Daniel 1

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਾਨੀਏਲ ਦਾ ਬਾਬਲ ਲਿਜਾਇਆ ਜਾਣਾ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ।"
1 No terceiro ano de Jeoaquim como rei de Judá, o rei Nabucodonosor, da Babilônia, atacou Jerusalém, e os seus soldados cercaram a cidade.
2 ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।"
2 Deus deixou que Nabucodonosor conquistasse a cidade e também que pegasse alguns objetos de valor que estavam no Templo. Nabucodonosor levou esses objetos para a Babilônia e mandou colocá-los no templo do seu deus, na sala do tesouro.
3 ਫ਼ੇਰ ਰਾਜੇ ਨਬੂਕਦਨੱਸਰ ਨੇ ਅਸ਼ਪਨਜ਼ ਨੂੰ ਇੱਕ ਹੁਕਮ ਦਿੱਤਾ। (ਅਸ਼ਪਨਜ਼ ਰਾਜੇ ਦੀ ਸੇਵਾ ਕਰਨ ਵਾਲੇ ਸਾਰੇ ਖੁਸਰਿਆਂ ਵਿੱਚੋਂ ਪ੍ਰਮੁੱਖ ਆਗੂ ਸੀ।) ਰਾਜੇ ਨੇ ਅਸ਼ਪਨਜ਼ ਨੂੰ ਕੁਝ ਇਸਰਾਏਲੀ ਮੁੰਡਿਆਂ ਨੂੰ ਉਸ ਦੇ ਘਰ ਲਿਆਉਣ ਲਈ ਆਖਿਆ। ਨਬੂਕਦਨੱਸਰ ਆਮ ਇਸਰਾਏਲੀਆਂ, ਉੱਚ ਸ਼੍ਰੇਣੀ ਦੇ ਘਰਾਣਿਆਂ ਅਤੇ ਸ਼ਾਹੀ ਘਰਾਣੇ ਤੋਂ ਇਸਰਾਏਲੀ ਮੁੰਡੇ ਚਾਹੁੰਦਾ ਸੀ।"
3 O rei Nabucodonosor chamou Aspenaz, o chefe dos serviços do palácio, e mandou que escolhesse entre os prisioneiros israelitas alguns jovens da família do rei e também das famílias nobres.
4 ਰਾਜਾ ਨਬੂਕਦਨੱਸਰ ਸਿਰਫ਼ ਸਿਹਤਮੰਦ ਜਵਾਨ ਇਸਰਾਏਲੀ ਮੁੰਡੇ ਹੀ ਚਾਹੁੰਦਾ ਸੀ। ਰਾਜਾ ਚਾਹੁੰਦਾ ਸੀ ਕਿ ਇਨ੍ਹਾਂ ਜਵਾਨ ਆਦਮੀਆਂ ਦੇ ਕੋਈ ਜ਼ਖਮ ਜਾਂ ਚੋਟ ਦਾ ਨਿਸ਼ਾਨ ਨਾ ਹੋਵੇ ਅਤੇ ਨਾ ਉਨ੍ਹਾਂ ਦੇ ਸਰੀਰਾਂ ਵਿੱਚ ਕੋਈ ਦੋਸ਼ ਹੋਵੇ। ਰਾਜਾ ਸੁੰਦਰ, ਚੁਸਤ ਜਵਾਨ ਆਦਮੀ ਚਾਹੁੰਦਾ ਸੀ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਨ੍ਹਾਂ ਨੂੰ ਗਿਆਨ ਪ੍ਰਾਪਤ ਸੀ ਅਤੇ ਜਿਹੜੇ ਵਿਗਿਆਨ ਨੂੰ ਸਮਝਦੇ ਸਨ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਹੜੇ ਉਸ ਦੇ ਮਹਿਲ ਵਿੱਚ ਕੰਮ ਕਰ ਸੱਕਣ। ਰਾਜੇ ਨੇ ਅਸ਼ਪਨਜ਼ ਨੂੰ ਆਖਿਆ ਕਿ ਉਹ ਇਸਰਾਏਲ ਦੇ ਇਨ੍ਹਾਂ ਜਵਾਨ ਆਦਮੀਆਂ ਨੂੰ ਕਸਦੀਆਂ ਲੋਕਾਂ ਦੀ ਭਾਸ਼ਾ ਅਤੇ ਲਿਖਤਾਂ ਦੀ ਸਿੱਖਿਆ ਦ੍ਦੇਵੇ।"
4 Todos eles deviam ter boa aparência e não ter nenhum defeito físico; deviam ser inteligentes, instruídos e ser capazes de servir no palácio. E precisariam aprender a língua e estudar os escritos dos babilônios.
5 ਰਾਜਾ ਨਬੂਕਦਨੱਸਰ ਉਨ੍ਹਾਂ ਜਵਾਨ ਆਦਮੀਆਂ ਨੂੰ ਹਰ ਰੋਜ਼ ਨਿਸ਼ਚਿਤ ਭੋਜਨ ਅਤੇ ਮੈਅ ਦਿੰਦਾ ਹੁੰਦਾ ਸੀ। ਇਹ ਉਸੇ ਤਰ੍ਹਾਂ ਦਾ ਭੋਜਨ ਸੀ ਜਿਹੜਾ ਰਾਜਾ ਆਪ ਖਾਂਦਾ ਸੀ। ਰਾਜਾ ਇਸਰਾਏਲ ਦੇ ਉਨ੍ਹਾਂ ਜਵਾਨ ਆਦਮੀਆਂ ਨੂੰ ਤਿੰਨ ਸਾਲ ਸਿੱਖਿਆ ਦ੍ਦੇਣਾ ਚਾਹੁੰਦਾ ਸੀ। ਫ਼ੇਰ ਤਿੰਨਾਂ ਸਾਲਾਂ ਬਾਅਦ ਉਹ ਪਾਤਸ਼ਾਹ ਅੱਗੇ ਹਾਜ਼ਰ ਕੀਤੇ ਜਾਣੇ ਸਨ।"
5 O rei mandou também que os jovens israelitas recebessem todos os dias a mesma comida e o mesmo vinho que ele, o rei, comia e bebia. Depois de três anos de preparo, esses jovens deviam começar o seu serviço no palácio.
6 ਉਨ੍ਹਾਂ ਜਵਾਨ ਆਦਮੀਆਂ ਵਿੱਚ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਆਹ ਸਨ। ਇਹ ਜਵਾਨ ਆਦਮੀ ਯਹੂਦਾਹ ਦੇ ਘਰਾਣੇ ਵਿੱਚੋਂ ਸਨ।"
6 Entre os que foram escolhidos estavam Daniel, Ananias, Misael e Azarias, todos da tribo de Judá.
7 ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ।"
7 Aspenaz lhes deu outros nomes, isto é, Beltessazar, Sadraque, Mesaque e Abede-Nego.
8 ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ।"
8 Daniel resolveu que não iria ficar impuro por comer a comida e beber o vinho que o rei dava; por isso, foi pedir a Aspenaz que o ajudasse a cumprir o que havia resolvido.
9 ਪਰਮੇਸ਼ੁਰ ਨੇ ਅਸ਼ਪਨਜ਼ ਦੇ ਦਿਲ ਵਿੱਚ ਦਾਨੀਏਲ ਲਈ ਮਿਹਰ ਅਤੇ ਦਇਆ ਭਰ ਦਿੱਤੀ।"
9 Deus fez com que Aspenaz fosse bondoso com Daniel e tivesse boa vontade para com ele.
10 ਪਰ ਅਸ਼ਪਨਜ਼ ਨੇ ਦਾਨੀਏਲ ਨੂੰ ਆਖਿਆ, “ਮੈਂ ਆਪਣੇ ਸੁਆਮੀ, ਪਾਤਸ਼ਾਹ ਤੋਂ ਡਰਦਾ ਹਾਂ। ਪਾਤਸ਼ਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਤੈਨੂੰ ਇਹ ਭੋਜਨ ਅਤੇ ਮੈਅ ਦੇਵਾਂ। ਜੇ ਤੂੰ ਇਹ ਭੋਜਨ ਨਹੀਂ ਕਰੇਂਗਾ ਤਾਂ ਤੂੰ ਕਮਜ਼ੋਰ ਅਤੇ ਬੀਮਾਰ ਨਜ਼ਰ ਆਉਣ ਲੱਗ ਪਵੇਂਗਾ। ਤੂੰ ਆਪਣੀ ਉਮਰ ਦੇ ਹੋਰਨਾਂ ਜਵਾਨਾਂ ਨਾਲੋਂ ਮਾੜਾ ਨਜ਼ਰ ਆਵੇਂਗਾ। ਰਾਜਾ ਇਸ ਨੂੰ ਦੇਖ ਲਵੇਗਾ, ਅਤੇ ਉਹ ਮੇਰੇ ਉੱਤੇ ਗੁੱਸੇ ਹੋਵੇਗਾ। ਹੋ ਸੱਕਦਾ ਹੈ ਕਿ ਉਹ ਮੇਰਾ ਸਿਰ ਵੀ ਕਲਮ ਕਰ ਦੇਵੇ! ਅਤੇ ਇਹ ਤੇਰਾ ਹੀ ਕਸੂਰ ਹੋਵੇਗਾ।”"
10 Mas Aspenaz tinha medo do rei e por isso disse a Daniel: — Foi o rei, o meu senhor, quem resolveu o que vocês devem comer e beber. Se ele notar que vocês estão menos fortes e sadios do que os outros jovens, ele será capaz de me matar, e vocês serão os culpados.
11 ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ।"
11 Aí Daniel foi falar com o guarda a quem Aspenaz havia encarregado de cuidar dele, de Ananias, de Misael e de Azarias. Daniel disse a ele:
12 ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।"
12 — Quero pedir que o senhor faça uma experiência com a gente. Durante dez dias, dê-nos somente legumes para comer e água para beber.
13 ਫ਼ੇਰ ਦਸਾਂ ਦਿਨਾਂ ਬਾਦ ਸਾਡੀ ਤੁਲਨਾ ਉਨ੍ਹਾਂ ਜਵਾਨਾਂ ਨਾਲ ਕਰੀਂ, ਜਿਹੜੇ ਸ਼ਾਹੀ ਭੋਜਨ ਖਾਂਦੇ ਹਨ। ਤੂੰ ਖੁਦ ਦੇਖ ਲਵੀਂ ਕਿ ਕਿਹੜਾ ਵੱਧੇਰੇ ਸਿਹਤਮੰਦ ਨਜ਼ਰ ਆਉਂਦਾ ਹੈ। ਫ਼ੇਰ ਤੂੰ ਖੁਦ ਹੀ ਨਿਆਂ ਕਰ ਨਵੀ ਕਿ ਸਾਡੇ ਨਾਲ ਕੀ ਸਲੂਕ ਕਰਨਾ ਹੈ। ਅਸੀਂ ਤਾਂ ਤੇਰੇ ਸੇਵਕ ਹਾਂ।”"
13 No fim dos dez dias, faça uma comparação entre nós e os jovens que comem a comida do rei. Então, dependendo de como estivermos, o senhor fará com a gente o que quiser.
14 ਇਸ ਤਰ੍ਹਾਂ ਰੱਖਵਾਲਾ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਦਸ ਦਿਨ ਲਈ ਇਮਤਿਹਾਨ ਲੈਣ ਲਈ ਰਾਜ਼ੀ ਹੋ ਗਿਆ।"
14 O guarda concordou e durante dez dias fez a experiência com eles.
15 ਦਸਾਂ ਦਿਨਾਂ ਮਗਰੋਂ, ਦਾਨੀਏਲ ਅਤੇ ਉਸ ਦੇ ਮਿੱਤਰ ਸ਼ਾਹੀ ਖਾਣਾ ਖਾਣ ਵਾਲੇ ਉਨ੍ਹਾਂ ਸਾਰੇ ਜਵਾਨਾਂ ਨਾਲੋਂ ਵੱਧੇਰੇ ਸਿਹਤਮੰਦ ਦਿਖਾਈ ਦਿੱਤੇ।"
15 Passados os dez dias, os quatro jovens israelitas estavam mais sadios e mais fortes do que os jovens que comiam a comida do rei.
16 ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।"
16 Aí o guarda tirou a comida e o vinho que deviam ser servidos aos quatro jovens e só lhes dava legumes para comer.
17 ਪਰਮੇਸ਼ੁਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਬਹੁਤ ਤਰ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨ ਨੂੰ ਸਿੱਖ ਸੱਕਣ ਦੀ ਯੋਗਤਾ ਦਿੱਤੀ। ਦਾਨੀਏਲ ਹਰ ਤਰ੍ਹਾਂ ਦੇ ਦਰਸ਼ਨਾਂ ਅਤੇ ਸੁਪਨਿਆਂ ਨੂੰ ਵੀ ਸਮਝ ਸੱਕਦਾ ਸੀ।"
17 Deus deu aos quatro jovens um conhecimento profundo dos escritos e das ciências dos babilônios, mas a Daniel deu também o dom de explicar visões e sonhos.
18 ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ।"
18 No fim dos três anos de preparo que o rei Nabucodonosor tinha marcado, Aspenaz levou todos os jovens até a presença do rei.
19 ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ।"
19 Este falou com eles, e entre todos não havia quem se comparasse com Daniel, Ananias, Misael e Azarias. Por isso, ficaram trabalhando no palácio.
20 ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ।"
20 Todas as vezes que o rei fazia perguntas a respeito de qualquer assunto que exigisse inteligência ou conhecimento, descobria que os quatro eram dez vezes mais inteligentes do que todos os sábios e adivinhos de toda a Babilônia.
21 ਇਸ ਲਈ ਦਾਨੀਏਲ ਉਦੋਂ ਤੀਕ ਰਾਜੇ ਦਾ ਸੇਵਕ ਰਿਹਾ ਜਦੋਂ ਖੋਰਸ ਨੂੰ ਰਾਜ ਕਰਦਿਆਂ ਇੱਕ ਵਰ੍ਹਾ ਹੋ ਗਿਆ ਸੀ।"
21 E Daniel ficou no palácio real até o ano em que o rei Ciro começou a governar a Babilônia .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 1, comparar traduções ou montar um estudo — tudo direto pelo WhatsApp.