Deuteronômio 24

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।"
1 Quando um homem tomar uma mulher e se casar com ela, então, será que, se não achar graça em seus olhos, por nela achar coisa feia, ele lhe fará escrito de repúdio, e lho dará na sua mão, e a despedirá da sua casa.
2 ਜਦੋਂ ਉਹ ਉਸਦਾ ਘਰ ਛੱਡ ਜਾਵੇ, ਉਹ ਜਾਕੇ ਕਿਸੇ ਹੋਰ ਆਦਮੀ ਦੀ ਪਤਨੀ ਬਣ ਸੱਕਦੀ ਹੈ।"
2 Se ela, pois, saindo da sua casa, for e se casar com outro homem,
3 ਪਰ ਫ਼ਰਜ਼ ਕਰੋ, ਅਗਲਾ ਪਤੀ ਵੀ ਉਸ ਨੂੰ ਪਸੰਦ ਨਹੀਂ ਕਰਦਾ, ਉਸ ਨੂੰ ਤਲਾਕ ਦੇ ਕਾਗਜ਼ਾਤ ਤਿਆਰ ਕਰਕੇ ਉਸ ਨੂੰ ਦੇ ਦੇਣੇ ਚਾਹੀਦੇ ਹਨ। ਫ਼ੇਰ ਬੰਦੇ ਨੂੰ ਉਸ ਨੂੰ ਆਪਣੇ ਘਰੋਂ ਬਾਹਰ ਭੇਜ ਦੇਣਾ ਚਾਹੀਦਾ ਹੈ।"
3 e se este último homem a aborrecer, e lhe fizer escrito de repúdio, e lho der na sua mão, e a despedir da sua casa ou se este último homem, que a tomou para si por mulher, vier a morrer,
4 ਜੇ ਉਹ ਆਦਮੀ ਉਸ ਨੂੰ ਤਲਾਕ ਦੇ ਦਿੰਦਾ, ਤਾਂ ਹੋ ਸੱਕਦਾ ਹੈ ਕਿ ਉਸਦਾ ਪਹਿਲਾ ਪਤੀ ਉਸ ਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸੱਕਦਾ ਹੈ ਕਿ ਪਹਿਲਾ ਪਤੀ ਉਸ ਨੂੰ ਦੋਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਲੀਤ ਹੋ ਚੁੱਕੀ ਹੈ, ਅਤੇ ਜੇ ਉਸ ਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਨਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
4 então, seu primeiro marido, que a despediu, não poderá tornar a tomá-la para que seja sua mulher, depois que foi contaminada, pois é abominação perante o Senhor ; assim não farás pecar a terra que o Senhor , teu Deus, te dá por herança.
5 “ਜਦੋਂ ਕਿਸੇ ਬੰਦੇ ਨੇ ਨਵਾਂ-ਨਵਾਂ ਵਿਆਹ ਕਰਵਾਇਆ ਹੋਵੇ ਤਾਂ ਉਸ ਨੂੰ ਫ਼ੌਜ ਵਿੱਚ ਨਹੀਂ ਭੇਜਣਾ ਚਾਹੀਦਾ। ਉਸ ਨੂੰ ਕੋਈ ਹੋਰ ਖਾਸ ਕੰਮ ਨਹੀਂ ਦੇਣਾ ਚਾਹੀਦਾ। ਇੱਕ ਸਾਲ ਤੱਕ ਉਸ ਨੂੰ ਆਜ਼ਾਦੀ ਨਾਲ ਘਰ ਰਹਿਣ ਦੇਣਾ ਚਾਹੀਦਾ ਹੈ ਅਤੇ ਨਵੀਂ ਵਿਆਹੀ ਪਤਨੀ ਨੂੰ ਪ੍ਰਸੰਨ ਕਰਨ ਦੇਣਾ ਚਾਹੀਦਾ ਹੈ।"
5 Quando algum homem tomar uma mulher nova, não sairá à guerra, nem se lhe imporá carga alguma; por um ano inteiro ficará livre na sua casa e alegrará a sua mulher, que tomou.
6 “ਜਦੋਂ ਤੁਸੀਂ ਕਿਸੇ ਬੰਦੇ ਨੂੰ ਕਰਜ਼ਾ ਦਿਉ, ਤਾਂ ਤੁਹਾਨੂੰ ਉਸਦੀ ਆਟੇ ਦੀ ਚੱਕੀ ਦੇ ਕਿਸੇ ਹਿੱਸੇ ਨੂੰ ਜ਼ਮਾਨਤ ਵਜੋਂ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਹ ਗੱਲ ਉਸ ਪਾਸੋਂ ਭੋਜਨ ਖੋਹਣ ਵਰਗੀ ਹੋਵੇਗੀ।"
6 Não se tomarão em penhor as duas mós, nem mesmo a mó de cima, pois se penhoraria, assim, a vida.
7 “ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।"
7 Quando se achar alguém que furtar um dentre os seus irmãos dos filhos de Israel, e com ele ganhar, e o vender, o tal ladrão morrerá, e tirarás o mal do meio de ti.
8 “ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।"
8 Guarda-te da praga da lepra e tem grande cuidado de fazer conforme tudo o que te ensinarem os sacerdotes levitas; como lhes tenho ordenado, terás cuidado de o fazer.
9 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀ ਸਲੂਕ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਸੀ।"
9 Lembra-te do que o Senhor , teu Deus, fez a Miriã no caminho, quando saíste do Egito.
10 “ਜਦੋਂ ਤੁਸੀਂ ਕਿਸੇ ਬੰਦੇ ਨੂੰ ਕੁਝ ਉਧਾਰ ਦੇਵੋ, ਤੁਹਾਨੂੰ ਜ਼ਮਾਨਤ ਵਜੋਂ ਕੁਝ ਲੈਣ ਲਈ ਉਸ ਦੇ ਘਰ ਦੇ ਅੰਦਰ ਨਹੀਂ ਜਾਣਾ ਚਾਹੀਦਾ।"
10 Quando emprestares alguma coisa ao teu próximo, não entrarás em sua casa para lhe tirar o penhor.
11 ਤੁਹਾਨੂੰ ਬਾਹਰ ਖਲੋਣਾ ਚਾਹੀਦਾ ਹੈ। ਫ਼ੇਰ ਉਹ ਬੰਦਾ ਜਿਸ ਨੂੰ ਤੁਸੀਂ ਕਰਜ਼ਾ ਦਿੱਤਾ ਹੈ ਤੁਹਾਡੇ ਲਈ ਜ਼ਮਾਨਤ ਲੈ ਕੇ ਬਾਹਰ ਆ ਜਾਵੇਗਾ।"
11 Fora estarás, e o homem, a quem emprestaste, te trará fora o penhor.
12 ਜੇ ਉਹ ਗਰੀਬ ਆਦਮੀ ਹੈ, ਤਾਂ ਹੋ ਸੱਕਦਾ ਹੈ ਕਿ ਉਹ ਆਪਣੇ ਕੱਪੜੇ ਹੀ ਦੇ ਦੇਵੇ ਜਿਹੜੇ ਉਸ ਨੂੰ ਨਿਘ ਦਿੰਦੇ ਹਨ। ਤੁਹਾਨੂੰ ਚਾਹੀਦਾ ਹੈ ਕਿ ਉਸ ਜ਼ਮਾਨਤ ਨੂੰ ਰਾਤ ਵੇਲੇ ਨਹੀਂ ਰੱਖਣਾ।"
12 Porém, se for homem pobre, te não deitarás com o seu penhor.
13 ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸ ਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਧੰਨਵਾਦ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਧਰਮੀ ਅਮਲ ਸਮਝੇਗਾ।"
13 Em se pondo o sol, certamente lhe restituirás o penhor, para que durma na sua roupa e te abençoe; e isto te será justiça diante do Senhor , teu Deus.
14 “ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ।"
14 Não oprimirás o jornaleiro pobre e necessitado de teus irmãos ou de teus estrangeiros que estão na tua terra e nas tuas portas.
15 ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ।"
15 No seu dia, lhe darás o seu salário, e o sol se não porá sobre isso; porquanto pobre é, e sua alma se atém a isso; para que não clame contra ti ao Senhor , e haja em ti pecado.
16 “ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦ੍ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸਦੀ ਮੰਦੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।"
16 Os pais não morrerão pelos filhos, nem os filhos, pelos pais; cada qual morrerá pelo seu pecado.
17 “ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ।"
17 Não perverterás o direito do estrangeiro e do órfão; nem tomarás em penhor a roupa da viúva.
18 ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਸ ਥਾਂ ਤੋਂ ਕੱਢ ਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।"
18 Mas lembrar-te-ás de que foste servo no Egito e de que o Senhor te livrou dali; pelo que te ordeno que faças isso.
19 “ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ।"
19 Quando no teu campo segares a tua sega e esqueceres uma gavela no campo, não tornarás a tomá-la; para o estrangeiro, para o órfão e para a viúva será; para que o Senhor , teu Deus, te abençoe em toda a obra das tuas mãos.
20 ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ।"
20 Quando sacudires a tua oliveira, não tornarás atrás de ti a sacudir os ramos; para o estrangeiro, para o órfão e para a viúva será.
21 ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ।"
21 Quando vindimares a tua vinha, não tornarás atrás de ti a rebuscá-la; para o estrangeiro, para o órfão e para a viúva será o restante.
22 ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।"
22 E lembrar-te-ás de que foste servo na terra do Egito; pelo que te ordeno que faças isso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 24, comparar traduções ou montar um estudo — tudo direto pelo WhatsApp.