Deuteronômio 30

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਇਸਰਾਏਲੀ ਆਪਣੀ ਧਰਤੀ ਉੱਤੇ ਵਾਪਿਸ ਪਰਤਨਗੇ “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ।"
1 Quando, pois, todas estas coisas vierem sobre ti, a bênção e a maldição que pus diante de ti, se te recordares delas entre todas as nações para onde te lançar o Senhor , teu Deus;
2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ।"
2 e tornares ao Senhor , teu Deus, tu e teus filhos, de todo o teu coração e de toda a tua alma, e deres ouvidos à sua voz, segundo tudo o que hoje te ordeno,
3 ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ’ਚ ਉਸ ਨੇ ਉਸ ਨੂੰ ਖਿਡਾਇਆ ਸੀ।"
3 então, o Senhor , teu Deus, mudará a tua sorte, e se compadecerá de ti, e te ajuntará, de novo, de todos os povos entre os quais te havia espalhado o Senhor , teu Deus.
4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕੱਠਿਆ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ।"
4 Ainda que os teus desterrados estejam para a extremidade dos céus, desde aí te ajuntará o Senhor , teu Deus, e te tomará de lá.
5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆਂ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਂਸਾ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆ ਨਾਲੋਂ ਵੀ ਵੱਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾ ਨਾਲੋਂ ਕਿਤੇ ਵੱਧ ਲੋਕ ਹੋਣਗੇ।"
5 O Senhor , teu Deus, te introduzirá na terra que teus pais possuíram, e a possuirás; e te fará bem e te multiplicará mais do que a teus pais.
6 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!"
6 O Senhor , teu Deus, circuncidará o teu coração e o coração de tua descendência, para amares o Senhor , teu Deus, de todo o coração e de toda a tua alma, para que vivas.
7 “ਫ਼ੇਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਰਜ਼ਾ ਨਾਲ ਉਹ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਦੁਸ਼ਮਣਾ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ।"
7 O Senhor , teu Deus, porá todas estas maldições sobre os teus inimigos e sobre os teus aborrecedores, que te perseguiram.
8 ਤੁਸੀਂ ਇੱਕ ਵਾਰ ਫ਼ੇਰ ਯਹੋਵਾਹ ਦੀ ਆਵਾਜ਼ ਦਾ ਪਾਲਣ ਕਰੋਂਗੇ। ਤੁਸੀਂ ਉਨ੍ਹਾਂ ਸਾਰੇ ਹੁਕਮਾ ਨੂੰ ਮੰਨੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।"
8 De novo, pois, darás ouvidos à voz do Senhor ; cumprirás todos os seus mandamentos que hoje te ordeno.
9 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਦੇ ਬਹੁਤ ਸਾਰੇ ਵੱਛੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫ਼ੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਖਿਆਂ ਦਾ ਭਲਾ ਕਰਕੇ ਹੁੰਦਾ ਸੀ।"
9 O Senhor , teu Deus, te dará abundância em toda obra das tuas mãos, no fruto do teu ventre, no fruto dos teus animais e no fruto da tua terra e te beneficiará; porquanto o Senhor tornará a exultar em ti, para te fazer bem, como exultou em teus pais;
10 ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ ਉੱਤੇ ਚੱਲੋ ਜਿਹੜੇ ਸਿੱਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ।"
10 se deres ouvidos à voz do Senhor , teu Deus, guardando os seus mandamentos e os seus estatutos, escritos neste Livro da Lei, se te converteres ao Senhor , teu Deus, de todo o teu coração e de toda a tua alma.
11 ਜੀਵਨ ਜਾਂ ਮੌਤ “ਇਹ ਆਦੇਸ਼ ਜਿਹੜਾ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤੁਹਾਡੇ ਲਈ ਕੋਈ ਬਹੁਤਾ ਔਖਾ ਨਹੀਂ। ਇਹ ਦੂਰ ਦੁਰਾਡਾ ਨਹੀਂ ਹੈ।"
11 Porque este mandamento que, hoje, te ordeno não é demasiado difícil, nem está longe de ti.
12 ਇਹ ਆਦੇਸ਼ ਸਵਰਗ ਵਿੱਚ ਨਹੀਂ ਹੈ ਤਾਂ ਜੋ ਤੁਸੀਂ ਇਹ ਆਖ ਸੱਕੋ, ‘ਸਾਡੇ ਲਈ ਕਿਹੜਾ ਸਵਰਗ ਵਿੱਚ ਜਾਵੇਗਾ ਅਤੇ ਇਸ ਨੂੰ ਸਾਡੇ ਕੋਲ ਲੈ ਕੇ ਆਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸੱਕੀਏ ਅਤੇ ਇਸ ਉੱਤੇ ਅਮਲ ਕਰ ਸੱਕੀਏ।’"
12 Não está nos céus, para dizeres: Quem subirá por nós aos céus, que no-lo traga e no-lo faça ouvir, para que o cumpramos?
13 ਇਹ ਆਦੇਸ਼ ਸਮੁੰਦਰ ਦੇ ਪਰਲੇ ਪਾਸੇ ਵੀ ਨਹੀਂ ਤਾਂ ਜੋ ਅਸੀਂ ਆਖ ਸੱਕੀਏ, ‘ਇਸ ਨੂੰ ਸਾਡੇ ਤੱਕ ਲਿਆਉਣ ਲਈ ਕਿਹੜਾ ਸਮੁੰਦਰ ਪਾਰ ਜਾਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸੱਕੀਏ ਅਤੇ ਅਮਲ ਕਰ ਸੱਕੀਏ।’"
13 Nem está além do mar, para dizeres: Quem passará por nós além do mar que no-lo traga e no-lo faça ouvir, para que o cumpramos?
14 ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸ ਨੂੰ ਮੰਨ ਸੱਕਦੇ ਹੋ।"
14 Pois esta palavra está mui perto de ti, na tua boca e no teu coração, para a cumprires.
15 “ਅੱਜ ਮੈਂ ਤੁਹਾਨੂੰ ਜੀਵਨ ਅਤੇ ਮੌਤ ਵਿੱਚਕਾਰ ਅਤੇ ਨੇਕੀ ਅਤੇ ਬਦੀ ਵਿੱਚਕਾਰ ਚੋਣ ਕਰਨ ਦਾ ਮੌਕਾ ਦਿੱਤਾ ਹੈ।"
15 Vê que proponho, hoje, a vida e o bem, a morte e o mal;
16 ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ।"
16 se guardares o mandamento que hoje te ordeno, que ames o Senhor , teu Deus, andes nos seus caminhos, e guardes os seus mandamentos, e os seus estatutos, e os seus juízos, então, viverás e te multiplicarás, e o Senhor , teu Deus, te abençoará na terra à qual passas para possuí-la.
17 ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਂਗੇ ਅਤੇ ਉਸ ਦੇ ਬਚਨਾ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਆਂ ਦੀ ਉਪਾਸਨਾ ਲਈ ਉਤਸਾਹਿਤ ਕੀਤੇ ਜਾਂਦੇ ਹੋ,"
17 Porém, se o teu coração se desviar, e não quiseres dar ouvidos, e fores seduzido, e te inclinares a outros deuses, e os servires,
18 ਤਾਂ ਤੁਸੀਂ ਤਬਾਹ ਕੀਤੇ ਜਾਵੋਂਗੇ। ਮੈਂ ਤੁਹਾਨੂੰ ਚਿਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁੱਖ ਮੋੜੋਂਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜਿਉਂਦੇ ਨਹੀਂ ਰਹੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਲਈ ਜਾ ਰਹੇ ਹੋ।"
18 então, hoje, te declaro que, certamente, perecerás; não permanecerás longo tempo na terra à qual vais, passando o Jordão, para a possuíres.
19 “ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸੱਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੂਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ।"
19 Os céus e a terra tomo, hoje, por testemunhas contra ti, que te propus a vida e a morte, a bênção e a maldição; escolhe, pois, a vida, para que vivas, tu e a tua descendência,
20 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”"
20 amando o Senhor , teu Deus, dando ouvidos à sua voz e apegando-te a ele; pois disto depende a tua vida e a tua longevidade; para que habites na terra que o Senhor , sob juramento, prometeu dar a teus pais, Abraão, Isaque e Jacó.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 30, comparar traduções ou montar um estudo — tudo direto pelo WhatsApp.