Daniel 9

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਦਾਨੀਏਲ ਦੀ ਪ੍ਰਾਰਥਨਾ ਇਹ ਗੱਲਾਂ ਰਾਜੇ ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇਁ ਦੌਰਾਨ ਵਾਪਰੀਆਂ।ਦਾਰਾ ਮਾਦੀ ਅਹਸ਼ਵੇਰੋਸ਼ ਨਾਮ ਦੇ ਆਦਮੀ ਦਾ ਪੁੱਤਰ ਸੀ। ਕਸਦੀਆਂ ਮੀਡੀਅਨ ਲੋਕਾਂ ਵਿੱਚੋਂ ਸੀ। ਉਹ ਬਾਬਲ ਦਾ ਰਾਜਾ ਬਣ ਗਿਆ।"
1 No primeiro ano de Dario, filho de Assuero, da linhagem dos medos, o qual foi constituído rei sobre o reino dos caldeus,
2 ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਮੈਂ, ਦਾਨੀਏਲ, ਕੁਝ ਕਿਤਾਬਾਂ ਪੜ੍ਹ ਰਿਹਾ ਸਾਂ। ਉਨ੍ਹਾਂ ਕਿਤਾਬਾਂ ਅੰਦਰ ਮੈਂ ਦੇਖਿਆ ਕਿ ਯਹੋਵਾਹ ਨੇ ਯਿਰਮਿਯਾਹ ਨੂੰ ਇਹ ਦੱਸਿਆ ਸੀ ਕਿ ਕਿੰਨੇ ਵਰ੍ਹੇ ਬੀਤਣ ਤੋਂ ਬਾਦ ਯਰੂਸ਼ਲਮ ਦੁਬਾਰਾ ਉਸਾਰਿਆ ਜਾਵੇਗਾ। ਯਹੋਵਾਹ ਨੇ ਆਖਿਆ ਸੀ ਕਿ 70 ਵਰ੍ਹੇ ਬੀਤ ਜਾਣਗੇ।"
2 no primeiro ano do seu reinado, eu, Daniel, entendi, pelos livros, que o número de anos, de que falara o Senhor ao profeta Jeremias, que haviam de durar as assolações de Jerusalém, era de setenta anos.
3 ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ।"
3 Voltei o rosto ao Senhor Deus, para o buscar com oração e súplicas, com jejum, pano de saco e cinza.
4 ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਮੈਂ ਉਸ ਨੂੰ ਆਪਣੇ ਸਾਰੇ ਪਾਪਾਂ ਬਾਰੇ ਦੱਸਿਆ। ਮੈਂ ਆਖਿਆ, “ਯਹੋਵਾਹ ਤੂੰ ਬਹੁਤ ਮਹਾਨ ਅਤੇ ਭੈਦਾਇੱਕ ਹੈਂ। ਤੂੰ ਉਨ੍ਹਾਂ ਲੋਕਾਂ ਨਾਲ ਆਪਣੇ ਪਿਆਰ ਅਤੇ ਮਿਹਰ ਦਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੈਨੂੰ ਪਿਆਰ ਕਰਦੇ ਹਨ। ਤੂੰ ਉਨ੍ਹਾਂ ਲੋਕਾਂ ਨਾਲ ਆਪਣਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੇਰਾ ਆਦੇਸ਼ ਮੰਨਦੇ ਹਨ।"
4 Orei ao Senhor , meu Deus, confessei e disse: ah! Senhor! Deus grande e temível, que guardas a aliança e a misericórdia para com os que te amam e guardam os teus mandamentos;
5 “ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ।"
5 temos pecado e cometido iniquidades, procedemos perversamente e fomos rebeldes, apartando-nos dos teus mandamentos e dos teus juízos;
6 ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!"
6 e não demos ouvidos aos teus servos, os profetas, que em teu nome falaram aos nossos reis, nossos príncipes e nossos pais, como também a todo o povo da terra.
7 “ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।"
7 A ti, ó Senhor, pertence a justiça, mas a nós, o corar de vergonha, como hoje se vê; aos homens de Judá, os moradores de Jerusalém, todo o Israel, quer os de perto, quer os de longe, em todas as terras por onde os tens lançado, por causa das suas transgressões que cometeram contra ti.
8 “ਯਹੋਵਾਹ, ਸਾਨੂੰ ਸਾਰਿਆਂ ਨੂੰ ਹੀ ਸ਼ਰਮਸਾਰ ਹੋਣਾ ਚਾਹੀਦਾ ਹੈ। ਸਾਡੇ ਸਾਰੇ ਰਾਜਿਆਂ ਅਤੇ ਆਗੂਆਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਹੈ, ਯਹੋਵਾਹ।"
8 Ó Senhor , a nós pertence o corar de vergonha, aos nossos reis, aos nossos príncipes e aos nossos pais, porque temos pecado contra ti.
9 “ਪਰ ਯਹੋਵਾਹ, ਤੁਸੀਂ ਮਿਹਰਬਾਨ ਹੋ। ਤੁਸੀਂ ਲੋਕਾਂ ਦੇ ਕੀਤੇ ਮੰਦੇ ਕੰਮਾਂ ਲਈ ਉਨ੍ਹਾਂ ਨੂੰ ਮਾਫ਼ ਕਰ ਦਿੰਦੇ ਹੋ। ਅਤੇ ਅਸੀਂ ਸੱਚਮੁੱਚ ਹੀ ਤੁਹਾਡੇ ਖਿਲਾਫ਼ ਹੋ ਗਏ ਸਾਂ।"
9 Ao Senhor, nosso Deus, pertence a misericórdia e o perdão, pois nos temos rebelado contra ele
10 ਅਸੀਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਦੀ ਵਰਤੋਂ ਕੀਤੀ, ਅਤੇ ਸਾਨੂੰ ਕਨੂੰਨ ਦਿੱਤੇ-ਪਰ ਅਸੀਂ ਉਸਦੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ।"
10 e não obedecemos à voz do Senhor , nosso Deus, para andarmos nas suas leis, que nos deu por intermédio de seus servos, os profetas.
11 ਇਸਰਾਏਲ ਦੇ ਕਿਸੇ ਵੀ ਬੰਦੇ ਨੇ ਤੁਹਾਡੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ। ਉਹ ਸਾਰੇ ਹੀ ਤੁਹਾਡੇ ਵਿਰੁੱਧ ਹੋ ਗਏ ਹਨ। ਉਨ੍ਹਾਂ ਨੇ ਤੁਹਾਡਾ ਹੁਕਮ ਨਹੀਂ ਮੰਨਿਆ। ਮੂਸਾ ਦੀ ਬਿਵਸਤਾ ਵਿੱਚ ਸਰਾਪ ਅਤੇ ਇਕਰਾਰ ਲਿਖੇ ਹੋਏ ਹਨ। (ਮੂਸਾ ਪਰਮੇਸ਼ੁਰ ਦਾ ਸੇਵਕ ਸੀ।) ਉਹ ਸਰਾਪ ਅਤੇ ਇਕਰਾਰ ਬਿਵਸਬਾ ਦੀ ਪਾਲਨਾ ਨਾ ਕਰਨ ਦੀ ਸਜ਼ਾ ਬਾਰੇ ਦੱਸਦੇ ਹਨ-ਅਤੇ ਉਹ ਸਾਰੀਆਂ ਗੱਲਾਂ ਸਾਡੇ ਨਾਲ ਵਾਪਰੀਆਂ ਹਨ। ਉਹ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤੇ।"
11 Sim, todo o Israel transgrediu a tua lei, desviando-se, para não obedecer à tua voz; por isso, a maldição e as imprecações que estão escritas na Lei de Moisés, servo de Deus, se derramaram sobre nós, porque temos pecado contra ti.
12 “ਪਰਮੇਸ਼ੁਰ ਨੇ ਉਹ ਗੱਲਾਂ ਆਖੀਆਂ ਜਿਹੜੀਆਂ ਸਾਡੇ ਨਾਲ ਅਤੇ ਸਾਡੇ ਆਗੂਆਂ ਨਾਲ ਵਾਪਰਨੀਆਂ ਸਨ-ਅਤੇ ਉਸ ਨੇ ਉਨ੍ਹਾਂ ਨੂੰ ਵਾਪਰਨ ਦਿੱਤਾ। ਉਸ ਨੇ ਸਾਡੇ ਨਾਲ ਭਿਆਨਕ ਗੱਲਾਂ ਵਾਪਰਨ ਦਿੱਤੀਆਂ, ਜਿਹੜੀਆਂ ਗੱਲਾਂ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਵਾਪਰੀਆਂ।"
12 Ele confirmou a sua palavra, que falou contra nós e contra os nossos juízes que nos julgavam, e fez vir sobre nós grande mal, porquanto nunca, debaixo de todo o céu, aconteceu o que se deu em Jerusalém.
13 ਇਹ ਓਵੇਂ ਹੀ ਵਾਪਰਿਆ ਜਿਵੇਂ ਇਸ ਬਾਰੇ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੈ। ਪਰ ਅਸੀਂ ਫ਼ੇਰ ਵੀ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗੀ! ਅਸੀਂ ਫ਼ੇਰ ਵੀ ਪਾਪ ਕਰਨੋ ਨਹੀਂ ਹਟੇ। ਅਸੀਂ ਹਾਲੇ ਵੀ ਤੁਹਾਡੇ ਸੱਚ ਵੱਲ ਧਿਆਨ ਨਹੀਂ ਦਿੰਦੇ, ਯਹੋਵਾਹ।"
13 Como está escrito na Lei de Moisés, todo este mal nos sobreveio; apesar disso, não temos implorado o favor do Senhor , nosso Deus, para nos convertermos das nossas iniquidades e nos aplicarmos à tua verdade.
14 ਯਹੋਵਾਹ ਨੇ ਸਾਡੇ ਲਈ ਭਿਆਨਕ ਗੱਲਾਂ ਤਿਆਰ ਕੀਤੀਆਂ ਸਨ-ਅਤੇ ਉਸ ਨੇ ਉਨ੍ਹਾਂ ਗੱਲਾਂ ਨੂੰ ਵਾਪਰਨ ਦਿੱਤਾ। ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਆਪਣੀ ਹਰ ਗੱਲ ਵਿੱਚ ਬੇਲਾਗ ਹੈ। ਪਰ ਅਸੀਂ ਹਾਲੇ ਵੀ ਉਸਦੀ ਗੱਲ ਵੱਲ ਧਿਆਨ ਨਹੀਂ ਦਿੱਤਾ।"
14 Por isso, o Senhor cuidou em trazer sobre nós o mal e o fez vir sobre nós; pois justo é o Senhor , nosso Deus, em todas as suas obras que faz, pois não obedecemos à sua voz.
15 “ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੀ ਵਰਤੋਂ ਕੀਤੀ ਅਤੇ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਅਸੀਂ ਤੇਰੇ ਬੰਦੇ ਹਾਂ। ਇਸ ਗੱਲ ਲਈ ਤੂੰ ਅੱਜ ਵੀ ਪ੍ਰਸਿੱਧ ਹੈਂ। ਯਹੋਵਾਹ, ਅਸੀਂ ਪਾਪ ਕੀਤਾ ਹੈ। ਅਸੀਂ ਭਿਆਨਕ ਗੱਲਾਂ ਕੀਤੀਆਂ ਹਨ।"
15 Na verdade, ó Senhor, nosso Deus, que tiraste o teu povo da terra do Egito com mão poderosa, e a ti mesmo adquiriste renome, como hoje se vê, temos pecado e procedido perversamente.
16 ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।"
16 Ó Senhor, segundo todas as tuas justiças, aparte-se a tua ira e o teu furor da tua cidade de Jerusalém, do teu santo monte, porquanto, por causa dos nossos pecados e por causa das iniquidades de nossos pais, se tornaram Jerusalém e o teu povo opróbrio para todos os que estão em redor de nós.
17 “ਹੁਣ, ਯਹੋਵਾਹ, ਮੇਰੀ ਪ੍ਰਾਰਥਨਾ ਸੁਣ। ਮੈਂ ਤੇਰਾ ਸੇਵਕ ਹਾਂ। ਸਹਾਇਤਾ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਆਪਣੇ ਪਵਿੱਤਰ ਸਥਾਨ ਲਈ ਚੰਗੀਆਂ ਗੱਲਾਂ ਕਰ। ਉਹ ਇਮਾਰਤ ਤਬਾਹ ਕਰ ਦਿੱਤੀ ਗਈ ਸੀ। ਪਰ ਪ੍ਰਭੂ, ਇਹ ਚੰਗੀਆਂ ਗੱਲਾਂ ਆਪਣੇ ਖੁਦ ਦੀ ਖਾਤਰ ਕਰ।"
17 Agora, pois, ó Deus nosso, ouve a oração do teu servo e as suas súplicas e sobre o teu santuário assolado faze resplandecer o rosto, por amor do Senhor.
18 ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।"
18 Inclina, ó Deus meu, os ouvidos e ouve; abre os olhos e olha para a nossa desolação e para a cidade que é chamada pelo teu nome, porque não lançamos as nossas súplicas perante a tua face fiados em nossas justiças, mas em tuas muitas misericórdias.
19 ਯਹੋਵਾਹ, ਮੇਰੀ ਗੱਲ ਸੁਣੋ! ਯਹੋਵਾਹ ਸਾਨੂੰ ਮਾਫ ਕਰ ਦਿਓ! ਯਹੋਵਾਹ, ਧਿਆਨ ਦਿਓ, ਅਤੇ ਫ਼ੇਰ ਕੁਝ ਕਰੋ! ਇੰਤਜ਼ਾਰ ਨਾ ਕਰੋ! ਕੁਝ ਕਰੋ ਹੁਣ! ਆਪਣੀ ਹੀ ਨੇਕੀ ਲਈ ਇਹ ਕਰੋ। ਮੇਰੇ ਯਹੋਵਾਹ, ਹੁਣ ਕੁਝ ਕਰ, ਆਪਣੇ ਸ਼ਹਿਰ ਲਈ ਅਤੇ ਆਪਣੇ ਲੋਕਾਂ ਲਈ ਜਿਹੜੇ ਤੇਰੇ ਨਾਮ ਦੁਆਰਾ ਬੁਲਾਏ ਜਾਂਦੇ ਹਨ।”"
19 Ó Senhor, ouve; ó Senhor, perdoa; ó Senhor, atende-nos e age; não te retardes, por amor de ti mesmo, ó Deus meu; porque a tua cidade e o teu povo são chamados pelo teu nome.
20 70 ਹਫ਼ਤਿਆਂ ਬਾਰੇ ਦਰਸ਼ਨ ਮੈਂ ਇਹ ਗੱਲਾਂ ਪਰਮੇਸ਼ੁਰ ਅੱਗੇ ਆਪਣੀ ਪ੍ਰਾਰਥਨਾ ਵਿੱਚ ਆਖ ਰਿਹਾ ਸਾਂ। ਮੈਂ ਆਪਣੇ ਪਾਪਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਬਾਰੇ ਆਖ ਰਿਹਾ ਸਾਂ। ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਬਾਰੇ ਪ੍ਰਾਰਥਨਾ ਕਰ ਰਿਹਾ ਸਾਂ।"
20 Falava eu ainda, e orava, e confessava o meu pecado e o pecado do meu povo de Israel, e lançava a minha súplica perante a face do Senhor , meu Deus, pelo monte santo do meu Deus.
21 ਜਦੋਂ ਮੈਂ ਪ੍ਰਾਰਥਨਾ ਕਰ ਰਿਹਾ ਸਾਂ, ਉਹ ਆਦਮੀ ਜਬਰਾਈਲ, ਮੇਰੇ ਕੋਲ ਆਇਆ। ਜਬਰਾਈਲ ਉਹ ਵਿਅਕਤੀ ਸੀ ਜਿਸ ਨੂੰ ਮੈਂ ਦਰਸ਼ਨ ਵਿੱਚ ਦੇਖਿਆ ਸੀ। ਜਬਰਾਈਲ ਉਡਦਾ ਹੋਇਆ ਕਾਹਲੀ ਨਾਲ ਮੇਰੇ ਕੋਲ ਆਇਆ। ਉਹ ਸ਼ਾਮ ਦੀ ਬਲੀ ਵੇਲੇ ਆਇਆ।"
21 Falava eu, digo, falava ainda na oração, quando o homem Gabriel, que eu tinha observado na minha visão ao princípio, veio rapidamente, voando, e me tocou à hora do sacrifício da tarde.
22 ਜਬਰਾਈਲ ਨੇ ਉਨ੍ਹਾਂ ਗੱਲਾਂ ਨੂੰ ਸਮਝਣ ਵਿੱਚ ਮੇਰੀ ਸਹਾਇਤਾ ਕੀਤੀ ਜਿਨ੍ਹਾਂ ਬਾਰੇ ਮੈਂ ਜਾਨਣਾ ਚਾਹੁੰਦਾ ਸਾਂ। ਜਬਰਾਈਲ ਨੇ ਆਖਿਆ, “ਦਾਨੀਏਲ, ਮੈਂ ਤੈਨੂੰ ਸਿਆਣਪ ਦੇਣ ਲਈ ਅਤੇ ਸਮਝਣ ਵਿੱਚ ਤੇਰੀ ਸਹਾਇਤਾ ਕਰਨ ਲਈ ਆਇਆ ਹਾਂ।"
22 Ele queria instruir-me, falou comigo e disse: Daniel, agora, saí para fazer-te entender o sentido.
23 ਜਦੋਂ ਤੂੰ ਪਹਿਲਾਂ ਪ੍ਰਾਰਥਨਾ ਕਰਨੀ ਸ਼ੁਰੂ ਕੀਤੀ ਸੀ, ਓਦੋਁ ਆਦੇਸ਼ ਦਿੱਤਾ ਗਿਆ ਸੀ। ਅਤੇ ਮੈਂ ਤੈਨੂੰ ਦੱਸਣ ਲਈ ਆ ਗਿਆ। ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ! ਤੂੰ ਇਸ ਆਦੇਸ਼ ਨੂੰ ਸਮਝ ਲਵੇਂਗਾ, ਅਤੇ ਤੂੰ ਦਰਸ਼ਨ ਨੂੰ ਸਮਝ ਲਵੇਂਗਾ।"
23 No princípio das tuas súplicas, saiu a ordem, e eu vim, para to declarar, porque és mui amado; considera, pois, a coisa e entende a visão.
24 “ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।"
24 Setenta semanas estão determinadas sobre o teu povo e sobre a tua santa cidade, para fazer cessar a transgressão, para dar fim aos pecados, para expiar a iniquidade, para trazer a justiça eterna, para selar a visão e a profecia e para ungir o Santo dos Santos.
25 “ਇਹ ਗੱਲਾਂ ਸਿੱਖ, ਦਾਨੀਏਲ। ਇਹ ਗੱਲਾਂ ਸਮਝ ਦਾਨੀਏਲ। ਉਸ ਸਮੇਂ ਤੋਂ ਯਰੂਸ਼ਲਮ ਨੂੰ ਫਿਰ ਤੋਂ ਉਸਾਰਨ ਦਾ ਸੰਦੇਸ਼ ਆਉਣ ਤੋਂ ਚੁਣੇ ਹੋਏ ਸ਼ਹਿਜ਼ਾਦੇ ਦੇ ਆਉਣ ਦੇ ਸਮੇਂ ਤੀਕ, ਸੱਤ ਹਫ਼ਤੇ ਅਤੇ ਬਾਹਟ ਹਫ਼ਤੇ ਲਗਣਗੇ। ਰਾਹ ਅਤੇ ਕਿਲੇ ਦੁਆਲੇ ਪਾਣੀ ਪੀਣ ਦੀ ਖਾਈ ਫਿਰ ਤੋਂ ਉਸਾਰੇ ਜਾਣਗੇ, ਪਰ ਮੁਸੀਬਤ ਦੇ ਸਮਿਆਂ ਵਿੱਚ।"
25 Sabe e entende: desde a saída da ordem para restaurar e para edificar Jerusalém, até ao Ungido, ao Príncipe, sete semanas e sessenta e duas semanas; as praças e as circunvalações se reedificarão, mas em tempos angustiosos.
26 ਬਾਹਟ ਹਫ਼ਤਿਆਂ ਬਾਦ ਚੁਣਿਆ ਹੋਇਆ ਸ਼ਹਿਜ਼ਾਦਾ ਮਾਰਿਆ ਜਾਵੇਗਾ। ਉਸ ਕੋਲ ਕੁਝ ਨਹੀਂ ਹੋਵੇਗਾ। ਫ਼ੇਰ ਭਵਿੱਖ ਦੇ ਆਗੂ ਦੇ ਬੰਦੇ ਸ਼ਹਿਰ ਨੂੰ ਅਤੇ ਪਵਿੱਤਰ ਸਥਾਨ ਨੂੰ ਤਬਾਹ ਕਰ ਦੇਣਗੇ। ਇਹ ਅੰਤ ਇੱਕ ਹੜ੍ਹ ਵਾਂਗ ਆਵੇਗਾ। ਜੰਗ ਅਖੀਰ ਤੱਕ ਜਾਰੀ ਰਹੇਗੀ। ਪਰਮੇਸ਼ੁਰ ਨੇ ਆਦੇਸ਼ ਦਿੱਤਾ ਹੈ ਕਿ ਉਸ ਸਥਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ।"
26 Depois das sessenta e duas semanas, será morto o Ungido e já não estará; e o povo de um príncipe que há de vir destruirá a cidade e o santuário, e o seu fim será num dilúvio, e até ao fim haverá guerra; desolações são determinadas.
27 “ਫੇਰ ਭਵਿੱਖ ਦਾ ਹਾਕਮ ਬਹੁਤ ਸਾਰੇ ਲੋਕਾਂ ਨਾਲ ਇਕਰਾਰਨਾਮਾ ਕਰੇਗਾ। ਉਹ ਇਕਰਾਰਨਾਮਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਭੇਟਾਂ ਅਤੇ ਬਲੀਆਂ ਅੱਧੇ ਹਫ਼ਤੇ ਲਈ ਬੰਦ ਹੋ ਜਾਣਗੀਆਂ। ਅਤੇ ਇੱਕ ਤਬਾਹੀ ਲਿਆਉਣ ਵਾਲਾ ਆਵੇਗਾ। ਉਹ ਭਿਆਨਕ ਤਬਾਹੀ ਵਾਲੀਆਂ ਗੱਲਾਂ ਕਰੇਗਾ! ਪਰ ਪਰਮੇਸ਼ੁਰ ਨੇ ਹੁਕਮ ਦਿੱਤਾ ਹੈ ਕਿ ਉਹ ਤਬਾਹੀ ਲਿਆਉਣ ਵਾਲਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।”"
27 Ele fará firme aliança com muitos, por uma semana; na metade da semana, fará cessar o sacrifício e a oferta de manjares; sobre a asa das abominações virá o assolador, até que a destruição, que está determinada, se derrame sobre ele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Daniel 9, comparar traduções ou montar um estudo — tudo direto pelo WhatsApp.