Daniel 2
Punjabi Bible (GL_PUNJABI) vs NVT
NVT Nova Versão Transformadora
1 ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।"
1 Certa noite, no segundo ano de seu reinado, Nabucodonosor teve sonhos tão perturbadores que não conseguiu mais dormir.
2 ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ।"
2 Chamou seus magos, encantadores, feiticeiros e astrólogos e exigiu que lhe dissessem o que ele havia sonhado. Quando se apresentaram ao rei,
3 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”"
3 ele disse: “Tive um sonho que muito me perturbou e preciso saber o que significa”.
4 ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”"
4 Então os astrólogos responderam ao rei em aramaico: “Que o rei viva para sempre! Conte-nos o sonho e nós lhe diremos o que ele significa”.
5 ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।"
5 O rei, porém, disse aos astrólogos: “Estou falando sério! Se não me disserem qual foi o sonho e o que ele significa, vocês serão despedaçados, e suas casas, transformadas em montes de escombros!
6 ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।”"
6 Mas, se me disserem qual foi o sonho e o que ele significa, lhes darei muitos presentes, muitas recompensas e honras. Portanto, digam-me qual foi o sonho e o que ele significa!”.
7 ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”"
7 Eles disseram novamente: “Ó rei, conte-nos o sonho e então lhe diremos o que ele significa”.
8 ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ।"
8 O rei respondeu: “Sei o que estão fazendo! Estão tentando ganhar tempo, pois sabem que falo sério quando digo:
9 ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਮੇਰੇ ਸੁਪਨੇ ਬਾਰੇ ਨਹੀਂ ਦੱਸੋਁਗੇ ਤਾਂ ਤੁਹਾਨੂੰ ਸਜ਼ਾ ਮਿਲੇਗੀ। ਇਸ ਲਈ ਤੁਸੀਂ ਸਾਰੇ ਮੇਰੇ ਨਾਲ ਝੂਠ ਬੋਲਣ ਲਈ ਸਹਿਮਤ ਹੋ ਗਏ ਹੋ। ਤੁਸੀਂ ਹੋਰ ਸਮੇਂ ਦੀ ਆਸ ਰੱਖ ਰਹੇ ਹੋ। ਤੁਸੀਂ ਇਹ ਉਮੀਦ ਕਰ ਰਹੇ ਹੋ ਕਿ ਮੈਂ ਇਹ ਭੁੱਲ ਜਾਵਾਂ ਕਿ ਮੈਂ ਤੁਹਾਡੇ ਪਾਸੋਂ ਕੀ ਕਰਵਾਉਣਾ ਚਾਹੁੰਦਾ ਹਾਂ। ਹੁਣ ਮੈਨੂੰ ਸੁਪਣੇ ਬਾਰੇ ਦੱਸੋ। ਜੇ ਤੁਸੀਂ ਸੁਪਨੇ ਬਾਰੇ ਮੈਨੂੰ ਦੱਸ ਸੱਕਦੇ ਹੋ ਤਾਂ ਮੈਂ ਸਮਝ ਲਵਾਂਗਾ ਕਿ ਤੁਸੀਂ ਮੈਨੂੰ ਇਹ ਦੱਸ ਸੱਕਦੇ ਹੋ ਕਿ ਇਸ ਦਾ ਅਸਲ ਵਿੱਚ ਕੀ ਅਰਬ ਹੈ!”"
9 ‘Se não me contarem qual foi o sonho, estão condenados!’. Por isso, conspiraram para me dizer mentiras, na esperança de que mudarei de ideia. Digam-me, porém, qual foi o sonho e então saberei que podem explicar o que ele significa”.
10 ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ।ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।"
10 Os astrólogos responderam ao rei: “Não há ninguém, em toda terra, capaz de dizer ao rei qual foi seu sonho! E nenhum rei, por maior e mais poderoso que fosse, pediu algo assim a um mago, encantador ou astrólogo!
11 ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।”"
11 É impossível cumprir a exigência do rei. Ninguém, exceto os deuses, pode dizer qual foi seu sonho, e os deuses não vivem entre os mortais”.
12 ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।"
12 O rei ficou furioso e ordenou que todos os sábios da Babilônia fossem executados.
13 ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।"
13 E, por causa do decreto do rei, foram enviados homens para encontrar Daniel e seus amigos e matá-los.
14 ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।"
14 Quando Arioque, comandante da guarda do rei, veio matá-los, Daniel se dirigiu a ele com sabedoria e prudência.
15 ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।"
15 Perguntou-lhe: “Por que o rei publicou um decreto tão severo?”, e Arioque lhe contou o que havia acontecido.
16 ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।"
16 Daniel foi ver o rei de imediato e pediu mais tempo para comunicar o significado do sonho.
17 ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।"
17 Em seguida, Daniel voltou para casa e contou a seus amigos Hananias, Misael e Azarias o que havia acontecido.
18 ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।"
18 Pediu que suplicassem ao Deus dos céus que tivesse misericórdia deles e lhes revelasse o segredo, para que não fossem mortos com os outros sábios da Babilônia.
19 ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।"
19 Naquela noite, o segredo foi revelado a Daniel numa visão. Então Daniel louvou o Deus dos céus
20 ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!"
20 e disse: “Louvado seja o nome de Deus para todo o sempre, pois a ele pertencem a sabedoria e o poder.
21 ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।"
21 Ele muda o curso dos acontecimentos; remove reis de seus tronos e põe outros no lugar. Dá sabedoria aos sábios e conhecimento aos eruditos.
22 ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!"
22 Revela coisas profundas e misteriosas e sabe o que está escondido nas trevas, embora ele seja cercado de luz.
23 ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”"
23 Eu te agradeço e te louvo, ó Deus de meus antepassados, pois me deste sabedoria e força. Tu me mostraste o que te pedimos; revelaste o que o rei exigiu”.
24 ਦਾਨੀਏਲ ਸੁਪਨੇ ਦਾ ਅਰਬ ਦੱਸਦਾ ਹੈ ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”"
24 Então Daniel foi falar com Arioque, a quem o rei havia ordenado que executasse os sábios da Babilônia. “Não mate os sábios”, disse. “Leve-me ao rei e eu interpretarei o sonho dele.”
25 ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”"
25 Sem demora, Arioque levou Daniel ao rei e disse: “Encontrei um dos exilados de Judá que dirá ao rei o significado do sonho!”.
26 ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”"
26 O rei disse a Daniel (também chamado Beltessazar): “Você pode mesmo me dizer qual foi meu sonho e o que ele significa?”.
27 ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।"
27 Daniel respondeu: “Não existem sábios, encantadores, magos nem adivinhos capazes de revelar o segredo do rei.
28 ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:"
28 Mas há um Deus nos céus que revela segredos, e ele mostrou ao rei Nabucodonosor o que acontecerá no futuro. Agora lhe direi qual foi o sonho e as visões que o rei teve enquanto estava deitado em sua cama.
29 ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।"
29 “Enquanto o rei dormia, sonhou com acontecimentos futuros. Aquele que revela segredos lhe mostrou o que acontecerá.
30 ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।"
30 E eu sei o segredo de seu sonho não porque sou mais sábio que os outros, mas porque Deus deseja que o rei entenda o que se passava em seu coração.
31 “ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।"
31 “Em sua visão, ó rei, havia à sua frente uma enorme estátua brilhante, e a aparência dela era assustadora.
32 ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ।"
32 A cabeça da estátua era feita de ouro puro. O peito e os braços eram de prata, a barriga e os quadris eram de bronze,
33 ਬੁੱਤ ਦੀਆਂ ਲੱਤਾਂ ਦਾ ਹੇਠਲਾ ਹਿੱਸਾ ਲੋਹੇ ਦਾ ਬਣਿਆ ਹੋਇਆ ਸੀ। ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਬਣੇ ਹੋਏ ਸਨ।"
33 as pernas eram de ferro, e os pés, uma mistura de ferro e barro cozido.
34 ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।"
34 Enquanto o rei observava, uma pedra foi cortada de uma montanha, mas não por mãos humanas. Ela atingiu os pés de ferro e barro e os despedaçou.
35 ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।"
35 Toda a estátua se desintegrou em minúsculos pedaços de ferro, barro, bronze, prata e ouro. Então o vento levou tudo, como se fosse palha na eira. Mas a pedra que derrubou a estátua se tornou uma grande montanha que cobriu toda a terra.
36 “ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।"
36 “Esse foi o sonho. Agora, direi ao rei o que ele significa.
37 ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।"
37 Ó rei, o senhor é o maior de todos os reis. O Deus dos céus lhe deu soberania, poder, força e honra.
38 ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।"
38 Ele o fez governante de todo o mundo habitado e pôs até os animais selvagens e as aves debaixo de seu controle. O senhor é a cabeça de ouro.
39 “ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ।"
39 “Quando, porém, seu reino chegar ao fim, outro reino, inferior ao seu, se levantará em seu lugar. Depois que esse reino tiver caído, o terceiro reino, representado pelo bronze, se levantará para governar o mundo.
40 ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ।"
40 Depois dele haverá o quarto reino, forte como o ferro. Esse reino esmagará e despedaçará todos os impérios anteriores, como o ferro esmaga e despedaça tudo que ele atinge.
41 “ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।"
41 Os pés e os dedos que o rei viu, uma mistura de ferro e barro cozido, mostram que esse reino será dividido. Como ferro misturado com barro, ele terá um tanto da força do ferro.
42 ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।"
42 Algumas partes serão fortes como o ferro, mas outras serão fracas como o barro.
43 ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।"
43 A mistura de ferro e barro também mostra que esses reinos tentarão se fortalecer ao formar alianças entre si por meio de casamentos. Contudo, não permanecerão unidos, da mesma forma que o ferro não se une ao barro.
44 “ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।"
44 “Enquanto esses reis estiverem no poder, o Deus dos céus estabelecerá um reino que jamais será destruído ou conquistado. Reduzirá os outros reinos a nada e permanecerá para sempre.
45 “ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”"
45 Esse é o significado da pedra cortada da montanha, mas não por mãos humanas, que despedaçou a estátua de ferro, bronze, barro, prata e ouro. O grande Deus está mostrando ao rei o que acontecerá no futuro. O sonho é verdadeiro, e seu significado é certo”.
46 ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।"
46 Então o rei Nabucodonosor se curvou à frente dele e ordenou que o povo oferecesse sacrifícios e queimasse incenso diante de Daniel.
47 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”"
47 O rei lhe disse: “Verdadeiramente, seu Deus é o maior de todos os deuses, Senhor dos reis e revelador de mistérios, pois você conseguiu revelar esse segredo”.
48 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ।"
48 O rei colocou Daniel em um cargo elevado e lhe deu muitos presentes valiosos. Nomeou-o governador de toda a província da Babilônia e chefe de todos os sábios.
49 ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।"
49 A pedido de Daniel, nomeou Sadraque, Mesaque e Abede-Nego para cuidarem de todos os negócios da província da Babilônia, enquanto Daniel permaneceu na corte do rei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Daniel 2, comparar traduções ou montar um estudo — tudo direto pelo WhatsApp.