Deuteronômio 21
Punjabi Bible (GL_PUNJABI) vs ARA
ARA Almeida Revista e Atualizada 1993
1 ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।"
1 Quando na terra que te der o Senhor , teu Deus, para possuí-la se achar alguém morto, caído no campo, sem que se saiba quem o matou,
2 ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ।"
2 sairão os teus anciãos e os teus juízes e medirão a distância até às cidades que estiverem em redor do morto.
3 ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।"
3 Os anciãos da cidade mais próxima do morto tomarão uma novilha da manada, que não tenha trabalhado, nem puxado com o jugo,
4 ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।"
4 e a trarão a um vale de águas correntes, que não foi lavrado, nem semeado; e ali, naquele vale, desnucarão a novilha.
5 ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)"
5 Chegar-se-ão os sacerdotes, filhos de Levi, porque o Senhor , teu Deus, os escolheu para o servirem, para abençoarem em nome do Senhor e, por sua palavra, decidirem toda demanda e todo caso de violência.
6 ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।"
6 Todos os anciãos desta cidade, mais próximos do morto, lavarão as mãos sobre a novilha desnucada no vale
7 ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।"
7 e dirão: As nossas mãos não derramaram este sangue, e os nossos olhos o não viram derramar-se.
8 ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।"
8 Sê propício ao teu povo de Israel, que tu, ó Senhor , resgataste, e não ponhas a culpa do sangue inocente no meio do teu povo de Israel. E a culpa daquele sangue lhe será perdoada.
9 ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।"
9 Assim, eliminarás a culpa do sangue inocente do meio de ti, pois farás o que é reto aos olhos do Senhor .
10 ਜੰਗ ਵਿੱਚ ਗਿਰਫ਼ਤਾਰ ਔਰਤਾਂ “ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ।"
10 Quando saíres à peleja contra os teus inimigos, e o Senhor , teu Deus, os entregar nas tuas mãos, e tu deles levares cativos,
11 ਹੋ ਸੱਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ।"
11 e vires entre eles uma mulher formosa, e te afeiçoares a ela, e a quiseres tomar por mulher,
12 ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸ ਦੇ ਨਹੁਂ ਕੱਟ ਦਿਉ।"
12 então, a levarás para casa, e ela rapará a cabeça, e cortará as unhas,
13 ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ।"
13 e despirá o vestido do seu cativeiro, e ficará na tua casa, e chorará a seu pai e a sua mãe durante um mês. Depois disto, a tomarás; tu serás seu marido, e ela, tua mulher.
14 ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।"
14 E, se não te agradares dela, deixá-la-ás ir à sua própria vontade; porém, de nenhuma sorte, a venderás por dinheiro, nem a tratarás mal, pois a tens humilhado.
15 ਵੱਡਾ ਪੁੱਤਰ “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ।"
15 Se um homem tiver duas mulheres, uma a quem ama e outra a quem aborrece, e uma e outra lhe derem filhos, e o primogênito for da aborrecida,
16 ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ।"
16 no dia em que fizer herdar a seus filhos aquilo que possuir, não poderá dar a primogenitura ao filho da amada, preferindo-o ao filho da aborrecida, que é o primogênito.
17 ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।"
17 Mas ao filho da aborrecida reconhecerá por primogênito, dando-lhe dobrada porção de tudo quanto possuir, porquanto aquele é o primogênito do seu vigor; o direito da primogenitura é dele.
18 ਜਿਹੜੇ ਬੱਚੇ ਹੁਕਮ ਨਾ ਮੰਨਣ “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।"
18 Se alguém tiver um filho contumaz e rebelde, que não obedece à voz de seu pai e à de sua mãe e, ainda castigado, não lhes dá ouvidos,
19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ।"
19 seu pai e sua mãe o pegarão, e o levarão aos anciãos da cidade, à sua porta,
20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’"
20 e lhes dirão: Este nosso filho é rebelde e contumaz, não dá ouvidos à nossa voz, é dissoluto e beberrão.
21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।"
21 Então, todos os homens da sua cidade o apedrejarão até que morra; assim, eliminarás o mal do meio de ti; todo o Israel ouvirá e temerá.
22 ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸੱਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁੱਖ ਉੱਤੇ ਟੰਗ ਸੱਕਦੇ ਹਨ।"
22 Se alguém houver pecado, passível da pena de morte, e tiver sido morto, e o pendurares num madeiro,
23 ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।"
23 o seu cadáver não permanecerá no madeiro durante a noite, mas, certamente, o enterrarás no mesmo dia; porquanto o que for pendurado no madeiro é maldito de Deus; assim, não contaminarás a terra que o Senhor , teu Deus, te dá em herança.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 21, comparar traduções ou montar um estudo — tudo direto pelo WhatsApp.