Deuteronômio 26

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪਹਿਲੀ ਫ਼ਸਲ “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ।"
1 E será que, quando entrares na terra que o SENHOR teu Deus te der por herança, e a possuíres, e nela habitares,
2 ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।"
2 Então tomarás das primícias de todos os frutos do solo, que recolheres da terra, que te dá o Senhor teu Deus, e as porás num cesto, e irás ao lugar que escolher o Senhor teu Deus, para ali fazer habitar o seu nome.
3 ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’"
3 E irás ao sacerdote, que houver naqueles dias, e dir-lhe-ás: Hoje declaro perante o Senhor teu Deus que entrei na terra que o Senhor jurou a nossos pais dar-nos.
4 “ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ।"
4 E o sacerdote tomará o cesto da tua mão, e o porá diante do altar do Senhor teu Deus.
5 ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ"
5 Então testificarás perante o Senhor teu Deus, e dirás: Arameu, prestes a perecer, foi meu pai, e desceu ao Egito, e ali peregrinou com pouca gente, porém ali cresceu até vir a ser nação grande, poderosa, e numerosa.
6 ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।"
6 Mas os egípcios nos maltrataram e nos afligiram, e sobre nós impuseram uma dura servidão.
7 ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ।"
7 Então clamamos ao Senhor Deus de nossos pais; e o Senhor ouviu a nossa voz, e atentou para a nossa miséria, e para o nosso trabalho, e para a nossa opressão.
8 ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ।"
8 E o Senhor nos tirou do Egito com mão forte, e com braço estendido, e com grande espanto, e com sinais, e com milagres;
9 ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ।"
9 E nos trouxe a este lugar, e nos deu esta terra, terra que mana leite e mel.
10 ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’ “ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।"
10 E eis que agora eu trouxe as primícias dos frutos da terra que tu, ó Senhor, me deste. Então as porás perante o Senhor teu Deus, e te inclinarás perante o Senhor teu Deus,
11 ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।"
11 E te alegrarás por todo o bem que o Senhor teu Deus te tem dado a ti e à tua casa, tu e o levita, e o estrangeiro que está no meio de ti.
12 “ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ।"
12 Quando acabares de separar todos os dízimos da tua colheita no ano terceiro, que é o ano dos dízimos, então os darás ao levita, ao estrangeiro, ao órfão e à viúva, para que comam dentro das tuas portas, e se fartem;
13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁਲਿਆ ਨਹੀਂ ਹਾਂ।"
13 E dirás perante o Senhor teu Deus: Tirei da minha casa as coisas consagradas e as dei também ao levita, e ao estrangeiro, e ao órfão e à viúva, conforme a todos os teus mandamentos que me tens ordenado; não transgredi os teus mandamentos, nem deles me esqueci;
14 ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। ਜਦੋਂ ਮੈਂ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ।"
14 Delas não comi no meu luto, nem delas nada tirei quando imundo, nem delas dei para os mortos; obedeci à voz do Senhor meu Deus; conforme a tudo o que me ordenaste, tenho feito.
15 ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’"
15 Olha desde a tua santa habitação, desde o céu, e abençoa o teu povo, a Israel, e a terra que nos deste, como juraste a nossos pais, terra que mana leite e mel.
16 ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ।"
16 Neste dia, o Senhor teu Deus te manda cumprir estes estatutos e juízos; guarda-os pois, e cumpre-os com todo o teu coração e com toda a tua alma.
17 ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।"
17 Hoje declaraste ao Senhor que ele te será por Deus, e que andarás nos seus caminhos, e guardarás os seus estatutos, e os seus mandamentos, e os seus juízos, e darás ouvidos à sua voz.
18 ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"
18 E o Senhor hoje te declarou que tu lhe serás por seu próprio povo, como te tem dito, e que guardarás todos os seus mandamentos.
19 ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”"
19 Para assim te exaltar sobre todas as nações que criou, para louvor, e para fama, e para glória, e para que sejas um povo santo ao Senhor teu Deus, como tem falado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 26, comparar traduções ou montar um estudo — tudo direto pelo WhatsApp.