Deuteronômio 17

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਬਲੀਆਂ ਲਈ ਸਿਰਫ਼ ਚੰਗੇ ਜਾਨਵਰਾਂ ਨੂੰ ਹੀ ਵਰਤੋਂ “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਅੱਗੇ ਕਿਸੇ ਉਸ ਗਾਂ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਇਸ ਨੂੰ ਨਫ਼ਰਤ ਕਰਦਾ ਹੈ!"
1 — Não sacrifiquem ao Senhor , seu Deus, um novilho ou uma ovelha em que haja imperfeição ou algum defeito grave, pois isto é abominação ao Senhor , seu Deus.
2 ਬੁੱਤਾਂ ਦੀ ਉਪਾਸਨਾ ਕਰਨ ਦੀ ਸਜ਼ਾ “ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ;"
2 — Se no meio de vocês, em alguma das cidades que o Senhor , seu Deus, lhes dá, aparecer algum homem ou mulher que proceda mal aos olhos do Senhor , seu Deus, transgredindo a sua aliança,
3 ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਨ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ।"
3 que vá, sirva outros deuses e os adore, ou faça isso com o sol, a lua, ou todo o exército do céu, o que eu não ordenei;
4 ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਨਣਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ,"
4 e se isto lhes for denunciado e vocês o ouvirem, então devem indagar bem e, se for verdade e certo que se fez tal abominação em Israel,
5 ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਨੇ ਅਜਿਹੀ ਮੰਦੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ।"
5 devem levar o homem ou a mulher que fez este malefício aos portões da cidade e apedrejá-los, até que morram.
6 ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੋ ਜਾਂ ਤਿੰਨ ਗਵਾਹ ਆਖਦੇ ਹਨ ਕਿ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ।"
6 Por depoimento de duas ou três testemunhas, será morto o que houver de morrer; por depoimento de uma só testemunha, não morrerá.
7 ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਦੀ ਨੂੰ ਕੱਢ ਦਿਉਂਗੇ।"
7 A mão das testemunhas será a primeira contra ele, para matá-lo; e, depois, a mão de todo o povo. E assim eliminarão o mal do meio de vocês.
8 ਕਚਿਹਰੀ ਦੇ ਮੁਸ਼ਕਿਲ ਫ਼ੈਸਲੇ “ਹੋ ਸੱਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਨਿਆਂ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸੱਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸੱਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ, ਨਿਆਂ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ਼੍ਹਾ ਉੱਤੇ ਜਾਣਾ ਚਾਹੀਦਾ ਹੈ।"
8 — Se aparecer alguma coisa difícil demais para ser julgada — um caso de homicídio, uma demanda, um caso de violência ou outras questões de litígio —, então vocês devem se dirigir ao lugar que o Senhor , seu Deus, escolher.
9 ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ।"
9 Vocês virão aos sacerdotes levitas e ao juiz que houver naqueles dias, buscando uma solução, e eles anunciarão a sentença do juízo.
10 ਉੱਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਨਿਆਂ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀਂ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ।"
10 E vocês farão segundo o mandado da palavra que anunciarem do lugar que o Senhor escolher e terão cuidado de fazer tudo o que eles ensinarem.
11 ਤੁਹਾਨੂੰ ਉਨ੍ਹਾਂ ਦਾ ਫ਼ੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹਿਦਾਇਤਾਂ ਉੱਤੇ ਪੂਰੀ ਤਰ੍ਹਾਂ ਅਮਲ ਕਰਨਾ ਚਾਹੀਦਾ ਹੈ। ਤੁਹਾਨੂੰ ਬਿਲਕੁਲ ਉਹੀ ਕਰਨਾ ਚਾਹੀਦਾ ਹੈ ਜੋ ਉਹ ਤੁਹਾਨੂੰ ਕਰਨ ਲਈ ਆਖਣ-ਕਿਸੇ ਤਰ੍ਹਾਂ ਦੀ ਵੀ ਤਬਦੀਲੀ ਨਾ ਕਰੋ!"
11 Façam segundo o mandado da lei que eles ensinarem e de acordo com o juízo que eles disserem. Da sentença que eles anunciarem vocês não devem se desviar, nem para a direita nem para a esquerda.
12 “ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕੱਢ ਦੇਣਾ ਚਾਹੀਦਾ ਹੈ।"
12 A pessoa que se mostrar orgulhosa e não der ouvidos ao sacerdote, que está ali a serviço do Senhor , seu Deus, nem ao juiz, essa será morta. E assim vocês eliminarão o mal de Israel,
13 ਸਾਰੇ ਲੋਕ ਇਸ ਸਜ਼ਾ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਫ਼ੇਰ ਉਹ ਜ਼ਿੱਦੀ ਨਹੀਂ ਰਹਿਣਗੇ।"
13 para que todo o povo ouça, tema e jamais se encha de orgulho.
14 ਰਾਜੇ ਦੀ ਚੋਣ ਕਿਵੇਂ ਕਰਨੀ ਹੈ “ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ ਅਤੇ ਉੱਥੇ ਰਹੋਂਗੇ। ਫ਼ੇਰ ਤੁਸੀਂ ਆਖੋਂਗੇ, ‘ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।’"
14 — Quando vocês entrarem na terra que o Senhor , seu Deus, está dando a vocês para que dela tomem posse, e estiverem morando nela, e disserem: “Poremos sobre nós um rei, tal como todas as nações que estão ao nosso redor”,
15 ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸ ਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੀਦਾ।"
15 vocês certamente porão como rei sobre vocês aquele que o Senhor , seu Deus, escolher. Homem estranho, que não seja do meio dos seus compatriotas, vocês não devem pôr como rei sobre vocês, e sim um do meio dos seus compatriotas.
16 ਰਾਜੇ ਨੂੰ ਆਪਣੇ ਲਈ ਜ਼ਰੂਰਤ ਤੋਂ ਵੱਧੇਰੇ ਘੋੜੇ ਨਹੀਂ ਰੱਖਣੇ ਚਾਹੀਦੇ। ਅਤੇ ਉਸ ਨੂੰ ਲੋਕਾਂ ਨੂੰ ਮਿਸਰ ਵਿੱਚ ਲੋਕਾਂ ਨੂੰ ਹੋਰ ਘੋੜੇ ਲੈਣ ਲਈ ਨਹੀਂ ਭੇਜਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਤੁਹਾਨੂੰ ਦੱਸਿਆ ਹੈ, ‘ਤੁਹਾਨੂੰ ਕਦੇ ਵੀ ਉਸ ਰਾਹ ਵਾਪਸ ਨਹੀਂ ਜਾਣਾ ਚਾਹੀਦਾ।’"
16 Porém esse rei não deve multiplicar para si cavalos, nem fazer o povo voltar ao Egito, para multiplicar cavalos, pois o Senhor já lhes disse: “Nunca mais vocês devem voltar por este caminho.”
17 ਇਹ ਵੀ ਕਿ, ਰਾਜੇ ਦੀਆਂ ਬਹੁਤ ਸਾਰੀਆਂ ਪਤਨੀਆਂ ਨਹੀਂ ਹੋਣੀਆਂ ਚਾਹੀਦੀਆਂ। ਕਿਉਂਕਿ ਇਹ ਗੱਲ ਉਸ ਨੂੰ ਯਹੋਵਾਹ ਕੋਲੋਂ ਦੂਰ ਭਜਾਵੇਗੀ। ਅਤੇ ਰਾਜੇ ਨੂੰ ਕਦੇ ਵੀ ਆਪਣੇ-ਆਪ ਨੂੰ ਸੋਨੇ ਚਾਂਦੀ ਨਾਲ ਅਮੀਰ ਨਹੀਂ ਬਨਾਉਣਾ ਚਾਹੀਦਾ।"
17 Esse rei também não deve tomar para si muitas mulheres, para que o seu coração não se desvie; nem deve acumular muita prata e muito ouro.
18 “ਜਦੋਂ ਰਾਜਾ ਰਾਜ ਕਰਨ ਲੱਗੇ, ਉਸ ਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿੱਚਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ।"
18 — Também, quando se assentar no trono do seu reino, mandará escrever num livro uma cópia desta lei, feita a partir do livro que está com os sacerdotes levitas.
19 ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸ ਨੂੰ ਸਾਰੀ ਉਮਰ ਉਸ ਕਿਤਾਬ ਨੂੰ ਪੜ੍ਹਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿੱਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ ਜੋ ਕਾਨੂੰਨ ਹੁਕਮ ਕਰਦਾ ਹੈ।"
19 O rei terá esse livro consigo e nele lerá todos os dias da sua vida, para que aprenda a temer o Senhor , seu Deus, a fim de guardar todas as palavras desta lei e estes estatutos, para os cumprir.
20 ਫ਼ੇਰ ਰਾਜਾ ਇਹ ਨਹੀਂ ਸੋਚੇਗਾ ਕਿ ਉਹ ਆਪਣੇ ਲੋਕਾਂ ਨਾਲੋਂ ਬਿਹਤਰ ਹੈ। ਉਹ ਬਿਧੀ ਤੋਂ ਭੱਜੇਗਾ ਨਹੀਂ, ਸਗੋਂ ਇਸਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ। ਫ਼ੇਰ ਉਹ ਰਾਜਾ ਅਤੇ ਉਸ ਦੇ ਉੱਤਰਾਧਿਕਾਰੀ ਲੰਮੇ ਸਮੇਂ ਤੀਕ ਇਸਰਾਏਲ ਉੱਤੇ ਰਾਜ ਕਰਨਗੇ।"
20 Ele fará isso para que o seu coração não se exalte sobre os seus irmãos e não se desvie do mandamento, nem para a direita nem para a esquerda. Assim prolongará os dias no seu reino, ele e os filhos dele no meio de Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 17, comparar traduções ou montar um estudo — tudo direto pelo WhatsApp.