Deuteronômio 34

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੂਸਾ ਦਾ ਦੇਹਾਂਤ ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ।"
1 Então, subiu Moisés das campinas de Moabe ao monte Nebo, ao cume de Pisga, que está defronte de Jericó; e o Senhor mostrou-lhe toda a terra, desde Gileade até Dã;
2 ਯਹੋਵਾਹ ਨੂੰ ਉਸ ਨੂੰ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਧਰਤੀ ਦਿਖਾਈ। ਉਸ ਨੇ ਉਸ ਨੂੰ ਭੁਮੱਧ ਸਾਗਰ ਤੱਕ ਦੀ ਯਹੂਦਾਹ ਦੀ ਸਰੀ ਧਰਤੀ ਦਿਖਾਈ।"
2 e todo o Naftali, e a terra de Efraim, e Manassés; e toda a terra de Judá, até ao mar último;
3 ਯਹੋਵਾਹ ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ, ਪਾਮ ਦੇ ਰੁੱਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ।"
3 e o Sul, e a campina do vale de Jericó, a cidade das palmeiras, até Zoar.
4 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉੱਥੇ ਜਾ ਨਹੀਂ ਸੱਕਦਾ।’”"
4 E disse-lhe o Senhor : Esta é a terra de que jurei a Abraão, Isaque e Jacó, dizendo: À tua semente a darei; mostro-ta para a veres com os teus olhos; porém para lá não passarás.
5 ਫ਼ੇਰ ਮੂਸਾ, ਯਹੋਵਾਹ ਦਾ ਸੇਵਕ, ਉੱਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ।"
5 Assim, morreu ali Moisés, servo do Senhor , na terra de Moabe, conforme o dito do Senhor .
6 ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ।"
6 Este o sepultou num vale, na terra de Moabe, defronte de Bete-Peor; e ninguém tem sabido até hoje a sua sepultura.
7 ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅੱਖਾਂ ਦੀ ਦ੍ਰਿਸ਼ਟੀ ਚੰਗੀ ਸੀ।"
7 Era Moisés da idade de cento e vinte anos quando morreu; os seus olhos nunca se escureceram, nem perdeu ele o seu vigor.
8 ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਵਾਦੀ ਵਿੱਚ ਹੀ ਰਹੇ।"
8 E os filhos de Israel prantearam a Moisés trinta dias, nas campinas de Moabe; e os dias do pranto do luto de Moisés se cumpriram.
9 ਯਹੋਸ਼ੁਆ ਨਵਾਂ ਆਗੂ ਬਣਦਾ ਹੈ ਮੂਸਾ ਨੇ ਆਪਣੇ ਹੱਥ ਯਹੋਸ਼ੁਆ ਉੱਤੇ ਰੱਖ ਦਿੱਤੇ। ਫ਼ੇਰ ਯਹੋਸ਼ੁਆ ਨੂਨ ਦਾ ਪੁੱਤਰ ਸਿਆਣਪ ਨਾਲ ਭਰ ਗਿਆ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
9 E Josué, filho de Num, foi cheio do espírito de sabedoria, porquanto Moisés tinha posto sobre ele as suas mãos; assim, os filhos de Israel lhe deram ouvidos e fizeram como o Senhor ordenara a Moisés.
10 ਇਸਰਾਏਲ, ਦੇ ਨਬੀਆਂ ਵਿੱਚੋਂ, ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ।"
10 E nunca mais se levantou em Israel profeta algum como Moisés, a quem o Senhor conhecera face a face;
11 ਯਹੋਵਾਹ ਨੇ ਮੂਸਾ ਨੂੰ ਮਿਸਰ ਦੀ ਧਰਤੀ ਵਿੱਚ ਸ਼ਕਤੀਸ਼ਾਲੀ ਚਮਤਕਾਰ ਕਰਨ ਲਈ ਭੇਜਿਆ ਸੀ। ਫ਼ਿਰਊਨ, ਉਸ ਦੇ ਸਾਰੇ ਅਧਿਕਾਰੀਆਂ ਅਤੇ ਮਿਸਰ ਦੇ ਸਮੂਹ ਲੋਕਾਂ ਨੇ ਉਹ ਚਮਤਕਾਰ ਦੇਖੇ।"
11 nem semelhante em todos os sinais e maravilhas, que o Senhor o enviou para fazer na terra do Egito, a Faraó, e a todos os seus servos, e a toda a sua terra;
12 ਕਿਸੇ ਵੀ ਹੋਰ ਨਬੀ ਨੇ ਕਦੇ ਵੀ ਉਹ ਸਾਰੀਆਂ ਮਹਾਨ ਅਤੇ ਹੈਰਾਨਕੁਨ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੂਸਾ ਨੇ ਕੀਤੀਆਂ। ਇਸਰਾਏਲ ਦੇ ਸਮੂਹ ਲੋਕਾਂ ਨੇ ਉਹ ਸਾਰੀਆਂ ਗੱਲਾਂ ਦੇਖੀਆਂ ਜੋ ਮੂਸਾ ਨੇ ਕੀਤੀਆਂ।"
12 e em toda a mão forte e em todo o espanto grande que operou Moisés aos olhos de todo o Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 34, comparar traduções ou montar um estudo — tudo direto pelo WhatsApp.