Deuteronômio 15
Punjabi Bible (GL_PUNJABI) vs NAA
NAA Nova Almeida Atualizada 2017
1 ਕਰਜ਼ਾ ਮਾਫ਼ੀ ਦਾ ਖਾਸ ਵਰ੍ਹਾ “ਹਰ ਸੱਤ ਸਾਲਾਂ ਬਾਦ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ।"
1 — Ao final de cada sete anos, vocês devem cancelar as dívidas.
2 ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ।"
2 Este é o modo como isso será feito: todo credor que emprestou alguma coisa ao seu próximo dará por pago o que havia emprestado; não exigirá pagamento do seu próximo ou do seu compatriota, porque a remissão do Senhor é proclamada.
3 ਤੁਹਾਨੂੰ ਕਰਜ਼ਾ ਵਾਪਸ ਲੈਣ ਲਈ ਕਿਸੇ ਵਿਦੇਸ਼ੀ ਦੀ ਲੋੜ ਪੈ ਸੱਕਦੀ ਹੈ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ।"
3 Do estranho vocês podem exigir o pagamento da dívida, mas o que tiverem emprestado aos seus compatriotas vocês devem dar por quitado,
4 ਤੁਹਾਨੂੰ ਆਪਣੇ ਦੇਸ਼ ਵਿੱਚ ਗਰੀਬ ਲੋਕ ਨਹੀਂ ਹੋਣ ਦੇਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ਼ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ।"
4 para que não haja pobre no meio de vocês. Porque o Senhor , o Deus de vocês, os abençoará ricamente na terra que lhes dá por herança, para que vocês tomem posse dela,
5 ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ।"
5 se apenas ouvirem atentamente a voz do Senhor , seu Deus, cumprindo todos estes mandamentos que hoje lhes ordeno.
6 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ।"
6 Pois o Senhor , seu Deus, os abençoará, conforme prometeu. Assim, vocês emprestarão a muitas nações, mas não tomarão empréstimos; e dominarão muitas nações, porém elas não terão domínio sobre vocês.
7 “ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।"
7 — Se houver algum pobre entre vocês, no meio dos seus irmãos, em alguma das cidades de vocês, na terra que o Senhor , seu Deus, lhes dá, não endureçam o seu coração, nem fechem as mãos a seu compatriota pobre;
8 ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ।"
8 pelo contrário, devem abrir a mão para ele e lhe emprestar o que lhe falta, tudo aquilo de que tiver necessidade.
9 “ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।"
9 Tenham cuidado para que não haja pensamento vil em seu coração e vocês digam: “Está próximo o sétimo ano, o ano do perdão das dívidas”, fazendo com que os olhos de vocês sejam malignos para com o seu compatriota pobre, e vocês não lhe deem nada, e ele clame ao Senhor contra vocês, e vocês sejam culpados de pecado.
10 “ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ।"
10 Vocês devem dar livremente, sem maldade no coração, quando lhe derem o que ele precisa, porque, por isso, o Senhor , seu Deus, os abençoará em todas as suas obras e em tudo o que vocês empreenderem.
11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ।"
11 Pois nunca deixará de haver pobres na terra. Por isso, eu ordeno a vocês que, livremente, abram a mão para o seu compatriota, para o necessitado, para o pobre que vive na terra de vocês.
12 ਗੁਲਾਮਾਂ ਨੂੰ ਆਜ਼ਾਦ ਕਰਨਾ “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।"
12 — Se um de seus compatriotas, hebreu ou hebreia, for vendido a você como escravo, ele trabalhará para você durante seis anos; mas no sétimo ano você lhe dará a liberdade.
13 ਪਰ ਜਦੋਂ ਤੁਸੀਂ ਆਪਣੇ ਗੁਲਾਮ ਨੂੰ ਆਜ਼ਾਦ ਕਰੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜੋ।"
13 E, quando você o puser em liberdade, não o mande embora de mãos vazias.
14 ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ।"
14 Liberalmente, você deve lhe fornecer animais do seu rebanho e do produto da sua eira e do seu lagar; daquilo com que o Senhor , seu Deus, o tiver abençoado, você lhe dará.
15 ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।"
15 Lembre-se de que você foi escravo na terra do Egito e de que o Senhor , seu Deus, o resgatou; por isso, hoje estou dando esta ordem a você.
16 “ਤੁਹਾਡੇ ਗੁਲਾਮਾਂ ਵਿੱਚੋਂ ਕੋਈ ਜਣਾ ਤੁਹਾਨੂੰ ਇਹ ਵੀ ਆਖ ਸੱਕਦਾ ਹੈ, ‘ਮੈਂ ਤੁਹਾਨੂੰ ਛੱਡ ਕੇ ਨਹੀਂ ਜਾਵਾਂਗਾ।’ ਹੋ ਸੱਕਦਾ ਹੈ ਕਿ ਉਹ ਇਹ ਗੱਲ ਇਸ ਵਾਸਤੇ ਆਖੇ ਕਿਉਂ ਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਅਤੇ ਕਿਉਂਕਿ ਉਸ ਨੇ ਤੁਹਾਡੇ ਨਾਲ ਚੰਗਾ ਜੀਵਨ ਬਿਤਾਇਆ ਹੈ।"
16 — Se, porém, o escravo disser: “Não quero me afastar de você”, porque ama você e a sua casa e por se sentir bem com você,
17 ਉਸ ਨੌਕਰ ਨੂੰ ਆਖੋ ਕਿ ਉਹ ਤੁਹਾਡੇ ਦਰਵਾਜ਼ੇ ਨਾਲ ਆਪਣਾ ਕੰਨ ਲਾਵੇ, ਅਤੇ ਕੋਈ ਤਿਖਾ ਔਜ਼ਾਰ ਲੈ ਕੇ ਉਸਦਾ ਕੰਨ ਵਿੰਨ੍ਹ ਦਿਉ। ਇਸਤੋਂ ਹਮੇਸ਼ਾ ਇਸਦਾ ਪਤਾ ਲੱਗੇਗਾ ਕਿ ਉਹ ਤੁਹਾਡਾ ਗੁਲਾਮ ਹੈ। ਤੁਹਾਨੂੰ ਇਹ ਗੱਲ ਆਪਣੀਆਂ ਉਨ੍ਹਾਂ ਗੁਲਾਮ ਔਰਤਾਂ ਨਾਲ ਵੀ ਕਰਨੀ ਚਾਹੀਦੀ ਹੈ ਜਿਹੜੀਆਂ ਤੁਹਾਡੇ ਨਾਲ ਰਹਿਣਾ ਚਾਹੁੰਦੀਆਂ ਹੋਣ।"
17 então você deve pegar um furador e furar a orelha dele, na porta, e ele será seu escravo para sempre. Faça o mesmo com a escrava que quiser ficar.
18 “ਆਪਣੇ ਗੁਲਾਮ ਨੂੰ ਆਜ਼ਾਦੀ ਦਿੰਦਿਆਂ ਬੁਰਾ ਮਹਿਸੂਸ ਨਾ ਕਰੋ। ਯਾਦ ਰੱਖੋ! ਉਸ ਨੇ ਛੇ ਸਾਲ ਤੱਕ ਤੁਹਾਡੀ ਭਾੜੇ ਦੇ ਮਜ਼ਦੂਰ ਨਾਲੋਂ ਅੱਧੇ ਪੈਸਿਆਂ ਵਿੱਚ ਸੇਵਾ ਕੀਤੀ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਬਰਕਤ ਦੇਵੇਗਾ।"
18 Não pareça aos seus olhos algo difícil deixar que ele fique livre, porque durante seis anos ele o serviu por metade do salário de um trabalhador diarista. Assim, o Senhor , seu Deus, abençoará você em tudo o que fizer.
19 ਪਹਿਲੋਠੇ ਜਾਨਵਰਾਂ ਬਾਰੇ ਬਿਧੀਆਂ “ਤੁਹਾਡੇ ਵੱਗ ਅਤੇ ਇੱਜੜ ਦੇ ਪਹਿਲੋਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਹਿਲੋਠੇ ਜਨਮੇ ਬਲਦ ਤੋਂ ਕੰਮ ਨਾ ਲਵੋ ਅਤੇ ਪਲੋਠੀ ਜਨਮੀ ਭੇਡ ਦੀ ਉੱਨ ਨਾ ਲਾਹੋ।"
19 Do seu gado e de suas ovelhas, consagrem ao Senhor , seu Deus, todo primogênito macho. Com os primogênitos do gado vocês não devem trabalhar, nem devem tosquiar os primogênitos das suas ovelhas.
20 ਹਰ ਸਾਲ, ਤੁਹਾਨੂੰ ਇਨ੍ਹਾਂ ਜਾਨਵਰਾਂ ਨੂੰ ਉਸ ਥਾਂ ਉੱਤੇ ਲੈ ਕੇ ਜਾਣਾ ਚਾਹੀਦਾ, ਜਿਸਦੀ ਚੋਣ ਯਹੋਵਾਹ ਕਰੇਗਾ। ਓੱਥੇ, ਤੁਸੀਂ ਅਤੇ ਤੁਹਾਡਾ ਪਰਿਵਾਰ ਇਨ੍ਹਾਂ ਜਾਨਵਰਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਹਾਜ਼ਰੀ ਵਿੱਚ ਖਾਵੋਂਗੇ।"
20 De ano em ano vocês e as suas casas devem comer esses animais diante do Senhor , no lugar que o Senhor escolher.
21 “ਪਰ ਜੇ ਇਨ੍ਹਾਂ ਵਿੱਚੋਂ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ-ਜੇ ਇਹ ਲੰਗੜਾ ਜਾਂ ਅੰਨ੍ਹਾ ਜਾਂ ਇਸ ਵਿੱਚ ਕੋਈ ਹੋਰ ਖਰਾਬੀ ਹੈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਇਸ ਜਾਨਵਰ ਦੀ ਬਲੀ ਨਹੀਂ ਚੜ੍ਹਾਉਣੀ ਚਾਹੀਦੀ।"
21 Porém, se um desses animais tiver algum defeito, se for coxo, ou cego, ou tiver outro defeito grave, não o sacrifiquem ao Senhor , seu Deus.
22 ਤੁਸੀਂ ਆਪਣੇ ਘਰ ਵਿੱਚ ਇਸ ਜਾਨਵਰ ਦਾ ਮਾਸ ਖਾ ਸੱਕਦੇ ਹੋ। ਕੋਈ ਵੀ ਇਸ ਨੂੰ ਖਾ ਸੱਕਦਾ, ਭਾਵੇਂ ਉਹ ਪਾਕ ਹੈ ਜਾਂ ਨਾਪਾਕ। ਇਸ ਮਾਸ ਨੂੰ ਖਾਣ ਦੀਆਂ ਬਿਧੀਆਂ ਵੀ ਉਹੀ ਹਨ ਜਿਹੜੀਆਂ ਹਿਰਨ ਦੇ ਮਾਸ ਅਤੇ ਗਜ਼ੇਲ ਦੇ ਮਾਸ ਲਈ ਹਨ।"
22 Vocês devem comer a carne desses animais na cidade em que moram. Tanto as pessoas impuras como as puras poderão comer dessa carne, como se come a carne da gazela ou do veado.
23 ਪਰ ਤੁਹਾਨੂੰ ਕਿਸੇ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਉਹ ਖੂਨ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
23 Tão somente não comam o sangue; este vocês devem derramar sobre a terra como se fosse água.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 15, comparar traduções ou montar um estudo — tudo direto pelo WhatsApp.