Deuteronômio 10

Punjabi Bible (GL_PUNJABI) vs VC

Sair da comparação
VC Versão Católica
1 ਨਵੀਆਂ ਸ਼ਿਲਾਵਾਂ “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।"
1 Naquele mesmo tempo o Senhor disse-me: corta duas tábuas de pedra semelhantes às primeiras, e sobe para junto de mim no monte, depois de ter fabricado uma arca de madeira.
2 ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’"
2 Escreverei nessas tábuas as, palavras que se achavam nas primeiras que quebraste, e tu as porás na arca.
3 “ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ।"
3 - Fiz, pois, uma arca de madeira de acácia, e cortei duas tábuas de pedra semelhantes às primeiras; depois disso, com as duas tábuas na mão, subi ao monte.
4 ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ।"
4 O Senhor gravou nas novas pedras o que tinha escrito nas primeiras, as dez palavras que ele vos tinha dirigido no monte, do meio do fogo, no dia da assembléia. Devolveu-mas em seguida, e
5 ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”"
5 desci da montanha para depô-las na arca que tinha feito. E elas lá estão, como o Senhor me tinha ordenado.
6 (ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓੱਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ।"
6 Os israelitas partiram de Beerot-Bene-Jacã para Mosera, onde morreu Aarão. Seu filho Eleazar exerceu as funções sacerdotais em seu lugar, depois que foi enterrado ali.
7 ਫ਼ੇਰ ਇਸਰਾਏਲ ਦੇ ਲੋਕ ਮੋਸੇਰਾਹ ਤੋਂ ਗੁਦਗੋਦਾਹ ਚੱਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚੱਲੇ ਗਏ।"
7 Dali, foram a Gadgad, de Gadgad a Jetebata, onde havia água e torrentes em abundância.
8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸ ਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ।"
8 Foi nesse mesmo tempo que o Senhor designou a tribo de Levi para levar a arca da aliança do Senhor, para estar na sua presença, servi-lo e abençoar em seu nome, o que ela continua fazendo sempre.
9 ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)"
9 Por isso Levi não teve parte nem herança com seus irmãos: porque o Senhor mesmo é o seu patrimônio, como lhe prometeu o Senhor, teu Deus.
10 “ਮੈਂ ਪਹਿਲਾਂ ਵਾਂਗ ਪਰਬਤ ਉੱਤੇ 40 ਦਿਨ ਅਤੇ 40 ਰਾਤਾ ਠਹਿਰਿਆ। ਯਹੋਵਾਹ ਨੇ ਵੀ ਉਸ ਵੇਲੇ ਮੇਰੀ ਬੇਨਤੀ ਸੁਣੀ। ਯਹੋਵਾਹ ਨੇ ਤੁਹਾਨੂੰ ਤਬਾਹ ਨਾ ਕਰਨ ਦਾ ਫ਼ੈਸਲਾ ਕਰ ਲਿਆ।"
10 Como da primeira vez, fiquei sobre o monte quarenta dias e quarenta noites, e ainda dessa vez o Senhor ouviu-me, e renunciou a destruir-te.
11 ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’"
11 Mas disse-me: vai e marcha à frente do povo, para que entre e possua a terra que jurei a seus pais dar-lhe.
12 ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”"
12 E agora, ó Israel, o que pede a ti o Senhor, teu Deus, senão que o temas, andando nos seus caminhos, amando-o e servindo-o de todo o teu coração e de toda a tua alma,
13 ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।"
13 observando os mandamentos do Senhor e suas leis, que hoje te prescrevo, para que sejas feliz?
14 “ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।"
14 Vê: ao Senhor, teu Deus, pertencem os céus e os céus dos céus, a terra e tudo o que nela se encontra.
15 ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਬੰਦੇ ਹੋ।"
15 Não obstante, só a teus pais se apegou o Senhor com amor, e elegeu a sua posteridade, depois deles, a vós, dentre todas as nações, como o vedes presentemente.
16 “ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।"
16 Cortai, pois, o prepúcio de vosso coração, e cessai de endurecer vossa cerviz;
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।"
17 porque o Senhor, vosso Deus, é o Deus dos deuses e o Senhor dos senhores, o Deus grande, poderoso e temível, que não faz distinção de pessoas, nem aceita presentes.
18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।"
18 Ele faz justiça ao órfão e à viúva, e ama o estrangeiro, ao qual dá alimento e vestuário.
19 ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।"
19 Também vós, amai o estrangeiro, porque fostes estrangeiros no Egito.
20 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।"
20 Temerás o Senhor, teu Deus, e o servirás. Estarás unido a ele, e só pelo seu nome farás os teus juramentos.
21 ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।"
21 Ele é a tua glória e o teu Deus, que fez por ti estas grandes e terríveis coisas que viste com os teus olhos.
22 ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।"
22 Quando os teus pais desceram ao Egito eram em número de setenta pessoas, e agora o Senhor, teu Deus, multiplicou-te como as estrelas do céu.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 10, comparar traduções ou montar um estudo — tudo direto pelo WhatsApp.