Deuteronômio 27

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਲੋਕਾਂ ਲਈ ਯਾਦਗਾਰੀ ਪੱਥਰ ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।"
1 Moisés, com os anciãos de Israel, deu ordem ao povo, dizendo: Guardai todos estes mandamentos que eu hoje vos ordeno.
2 ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ।"
2 E no dia em que passares o Jordão para a terra que o Senhor teu Deus te dá, levantarás umas pedras grandes e as caiarás.
3 ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।"
3 E escreverás nelas todas as palavras desta lei, quando tiveres passado para entrar na terra que o Senhor teu Deus te dá, terra que mana leite e mel, como o Senhor, o Deus de teus pais, te prometeu.
4 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ।"
4 Quando, pois, houverdes passado o Jordão, levantareis no monte Ebal estas pedras, como eu hoje vos ordeno, e as caiareis.
5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ।"
5 Também ali edificarás um altar ao Senhor teu Deus, um altar de pedras; não alçarás ferramenta sobre elas.
6 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਵੋ।"
6 De pedras brutas edificarás o altar do Senhor teu Deus, e sobre ele oferecerás holocaustos ao Senhor teu Deus.
7 ਅਤੇ ਇੱਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲ ਕੇ ਆਨੰਦ ਮਾਣੋ।"
7 Também sacrificarás ofertas pacíficas, e ali comerás, e te alegrarás perante o Senhor teu Deus.
8 ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।”"
8 Naquelas pedras escreverás todas as palavras desta lei, gravando-as bem nitidamente.
9 ਲੋਕ ਕਾਨੂੰਨ ਦੇ ਸਰਾਪਾਂ ਨੂੰ ਪ੍ਰਵਾਨ ਕਰਦੇ ਸਨ ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।"
9 Falou mais Moisés, e os levitas sacerdotes, a todo o Israel, dizendo: Guarda silêncio, e ouve, ó Israel! hoje vieste a ser o povo do Senhor teu Deus.
10 ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸ ਦੇ ਆਦੇਸ਼ਾ ਅਤੇ ਉਸ ਦੇ ਕਾਨੂੰਨਾ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਦਾਨ ਕਰ ਰਿਹਾ ਹਾਂ।”"
10 Portanto obedecerás à voz do Senhor teu Deus, e cumprirás os seus mandamentos e os seus estatutos, que eu hoje te ordeno.
11 ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ,"
11 Nesse mesmo dia Moisés deu ordem ao povo, dizendo:
12 “ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਂਸਾ ਪੜ੍ਹਕੇ ਸੁਣਾਉਣਗੇ: ਸਿਮਿਓਨ, ਲੇਵੀ, ਯੂਡਾ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।"
12 Quando houverdes passado o Jordão, estes estarão sobre o monte Gerizim, para abençoarem o povo: Simeão, Levi, Judá, Issacar, José e Benjamim;
13 ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪੜ੍ਹਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ।"
13 e estes estarão sobre o monte Ebal para pronunciarem a maldição: Rúben, Gade, Aser, Zebulom, Dã e Naftali.
14 “ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ:"
14 E os levitas dirão em alta voz a todos os homens de Israel:
15 “‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
15 Maldito o homem que fizer imagem esculpida, ou fundida, abominação ao Senhor, obra da mão do artífice, e a puser em um lugar escondido. E todo o povo, respondendo, dirá: Amém.
16 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
16 Maldito aquele que desprezar a seu pai ou a sua mãe. E todo o povo dirá: Amém.
17 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੇ ਵਲਗਣ ਦੇ ਪੱਥਰ ਹਟਾਉਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
17 Maldito aquele que remover os marcos do seu próximo. E todo o povo dirá: Amém.
18 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
18 Maldito aquele que fizer que o cego erre do caminho. E todo o povo dirá: Amém.
19 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
19 Maldito aquele que perverter o direito do estrangeiro, do órfão e da viúva. E todo o povo dirá: Amém,
20 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
20 Maldito aquele que se deitar com a mulher de seu pai, porquanto levantou a cobertura de seu pai. E todo o povo dirá: Amém.
21 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ।” “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
21 Maldito aquele que se deitar com algum animal. E todo o povo dirá: Amem.
22 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ।” “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
22 Maldito aquele que se deitar com sua irmã, filha de seu pai, ou filha de sua mãe. E todo o povo dirá: Amém.
23 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
23 Maldito aquele que se deitar com sua sogra. E todo o povo dirá: Amém.
24 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
24 Maldito aquele que ferir ao seu próximo em oculto. E todo o povo dirá: Amém.
25 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
25 Maldito aquele que receber peita para matar uma pessoa inocente. E todo o povo dirá: Amém.
26 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਸ ਕਾਨੂੰਨ ਉੱਤੇ ਅਟੱਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ ਸਰਾਪਿਆ ਹੋਇਆ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
26 Maldito aquele que não confirmar as palavras desta lei, para as cumprir. E todo o povo dirá: Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 27, comparar traduções ou montar um estudo — tudo direto pelo WhatsApp.