Deuteronômio 20

Punjabi Bible (GL_PUNJABI) vs NVT

Sair da comparação
NVT Nova Versão Transformadora
1 ਜੰਗ ਅਤੇ ਅਸੂਲ “ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵੱਧੇਰੇ ਆਦਮੀਆਂ, ਘੋੜਿਆਂ ਅਤੇ ਰੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।"
1 “Quando saírem para lutar contra seus inimigos e enfrentarem cavalos e carros e um exército maior que o seu, não tenham medo. O S enhor , seu Deus, que os tirou da terra do Egito, está com vocês!
2 “ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।"
2 Quando se prepararem para a batalha, o sacerdote virá à frente e falará aos soldados.
3 ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ!"
3 Dirá: ‘Ouçam, homens de Israel! Ao saírem hoje para lutar contra seus inimigos, sejam corajosos. Não tenham medo, nem se apavorem, nem tremam diante deles,
4 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’"
4 pois o S enhor , seu Deus, vai com vocês. Ele lutará contra seus inimigos em seu favor e lhes dará vitória’.
5 “ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚੱਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸੱਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ।"
5 “Então os oficiais do exército se dirigirão aos soldados e dirão: ‘Alguém aqui acabou de construir uma casa, mas ainda não a dedicou? Se houver alguém nessa situação, vá para casa! Se você morresse na batalha, outra pessoa dedicaria sua casa.
6 ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੀਕ ਅੰਗੂਰਾਂ ਦੀ ਫ਼ਸਲ ਨਾ ਲਾਈ ਹੋਵੇ? ਉਸ ਬੰਦੇ ਨੂੰ ਘਰ ਚੱਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸ ਦੇ ਖੇਤ ਦੇ ਫ਼ਲਾਂ ਦਾ ਆਨੰਦ ਮਾਣੇਗਾ।"
6 Alguém aqui acabou de plantar uma videira, mas ainda não comeu de seus frutos? Se houver alguém nessa situação, vá para casa! Se você morresse na batalha, outra pessoa comeria dos primeiros frutos.
7 ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’"
7 Alguém aqui acabou de ficar noivo de uma mulher, mas ainda não se casou? Vá para casa e tome a mulher como esposa! Se você morresse na batalha, outra pessoa a tomaria como esposa’.
8 “ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚੱਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’"
8 “Os oficiais também dirão: ‘Alguém aqui está com medo ou angustiado? Se estiver, vá para casa antes que amedronte mais alguém’.
9 ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ।"
9 Quando os oficiais terminarem de falar aos soldados, nomearão comandantes para as tropas.
10 “ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉੱਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।"
10 “Quando vocês se aproximarem de uma cidade para atacá-la, primeiro proponham paz a seus habitantes.
11 ਜੇ ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ।"
11 Se eles aceitarem suas condições e abrirem as portas, todo o povo dentro da cidade os servirá com trabalhos forçados.
12 ਪਰ ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ।"
12 Se eles recusarem a proposta de paz e se prepararem para lutar, cerquem a cidade.
13 ਅਤੇ ਜਦੋਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ।"
13 Quando o S enhor , seu Deus, lhes entregar a cidade, matem à espada todos os homens.
14 ਪਰ ਤੁਸੀਂ ਔਰਤਾਂ, ਬੱਚਿਆਂ, ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ।"
14 Contudo, poderão tomar para si as mulheres, as crianças, os animais e tudo que acharem na cidade. Poderão aproveitar todos os despojos dos inimigos que o S enhor , seu Deus, entregou em suas mãos.
15 ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।"
15 “Essas instruções se aplicam somente às cidades muito distantes, e não às cidades dos povos que vivem na terra em que vocês entrarão.
16 “ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ।"
16 Nessas cidades que o S enhor lhes dá como herança, destruam todo ser vivo.
17 ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ।"
17 Destruam completamente os hititas, os amorreus, os cananeus, os ferezeus, os heveus e os jebuseus, conforme o S enhor , seu Deus, lhes ordenou.
18 ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।"
18 Isso evitará que os povos da terra os ensinem a imitar os atos detestáveis que eles praticam quando adoram seus deuses, coisas que fariam vocês pecarem contra o S enhor , seu Deus.
19 “ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸੱਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁੱਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁੱਖਾਂ ਦੇ ਫ਼ਲ ਖਾ ਸੱਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁੱਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ!"
19 “Quando cercarem uma cidade e a guerra se prolongar, não cortem as árvores com machados. Comam dos frutos, mas não cortem as árvores. Acaso as árvores são inimigos para que vocês as ataquem?
20 ਪਰ ਤੁਸੀਂ ਉਨ੍ਹਾਂ ਰੁੱਖਾਂ ਨੂੰ ਕੱਟ ਸੱਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸੱਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸੱਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।"
20 Cortem apenas as árvores que vocês sabem que não dão frutos e usem-nas para fazer o equipamento necessário no cerco à cidade inimiga até que ela caia.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 20, comparar traduções ou montar um estudo — tudo direto pelo WhatsApp.