Deuteronômio 4

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।"
1 Depois Moisés disse ao povo de Israel: — Obedeçam a todas as
2 ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।"
2 Não acrescentem nada à lei que lhes estou dando, nem tirem dela uma só palavra. Guardem todos os mandamentos do Senhor , nosso Deus.
3 “ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ।"
3 Vocês mesmos viram o que o Senhor fez perto do monte Peor, como matou todas as pessoas do nosso povo que ali adoraram o deus Baal .
4 ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ।"
4 Mas aqueles que continuaram fiéis a Deus, o Senhor , ainda estão vivos.
5 “ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ।"
5 — Como o Senhor , meu Deus, me ordenou, eu lhes tenho ensinado as leis e os mandamentos que vocês deverão guardar na terra que vão invadir e que vai ser de vocês.
6 ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’"
6 Portanto, obedeçam fielmente a todas essas leis, e assim os outros povos verão que vocês são sábios e inteligentes. Quando ouvirem falar dessas leis, eles dirão: “Como é sábio e inteligente o povo dessa grande nação!”
7 “ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ!"
7 — Nenhuma outra grande nação tem um deus que fique tão perto do seu povo como o Senhor , nosso Deus, fica perto de nós. Ele nos ouve todas as vezes que pedimos a sua ajuda.
8 ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।"
8 E será que existe outra grande nação que tenha mandamentos e ensinamentos tão direitos como essa lei que estou lhes dando hoje?
9 ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।"
9 Portanto, tenham cuidado e sejam fiéis para que nunca esqueçam as coisas que viram. E contem aos seus filhos e netos
10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।’"
10 o que aconteceu no monte Sinai naquele dia em que vocês estiveram na presença do Senhor , nosso Deus, quando ele me disse: “Reúna esse povo na minha presença para que escutem o que vou dizer, a fim de que aprendam a temer-me a vida inteira e assim ensinem os seus filhos.”
11 ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਦਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਛੂੰਹਦਾ, ਅੱਗ ਨਾਲ ਸੜਨ ਲੱਗਾ। ਓੱਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ।"
11 — Então vocês foram e ficaram ao pé do monte Sinai, que estava completamente coberto de escuridão e de nuvens negras. Em cima do monte havia um fogo, e as suas chamas subiam até o céu.
12 ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓੱਥੇ ਸਿਰਫ਼ ਆਵਾਜ਼ ਹੀ ਸੀ।"
12 Do meio do fogo o Senhor Deus falou com vocês; vocês ouviram a voz dele, mas não viram ninguém; só escutaram a voz.
13 ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ।"
13 Deus lhes anunciou a aliança que estava fazendo com vocês e mandou que obedecessem aos dez mandamentos, que depois escreveu em duas placas de pedra.
14 ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਾਨੂੰਨਾ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ।"
14 E ao mesmo tempo o Senhor mandou que eu lhes ensinasse as leis e os mandamentos que vocês devem seguir na terra que vão invadir e que vai ser de vocês.
15 “ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੇਰੋਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ।"
15 Moisés continuou: — Quando o
16 ਇਸ ਲਈ ਧਿਆਨ ਰੱਖੋ! ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ।"
16 e não cometam o erro de fazer imagens para adorar. Não façam nenhuma imagem que sirva de ídolo, seja em forma de homem, ou de mulher,
17 ਕੋਈ ਵੀ ਅਜਿਹਾ ਬੁੱਤ ਨਾ ਬਨਾਉਣਾ ਜਿਹੜਾ ਧਰਤੀ ਉੱਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ।"
17 ou de animal, ou de ave,
18 ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਂਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿੱਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ।"
18 ou de animal que se arrasta pelo chão, ou de peixe.
19 ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ।"
19 E, quando olharem para o céu, não caiam na tentação de adorar o sol, a lua ou as estrelas. Pois o Senhor , nosso Deus, repartiu o sol, a lua e as estrelas entre os outros povos, para que eles os adorem.
20 ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ!"
20 Mas vocês são o povo que o Senhor tirou do Egito, aquela fornalha acesa, para serem somente dele, como, de fato, são.
21 “ਯਹੋਵਾਹ ਤੁਹਾਡੇ ਕਾਰਣ, ਮੇਰੇ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਸੌਂਹ ਖਾਧੀ ਕਿ ਮੈਂ ਯਰਦਨ ਨਦੀ ਪਾਰ ਕਰਕੇ ਉਸ ਚੰਗੀ ਧਰਤੀ ਉੱਤੇ ਨਹੀਂ ਜਾਵਾਂਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
21 Por causa de vocês o Senhor Deus ficou irado comigo e jurou que eu nunca atravessaria o rio Jordão, nem entraria na boa terra que o Senhor , nosso Deus, lhes está dando.
22 ਇਸ ਲਈ ਮੈਨੂੰ ਇੱਥੇ ਇਸੇ ਧਰਤੀ ਉੱਤੇ ਹੀ ਮਰਨਾ ਪਵੇਗਾ। ਮੈਂ ਯਰਦਨ ਨਦੀ ਦੇ ਪਾਰ ਨਹੀਂ ਜਾ ਸੱਕਦਾ, ਪਰ ਤੁਸੀਂ ਛੇਤੀ ਹੀ ਪਾਰ ਜਾਵੋਂਗੇ ਅਤੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰਕੇ ਉੱਥੇ ਰਹੋਂਗੇ।"
22 Eu não vou atravessar o rio Jordão; vou morrer aqui mesmo. Mas vocês vão atravessá-lo e tomar posse daquela boa terra.
23 ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ।"
23 Tenham o cuidado de não esquecerem a aliança que o Senhor , nosso Deus, fez com vocês. Obedeçam à sua ordem e não façam nenhuma imagem para adorar.
24 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸੱਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!"
24 Pois o Senhor , nosso Deus, é um fogo destruidor; ele não tolera outros deuses.
25 “ਤੁਸੀਂ ਲੰਮੇ ਸਮੇਂ ਤੀਕ ਉਸ ਦੇਸ਼ ਵਿੱਚ ਰਹੋਂਗੇ ਅਤੇ ਤੁਹਾਡੇ ਪੁੱਤ-ਪੋਤਰੇ ਹੋਣਗੇ ਤੁਸੀਂ ਓੱਥੇ ਹੀ ਬੁੱਢੇ ਹੋਵੋਂਗੇ। ਫ਼ੇਰ ਤੁਸੀਂ ਹਰ ਤਰ੍ਹਾਂ ਦੀਆਂ ਮੂਰਤੀਆਂ ਬਣਾਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਲਵੋਂਗੇ। ਜਦੋਂ ਤੁਸੀਂ ਅਜਿਹਾ ਕਰੋਂਗੇ, ਤੁਸੀਂ ਪਰਮੇਸ਼ੁਰ ਨੂੰ ਬਹੁਤ ਨਰਾਜ਼ ਕਰ ਲਵੋਂਗੇ।"
25 — E mesmo depois de muitos anos na terra de Canaã, quando vocês já estiverem velhos e tiverem filhos e netos, não cometam o erro de fazer ídolos. Para Deus isso é um pecado grave, e ele ficará irado com vocês.
26 ਇਸ ਲਈ, ਹੁਣ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਖਿਲਾਫ਼ ਗਵਾਹ ਠਹਿਰਾਉਂਦਾ ਹਾਂ। ਜੇ ਤੁਸੀਂ ਇੰਝ ਹੀ ਪਾਪ ਕਰੋਂਗੇ, ਬਹੁਤ ਹੀ ਜਲਦੀ ਤੁਸੀਂ ਤਬਾਹੀ ਦਾ ਸਾਹਮਣਾ ਕਰੋਂਗੇ। ਤੁਸੀਂ ਹੁਣ ਉਹ ਧਰਤੀ ਹਾਸਿਲ ਕਰਨ ਲਈ ਯਰਦਨ ਨਦੀ ਨੂੰ ਪਾਰ ਕਰ ਰਹੇ ਹੋ, ਪਰ ਜੇ ਤੁਸੀਂ ਕੋਈ ਮੂਰਤੀਆਂ ਬਣਾਈਆਂ, ਤੁਸੀਂ ਲੰਮੇ ਸਮੇਂ ਤੱਕ ਜਿਉਂਦੇ ਨਹੀਂ ਰਹੋਂਗੇ। ਯਕੀਨਨ ਹੀ, ਤੁਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵੋਂਗੇ!"
26 Chamo o céu e a terra como testemunhas contra vocês: se adorarem ídolos, vocês desaparecerão logo da terra que vai ser de vocês no outro lado do rio Jordão. Vocês viverão pouco tempo naquela terra e logo serão completamente destruídos.
27 ਯਹੋਵਾਹ ਤੁਹਾਨੂੰ ਹੋਰਨਾਂ ਕੌਮਾਂ ਵਿੱਚ ਖਿੰਡਾ ਦੇਵੇਗਾ। ਅਤੇ ਤੁਹਾਡੇ ਵਿੱਚ ਸਿਰਫ਼ ਥੋੜੇ ਜਿਹੇ ਹੀ ਉਨ੍ਹਾਂ ਦੇਸ਼ ਵਿੱਚ ਜਾਣ ਲਈ ਬਚਨਗੇ ਜਿੱਥੇ ਤੁਹਾਨੂੰ ਯਹੋਵਾਹ ਭੇਜੇਗਾ।"
27 O Senhor Deus os espalhará pelas nações estrangeiras, onde poucos de vocês ficarão vivos.
28 ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ।"
28 Naquelas nações vocês adorarão deuses feitos de madeira e de pedra, que não veem, nem ouvem, não comem, nem cheiram.
29 ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ।"
29 Lá vocês procurarão o Senhor , seu Deus, e o encontrarão, se o buscarem com todo o coração e com toda a alma.
30 ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ।"
30 E, no futuro, quando estiverem em dificuldades, e tudo isso acontecer, então se vocês voltarem para o Senhor , nosso Deus, e obedecerem aos seus mandamentos,
31 ਯਹੋਵਾਹ, ਤੁਹਾਡਾ ਪਰਮੇਸ਼ੁਰ, ਦਿਆਲੂ ਪਰਮੇਸ਼ੁਰ ਹੈ। ਉਹ ਤੁਹਾਨੂੰ ਉੱਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।"
31 ele não os abandonará. Ele é Deus misericordioso e não os destruirá, nem esquecerá a aliança que fez com os nossos antepassados e que jurou cumprir.
32 ਪਰਮੇਸ਼ੁਰ ਦੇ ਮਹਾਨ ਕਾਰਨਾਮਿਆਂ ਬਾਰੇ ਸੋਚੋ “ਕੀ ਇਹੋ ਜਿਹੀ ਮਹਾਨ ਗੱਲ ਕਦੇ ਪਹਿਲਾਂ ਵਾਪਰੀ ਹੈ? ਕਦੇ ਨਹੀਂ! ਅਤੀਤ ਵੱਲ ਵੇਖੋ। ਉਨ੍ਹਾਂ ਸਾਰੀਆਂ ਗੱਲਾਂ ਬਾਰੇ ਸੋਚੋ ਜਿਹੜੀਆਂ ਤੁਹਾਡੇ ਜੰਮਣ ਤੋਂ ਪਹਿਲਾਂ ਵਾਪਰੀਆਂ ਸਨ ਉਸ ਸਮੇਂ ਵਿੱਚ ਵਾਪਸ ਜਾਉ ਜਦੋਂ ਪਰਮੇਸ਼ੁਰ ਨੇ ਧਰਤੀ ਉੱਤੇ ਮਨੁੱਖਾਂ ਨੂੰ ਸਾਜਿਆ ਸੀ ਉਨ੍ਹਾਂ ਸਰੀਆਂ ਗੱਲਾਂ ਵੱਲ ਦੇਖੋ ਜਿਹੜੀਆਂ ਧਰਤੀ ਉੱਤੇ ਵਾਪਰੀਆਂ ਹਨ। ਕੀ ਕਿਸੇ ਨੇ ਕਦੇ ਇਹੋ ਜਿਹੀਆਂ ਮਹਾਨ ਗੱਲਾਂ ਬਾਰੇ ਸੁਣਿਆ ਹੈ? ਨਹੀਂ!"
32 — Estudem o passado, toda a história desde a criação da humanidade. Caminhem pelo mundo inteiro e perguntem se alguém já viu ou ouviu falar de haver acontecido alguma coisa tão impressionante como esta.
33 ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ!"
33 Será que já houve alguém que, depois de ter ouvido um deus falando do meio do fogo, ainda continuasse vivo, como aconteceu com vocês?
34 ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।"
34 Será que já houve um deus que resolveu ir tirar do meio de outra nação um povo para ser completamente dele, como o Senhor , nosso Deus, fez com vocês? Vocês viram como ele mostrou o seu poder e a sua força; viram como ele, por meio de pragas e milagres maravilhosos, de guerras e feitos espantosos, tirou vocês do Egito.
35 ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ!"
35 Deus deixou que vocês vissem tudo isso para que soubessem que o Senhor é Deus; não há nenhum outro deus, a não ser ele.
36 ਯਹੋਵਾਹ ਨੇ ਤੁਹਾਨੂੰ ਆਕਾਸ਼ ਵਿੱਚੋਂ ਆਪਣੀ ਅਵਾਜ਼ ਸੁਣਨ ਦਿੱਤੀ ਤਾਂ ਜੋ ਉਹ ਤੁਹਾਨੂੰ ਅਨੁਸ਼ਾਸਿਤ ਕਰ ਸੱਕੇ। ਉਸ ਨੇ ਤੁਹਾਨੂੰ ਆਪਣੀ ਮਹਾਨ ਅੱਗ ਧਰਤੀ ਉੱਤੇ ਵੇਖਣ ਦਿੱਤੀ ਅਤੇ ਉਸ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕੀਤੀਆਂ।"
36 Para ensiná-los, Deus falou do céu, e na terra ele lhes mostrou um grande fogo, e do meio desse fogo falou com vocês.
37 “ਯਹੋਵਾਹ ਤੁਹਾਡੇ ਪੁਰਖਿਆਂ ਨੂੰ ਪਿਆਰ ਕਰਦਾ ਸੀ! ਇਹੀ ਕਾਰਣ ਹੈ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਤੁਹਾਨੂੰ, ਮਿਸਰ ਵਿੱਚੋਂ, ਬਾਹਰ ਲਿਆਇਆ। ਉਹ ਤੁਹਾਡੇ ਨਾਲ ਸੀ ਅਤੇ ਤੁਹਾਨੂੰ ਆਪਣੀ ਮਹਾਨ ਸ਼ਕਤੀ ਰਾਹੀਂ ਬਾਹਰ ਲੈ ਕੇ ਆਇਆ।"
37 Deus amou os nossos antepassados e por isso escolheu vocês; e ele mesmo, com a sua grande força, os tirou do Egito.
38 ਜਦੋਂ ਤੁਸੀਂ ਅੱਗੇ ਵੱਧੇ ਸੀ, ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿੱਤਾ ਜਿਹੜੀਆਂ ਤੁਹਾਡੇ ਨਾਲੋਂ ਵੱਡੇਰੀਆਂ ਅਤੇ ਤੁਹਾਡੇ ਨਾਲੋਂ ਤਾਕਤਵਰ ਸਨ। ਅਤੇ ਯਹੋਵਾਹ ਨੇ ਉਨ੍ਹਾਂ ਦੀ ਧਰਤੀ ਅੰਦਰ ਤੁਹਾਡੀ ਅਗਵਾਈ ਕੀਤੀ। ਉਸ ਨੇ ਤੁਹਾਨੂੰ ਰਹਿਣ ਵਾਸਤੇ ਉਨ੍ਹਾਂ ਦੀ ਧਰਤੀ ਦੇ ਦਿੱਤੀ। ਅਤੇ ਉਹ ਅੱਜ ਵੀ ਇਹੋ ਕਰ ਰਿਹਾ ਹੈ।"
38 Depois foi na frente de vocês, expulsando povos que eram mais numerosos e mais poderosos do que vocês, e assim deu a vocês as terras daquelas nações, onde vocês estão morando agora.
39 “ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸ਼ੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸ਼ੁਰ ਹੈ। ਕੋਈ ਹੋਰ ਪਰਮੇਸ਼ੁਰ ਨਹੀਂ!"
39 — Fiquem sabendo agora e nunca esqueçam isto: somente o Senhor é Deus lá em cima no céu e aqui embaixo na terra. Não há outro deus.
40 ਅਤੇ ਤੁਹਾਨੂੰ ਉਸ ਦੇ ਕਾਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”"
40 Portanto, obedeçam a todas as suas leis que eu lhes estou dando hoje. Assim vocês e os seus descendentes serão felizes e viverão muitos anos na terra que o Senhor , nosso Deus, lhes está dando para sempre.
41 ਮੂਸਾ ਸੁਰੱਖਿਆ ਵਾਲੇ ਸ਼ਹਿਰਾਂ ਦੀ ਚੋਣ ਕਰਦਾ ਹੈ ਫ਼ੇਰ ਮੂਸਾ ਨੇ ਯਰਦਨ ਨਦੀ ਦੇ ਪੂਰਬ ਵੱਲ ਤਿੰਨਾ ਸ਼ਹਿਰਾਂ ਦੀ ਚੋਣ ਕੀਤੀ।"
41 Depois Moisés escolheu três cidades no lado leste do rio Jordão
42 ਜੋ ਕੋਈ ਬੰਦਾ ਕਿਸੇ ਕੋਲੋਂ ਦੁਰਘਟਨਾ ਵਿੱਚ ਮਾਰਿਆ ਜਾਵੇ ਤਾਂ ਉਹ ਇਨ੍ਹਾਂ ਤਿੰਨਾ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜਕੇ ਜਾ ਸੱਕਦਾ ਸੀ ਅਤੇ ਮੌਤ ਤੋਂ ਬਚ ਸੱਕਦਾ ਸੀ। ਪਰ ਉਹ ਤਦੋਂ ਹੀ ਸੁਰੱਖਿਅਤ ਹੋ ਸੱਕਦਾ ਸੀ ਜੇ ਉਹ ਦੂਸਰੇ ਬੰਦੇ ਨੂੰ ਨਫ਼ਰਤ ਨਹੀਂ ਕਰਦਾ ਸੀ ਅਤੇ ਉਸ ਨੂੰ ਮਾਰਨਾ ਨਹੀਂ ਚਾਹੁੰਦਾ ਸੀ।"
42 para onde poderia fugir qualquer homem que, sem querer ou por engano, tivesse matado alguém de quem não tinha ódio. Em qualquer uma dessas cidades esse homem estaria seguro, e ninguém poderia matá-lo.
43 ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਪਰਿਵਾਰ-ਸਮੂਹ ਲਈ ਉੱਚੇ ਮੈਦਾਨਾ ਵਿੱਚਲੇ ਬਸਰ; ਗਾਦ ਦੇ ਪਰਿਵਾਰ-ਸਮੂਹ ਲਈ ਗਿਲਆਦ ਵਿੱਚਲਾ ਰਾਮੋਥ; ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਲਈ ਬਾਸ਼ਾਨ ਵਿੱਚਲਾ ਗੋਲਾਨ।"
43 Para a tribo de Rúben, Moisés escolheu Bezer, no deserto, no planalto; para a tribo de Gade, ele escolheu Ramote, na região de Gileade; e, para a tribo de Manassés do Leste, ele escolheu Golã, na região de Basã. O segundo discurso de Moisés
44 ਮੂਸਾ ਦੇ ਕਾਨੂੰਨ ਦੀ ਭੂਮਿਕਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਰਮੇਸ਼ੁਰ ਦਾ ਕਾਨੂੰਨ ਦਿੱਤਾ।"
44 Moisés deu ao povo de Israel a lei de Deus,
45 ਮੂਸਾ ਨੇ ਇਹ ਬਿਵਸਥਾ, ਕਾਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ।"
45 com os seus mandamentos, ordens e ensinamentos. Isso foi depois que os israelitas tinham saído do Egito
46 ਮੂਸਾ ਨੇ ਇਹ ਕਾਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੋਨ ਦੀ ਧਰਤੀ ਵਿੱਚ ਸਨ, ਜੋ ਕਿ ਹਸ਼ਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੋਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ।"
46 e haviam chegado ao vale que fica perto de Bete-Peor, na região a leste do rio Jordão. Essa terra era de Seom, o rei dos amorreus, que morava em Hesbom. Moisés e os israelitas derrotaram Seom
47 ਉਨ੍ਹਾਂ ਨੂੰ ਸੀਹੋਨ ਦੀ ਧਰਤੀ ਮਿਲ ਗਈ ਅਤੇ ਉਨ੍ਹਾਂ ਨੇ ਬਾਸ਼ਾਨ ਦੇ ਰਾਜੇ, ਓਗ ਦੀ ਧਰਤੀ ਵੀ ਲੈ ਲਈ। ਇਹ ਦੋਵੇਂ ਰਾਜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ।"
47 e tomaram posse da sua terra. E fizeram a mesma coisa com Ogue, rei de Basã. Assim os israelitas invadiram e ocuparam as terras desses dois reis amorreus, a leste do rio Jordão.
48 ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੋਏਰ ਤੋਂ ਲੈ ਕੇ ਸੀਹੋਨ ਪਰਬਤ (ਹਰਮੋਨ ਪਰਬਤ) ਤੱਕ ਫ਼ੈਲ ਹੋਈ ਹੈ।"
48 As terras deles iam desde a cidade de Aroer, que fica perto do vale do rio Arnom, no Sul, até o monte Siriom (isto é, o monte Hermom), no Norte.
49 ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਿਲ ਸੀ। ਦੱਖਣ ਵੱਲ ਇਹ ਧਰਤੀ ਮ੍ਰਿਤ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਹ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)"
49 Fazia parte delas a região a leste do rio Jordão até o mar Morto, no Sul, e até o pé do monte Pisga, no Leste.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 4, comparar traduções ou montar um estudo — tudo direto pelo WhatsApp.