Deuteronômio 11
Punjabi Bible (GL_PUNJABI) vs NVT
NVT Nova Versão Transformadora
1 ਯਹੋਵਾਹ ਨੂੰ ਚੇਤੇ ਰੱਖੋ “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ।"
1 “Amem o S enhor , seu Deus, e obedeçam sempre ao que ele exige: seus estatutos, decretos e mandamentos.
2 ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ।"
2 Lembrem-se de que hoje não falo a seus filhos, que nunca experimentaram a disciplina do S enhor , seu Deus, nem viram a grandeza, a mão forte e o seu braço poderoso.
3 ਤੁਹਾਡੇ ਬੱਚਿਆਂ ਨੇ ਨਹੀਂ, ਤੁਸਾਂ ਉਸ ਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸ ਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤੀਆਂ।"
3 Eles não viram os sinais e os atos poderosos que ele realizou no Egito contra o faraó e toda a sua terra.
4 ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫ਼ੌਜ ਨਾਲ ਕੀਤੀਆਂ-ਉਨ੍ਹਾਂ ਦੇ ਰੱਥਾਂ ਅਤੇ ਰੱਥਵਾਨਾ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ।"
4 Não viram o que ele fez aos exércitos dos egípcios e a seus cavalos e carros de guerra, como ele os afogou no mar Vermelho enquanto perseguiam vocês. Ele os destruiu e até hoje não se recuperaram.
5 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ।"
5 “Seus filhos não viram como o S enhor cuidou de vocês no deserto até chegarem aqui.
6 ਤੁਸੀਂ ਦੇਖਿਆ ਕਿ ਰਊਬੇਨ ਪਰਿਵਾਰ-ਸਮੂਹ ਦੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸ ਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤੰਬੁਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ।"
6 Não viram o que ele fez a Datã e Abirão (filhos de Eliabe, descendente de Rúben) quando a terra abriu a boca no acampamento israelita e os engoliu, junto com suas famílias, tendas e todos os seres vivos que pertenciam a eles.
7 ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ।"
7 Vocês, porém, viram com os próprios olhos que o S enhor realizou todos esses atos poderosos!”
8 “ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸੱਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸੱਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ।"
8 “Portanto, obedeçam a todos os mandamentos que hoje lhes dou, para que tenham forças para avançar e conquistar a terra da qual estão prestes a tomar posse.
9 ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ।"
9 Se obedecerem, terão vida longa na terra que o S enhor jurou dar a seus antepassados e a vocês, os descendentes deles, uma terra que produz leite e mel com fartura!
10 ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ।"
10 Pois a terra em que vocês estão prestes a entrar para tomar posse não é como a terra do Egito, de onde vocês vieram e onde plantavam as sementes e faziam valas de irrigação com o pé, como numa horta.
11 ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ।"
11 A terra da qual em breve tomarão posse é uma terra de montes e vales, com chuva em grande quantidade,
12 ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।"
12 terra da qual o S enhor , seu Deus, cuida continuamente, todo o ano!
13 “ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ,"
13 “Se obedecerem fielmente aos mandamentos que hoje lhes dou, e se amarem o S enhor , seu Deus, e servirem a ele de todo o seu coração e de toda a sua alma,
14 ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ।"
14 ele mandará as chuvas na estação apropriada, as chuvas de outono e de primavera, para que vocês juntem suas colheitas de cereais e produzam vinho novo e azeite.
15 ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’"
15 Ele dará bons pastos para seus animais, e vocês terão alimento com fartura.
16 “ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ।"
16 “Mas tenham cuidado! Não deixem seu coração ser enganado, levando-os a afastar-se do S enhor e a adorar outros deuses.
17 ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।"
17 Se o fizerem, a ira do S enhor se acenderá contra vocês. Ele fechará o céu e reterá a chuva, e a terra não produzirá suas colheitas. Em pouco tempo, vocês serão removidos da boa terra que o S enhor lhes dá.
18 “ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ।"
18 “Gravem estas minhas palavras no coração e na mente. Amarrem-nas às mãos e prendam-nas à testa como lembrança.
19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ।"
19 Ensinem-nas a seus filhos. Conversem a respeito delas quando estiverem em casa e quando estiverem caminhando, quando se deitarem e quando se levantarem.
20 ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ।"
20 Escrevam-nas nos batentes das portas de suas casas e em seus portões,
21 ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।”"
21 para que, enquanto o céu permanecer acima da terra, vocês e seus filhos prosperem neste chão que o S enhor jurou dar a seus antepassados.
22 “ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ।"
22 “Obedeçam cuidadosamente a todos os mandamentos que lhes dou. Amem o S enhor , seu Deus, andando em seus caminhos e apegando-se firmemente a ele.
23 ਫ਼ੇਰ, ਯਹੋਵਾਹ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦੇਵੇਗਾ ਅਤੇ ਤੁਸੀਂ ਉਹ ਧਰਤੀ ਉਨ੍ਹਾਂ ਕੌਮਾਂ ਪਾਸੋਂ ਖੋਹ ਲਵੋਂਗੇ ਜਿਹੜੀਆਂ ਤੁਹਾਥੋਂ ਵਿਸ਼ਾਲ ਅਤੇ ਵੱਧੇਰੇ ਤਾਕਤਵਰ ਹਨ।"
23 Então o S enhor expulsará todas as nações de diante de vocês e, embora elas sejam muito maiores e mais fortes, vocês tomarão posse de suas terras.
24 ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫ਼ੈਲੀ ਹੋਵੇਗੀ।"
24 Todo lugar em que puserem os pés será de vocês. Suas fronteiras se estenderão do deserto, ao sul, até o Líbano, ao norte, e do rio Eufrates, a leste, até o mar Mediterrâneo, a oeste.
25 ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸੱਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।"
25 Aonde quer que forem em toda a terra, ninguém será capaz de lhes resistir, pois o S enhor , seu Deus, fará os povos se apavorarem e temerem vocês, como lhes prometeu.
26 ਇਸਰਾਏਲ ਦੀ ਚੋਣ: ਅਸੀਸਾਂ ਜਾਂ ਸਰਾਪ “ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ।"
26 “Vejam, hoje lhes dou a escolha entre bênção e maldição!
27 ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ।"
27 Vocês serão abençoados se obedecerem aos mandamentos do S enhor , seu Deus, que hoje lhes dou,
28 ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।"
28 mas serão amaldiçoados se rejeitarem os mandamentos do S enhor , seu Deus, afastando-se de seus caminhos e adorando deuses que vocês não conheciam.
29 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਉਸ ਧਰਤੀ ਵੱਲ ਅਗਵਾਈ ਕਰੇਗਾ। ਤੁਸੀਂ ਛੇਤੀ ਹੀ ਉੱਥੇ ਜਾਵੋਂਗੇ ਅਤੇ ਉਸ ਧਰਤੀ ਨੂੰ ਹਾਸਿਲ ਕਰ ਲਵੋਂਗੇ। ਉਸ ਸਮੇਂ ਤੁਸੀਂ ਗੋਰੱਜ਼ੀਮ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਦੇ ਲੋਕਾਂ ਲਈ ਅਸੀਸਾਂ ਨੂੰ ਪੜ੍ਹਨਾ। ਅਤੇ ਫ਼ੇਰ ਤੁਸੀਂ ਏਬਾਲ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਦੇ ਲੋਕਾਂ ਲਈ ਸਰਾਪਾਂ ਨੂੰ ਪੜ੍ਹਨਾ।"
29 “Quando o S enhor , seu Deus, os fizer entrar na terra da qual em breve vocês tomarão posse, pronunciem a bênção no monte Gerizim e a maldição no monte Ebal.
30 ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਹ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ।"
30 (Esses dois montes ficam a oeste do rio Jordão, na terra dos cananeus que vivem no vale do Jordão, perto da cidade de Gilgal, junto aos carvalhos de Moré.)
31 ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ,"
31 Vocês estão prestes a atravessar o rio Jordão para tomar posse da terra que o S enhor , seu Deus, lhes dá. Quando a conquistarem e estiverem vivendo nela,
32 ਤੁਹਾਨੂੰ ਉਹ ਸਾਰੇ ਕਾਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।"
32 tenham o cuidado de cumprir todos os decretos e estatutos que hoje lhes dou.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 11, comparar traduções ou montar um estudo — tudo direto pelo WhatsApp.