Deuteronômio 3
Punjabi Bible (GL_PUNJABI) vs BKJ
BKJ BKJ
1 ਬਾਸ਼ਾਨ ਦੇ ਲੋਕਾਂ ਨਾਲ ਲੜਦਿਆਂ “ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪੈ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸ ਦੇ ਸਾਰੇ ਬੰਦੇ ਅਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ।"
1 Depois, nos viramos e subimos o caminho de Basã; e Ogue, rei de Basã, veio contra nós, ele e todo o seu povo, para a batalha em Edrei.
2 ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’"
2 E o SENHOR me disse: Não o temas, porque o entregarei, e a todo o seu povo, e a sua terra, na tua mão; e farás a ele o que fizeste a Seom, rei dos amorreus, que habitava em Hesbom.
3 “ਇਸੇ ਲਈ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਬਾਸ਼ਾਨ ਦੇ ਰਾਜੇ ਓਗ ਨੂੰ ਸਾਨੂੰ ਸੌਂਪ ਦਿੱਤਾ। ਅਸੀਂ ਉਸ ਨੂੰ ਅਤੇ ਉਸ ਦੇ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ।"
3 Assim também o SENHOR nosso Deus entregou em nossa mão a Ogue, rei de Basã, e a todo o seu povo; e o ferimos, até que não lhe sobrou ninguém.
4 ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ।"
4 E naquele tempo tomamos todas as suas cidades; não houve nenhuma cidade que não tomássemos deles, sessenta cidades, toda a região de Argobe e o reino de Ogue, em Basã.
5 ਇਹ ਸਾਰੇ ਸ਼ਹਿਰ ਬਹੁਤ ਮਜ਼ਬੂਤ ਸਨ। ਉਨ੍ਹਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਉਨ੍ਹਾਂ ਦੇ ਸ਼ਹਿਰ ਉੱਤੇ ਮਜ਼ਬੂਤ ਸਰੀਆਂ ਵਾਲੇ ਫ਼ਾਟਕ ਸਨ, ਓੱਥੇ ਬਹੁਤ ਸਾਰੇ ਸ਼ਹਿਰ ਅਜਿਹੇ ਵੀ ਸਨ ਜਿਨ੍ਹਾਂ ਦੇ ਦੁਆਲੇ ਕੰਧਾਂ ਨਹੀਂ ਸਨ।"
5 Todas essas cidades eram cercadas com muros altos, portões e barras; ao lado de cidades sem muros, em grande número.
6 ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੋਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸ ਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ।"
6 E as destruímos completamente, como fizemos a Seom, rei de Hesbom, destruindo completamente os homens, e as mulheres, e as crianças, de todas as cidades.
7 ਪਰ ਅਸੀਂ ਉਨ੍ਹਾਂ ਸ਼ਹਿਰਾਂ ਦੀਆਂ ਗਾਵਾਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ।"
7 Mas todo o gado, e os despojos das cidades, tomamos por presa para nós.
8 “ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੋਨ ਪਰਬਤ ਤੱਕ ਖੋਹ ਲਈ।"
8 E naquele tempo tomamos das mãos daqueles dois reis dos amorreus a terra que estava deste lado do Jordão, desde o ribeiro de Arnom até ao monte Hermom;
9 (ਸੀਦੋਨ ਦੇ ਲੋਕ ਹਰਮੋਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।)"
9 (Hermom que os sidônios chamam Siriom; e os amorreus o chamam Senir);
10 ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।”"
10 todas as cidades da planície, e toda Gileade, e toda Basã, até Salca, e Edrei, cidades do reino de Ogue, em Basã.
11 (ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)"
11 Porque somente Ogue, rei de Basã, permaneceu dos remanescentes dos gigantes; eis que o seu leito, um leito de ferro, não está em Rabá, dos filhos de Amom? De nove côvados era o seu comprimento, e de quatro côvados a sua largura, conforme côvado de um homem.
12 ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।"
12 E esta terra, que tomamos naquele tempo, desde Aroer, que está junto ao ribeiro de Arnom, e metade do monte Gileade, e as suas cidades, dei aos rubenitas e aos gaditas.
13 ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।” (ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ।"
13 E o restante de Gileade, e toda Basã, sendo o reino de Ogue, dei à meia tribo de Manassés; toda a região de Argobe, com toda Basã, que era chamada terra de gigantes.
14 ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)"
14 Jair, filho de Manassés, tomou toda a terra de Argobe até as costas dos gesuritas e maacatitas; e as chamou, segundo o seu próprio nome, Basã-Havote-Jair, até este dia.
15 “ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ।"
15 E dei Gileade a Maquir.
16 ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ।"
16 E aos rubenitas e aos gaditas dei desde Gileade até o ribeiro de Arnom, metade do vale, da fronteira até o ribeiro de Jaboque, que é a fronteira dos filhos de Amom;
17 ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲੀ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।"
17 também a planície, e o Jordão e a sua costa, desde Quinerete até ao mar da planície, que é o mar salgado, abaixo de Asdote-Pisga, para o oriente.
18 “ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀਓ ਪਾਰ ਅਗਵਾਈ ਕਰਨ।"
18 E naquele tempo eu vos ordenei, dizendo: O SENHOR vosso Deus vos deu essa terra, para possuí-la; passareis armados diante de vossos irmãos, os filhos de Israel, todos os que estiverem capacitados para a guerra.
19 ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਗਾਵਾਂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੀਆਂ ਗਾਵਾਂ ਉੱਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ।"
19 Mas as vossas esposas, e os vossos pequenos, e o vosso gado (pois sei que tendes muito gado) permanecerão nas cidades que vos dei;
20 ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’"
20 até que o SENHOR dê descanso a vossos irmãos, bem como a vós, e até que eles também possuam a terra que o SENHOR vosso Deus lhes deu além do Jordão; e então voltareis, cada homem à sua possessão, que vos dei.
21 “ਫ਼ੇਰ ਮੈਂ ਯਹੋਸ਼ੁਆ ਨੂੰ ਆਖਿਆ, ‘ਤੂੰ ਉਹ ਸਾਰੀਆਂ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤੀਆਂ ਹਨ। ਯਹੋਵਾਹ ਉਨ੍ਹਾਂ ਸਾਰੇ ਰਾਜਾ ਨਾਲ ਵੀ ਇਹੋ ਗੱਲ ਕਰੇਗਾ ਜਿਨ੍ਹਾਂ ਵਿੱਚ ਤੁਸੀਂ ਦਾਖਲ ਹੋਵੋਂਗੇ।"
21 E naquele tempo eu ordenei a Josué, dizendo: Os teus olhos viram tudo o que o SENHOR teu Deus fez a esses dois reis; assim fará o SENHOR a todos os reinos aos quais passares.
22 ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’"
22 Não os temas, pois o SENHOR teu Deus lutará por ti.
23 ਮੂਸਾ ਨੂੰ ਕਨਾਨ ਵਿੱਚ ਜਾਣ ਦੀ ਇਜਾਜ਼ਤ ਨਹੀਂ “ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ,"
23 E naquele tempo supliquei ao SENHOR, dizendo:
24 ‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ ਜੋ ਤੁਸੀਂ ਕੀਤੀਆਂ ਹਨ!"
24 Ó Senhor DEUS, começaste a mostrar ao teu servo a tua grandeza, e a tua mão forte; pois que Deus há nos céus ou na terra, que possa fazer segundo as tuas obras, e segundo o teu poder?
25 ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’"
25 Suplico-te, deixa-me passar, e ver a boa terra que está além do Jordão, este bom monte, e o Líbano.
26 “ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ।"
26 Mas o SENHOR se irou comigo, por vossa causa, e não me ouviu; e o SENHOR me disse: Basta; não me fales mais desse assunto.
27 ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ।"
27 Sobe ao topo de Pisga, e levanta os teus olhos ao ocidente, e ao norte, e ao sul, e ao oriente, e contempla com os teus olhos, pois não passarás este Jordão.
28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’"
28 Mas ordena a Josué, e encoraja-o, e fortalece-o, porque ele passará, diante deste povo, e fará com que herdem a terra que verás.
29 “ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”"
29 Assim, permanecemos no vale diante de Bete-Peor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 3, comparar traduções ou montar um estudo — tudo direto pelo WhatsApp.