Deuteronômio 31

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੋਸ਼ੁਆ ਨਵਾਂ ਆਗੂ ਹੋਵੇਗਾ ਫ਼ੇਰ ਮੂਸਾ ਗਿਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਸ਼ਬਦ ਆਖੇ।"
1 Passou Moisés a falar estas palavras a todo o Israel
2 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ ਨਹੀਂ ਕਰ ਸੱਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀ ਜਾਵੇਂਗਾ’"
2 e disse-lhes: Sou, hoje, da idade de cento e vinte anos. Já não posso sair e entrar, e o Senhor me disse: Não passarás o Jordão.
3 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਸਾਂ ਲੋਕਾਂ ਦੀ ਉਸ ਧਰਤੀ ਵਿੱਚ ਅਗਵਾਈ ਕਰੇਗਾ! ਯਹੋਵਾਹ ਇਨ੍ਹਾਂ ਕੌਮਾਂ ਨੂੰ ਤੁਹਾਡੇ ਲਈ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਦੀ ਧਰਤੀ ਉਨ੍ਹਾਂ ਪਾਸੋਂ ਖੋਹ ਲਵੋਂਗੇ। ਪਰ ਯਹੋਵਾਹ ਨੇ ਆਖਿਆ ਸੀ ਕਿ ਯਹੋਸ਼ੁਆ ਨੂੰ ਤੁਹਾਡੀ ਅਗਵਾਈ ਕਰਨੀ ਚਾਹੀਦੀ ਹੈ।"
3 O Senhor , teu Deus, passará adiante de ti; ele destruirá estas nações de diante de ti, e tu as possuirás; Josué passará adiante de ti, como o Senhor tem dito.
4 “ਯਹੋਵਾਹ ਨੇ ਸੀਹੋਨ ਅਤੇ ਓਗ ਨੂੰ ਤਬਾਹ ਕੀਤਾ। ਯਹੋਵਾਹ ਨੇ ਉਨ੍ਹਾਂ ਅਮੋਰੀ ਰਾਜਿਆਂ ਨੂੰ ਤਬਾਹ ਕਰ ਦਿੱਤਾ ਅਤੇ ਉਹੀ ਗੱਲ ਇੱਕ ਵਾਰ ਫ਼ੇਰ ਤੁਹਾਡੇ ਲਈ ਕਰੇਗਾ!"
4 O Senhor lhes fará como fez a Seom e a Ogue, reis dos amorreus, os quais destruiu, bem como a sua terra.
5 ਯਹੋਵਾਹ ਤੁਹਾਡੀ ਇਨ੍ਹਾਂ ਕੌਮਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਪਰ ਤੁਹਾਨੂੰ ਉਨ੍ਹਾਂ ਨਾਲ ਹਰ ਉਹੀ ਗੱਲ ਕਰਨੀ ਚਾਹੀਦੀ ਹੈ ਜਿਹੜੀ ਮੈਂ ਤੁਹਾਨੂੰ ਕਰਨ ਲਈ ਆਖੀ ਸੀ।"
5 Quando, pois, o Senhor vos entregar estes povos diante de vós, então, com eles fareis segundo todo o mandamento que vos tenho ordenado.
6 ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”"
6 Sede fortes e corajosos, não temais, nem vos atemorizeis diante deles, porque o Senhor , vosso Deus, é quem vai convosco; não vos deixará, nem vos desamparará.
7 ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਸੱਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਤਕੜਾ ਅਤੇ ਬਹਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਮਦਦ ਕਰੇਗਾ।"
7 Chamou Moisés a Josué e lhe disse na presença de todo o Israel: Sê forte e corajoso; porque, com este povo, entrarás na terra que o Senhor , sob juramento, prometeu dar a teus pais; e tu os farás herdá-la.
8 ਯਹੋਵਾਹ ਤੇਰੀ ਅਗਵਾਈ ਕਰੇਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੈਨੂੰ ਛੱਡ ਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀ। ਭੈਭੀਤ ਨਾ ਹੋਵੀ।”"
8 O Senhor é quem vai adiante de ti; ele será contigo, não te deixará, nem te desamparará; não temas, nem te atemorizes.
9 ਮੂਸਾ ਸਿੱਖਿਆਵਾਂ ਲਿਖਦਾ ਹੈ ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖਕੇ ਲੇਵੀ ਪਰਿਵਾਰ-ਸਮੂਹ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾ ਨੂੰ ਵੀ ਦਿੱਤੀ।"
9 Esta lei, escreveu-a Moisés e a deu aos sacerdotes, filhos de Levi, que levavam a arca da Aliança do Senhor , e a todos os anciãos de Israel.
10 ਫ਼ੇਰ ਮੂਸਾ ਨੇ ਆਗੂਆਂ ਨਾਲ ਵੀ ਗੱਲ ਕੀਤੀ। ਉਸ ਨੇ ਆਖਿਆ, “ਹਰ ਸੱਤ ਸਾਲਾ ਬਾਦ, ਮੁਕਤੀ ਦੇ ਵਰ੍ਹੇ, ਬਿਵਸਥਾ ਨੂੰ ਡੇਰਿਆਂ ਦੇ ਪਰਬ ਉੱਤੇ ਪੜ੍ਹਿਆ ਜਾਵੇ।"
10 Ordenou-lhes Moisés, dizendo: Ao fim de cada sete anos, precisamente no ano da remissão, na Festa dos Tabernáculos,
11 ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਨਾਉਣੀਆਂ ਚਾਹੀਦੀਆਂ ਹਨ।"
11 quando todo o Israel vier a comparecer perante o Senhor , teu Deus, no lugar que este escolher, lerás esta lei diante de todo o Israel.
12 ਸਮੂਹ ਲੋਕਾਂ ਨੂੰ ਇਕੱਠਿਆ ਕਰੋ-ਆਦਮੀਆਂ, ਔਰਤਾ, ਛੋਟੇ ਬੱਚਿਆ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਨਣਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਦਾ ਆਦਰ ਕਰਨਾ ਸਿੱਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ।"
12 Ajuntai o povo, os homens, as mulheres, os meninos e o estrangeiro que está dentro da vossa cidade, para que ouçam, e aprendam, e temam o Senhor , vosso Deus, e cuidem de cumprir todas as palavras desta lei;
13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।”"
13 para que seus filhos que não a souberem ouçam e aprendam a temer o Senhor , vosso Deus, todos os dias que viverdes sobre a terra à qual ides, passando o Jordão, para a possuir.
14 ਯਹੋਵਾਹ ਮੂਸਾ ਅਤੇ ਯਹੋਸ਼ੁਆ ਨੂੰ ਸੱਦਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੇਹਾਂਤ ਦਾ ਸਮਾ ਨੇੜੇ ਹੈ। ਯਹੋਸ਼ੁਆ ਨੂੰ ਲੈ ਕੇ ਅਤੇ ਮੰਡਲੀ ਵਲੇ ਤੰਬੂ ਕੋਲ ਆ ਜਾ। ਮੈਂ ਯਹੋਸ਼ੁਆ ਨੂੰ ਦੱਸਾਂਗਾ ਕਿ ਉਸ ਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੁਆ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ।"
14 Disse o Senhor a Moisés: Eis que os teus dias são chegados, para que morras; chama Josué, e apresentai-vos na tenda da congregação, para que eu lhe dê ordens. Assim, foram Moisés e Josué e se apresentaram na tenda da congregação.
15 ਯਹੋਵਾਹ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤਿਆ ਹੋਇਆ, ਇੱਕ ਲੰਮੇ ਬੱਦਲ ਦੇ ਰੂਪ ਵਿੱਚ, ਤੰਬੂ ਵਿੱਚ ਪ੍ਰਗਟ ਹੋਇਆ।"
15 Então, o Senhor apareceu, ali, na coluna de nuvem, a qual se deteve sobre a porta da tenda.
16 ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ।"
16 Disse o Senhor a Moisés: Eis que estás para dormir com teus pais; e este povo se levantará, e se prostituirá, indo após deuses estranhos na terra para cujo meio vai, e me deixará, e anulará a aliança que fiz com ele.
17 ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਜਾਵਾਂਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’"
17 Nesse dia, a minha ira se acenderá contra ele; desampará-lo-ei e dele esconderei o rosto, para que seja devorado; e tantos males e angústias o alcançarão, que dirá naquele dia: Não nos alcançaram estes males por não estar o nosso Deus no meio de nós?
18 ਅਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿਆਂਗਾ, ਕਿਉਂਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕੀਤੀਆਂ, ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੈ।"
18 Esconderei, pois, certamente, o rosto naquele dia, por todo o mal que tiverem feito, por se haverem tornado a outros deuses.
19 “ਇਸ ਲਈ ਇਹ ਗੀਤ ਲਿਖ ਲੈ ਅਤੇ ਇਸ ਨੂੰ ਇਸਰਾਏਲ ਦੇ ਲੋਕਾਂ ਨੂੰ ਸਿੱਖਾ। ਇਹ ਗੀਤ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਮੇਰਾ ਗਵਾਹ ਹੋਵੇਗਾ।"
19 Escrevei para vós outros este cântico e ensinai-o aos filhos de Israel; ponde-o na sua boca, para que este cântico me seja por testemunha contra os filhos de Israel.
20 ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ।"
20 Quando eu tiver introduzido o meu povo na terra que mana leite e mel, a qual, sob juramento, prometi a seus pais, e, tendo ele comido, e se fartado, e engordado, e houver tornado a outros deuses, e os houver servido, e me irritado, e anulado a minha aliança;
21 ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।”"
21 e, quando o tiverem alcançado muitos males e angústias, então, este cântico responderá contra ele por testemunha, pois a sua descendência, sempre, o trará na boca; porquanto conheço os desígnios que, hoje, estão formulando, antes que o introduza na terra que, sob juramento, prometi.
22 ਇਸ ਲਈ ਉਸ ਦਿਨ, ਮੂਸਾ ਨੇ ਗੀਤ ਲਿਖ ਲਿਆ। ਅਤੇ ਇਹ ਗੀਤ ਇਸਰਾਏਲ ਦੇ ਲੋਕਾਂ ਨੂੰ ਸਿੱਖਾ ਦਿੱਤਾ।"
22 Assim, Moisés, naquele mesmo dia, escreveu este cântico e o ensinou aos filhos de Israel.
23 ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”"
23 Ordenou o Senhor a Josué, filho de Num, e disse: Sê forte e corajoso, porque tu introduzirás os filhos de Israel na terra que, sob juramento, lhes prometi; e eu serei contigo.
24 ਮੂਸਾ ਇਸਰਾਏਲ ਦੇ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ,"
24 Tendo Moisés acabado de escrever, integralmente, as palavras desta lei num livro,
25 ਉਸ ਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ,"
25 deu ordem aos levitas que levavam a arca da Aliança do Senhor , dizendo:
26 “ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ।"
26 Tomai este Livro da Lei e ponde-o ao lado da arca da Aliança do Senhor , vosso Deus, para que ali esteja por testemunha contra ti.
27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।"
27 Porque conheço a tua rebeldia e a tua dura cerviz. Pois, se, vivendo eu, ainda hoje, convosco, sois rebeldes contra o Senhor , quanto mais depois da minha morte?
28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕੱਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸੱਦਾਂਗਾ।"
28 Ajuntai perante mim todos os anciãos das vossas tribos e vossos oficiais, para que eu fale aos seus ouvidos estas palavras e contra eles, por testemunhas, tomarei os céus e a terra.
29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦਿਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”"
29 Porque sei que, depois da minha morte, por certo, procedereis corruptamente e vos desviareis do caminho que vos tenho ordenado; então, este mal vos alcançará nos últimos dias, porque fareis mal perante o Senhor , provocando-o à ira com as obras das vossas mãos.
30 ਮੂਸਾ ਦਾ ਗੀਤ ਇਸਰਾਏਲ ਦੇ ਸਮੂਹ ਲੋਕ ਇਕੱਠੇ ਹੋਏ। ਫ਼ੇਰ ਮੂਸਾ ਨੇ ਉਨ੍ਹਾਂ ਲਈ ਇਹ ਗੀਤ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਗਾਇਆ।"
30 Então, Moisés pronunciou, integralmente, as palavras deste cântico aos ouvidos de toda a congregação de Israel:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 31, comparar traduções ou montar um estudo — tudo direto pelo WhatsApp.