Deuteronômio 23

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਉਹ ਲੋਕ ਜਿਹੜੇ ਉਪਾਸਨਾ ਵਿੱਚ ਜੁੜ ਸੱਕਦੇ ਹਨ “ਉਹ ਬੰਦਾ ਜਿਸਦਾ ਅੰਡਕੋਸ਼ ਚਿਥਿਆ ਗਿਆ ਹੋਵੇ ਜਾਂ ਉਸਦਾ ਜਿਨਸੀ ਅੰਗ ਕਟ ਗਿਆ ਹੋਵੇ, ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ।"
1 Aquele a quem forem trilhados os testículos, ou cortado o membro viril, não entrará na congregação do SENHOR.
2 ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।"
2 Nenhum bastardo entrará na congregação do Senhor; nem ainda a sua décima geração entrará na congregação do Senhor.
3 “ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵੱਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।"
3 Nenhum amonita nem moabita entrará na congregação do Senhor; nem ainda a sua décima geração entrará na congregação do Senhor eternamente.
4 ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)"
4 Porquanto não saíram com pão e água, a receber-vos no caminho, quando saíeis do Egito; e porquanto alugaram contra ti a Balaão, filho de Beor, de Petor, de mesopotâmia, para te amaldiçoar.
5 ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸੁਣੀ ਅਤੇ ਉਸ ਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ।"
5 Porém o Senhor teu Deus não quis ouvir Balaão; antes o Senhor teu Deus trocou em bênção a maldição; porquanto o Senhor teu Deus te amava.
6 ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਨਾ ਕਰੋ। ਜਦੋਂ ਤੱਕ ਤੁਸੀਂ ਜਿਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ।"
6 Não lhes procurarás nem paz nem bem em todos os teus dias para sempre.
7 ਉਹ ਜਿਨ੍ਹਾਂ ਨੂੰ ਇਸਰਾਏਲੀ ਜ਼ਰੂਰ ਪ੍ਰਵਾਨ ਕਰਨ “ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ।"
7 Não abominarás o edomeu, pois é teu irmão; nem abominarás o egípcio, pois estrangeiro foste na sua terra.
8 ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸੱਕਦੇ ਹਨ।"
8 Os filhos que lhes nascerem na terceira geração, cada um deles entrará na congregação do Senhor.
9 ਫ਼ੌਜੀ ਡੇਰੇ ਨੂੰ ਸਾਫ਼ ਰੱਖਣਾ “ਜਦੋਂ ਤੁਹਾਡੀ ਫ਼ੌਜ ਤੁਹਾਡੇ ਦੁਸ਼ਮਣਾ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ।"
9 Quando o exército sair contra os teus inimigos, então te guardarás de toda a coisa má.
10 ਜੇ ਉੱਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸ ਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉੱਥੇ ਰਹਿਣਾ ਚਾਹੀਦਾ ਹੈ।"
10 Quando entre ti houver alguém que, por algum acidente noturno, não estiver limpo, sairá fora do arraial; não entrará no meio dele.
11 ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸੱਕਦਾ ਹੈ।"
11 Porém será que, declinando a tarde, se lavará em água; e, em se pondo o sol, entrará no meio do arraial.
12 “ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿੱਥੇ ਤੁਸੀਂ ਹਾਜ਼ਤ ਰਫ਼ਾ ਕਰ ਸੱਕੋ।"
12 Também terás um lugar fora do arraial, para onde sairás.
13 ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਡੰਡਾ ਵੀ ਰੱਖੋ। ਫ਼ੇਰ ਹਾਜ਼ਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸ ਨੂੰ ਢੱਕਣ ਲਈ ਟੋਆ ਪੁੱਟੋ।"
13 E entre as tuas armas terás uma pá; e será que, quando estiveres assentado, fora, então com ela cavarás e, virando-te, cobrirás o que defecaste.
14 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਸਹਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।"
14 Porquanto o Senhor teu Deus anda no meio de teu arraial, para te livrar, e entregar a ti os teus inimigos; pelo que o teu arraial será santo, para que ele não veja coisa feia em ti, e se aparte de ti.
15 ਹੋਰ ਕਾਨੂੰਨ “ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸ ਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ।"
15 Não entregarás a seu senhor o servo que, tendo fugido dele, se acolher a ti;
16 ਇਹ ਗੁਲਾਮ ਤੁਹਾਡੇ ਨਾਲ ਜਿੱਥੇ ਚਾਹੇ ਰਹਿ ਸੱਕਦਾ ਹੈ। ਉਹ ਆਪਣੇ ਚੁਣੇ ਹੋਏ ਕਿਸੇ ਵੀ ਸ਼ਹਿਰ ਵਿੱਚ ਰਹਿ ਸੱਕਦਾ ਹੈ। ਤੁਹਾਨੂੰ ਉਸ ਨੂੰ ਕਸ਼ਟ ਨਹੀਂ ਦੇਣਾ ਚਾਹੀਦਾ।"
16 Contigo ficará, no meio de ti, no lugar que escolher em alguma das tuas portas, onde lhe agradar; não o oprimirás.
17 “ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ।"
17 Não haverá prostituta dentre as filhas de Israel; nem haverá sodomita dentre os filhos de Israel.
18 ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸੱਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।"
18 Não trarás o salário da prostituta nem preço de um sodomita à casa do Senhor teu Deus por qualquer voto; porque ambos são igualmente abominação ao Senhor teu Deus.
19 “ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸੱਕਦਾ ਹੋਵੇ,"
19 A teu irmão não emprestarás com juros, nem dinheiro, nem comida, nem qualquer coisa que se empreste com juros.
20 ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸੱਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ।"
20 Ao estranho emprestarás com juros, porém a teu irmão não emprestarás com juros; para que o Senhor teu Deus te abençoe em tudo que puseres a tua mão, na terra a qual vais a possuir.
21 “ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ।"
21 Quando fizeres algum voto ao Senhor teu Deus, não tardarás em cumpri-lo; porque o Senhor teu Deus certamente o requererá de ti, e em ti haverá pecado.
22 ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ।"
22 Porém, abstendo-te de votar, não haverá pecado em ti.
23 ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਂਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਕਸਮ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇੱਛਾ ਕਸਮ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਕਸਮ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।"
23 O que saiu dos teus lábios guardarás, e cumprirás, tal como voluntariamente votaste ao Senhor teu Deus, declarando-o pela tua boca.
24 “ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੋ ਅੰਗੂਰ ਖਾ ਸੱਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾਕੇ ਨਹੀਂ ਲਿਜਾ ਸੱਕਦੇ।"
24 Quando entrares na vinha do teu próximo, comerás uvas conforme ao teu desejo até te fartares, porém não as porás no teu cesto.
25 ਜੇਕਰ ਤੁਸੀਂ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚੋਂ ਲੰਘੇ ਹੋ, ਤੁਸੀਂ ਆਪਣੇ ਹੱਥਾਂ ਨਾਲ ਅਨਾਜ ਦੀਆਂ ਬੱਲੀਆਂ ਤੋੜਕੇ ਜਿੰਨੀਆਂ ਚਾਹੋ ਖਾ ਸੱਕਦੇ ਹੋ, ਪਰ ਤੁਸੀਂ ਉਸਦਾ ਅਨਾਜ ਵੱਢਣ ਲਈ ਦਾਤਰੀ ਇਸਤੇਮਾਲ ਨਹੀਂ ਕਰ ਸੱਕਦੇ।"
25 Quando entrares na seara do teu próximo, com a tua mão arrancarás as espigas; porém não porás a foice na seara do teu próximo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 23, comparar traduções ou montar um estudo — tudo direto pelo WhatsApp.