Deuteronômio 12
Punjabi Bible (GL_PUNJABI) vs VC
VC Versão Católica
1 ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ।"
1 Estas são as leis e preceitos que devereis observar na terra que o Senhor, o Deus de vossos pais, vos deu como propriedade por todos os dias de vossa vida na terra.
2 ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ।"
2 Todos os lugares em que os povos despojados por vós tiverem dado culto aos seus deuses, nos altos montes e colinas, ou debaixo de qualquer árvore frondosa, vós os destruireis completamente.
3 ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਹ ਦੇ ਥੰਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ।"
3 Derrubareis os seus altares, quebrareis suas estejas, cortareis suas asserás de madeira, jogareis no fogo os ídolos de seus deuses e apagareis os seus nomes daqueles lugares.
4 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ।"
4 Não fareis assim com o Senhor, vosso Deus,
5 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।"
5 mas irás ao lugar que o Senhor, vosso Deus, escolher entre todas as vossas tribos para aí estabelecer o seu nome e unicamente ali irás procurá-lo.
6 ਉੱਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋਂ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਹਿਲੋਠੇ ਪਸ਼ੂ ਚੜ੍ਹਾਉਣੇ ਚਾਹੀਦੇ ਹਨ।"
6 É nesse lugar que apresentareis vossos holocaustos e vossos sacrifícios, vossos dízimos, vossas primícias, vossos votos, vossas ofertas espontâneas, os primogênitos de vossos rebanhos grosso e miúdo.
7 ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।"
7 É ali que fareis vossos sagrados banquetes em presença do Senhor, vosso Deus, e gozareis, vós e vossas famílias, de todos os bens que vossas mãos produzirem, com a bênção do Senhor, vosso Deus.
8 “ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ।"
8 Não fareis nesse lugar o que nós fazemos hoje aqui, onde cada um faz o que bem lhe parece,
9 ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।"
9 porque não entrasses ainda em vosso repouso e na possessão que vos dá o Senhor, vosso Deus.
10 ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਵਿੱਚ ਰਹੋਂਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾ ਤੋਂ ਆਰਾਮ ਦੇਵੇਗਾ। ਤੁਸੀਂ ਸੁਰੱਖਿਅਤ ਹੋਵੋਂਗੇ।"
10 Quando tiverdes passado o Jordão e vos tiverdes estabelecido na terra que o Senhor, vosso Deus, vos dá em herança, e ele vos tiver dado repouso, livrando-vos dos inimigos que vos cercam, de sorte que vivais em segurança,
11 ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।"
11 então, ao lugar que o Senhor, vosso Deus, escolheu para estabelecer nele o seu nome, ali levareis todas as coisas que vos ordeno: vossos holocaustos, vossos sacrifícios, vossos dízimos, vossas primícias e todas as ofertas escolhidas que tiverdes prometido por voto ao Senhor.
12 ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।"
12 Alegrar-vos-eis em presença do Senhor, vosso Deus, vós, vossos filhos vossas filhas, vossos servos e vossas servas, assim como o levita que se encontrar dentro de vossos muros, porque ele não tem parte nem herança em Israel.
13 ਧਿਆਨ ਰੱਖਿਉ ਕਿ ਤੁਸੀਂ ਕਿਸੇ ਵੀ ਨਜ਼ਰ ਆਉਂਦੇ ਸਥਾਨ ਉੱਤੇ ਆਪਣੇ ਹੋਮ ਦੀਆਂ ਭੇਟਾਂ ਨਹੀਂ ਦੇਣੀਆਂ।"
13 Guarda-te de oferecer os teus holocaustos em qualquer lugar;
14 ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਤੁਹਾਡੇ ਪਰਿਵਾਰ-ਸਮੂਹਾਂ ਵਿੱਚਕਾਰ ਕਰੇਗਾ। ਆਪਣੀਆਂ ਹੋਮ ਦੀਆਂ ਭੇਟਾਂ ਉੱਥੇ ਦੇਣੀਆਂ ਅਤੇ ਦੂਸਰੀਆਂ ਸਾਰੀਆਂ ਗੱਲਾਂ ਵੀ ਉਸੇ ਸਥਾਨ ਉੱਤੇ ਕਰਨੀਆਂ ਜਿਨ੍ਹਾਂ ਬਾਰੇ ਮੈਂ ਤੁਹਾਨੂੰ ਦੱਸਿਆ ਹੈ।"
14 oferecê-los-ás unicamente no lugar que o Senhor escolher em uma de suas tribos, e é ali que oferecerás teus holocaustos e farás tudo o que te ordeno.
15 “ਜਿੱਥੇ ਕਿਤੇ ਵੀ ਤੁਸੀਂ ਰਹੋ, ਤੁਸੀਂ ਆਪਣੇ ਜਾਨਵਰਾਂ ਵਿੱਚੋਂ ਕਿਸੇ ਨੂੰ ਵੀ ਮਾਰਕੇ ਖਾ ਸੱਕਦੇ ਹੋ, ਜਿਵੇਂ ਕਿ ਇਹ ਹਿਰਨ ਜਾਂ ਗਜ਼ੇਲ ਹੋਵੇ। ਤੁਸੀਂ ਜਿੰਨਾ ਚਾਹੋ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਦਿੱਤੀ ਹੋਈ ਅਸੀਸ ਅਨੁਸਾਰ ਉਹ ਮਾਸ ਖਾ ਸੱਕਦੇ ਹੋ, ਸਾਰੇ ਲੋਕ ਜਿਹੜੇ ਪਵਿੱਤਰ ਹਨ ਅਤੇ ਜਿਹੜੀ ਪਲੀਤ ਹਨ ਉਸ ਮਾਸ ਨੂੰ ਖਾ ਸੱਕਦੇ ਹਨ।"
15 Se quiseres, entretanto, comer carne, poderás, em qualquer cidade onde habitares, matar do teu rebanho, segundo as bênçãos que o Senhor, teu Deus, te der; tanto pode comê-la o homem impuro como o puro, como se come a gazela e o veado.
16 ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਰੋਢ਼ ਦੇਣਾ ਚਾਹੀਦਾ ਹੈ।"
16 Somente vos abstereis do sangue, que espalhareis sobre a terra como água.
17 “ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵੱਗ ਜਾਂ ਇੱਜੜ ਦਾ ਪਹਿਲੋਠਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ।"
17 Não comerás dentro dos teus muros o dízimo de teu trigo, nem de teu vinho, nem de teu óleo, nem os primogênitos de teu gado grosso ou miúdo, nem aquilo que ofereceres por votos, nem tuas ofertas espontâneas, nem tuas primícias.
18 ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ।"
18 Mas comerás essas coisas diante do Senhor, teu Deus, no lugar que o Senhor, teu Deus, tiver escolhido, tu, teu filho, tua filha, teu servo e tua serva, assim como o levita que se encontrar dentro dos teus muros; e alegrar-te-ás em presença do Senhor, por todos os bens que tuas mãos tiverem adquirido.
19 ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੇਵੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ।"
19 Guarda-te de abandonar o levita durante todo o tempo que viveres em teu solo.
20 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਦੇਸ਼ ਨੂੰ ਵੱਡੇਰਾ ਕਰਨ ਦਾ ਇਕਰਾਰ ਕੀਤਾ ਸੀ। ਜਦੋਂ ਯਹੋਵਾਹ ਅਜਿਹਾ ਕਰੇਗਾ, ਹੋ ਸੱਕਦਾ ਹੈ ਕਿ ਤੁਸੀਂ ਉਸ ਦੇ ਖਾਸ ਸਥਾਨ ਤੋਂ ਬਹੁਤ ਦੂਰ ਰਹਿੰਦੇ ਹੋਵੋ। ਜੇ ਉਹ ਥਾਂ ਬਹੁਤ ਦੂਰ ਹੋਵੇ, ਅਤੇ ਤੁਹਾਨੂੰ ਮਾਸ ਦੀ ਭੁੱਖ ਹੋਵੇ ਫ਼ੇਰ ਤੁਸੀਂ ਕੋਈ ਵੀ ਮਾਸ ਖਾ ਸੱਕਦੇ ਹੋ ਜਿਹੜਾ ਤੁਹਾਡੇ ਕੋਲ ਹੋਵੇ। ਤੁਸੀਂ ਯਹੋਵਾਹ ਦੇ ਦਿੱਤੇ ਹੋਏ ਇੱਜੜ ਵਿੱਚੋਂ ਕਿਸੇ ਵੀ ਜਾਨਵਰ ਨੂੰ ਮਾਰ ਸੱਕਦੇ ਹੋ। ਅਜਿਹਾ ਉਸੇ ਤਰ੍ਹਾਂ ਕਰਨਾ ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਹੈ। ਜਿੱਥੇ ਤੁਸੀਂ ਰਹਿੰਦੇ ਹੋ ਤੁਸੀਂ ਉੱਥੇ ਜਿਸ ਵੇਲੇ ਚਾਹੋਂ ਇਹ ਮਾਸ ਖਾ ਸੱਕਦੇ ਹੋ।"
20 Quando o Senhor, teu Deus, tiver alargado os teus limites, como te prometeu, e quando disseres, levado pelo desejo de comer carne: eu gostaria de comer carne, come-a então quanto quiseres.
21 ਇਸ ਮਾਸ ਨੂੰ ਤੁਸੀਂ ਉਸੇ ਤਰ੍ਹਾਂ ਖਾ ਸੱਕਦੇ ਹੋ ਜਿਵੇਂ ਤੁਸੀਂ ਹਿਰਨ ਜਾਂ ਗਜ਼ੇਲ ਦੇ ਮਾਸ ਨੂੰ ਖਾਂਦੇ ਹੋ। ਸਾਰੇ ਲੋਕ ਜਿਹੜੇ ਪਾਕ ਜਾਂ ਨਾਪਾਕ ਹਨ ਇਸ ਮਾਸ ਨੂੰ ਖਾ ਸੱਕਦੇ ਹਨ।"
21 Se o lugar escolhido pelo Senhor, teu Deus, para nele ser invocado o seu nome, for muito afastado, poderás matar teus bois ou tuas ovelhas, que o Senhor te tiver dado, segundo o que te prescrevi, e poderás comer como te aprouver dentro de teus muros.
22 ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂ? ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ।"
22 Como se come a carne da gazela ou do veado, assim comerás essas carnes: poderão comê-la tanto o homem impuro como o puro.
23 ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਉ।"
23 Mas guarda-te de absorver o sangue; porque o sangue é a vida, e tu não podes comer a vida com a carne
24 ਇਸ ਲਈ, ਖੂਨ ਨਾ ਖਾਣਾ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸ ਨੂੰ ਯਹੋਵਾਹ ਠੀਕ ਆਖਦਾ ਹੈ। ਫ਼ੇਰ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।"
24 Não beberás, pois, o sangue, mas derramá-lo-ás sobre a terra como água.
25 “ਜੇ ਤੁਸੀਂ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਅਰਪਨ ਕਰਨ ਦਾ ਨਿਆਂ ਕਰੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸਦੀ ਚੋਣ, ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਅਤੇ ਜੇ ਤੁਸੀਂ ਖਾਸ ਸੁਖਣਾ ਸੁਖੇਂ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਕੇ ਪਰਮੇਸ਼ੁਰ ਨੂੰ ਉਹ ਸੁਗਾਤ ਅਰਪਨ ਕਰਨੀ ਚਾਹੀਦੀ ਹੈ।"
25 Não o sorverás, para que sejas feliz, tu e teus filhos depois de ti, por terdes feito o que é reto aos olhos do Senhor.
26 ਤੁਹਾਨੂੰ ਆਪਣੀਆਂ ਹੋਮ ਦੀਆਂ ਭੇਟਾ ਉਸੇ ਸਥਾਨ ਉੱਤੇ ਅਰਪਨ ਕਰਨੀਆਂ ਚਾਹੀਦੀਆਂ ਹਨ। ਮਾਸ ਅਤੇ ਖੂਨ ਦੀਆਂ ਆਪਣੀਆਂ ਹੋਮ ਦੀਆਂ ਭੇਟਾ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉੱਤੇ ਜਾਕੇ ਚੜ੍ਹਾਉ। ਆਪਣੀਆਂ ਹੋਰਨਾਂ ਬਲੀਆਂ ਲਈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਖੂਨ ਜ਼ਰੂਰ ਛਿੜਕਨਾ ਚਾਹੀਦਾ ਹੈ। ਫ਼ੇਰ ਤੁਸੀਂ ਮਾਸ ਖਾ ਸੱਕਦੇ ਹੋ।"
26 Mas as ofertas que te são impostas, ou as que fizeres em virtude de um voto, tu as tomarás contigo e irás ao lugar escolhido pelo Senhor;
27 ਜਿਹੜੇ ਵੀ ਆਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਨ੍ਹਾਂ ਸਾਰਿਆਂ ਦੀ ਪਾਲਣਾ ਦਾ ਧਿਆਨ ਰੱਖਣਾ। ਜਦੋਂ ਤੁਸੀਂ ਨੇਕ ਅਤੇ ਸਹੀ ਗੱਲਾਂ ਕਰੋਂਗੇ-ਉਹ ਗੱਲਾਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ-ਤਾਂ ਤੁਹਾਡਾ ਅਤੇ ਤੁਹਾਡੇ ਉੱਤਰਾਧਿਕਾਰੀਆਂ ਦਾ ਹਮੇਸ਼ਾ ਭਲਾ ਹੋਵੇਗਾ।"
27 ali as oferecerás em holocausto, carne e sangue, sobre o altar do Senhor, teu Deus. Quanto aos outros sacrifícios, o seu sangue será derramado sobre o altar do Senhor, teu Deus, e comerás as suas carnes.
28 “ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਂਗੇ ਅਤੇ ਤੁਸੀਂ ਉੱਥੇ ਰਹੋਂਗੇ।"
28 Ouve todas estas ordens que te prescrevo e põe-nas em prática, para que sejas feliz perpetuamente, tu e teus filhos depois de ti, por terdes feito o que é bom e reto aos olhos do Senhor.
29 ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ।’"
29 Quando o Senhor teu Deus tiver exterminado diante de ti as nações, cujos territórios invadirás para despojá-los, quando ocupares a sua terra,
30 ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਢੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਮੰਦੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ ਆਪਣੇ ਬੱਚਿਆਂ ਨੂੰ ਵੀ ਸਾੜਕੇ ਆਪਣੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੰਦੇ ਹਨ।"
30 guarda-te de cair no laço, imitando-as, depois de sua destruição. Guarda-te de seguir os seus deuses, dizendo: como adoravam essas nações os seus deuses, para que também e faça o mesmo?
31 “ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।"
31 Não farás assim com o Senhor, teu Deus; porque tudo o que o Senhor odeia, tudo o que ele detesta, elas fizeram-no pelos seus deuses, chegando mesmo a queima em sua honra os seus filhos e filhas.
32 — ausente —
32 Cuidareis de fazer tudo o que vos prescrevo, sem acrescentar nada, nem nada tirar.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 12, comparar traduções ou montar um estudo — tudo direto pelo WhatsApp.