Deuteronômio 25
Punjabi Bible (GL_PUNJABI) vs VC
VC Versão Católica
1 “ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਹਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ।"
1 Quando dois homens questionarem entre si e forem apresentados diante do tribunal para serem julgados e, tendo sido justificado o inocente e condenado o culpado,
2 ਜੇ ਕੋਈ ਜੱਜ ਇਹ ਨਿਆਂ ਕਰੇ ਕਿ ਕਿਸੇ ਬੰਦੇ ਨੂੰ ਕੋੜਿਆ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁੱਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜੱਜ ਦੀਆਂ ਨਜ਼ਰਾ ਸਾਹਮਣੇ ਸਜ਼ਾ ਦੇਵੇਗਾ। ਉਸ ਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸਦਾ ਨਿਆਂ ਉਸ ਦੇ ਜ਼ੁਰਮ ਉੱਤੇ ਨਿਰਭਰ ਕਰੇਗਾ।"
2 se o culpado merecer ser açoitado, o juiz fá-lo-á deitar por terra e o fará açoitar em sua presença com um número de golpes proporcional ao seu delito.
3 ਕਿਸੇ ਨੂੰ ਵੀ ਚਾਲ੍ਹੀਆਂ ਤੋਂ ਵੱਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲ੍ਹੀਆਂ ਤੋਂ ਵੱਧ ਕੋੜੇ ਮਾਰਦੇ ਹੋ, ਇਸਦਾ ਮਤਲਬ ਹੈ ਕਿ ਤੁਹਾਡੇ ਲਈ, ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ।"
3 Não se poderá ultrapassar o número de quarenta, para que não suceda que, sendo-lhe infligido mais do que isso, o teu irmão se retire aviltado aos teus olhos.
4 “ਜਦੋਂ ਕਿਸੇ ਬਲਦ ਨੂੰ ਅਨਾਜ ਗਹੁਣ ਲਈ ਵਰਤਿਆ ਜਾਂਦਾ, ਉਸ ਨੂੰ ਅਨਾਜ ਖਾਣ ਤੋਂ ਰੋਕਣ ਲਈ ਉਸਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ।"
4 Não atarás a boca ao boi quando ele pisar o grão.
5 “ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁੰਮੇਵਾਰੀ ਹੋਣੀ ਚਾਹੀਦੀ ਹੈ।"
5 Se alguns irmãos habitarem juntos, e um deles morrer sem deixar filhos, a mulher do defunto não se casará fora com um estranho: seu cunhado a desposará e se aproximará dela, observando o costume do levirato.
6 ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉਚੇਰਾ ਕਰੇਗਾ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ।"
6 Ao primeiro filho que ela tiver se porá o nome do irmão morto, a fim de que o seu nome não se extinga em Israel.
7 ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’"
7 Porém, se lhe repugnar receber a mulher do seu irmão, essa mulher irá ter com os anciães à porta da cidade e lhes dirá: meu cunhado recusa perpetuar o nome de seu irmão em Israel e não quer observar o costume do levirato, recebendo-me por mulher.
8 ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’"
8 Eles o farão logo comparecer e o interrogarão. Se persistir em declarar que não a quer desposar,
9 ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’"
9 sua cunhada se aproximará dele em presença dos anciães, tirar-lhe-á a sandália do pé e lhe cuspirá no rosto, dizendo: eis o que se faz ao homem que recusa levantar a casa de seu irmão!
10 ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’"
10 E a família desse homem se chamará em Israel a família do descalçado.
11 “ਹੋ ਸੱਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸ ਨੂੰ ਦੂਸਰੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ।"
11 Se dois homens estiverem em disputa, e a mulher de um vier em socorro de seu marido para livrá-lo do seu assaltante e pegar este pelas partes vergonhosas,
12 ਜੇ ਉਹ ਅਜਿਹਾ ਕਰੇ ਤਾਂ ਉਸਦਾ ਹੱਥ ਕੱਟ ਦੇਣਾ ਚਾਹੀਦਾ ਹੈ। ਉਸ ਲਈ ਅਫ਼ਸੋਸ ਕਰਨ ਦੀ ਲੋੜ ਨਹੀਂ।"
12 cortarás a mão dessa mulher, sem compaixão alguma
13 “ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ।"
13 Não terás em tua bolsa duas espécies de pesos, uma pedra grande e uma pequena.
14 ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤ ਵੱਡੇ ਹੋਣ ਜਾਂ ਬਹੁਤ ਛੋਟੇ ਹੋਣ।"
14 Não terás duas espécies de efás, um grande e um pequeno.
15 ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
15 Tuas pedras serão um peso exato e justo, para que sejam prolongados os teus dias na terra que te dá o Senhor, teu Deus.
16 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।"
16 Porque quem faz essas coisas, quem comete fraude, é abominável aos olhos do Senhor, teu Deus.
17 ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।"
17 Lembra-te do que te fez Amalec no caminho, quando saíste do Egito,
18 ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।"
18 de como ele, sem temor algum de Deus, estando vós cansados e extenuados, veio atacar-te no caminho, atingindo todos os desfalecidos que te seguiam.
19 ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।"
19 Quando, pois, o Senhor, teu Deus, te tiver dado segurança na terra que te dá como herança, e te tiver livrado dos inimigos que te cercam, apagarás de debaixo dos céus a memória de Amalec. Não o esqueças.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 25, comparar traduções ou montar um estudo — tudo direto pelo WhatsApp.