸਬਾਪਤ ਕਰ ਲਵੇਗਾ। ਅਤੇ ਇਸਦਾ ਸਭ ਕੁਝ ਉਸਦੀ ਸ਼ਕਤੀ ਹੇਠਾਂ ਹੋਵੇਗਾ।"
16 Porém aquele que vem contra ele fará conforme a sua própria vontade, e ninguém irá permanecer perante ele; e ele se firmará na terra gloriosa, a qual pela sua mão será consumida.
17 ਉੱਤਰੀ ਰਾਜਾ ਦੱਖਣੀ ਰਾਜੇ ਦੇ ਖਿਲਾਫ਼ ਲੜਨ ਲਈ ਆਪਣੀ ਸਾਰੀ ਸ਼ਕਤੀ ਵਰਤਣ ਦਾ ਨਿਆਂ ਕਰੇਗਾ। ਉਹ ਦੱਖਣੀ ਰਾਜੇ ਨਾਲ ਇੱਕ ਇਕਰਾਰਨਾਮਾ ਕਰੇਗਾ। ਉੱਤਰ ਦਾ ਰਾਜਾ ਆਪਣੀਆਂ ਧੀਆਂ ਵਿੱਚੋਂ ਇੱਕ ਨੂੰ ਦੱਖਣੀ ਰਾਜੇ ਨਾਲ ਸ਼ਾਦੀ ਕਰਨ ਦੇਵੇਗਾ। ਉੱਤਰੀ ਰਾਜਾ ਅਜਿਹਾ ਇਸ ਲਈ ਕਰੇਗਾ ਤਾਂ ਜੋ ਉਹ ਦੱਖਣੀ ਰਾਜੇ ਨੂੰ ਹਰਾ ਸੱਕੇ, ਪਰ ਇਹ ਯੋਜਨਾਵਾਂ ਸਫ਼ਲ ਨਹੀਂ ਹੋਣਗੀਆ। ਉਸਦੀਆਂ ਯੋਜਨਾਵਾਂ ਉਸਦੀ ਸਹਾਇਤਾ ਨਹੀਂ ਕਰਨਗੀਆਂ।"
17 Ele também dirigirá a sua face para entrar com a força de todo o seu reino, e os honrados com ele; assim ele o fará; e ele lhe dará a filha das mulheres, corrompendo-a; porém ela não permanecerá ao lado dele, e nem será para ele.
18 “‘ਫ਼ੇਰ ਉੱਤਰੀ ਰਾਜਾ ਆਪਣਾ ਧਿਆਨ ਮੇਡੀਟ੍ਰੇਨੀਅਨ ਸਾਗਰ ਦੇ ਕੰਢੇ ਵਸੇ ਦੇਸਾਂ ਵੱਲ ਮੋੜੇਗਾ। ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਬਹੁਤਿਆਂ ਨੂੰ ਹਰਾ ਦੇਵੇਗਾ, ਪਰ ਫ਼ੇਰ ਇੱਕ ਕਮਾਂਡਰ ਉਸ ਉੱਤਰੀ ਰਾਜੇ ਦੇ ਹਂਕਾਰ ਅਤੇ ਬਗਾਵਤ ਨੂੰ ਖਤਮ ਕਰ ਦੇਵੇਗਾ। ਉਹ ਕਮਾਂਡਰ ਉਸ ਉੱਤਰੀ ਰਾਜੇ ਨੂੰ ਸ਼ਰਮਸਾਰ ਕਰ ਦੇਵੇਗਾ।"
18 Após isto ele irá virar a sua face em direção às ilhas, e tomará muitas; porém um príncipe em seu próprio nome, fará cessar o opróbrio oferecido por ele; sem a sua própria censura, ele a fará tornar-se sobre si.
19 “‘ਅਜਿਹਾ ਵਾਪਰਨ ਮਗਰੋਂ, ਉਹ ਉੱਤਰੀ ਰਾਜਾ ਆਪਣੇ ਦੇਸ ਦੇ ਮਜ਼ਬੂਤ ਕਿਲਿਆਂ ਵਿੱਚ ਵਾਪਸ ਪਰਤ ਜਾਵੇਗਾ। ਪਰ ਉਹ ਕਮਜ਼ੋਰ ਹੋਵੇਗਾ ਅਤੇ ਉਸਦਾ ਪਤਨ ਹੋ ਜਾਵੇਗਾ। ਉਹ ਖਤਮ ਹੋ ਜਾਵੇਗਾ।"
19 Então ele tornará a sua face em direção ao forte de sua própria terra; porém ele irá tropeçar e cair, e não será encontrado.
20 “‘ਉਸ ਉੱਤਰੀ ਰਾਜੇ ਮਗਰੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ ਇੱਕ ਕਰ ਵਸੂਲਣ ਵਾਲੇ ਨੂੰ ਭੇਜੇਗਾ। ਉਹ ਹਾਕਮ ਅਜਿਹਾ ਇਸ ਲਈ ਕਰੇਗਾ ਤਾਂ ਜੋ ਬਹੁਤ ਅਮੀਰੀ ਨਾਲ ਰਹਿਣ ਲਈ ਕਾਫ਼ੀ ਧਨ ਇਕੱਠਾ ਕਰ ਸੱਕੇ। ਪਰ, ਕੁਝ ਵਰ੍ਹਿਆਂ ਬਾਦ ਉਹ ਹਾਕਮ ਤਬਾਹ ਹੋ ਜਾਵੇਗਾ। ਪਰ ਉਹ ਜੰਗ ਵਿੱਚ ਨਹੀਂ ਮਰੇਗਾ।"
20 Então se levantará em seu lugar um levantador de impostos na glória do reino; porém dentro de poucos dias ele será destruído, não em ira, e nem em batalha.
21 “‘ਹਾਕਮ ਦੇ ਪਿੱਛੋਂ ਇੱਕ ਬਹੁਤ ਜ਼ਾਲਮ ਅਤੇ ਘਿਰਣਾਯੋਗ ਆਦਮੀ ਆਵੇਗਾ। ਉਹ ਆਦਮੀ ਕਿਸੇ ਰਾਜ ਘਰਾਣੇ ਵਿੱਚੋਂ ਹੋਣ ਦਾ ਮਾਣ ਨਹੀਂ ਰੱਖੇਗਾ। ਉਹ ਚਲਾਕੀ ਨਾਲ ਹਾਕਮ ਬਣ ਜਾਵੇਗਾ। ਉਹ ਰਾਜ ਉੱਤੇ ਉਦੋਂ ਹਮਲਾ ਕਰੇਗਾ ਜਦੋਂ ਲੋਕ ਸੁਰੱਖਿਅਤ ਮਹਿਸੂਸ ਕਰਨਗੇ।"
21 E em seu lugar se levantará uma pessoa vil, a quem eles não darão a honra do reino; porém ele virá pacificamente, e obterá o reino através de adulações.
22 ਉਹ ਵੱਡੀਆਂ ਅਤੇ ਤਾਕਤਵਰ ਫ਼ੌਜਾਂ ਨੂੰ ਹਰਾ ਦੇਵੇਗਾ। ਉਹ ਇਕਰਾਰਨਾਮੇ ਦੇ ਸ਼ਹਿਜਾਦੇ ਨੂੰ ਵੀ ਹਰਾ ਦੇਵੇਗਾ।"
22 E com os braços de uma inundação eles serão submersos de diante dele, e serão quebrados; sim, também o príncipe do pacto.
23 ਬਹੁਤ ਸਾਰੀਆਂ ਕੌਮਾਂ ਉਸ ਜ਼ਾਲਮ ਅਤੇ ਘਿਰਣਾਯੋਗ ਹਾਕਮ ਨਾਲ ਇਕਰਾਰਨਾਮੇ ਕਰਨਗੀਆਂ। ਪਰ ਉਹ ਉਨ੍ਹਾਂ ਨਾਲ ਝੂਠ ਬੋਲੇਗਾ ਅਤੇ ਚਾਲਾਕੀ ਕਰੇਗਾ। ਉਹ ਬਹੁਤ ਤਾਕਤ ਹਾਸਿਲ ਕਰ ਲਵੇਗਾ। ਪਰ ਸਿਰਫ਼ ਕੁਝ ਲੋਕ ਹੀ ਉਸਦੀ ਹਮਾਇਤ ਕਰਨਗੇ।"
23 E depois que o pacto for feito com ele, ele trabalhará enganosamente, pois ele surgirá, e tornar-se-á forte com um povo pequeno.
24 “‘ਜਦੋਂ ਸਭ ਤੋਂ ਅਮੀਰ ਦੇਸ਼ ਸੁਰੱਖਿਅਤ ਮਹਿਸੂਸ ਕਰਨਗੇ ਉਹ ਜ਼ਾਲਮ ਅਤੇ ਘਿਰਣਾਯੋਗ ਹਾਕਮ ਉਨ੍ਹਾਂ ਉੱਤੇ ਹਮਲਾ ਕਰੇਗਾ। ਉਹ ਐਨ ਮੌਕੇ ਸਿਰ ਹਮਲਾ ਕਰੇਗਾ ਅਤੇ ਸਫ਼ਲ ਹੋਵੇਗਾ ਜਦੋਂ ਕਿ ਉਸ ਦੇ ਪੁਰਖੇ ਸਫ਼ਲ ਨਹੀਂ ਹੋਏ ਸਨ। ਉਹ ਉਨ੍ਹਾਂ ਮੁਲਕਾਂ ਦੀ ਦੌਲਤ ਲੁੱਟੇਗਾ ਜਿਨ੍ਹਾਂ ਨੂੰ ਉਸ ਨੇ ਹਰਾਇਆ ਹੋਵੇਗਾ ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਆਪਣੇ ਅਨੁਯਾਈਆਂ ਨੂੰ ਦੇ ਦੇਵੇਗਾ। ਉਹ ਤਾਕਤਵਰ ਸ਼ਹਿਰਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਬਣਾਵੇਗਾ। ਉਹ ਸਫ਼ਲ ਹੋ ਜਾਵੇਗਾ ਪਰ ਸਿਰਫ਼ ਬੋੜੇ ਸਮੇਂ ਲਈ।"
24 Ele entrará pacificamente, mesmo sobre os lugares mais prósperos da província; e ele fará aquilo que os seus pais não fizeram, nem os pais de seus pais; ele espalhará entre eles a presa, e despojo, e riquezas; sim, e ele formará os seus desígnios contra as fortificações, ainda que por um tempo.
25 “‘ਉਸ ਬਹੁਤ ਜ਼ਾਲਮ ਅਤੇ ਘਿਰਣਾ ਯੋਗ ਹਾਕਮ ਕੋਲ ਵੱਡੀ ਫ਼ੌਜ ਹੋਵੇਗੀ। ਉਹ ਉਸ ਫ਼ੌਜ ਦੀ ਵਰਤੋਂ ਆਪਣੀ ਸ਼ਕਤੀ ਅਤੇ ਹੌਁਸਲੇ ਨੂੰ ਦਰਸਾਉਣ ਲਈ ਅਤੇ ਦੱਖਣੀ ਰਾਜੇ ਉੱਪਰ ਹਮਲਾ ਕਰਨ ਲਈ ਕਰੇਗਾ। ਦੱਖਣੀ ਰਾਜਾ ਬਹੁਤ ਵੱਡੀ ਅਤੇ ਤਾਕਤਵਰ ਫ਼ੌਜ ਜਮ੍ਹਾਂ ਕਰੇਗਾ ਅਤੇ ਜੰਗ ਲਈ ਜਾਵੇਗਾ। ਪਰ ਉਹ ਲੋਕ ਜਿਹੜੇ ਉਸ ਦੇ ਵਿਰੁੱਧ ਹਨ ਉਹ ਗੁਪਤ ਯੋਜਨਾਵਾਂ ਬਣਾਉਂਣਗੇ। ਅਤੇ ਦੱਖਣੀ ਰਾਜਾ ਹਾਰ ਜਾਵੇਗਾ।"
25 E ele incitará seu poder e sua coragem contra o rei do sul com um grande exército; e o rei do sul será incitado a batalha com um exército muito grande e poderoso; porém ele não resistirá, pois eles maquinarão intentos malignos contra ele.
26 ਉਹ ਲੋਕ, ਜਿਨ੍ਹਾਂ ਕੋਲੋਂ ਦੱਖਣੀ ਰਾਜੇ ਦੇ ਚੰਗੇ ਮਿੱਤਰ ਹੋਣ ਦੀ ਆਸ ਸੀ, ਉਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨਗੇ। ਉਸਦੀ ਫ਼ੌਜ ਹਾਰ ਜਾਵੇਗੀ ਉਸ ਦੇ ਬਹੁਤ ਸਾਰੇ ਸਿਪਾਹੀ ਜੰਗ ਵਿੱਚ ਮਾਰੇ ਜਾਣਗੇ।"
26 Sim, aqueles que se alimentam da porção do seu alimento o destruirão, e o seu exército inundará, e muitos cairão mortos.
27 ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਵਿੱਚ ਇੱਕ ਦੂਸਰੇ ਨੂੰ ਨੁਕਸਾਨ ਪਹੁੰਚਾਣ ਦੀ ਲਾਲਸਾ ਹੋਵੇਗੀ। ਉਹ ਇੱਕੋ ਮੇਜ਼ ਉੱਤੇ ਬੈਠਣਗੇ ਅਤੇ ਇੱਕ ਦੂਸਰੇ ਨਾਲ ਝੂਠ ਬੋਲਣਗੇ, ਪਰ ਇਸ ਨਾਲ ਕਿਸੇ ਇੱਕ ਨੂੰ ਵੀ ਲਾਭ ਨਹੀਂ ਹੋਵੇਗਾ। ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਅੰਤ ਸਮੇਂ ਨੂੰ ਨਿਸ਼ਚਿਤ ਕਰ ਦਿੱਤਾ ਹੈ।"
27 E os corações de ambos os reis estarão voltados a fazer dano, e eles falarão mentiras a uma mesa, porém isso não prosperará, pois o fim ainda será no tempo determinado.
28 “‘ਉੱਤਰੀ ਰਾਜਾ ਆਪਣੇ ਦੇਸ ਵਿੱਚ ਬਹੁਤ ਦੌਲਤ ਲੈ ਕੇ ਵਾਪਸ ਪਰਤੇਗਾ। ਫ਼ੇਰ ਉਹ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਮੰਦੀਆਂ ਗੱਲਾਂ ਕਰਨ ਦਾ ਨਿਆਂ ਕਰੇਗਾ। ਉਹ ਉਹੀ ਗੱਲਾਂ ਕਰੇਗਾ ਜਿਸਦੀ ਉਸ ਨੇ ਯੋਜਨਾ ਬਣਾਈ ਸੀ, ਅਤੇ ਫ਼ੇਰ ਉਹ ਆਪਣੇ ਦੇਸ਼ ਵਾਪਸ ਚੱਲਾ ਜਾਵੇਗਾ।"
28 Então ele retornará à sua terra com grandes riquezas, e o seu coração será contra o santo pacto; e ele fará proezas e retornará para a sua própria terra.
29 “‘ਠੀਕ ਸਮੇਂ ਸਿਰ, ਉੱਤਰੀ ਰਾਜਾ ਦੱਖਣੀ ਰਾਜੇ ਉੱਪਰ ਦੋਬਾਰਾ ਹਮਲਾ ਕਰੇਗਾ। ਪਰ ਇਸ ਵਾਰ ਉਹ ਉਨਾ ਸਫ਼ਲ ਨਹੀਂ ਹੋਵੇਗਾ ਜਿੰਨਾ ਉਹ ਪਹਿਲਾ ਹੋਇਆ ਸੀ।"
29 No tempo determinado ele irá retornar, e virá em direção ao sul; porém não será como a primeira, ou como a última.
30 ਕਿੱਤੀਮ ਤੋਂ ਜਹਾਜ਼ ਆਉਣਗੇ ਅਤੇ ਉੱਤਰੀ ਰਾਜੇ ਦੇ ਖਿਲਾਫ਼ ਲੜਨਗੇ। ਉਹ ਉਨ੍ਹਾਂ ਜਹਾਜ਼ਾਂ ਨੂੰ ਆਉਂਦਿਆਂ ਦੇਖੇਗਾ ਅਤੇ ਭੈਭੀਤ ਹੋ ਜਾਵੇਗਾ। ਫ਼ੇਰ ਉਹ ਵਾਪਸ ਮੁੜੇਗਾ ਅਤੇ ਆਪਣਾ ਗੁੱਸਾ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਕੱਢੇਗਾ। ਉਹ ਵਾਪਸ ਮੁੜੇਗਾ ਅਤੇ ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਵੇਗਾ ਜਿਹੜੇ ਪਵਿੱਤਰ ਇਕਰਾਰਨਾਮੇ ਉੱਤੇ ਚੱਲਣਾ ਛੱਡ ਚੁੱਕੇ ਹੋਣਗੇ।"
30 Pois os navios de Quitim virão contra ele; portanto ele será afligido, e retornará, e indignar-se-á contra o santo pacto; assim ele fará; ele de fato retornará e se entenderão com aqueles que abandonaram o seu pacto.
31 ਉੱਤਰੀ ਰਾਜਾ ਆਪਣੀ ਫ਼ੌਜ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਭਿਆਨਕ ਗੱਲਾਂ ਕਰਨ ਲਈ ਭੇਜੇਗਾ। ਉਹ ਲੋਕਾਂ ਨੂੰ ਰੋਜ਼ਾਨਾ ਬਲੀ ਚੜ੍ਹਾਉਣ ਤੋਂ ਰੋਕਣਗੇ। ਉਹ ਅਜਿਹੀ ਗੱਲ ਕਰਨਗੇ ਜਿਹੜੀ ਸੱਚਮੁੱਚ ਭਿਆਨਕ ਹੋਵੇਗੀ। ਉਹ ਅਜਿਹੀ ਭਿਆਨਕ ਗੱਲ ਸਬਾਪਤ ਕਰਨਗੇ ਜਿਹੜੀ ਤਬਾਹੀ ਲਿਆਵੇਗੀ।"
31 E braços se colocarão ao seu lado, e eles contaminarão o santuário da força, removerão o sacrifício diário, e eles estabelecerão a abominação desoladora.
32 ਉੱਤਰੀ ਰਾਜਾ ਝੂਠ ਅਤੇ ਕੂਲੀਆਂ ਗੱਲਾਂ ਦੀ ਵਰਤੋਂ ਕਰਕੇ ਉਨ੍ਹਾਂ ਯਹੂਦੀਆਂ ਨਾਲ ਚਲਾਕੀ ਕਰੇਗਾ ਜਿਨ੍ਹਾਂ ਨੇ ਪਵਿੱਤਰ ਇਕਰਾਰਨਾਮੇ ਨੂੰ ਛੱਡ ਦਿੱਤਾ ਹੋਵੇਗਾ ਉਹ ਯਹੂਦੀ ਹੋਰ ਵੀ ਵੱਧੇਰੇ ਪਾਪ ਕਰਨਗੇ।ਪਰ ਉਹ ਯਹੂਦੀ ਜਿਹੜੇ ਪਰਮੇਸ਼ੁਰ ਨੂੰ ਜਾਣਦੇ ਹਨ ਅਤੇ ਉਸਦਾ ਹੁਕਮ ਮੰਨਦੇ ਹਨ, ਮਜ਼ਬੂਤ ਹੋ ਜਾਣਗੇ। ਉਹ ਮੋੜਵੀਁ ਲੜਾਈ ਕਰਨਗੇ!"
32 E aqueles que se portam impiamente contra o pacto, ele corromperá por meio de adulações; mas o povo que conhece o seu Deus será forte e fará proezas.
33 “‘ਉਹ ਸਿਆਣੇ ਗੁਰੂ ਹੋਰਨਾਂ ਲੋਕਾਂ ਨੂੰ ਇਹ ਸਮਝਣ ਵਿੱਚ ਸਹਾਇਤਾ ਕਰਨਗੇ ਕਿ ਕੀ ਵਾਪਰ ਰਿਹਾ ਹੈ। ਪਰ ਉਨ੍ਹਾਂ ਸਿਆਣੇ ਲੋਕਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ ਉਨ੍ਹਾਂ ਸਿਆਣਿਆਂ ਵਿੱਚੋਂ ਕੁਝ ਤਲਵਾਰਾਂ ਨਾਲ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਸਾੜੇ ਜਾਣਗੇ, ਜਾਂ ਬੰਦੀ ਬਣਾਏ ਜਾਣਗੇ। ਉਨ੍ਹਾਂ ਵਿੱਚੋਂ ਕੁਝ ਇੱਕਨਾਂ ਦੇ ਘਰ ਅਤੇ ਵਸਤਾਂ ਖੋਹ ਲੇ ਜਾਣਗੇ। ਇਹ ਗੱਲਾਂ ਬੋੜੇ ਸਮੇਂ ਲਈ ਹੀ ਵਾਪਰਨਗੀਆਂ।"
33 E aqueles que têm entendimento dentre o povo instruirão a muitos; contudo, cairão pela espada, e pela chama, e pelo cativeiro, e pelo despojo, por muitos dias.
34 ਜਦੋਂ ਉਹ ਸਿਆਣੇ ਬੰਦੇ ਸਜ਼ਾ ਪਾਉਣਗੇ, ਉਨ੍ਹਾਂ ਨੂੰ ਬੋੜੀ ਜਿਹੀ ਸਹਇਤਾ ਹੀ ਮਿਲੇਗੀ। ਪਰ ਉਹ ਬਹੁਤ ਸਾਰੇ ਲੋਕ ਜਿਹੜੇ ਉਨ੍ਹਾਂ ਸਿਆਣੇ ਬੰਦਿਆਂ ਨਾਲ ਰਲ ਜਾਣਗੇ, ਪੱਖਂਡੀ ਹੋਣਗੇ।"
34 Então, quando caírem, eles terão uma pequena ajuda; porém muitos se juntarão a eles por meio de adulações.
35 ਸਿਆਣੇ ਬੰਦਿਆਂ ਵਿੱਚੋਂ ਕੁਝ ਲੋਕ ਠੋਕਰਾਂ ਖਾਣਗੇ ਅਤੇ ਗ਼ਲਤੀਆਂ ਕਰਨਗੇ। ਪਰ ਸਜ਼ਾ ਜ਼ਰੂਰ ਮਿਲੇਗੀ। ਤਾਂ ਜੋ ਉਨ੍ਹਾਂ ਨੂੰ ਵੱਧੇਰੇ ਤਾਕਤਵਰ, ਵੱਧੇਰੇ ਪਵਿੱਤਰ ਅਤੇ ਦੋਸ਼ ਰਹਿਤ ਬਣਾਇਆ ਜਾ ਸੱਕੇ ਉਦੋਂ ਤੀਕ ਜਦੋਂ ਕਿ ਅੰਤ ਨਹੀਂ ਆਉਂਦਾ। ਫ਼ੇਰ ਠੀਕ ਸਮੇਂ, ਉਹ ਅੰਤਕਾਲ ਆ ਜਾਵੇਗਾ।”"
35 E alguns dos que têm entendimento cairão, para prová-los, e para purificar e torná-los brancos, até o tempo do fim, porque ainda é por um tempo determinado.
36 ਜਿਹੜਾ ਪਾਤਸ਼ਾਹ ਖੁਦ ਦੀ ਪ੍ਰਸੰਸਾ ਕਰਦਾ “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰੇਗਾ। ਉਹ ਆਪਣੀ ਤਾਰੀਫ਼ ਕਰੇਗਾ ਅਤੇ ਇਹ ਸੋਚੇਗਾ ਕਿ ਉਹ ਇੱਕ ਦੇਵਤੇ ਨਾਲੋਂ ਵੀ ਬਿਹਤਰ ਹੈ। ਉਹ ਅਜਿਹੀਆਂ ਗੱਲਾਂ ਆਖੇਗਾ ਜਿਹੜੀਆਂ ਕਿਸੇ ਨੇ ਵੀ ਕਦੀ ਨਹੀਂ ਸੁਣੀਆਂ। ਉਹ ਇਹ ਗੱਲਾਂ ਦੇਵਤਿਆਂ ਦੇ ਪਰਮੇਸ਼ੁਰ ਬਾਰੇ ਆਖੇਗਾ। ਉਹ ਅਜਿਹੇ ਸਮੇਂ ਤੱਕ ਸਫ਼ਲ ਹੋਵੇਗਾ ਜਦੋਂ ਤੱਕ ਉਸ ਦੇ ਖਿਲਾਫ਼ ਕਰੋਧ ਪੂਰੀ ਤਰ੍ਹਾਂ ਪੂਰਾ ਨਹੀਂ ਹੁੰਦਾ। ਜਿਸਦੀ ਯੋਜਨਾ ਪਰਮੇਸ਼ੁਰ ਨੇ ਬਣਾਈ ਹੈ, ਉਹ ਵਾਪਰੇਗੀ।"
36 E o rei fará conforme a sua vontade, e ele se exaltará, e se engrandecerá acima de todo deus, e falará coisas assombrosas contra o Deus dos deuses, e prosperará até que a indignação se complete; pois aquilo que está determinado será feito.
37 “‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।"
37 Ele não considerará o Deus dos seus pais, e nem o desejo de mulheres, nem considerará qualquer deus; pois ele se engrandecerá acima de tudo.
38 ਉੱਤਰੀ ਰਾਜਾ ਕਿਸੇ ਵੀ ਦੇਵਤੇ ਦੀ ਉਪਾਸਨਾ ਨਹੀਂ ਕਰੇਗਾ, ਸਗੋਂ ਉਹ ਸ਼ਕਤੀ ਦੀ ਉਪਾਸਨਾ ਕਰੇਗਾ। ਸ਼ਕਤੀ ਅਤੇ ਮਜ਼ਬੂਤ ਹੀ ਉਸਦਾ ਦੇਵਤਾ ਹੋਵੇਗੀ। ਉਸ ਦੇ ਪੁਰਖਿਆਂ ਨੇ ਉਸ ਵਾਂਗ ਸ਼ਕਤੀ ਨੂੰ ਪਿਆਰ ਨਹੀਂ ਸੀ ਕੀਤਾ। ਉਹ ਸ਼ਕਤੀ ਦੀ ਦੇਵੀ ਦਾ ਆਦਰ, ਸੋਨੇ ਚਾਂਦੀ ਅਤੇ ਮਹਿੰਗੇ ਹੀਰਿਆਂ ਅਤੇ ਸੁਗਾਤਾਂ ਨਾਲ ਕਰਦਾ ਹੈ।"
38 Porém em seu lugar ele deve honrar o deus de forças; e um deus a quem os seus pais não conheceram ele honrará com ouro, e prata, e com pedras preciosas, e coisas agradáveis.
39 “‘ਉਹ ਉੱਤਰੀ ਰਾਜਾ ਆਪਣੇ ਵਿਦੇਸ਼ੀ ਦੇਵਤੇ ਦੀ ਸਹਾਇਤਾ ਨਾਲ ਕਿਲਿਆਂ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਵਿਦੇਸ਼ੀ ਹਾਕਮਾਂ ਨੂੰ ਵੱਧੇਰੇ ਆਦਰ ਦੇਵੇਗਾ ਜਿਹੜੇ ਉਸ ਨਾਲ ਰਲ ਜਾਣਗੇ। ਉਹ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਹਾਕਮਾਂ ਦੇ ਅਧੀਨ ਕਰੇਗਾ। ਉਹ ਉਨ੍ਹਾਂ ਹਾਕਮਾਂ ਨੂੰ ਉਸ ਧਰਤੀ ਦੀ ਕੀਮਤ ਦੇਣ ਲਈ ਮਜ਼ਬੂਤ ਕਰੇਗਾ ਜਿਸ ਉੱਤੇ ਉਹ ਹਕੂਮਤ ਕਰਦੇ ਹਨ।"
39 Desta forma ele procederá nas mais poderosas fortalezas com um deus estranho, a quem ele reconhecerá e aumentará com glória; e ele fará com que governem sobre muitos e dividirá a terra por lucro.
40 “‘ਅੰਤ ਕਾਲ ਵੇਲੇ, ਦੱਖਣੀ ਰਾਜਾ ਉੱਤਰੀ ਰਾਜੇ ਨਾਲ ਜੰਗ ਲੜੇਗਾ। ਉੱਤਰੀ ਰਾਜਾ ਉਸ ਉੱਤੇ ਹਮਲਾ ਕਰੇਗਾ। ਉਹ ਰੱਥਾਂ ਅਤੇ ਘੋੜ ਸਵਾਰ ਸਿਪਾਹੀਆਂ ਅਤੇ ਬਹੁਤ ਸਾਰੇ ਵੱਡੇ ਜਹਾਜ਼ਾਂ ਨਾਲ ਹਮਲਾ ਕਰੇਗਾ। ਉੱਤਰੀ ਰਾਜਾ ਧਰਤੀ ਉੱਤੋਂ ਹੜ੍ਹ ਵਾਂਗ ਗੁਜ਼ਰੇਗਾ।"
40 E no tempo do fim, o rei do sul o desafiará, e o rei do norte virá contra ele como um furacão, com carruagens, e com cavaleiros, e com muitos navios; e ele adentrará as nações, e os inundará e atravessará.
41 ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ।"
41 Ele também adentrará a terra gloriosa, e muitas nações serão derrubadas; porém estes irão escapar de sua mão: Edom e Moabe, e o principal dos filhos de Amom.
42 ਉੱਤਰੀ ਰਾਜਾ ਬਹੁਤ ਸਾਰੇ ਦੇਸਾਂ ਵਿੱਚ ਆਪਣੀ ਸ਼ਕਤੀ ਦਰਸਾਵੇਗਾ। ਮਿਸਰ ਵੀ ਜਾਣ ਜਾਵੇਗਾ ਕਿ ਉਹ ਕਿੰਨਾ ਸ਼ਕਤੀਸ਼ਾਲੀ ਹੈ।"
42 Ele também estenderá a sua mão sobre as nações, e a terra do Egito não escapará.
43 ਉਹ ਸੋਨੇ ਅਤੇ ਚਾਂਦੀ ਦੇ ਖਜ਼ਾਨੇ ਹਾਸਿਲ ਕਰੇਗਾ ਅਤੇ ਮਿਸਰ ਦੀਆਂ ਸਾਰੀਆਂ ਦੌਲਤਾਂ ਵੀ। ਲੂਬੀਆਂ ਅਤੇ ਕੂਸ਼ੀਆਂ ਦੇ ਦੇਸ ਉਸਦਾ ਹੁਕਮ ਮੰਨਣਗੇ।"
43 Mas ele terá poder sobre os tesouros de ouro e de prata, e sobre todas as coisas preciosas do Egito; e os líbios e os etíopes estarão nos seus passos.
44 ਪਰ ਉਹ ਉੱਤਰੀ ਰਾਜਾ ਪੂਰਬ ਅਤੇ ਉੱਤਰ ਦੀਆਂ ਖਬਰਾਂ ਸੁਣੇਁਗਾ ਜੋ ਉਸ ਨੂੰ ਭੈਭੀਤ ਅਤੇ ਕ੍ਰੋਧਵਾਨ ਕਰਨਗੀਆਂ। ਉਹ ਬਹੁਤ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਜਾਵੇਗਾ।"
44 Mas as notícias do leste e do norte o atribularão; portanto ele sairá com grande fúria para destruir e totalmente eliminar a muitos.
45 ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’”"
45 E ele plantará os tabernáculos do seu palácio entre os mares no glorioso monte santo; todavia ele encontrará o seu fim, e ninguém o ajudará.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 11, comparar traduções ou montar um estudo — tudo direto pelo WhatsApp.