Deuteronômio 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਇਸਰਾਏਲ ਮਾਰੂਥਲ ਵਿੱਚ ਭਟਕਦਾ ਹੈ “ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ।"
1 Depois, viramo-nos, e seguimos para o deserto, caminho do mar Vermelho como o Senhor me dissera, e muitos dias rodeamos a montanha de Seir.
2 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ,"
2 Então, o Senhor me falou, dizendo:
3 ‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ।"
3 Tendes já rodeado bastante esta montanha; virai-vos para o norte.
4 ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।"
4 Ordena ao povo, dizendo: Passareis pelos limites de vossos irmãos, os filhos de Esaú, que habitam em Seir; e eles terão medo de vós; portanto, guardai-vos bem.
5 ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।"
5 Não vos entremetais com eles, porque vos não darei da sua terra nem ainda a pisada da planta de um pé; pois a Esaú dei por possessão a montanha de Seir.
6 ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ।"
6 Comprareis deles, por dinheiro, comida que comais; também água que bebais comprareis por dinheiro.
7 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’"
7 Pois o Senhor , teu Deus, te abençoou em toda a obra das tuas mãos; ele sabe que andas por este grande deserto; estes quarenta anos o Senhor , teu Deus, esteve contigo; coisa nenhuma te faltou.
8 “ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।"
8 Passamos, pois, flanqueando assim nossos irmãos, os filhos de Esaú, que habitavam em Seir, como o caminho da Arabá, de Elate e de Eziom-Geber, viramo-nos e seguimos o caminho do deserto de Moabe.
9 ਆਰ ਵਿਖੇ ਇਸਰਾਏਲ “ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”"
9 Então, o Senhor me disse: Não molestes Moabe e não contendas com eles em peleja, porque te não darei possessão da sua terra; pois dei Ar em possessão aos filhos de Ló.
10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਬਹੁਤ ਗਿਣਤੀ ਵਿੱਚ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ।"
10 (Os emins, dantes, habitavam nela, povo grande, numeroso e alto como os anaquins;
11 ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਂਉਂਦੇ ਸਨ।"
11 também eles foram considerados refains, como os anaquins; e os moabitas lhes chamavam emins.
12 ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।)"
12 Os horeus também habitavam, outrora, em Seir; porém os filhos de Esaú os desapossaram, e os destruíram de diante de si, e habitaram no lugar deles, assim como Israel fez à terra da sua possessão, que o Senhor lhes tinha dado.)
13 “‘ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ।"
13 Levantai-vos, agora, e passai o ribeiro de Zerede; assim, passamos o ribeiro de Zerede.
14 ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ।"
14 O tempo que caminhamos, desde Cades-Barneia até passarmos o ribeiro de Zerede, foram trinta e oito anos, até que toda aquela geração dos homens de guerra se consumiu do meio do arraial, como o Senhor lhes jurara.
15 ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚੱਲੇ ਗਏ।"
15 Também foi contra eles a mão do Senhor , para os destruir do meio do arraial, até os haver consumido.
16 “ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ,"
16 Sucedeu que, consumidos já todos os homens de guerra pela morte, do meio do povo,
17 ਯਹੋਵਾਹ ਨੇ ਮੈਨੂੰ ਆਖਿਆ,"
17 o Senhor me falou, dizendo:
18 ‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ।"
18 Hoje, passarás por Ar, pelos limites de Moabe,
19 ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”"
19 e chegarás até defronte dos filhos de Amom; não os molestes e com eles não contendas, porque da terra dos filhos de Amom te não darei possessão, porquanto aos filhos de Ló a tenho dado por possessão.
20 (ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ।"
20 (Também esta é considerada terra dos refains; dantes, habitavam nela refains, e os amonitas lhes chamavam zanzumins,
21 ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ।"
21 povo grande, numeroso e alto como os anaquins; o Senhor os destruiu diante dos amonitas; e estes, tendo-os desapossado, habitaram no lugar deles;
22 ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ।"
22 assim como fez com os filhos de Esaú que habitavam em Seir, de diante dos quais destruiu os horeus. Os filhos de Esaú, tendo-os desapossado, habitaram no lugar deles até este dia;
23 ਪਰਮੇਸ਼ੁਰ ਨੇ ਅਵਾਤੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅੱਜ਼ਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉੱਥੇ ਰਹਿੰਦੇ ਹਨ।)"
23 também os caftorins que saíram de Caftor destruíram os aveus, que habitavam em vilas até Gaza, e habitaram no lugar deles.)
24 ਅਮੋਰੀ ਲੋਕਾਂ ਨਾਲ ਜੰਗ ਕਰਨੀ “‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ।"
24 Levantai-vos, parti e passai o ribeiro de Arnom; eis aqui na tua mão tenho dado a Seom, amorreu, rei de Hesbom, e a sua terra; passa a possuí-la e contende com eles em peleja.
25 ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’"
25 Hoje, começarei a meter o terror e o medo de ti aos povos que estão debaixo de todo o céu; os que ouvirem a tua fama tremerão diante de ti e se angustiarão.
26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ,"
26 Então, mandei mensageiros desde o deserto de Quedemote a Seom, rei de Hesbom, com palavras de paz, dizendo:
27 ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ।"
27 deixa-me passar pela tua terra; somente pela estrada irei; não me desviarei para a direita nem para a esquerda.
28 ਜੋ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸਦੀ ਕੀਮਤ ਤੁਹਾਨੂੰ ਚਾਂਦੀ ਦੇ ਸਿੱਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ।"
28 A comida que eu coma vender-me-ás por dinheiro e dar-me-ás também por dinheiro a água que beba; tão somente deixa-me passar a pé,
29 ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’"
29 como fizeram comigo os filhos de Esaú, que habitam em Seir, e os moabitas, que habitam em Ar; até que eu passe o Jordão, à terra que o Senhor , nosso Deus, nos dá.
30 “ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।"
30 Mas Seom, rei de Hesbom, não nos quis deixar passar por sua terra, porquanto o Senhor , teu Deus, endurecera o seu espírito e fizera obstinado o seu coração, para to dar nas mãos, como hoje se vê.
31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’"
31 Disse-me, pois, o Senhor : Eis aqui, tenho começado a dar-te Seom e a sua terra; passa a desapossá-lo, para lhe ocupares o país.
32 “ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ।"
32 Então, Seom saiu-nos ao encontro, ele e todo o seu povo, à peleja em Jasa.
33 ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ।"
33 E o Senhor , nosso Deus, no-lo entregou, e o derrotamos, a ele, e a seus filhos, e a todo o seu povo.
34 ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ!"
34 Naquele tempo, tomamos todas as suas cidades e a cada uma destruímos com os seus homens, mulheres e crianças; não deixamos sobrevivente algum.
35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ।"
35 Somente tomamos, por presa, o gado para nós e o despojo das cidades que tínhamos tomado.
36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।"
36 Desde Aroer, que está à borda do vale de Arnom, e a cidade que nele está, até Gileade, nenhuma cidade houve alta demais para nós; tudo isto o Senhor , nosso Deus, nos entregou.
37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।"
37 Somente à terra dos filhos de Amom não chegaste; nem a toda a borda do ribeiro de Jaboque, nem às cidades da região montanhosa, nem a lugar algum que nos proibira o Senhor , nosso Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 2, comparar traduções ou montar um estudo — tudo direto pelo WhatsApp.