Deuteronômio 18
Punjabi Bible (GL_PUNJABI) vs VC
VC Versão Católica
1 ਜਾਜਕਾਂ ਅਤੇ ਲੇਵੀਆਂ ਨੂੰ ਆਸਰਾ ਦੇਣਾ “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ।"
1 Os sacerdotes levíticos e toda a tribo de Levi não terão parte nem herança com Israel: alimentar-se-ão dos sacrifícios feitos pelo fogo ao Senhor, que é a sua parte
2 ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।"
2 Não terão herança entre seus irmãos: o Senhor mesmo é a sua herança, como ele lhes disse.
3 “ਜਦੋਂ ਵੀ ਤੁਸੀਂ ਕਿਸੇ ਗਾਂ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੋਢਾ, ਦੋਵੇਂ ਗੱਲ੍ਹਾਂ, ਅਤੇ ਢਿੱਡ।"
3 Este é o direito devido aos sacerdotes pelo povo, por aqueles que oferecerem em sacrifício um boi ou uma ovelha: darão ao sacerdote a espádua, as mandíbulas e o estômago.
4 ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ।"
4 Dar-lhe-ás as primícias de teu trigo, de teu vinho e de teu óleo, e as primícias da lã de tuas ovelhas.
5 ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।"
5 Porque o Senhor, teu Deus, escolheu-o dentre todas as tribos, ele e seus filhos, para estar diante do Senhor e oficiar perpetuamente em nome do Senhor.
6 “ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡ ਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸੱਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸੱਕਦਾ ਹੈ।"
6 Quando um levita vier de uma cidade situada em qualquer ponto de Israel,, dirigindo-se espontaneamente ao lugar escolhido pelo Senhor,
7 ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸੱਕਦਾ ਹੈ, ਕਿਉਂ ਜੋ ਉਸ ਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁੱਖ ਸੇਵਾ ਉੱਤੇ ਹਨ।"
7 para oficiar em nome do Senhor, seu Deus, como todos, os seus irmãos levitas que nesse tempo assistem diante do Senhor,
8 ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸ ਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।"
8 receberá a mesma porção dos alimentos que os outros, independentemente do produto da venda de seu patrimônio.
9 ਇਸਰਾਏਲ ਨੂੰ ਹੋਰਨਾ ਕੌਮਾਂ ਵਾਂਗ ਨਹੀਂ ਰਹਿਣਾ ਚਾਹੀਦਾ “ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।"
9 Quando tiveres entrado na terra que o Senhor, teu Deus, te dá, não te porás a imitar as práticas abomináveis da gente daquele terra.
10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।"
10 Não se ache no meio de ti quem faça passar pelo fogo seu filho ou sua filha, nem quem se dê à adivinhação, à astrologia, aos agouros, ao feiticismo,
11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ।"
11 à magia, ao espiritismo, à adivinhação ou â invocação dos mortos,
12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ।"
12 porque o Senhor, teu Deus, abomina aqueles que se dão a essas práticas, e é por causa dessas abominações que o Senhor, teu Deus, expulsa diante de ti essas nações.
13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।"
13 Serás inteiramente do Senhor, teu Deus.
14 ਯਹੋਵਾਹ ਦਾ ਖਾਸ ਨਬੀ “ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ।"
14 As nações que vais despojar ouvem os agoureiros e os adivinhos; a ti, porém, o Senhor, teu Deus, não o permite.
15 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।"
15 O Senhor, teu Deus, te suscitará dentre os teus irmãos um profeta como eu: é a ele que devereis ouvir.
16 ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’"
16 Foi o que tu mesmo pediste ao Senhor, teu Deus, em Horeb, quando lhe disseste no dia da assembléia: Oh! Não ouça eu mais a voz do Senhor, meu Deus, nem torne a ver mais esse fogo ardente, para que eu não morra!
17 “ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ।"
17 E o Senhor disse-me: está muito bem o que disseram;
18 ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।"
18 eu lhes suscitarei um profeta como tu dentre seus irmãos: pôr-lhe-ei minhas palavras na boca, e ele lhes fará conhecer as minhas. ordens.
19 ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’"
19 Mas ao que recusar ouvir o que ele disser de minha parte, pedir-lhe-ei contas disso.
20 ਝੂਠੇ ਨਬੀਆਂ ਦੀ ਪਛਾਣ “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।"
20 o profeta que tiver a audácia de proferir em meu nome uma palavra que eu lhe não mandei dizer, ou que se atrever a falar em nome de outros deuses, será morto.
21 ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’"
21 Se disseres a ti mesmo: como posso eu distinguir a palavra que não vem do Senhor?
22 ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।"
22 Quando o profeta tiver falado em nome do Senhor, se o que ele disse não se realizar, é que essa palavra não veio do Senhor. O profeta falou presunçosamente. Não o temas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 18, comparar traduções ou montar um estudo — tudo direto pelo WhatsApp.