Deuteronômio 5
Punjabi Bible (GL_PUNJABI) vs BKJ
BKJ BKJ
1 ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।"
1 E Moisés convocou todo Israel, e lhes disse: Ouvi, ó Israel, os estatutos e os juízos que digo aos seus ouvidos hoje, para que os aprendais e guardais e cumprais.
2 ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੇਰੋਬ ਪਰਬਤ ਉੱਤੇ ਇੱਕ ਇਕਰਾਰਨਾਮਾ ਕੀਤਾ ਸੀ।"
2 O SENHOR nosso Deus fez conosco um pacto, em Horebe.
3 ਯਹੋਵਾਹ ਨੇ ਇਹ ਇਕਰਾਰਨਾਮਾ ਸਾਡੇ ਪੁਰਖਿਆਂ ਨਾਲ ਨਹੀਂ ਸਗੋਂ ਸਾਡੇ ਸਾਰਿਆਂ ਨਾਲ ਕੀਤਾ ਸੀ-ਜਿਹੜੇ ਅੱਜ ਇੱਥੇ ਜਿਉਂਦੇ ਹਾਂ।"
3 O SENHOR não fez este pacto com os nossos pais, mas conosco, todos os que hoje estamos aqui vivos.
4 ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ।"
4 O SENHOR conversou convosco face a face, no meio do fogo,
5 ਪਰ ਤੁਸੀਂ ਅੱਗ ਤੋਂ ਭੈਭੀਤ ਸੀ। ਅਤੇ ਤੁਸੀਂ ਪਰਬਤ ਉੱਤੇ ਨਹੀਂ ਗਏ। ਇਸ ਲਈ ਮੈਂ ਯਹੋਵਾਹ ਅਤੇ ਤੁਹਾਡੇ ਦਰਮਿਆਨ ਖਲੋਤਾ ਸਾਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਕਿ ਯਹੋਵਾਹ ਨੇ ਕੀ ਆਖਿਆ।"
5 (naquele tempo eu estava em pé entre o SENHOR e vós, para mostrar a palavra do SENHOR, porque tivestes medo por causa do fogo, e não subistes ao monte), dizendo:
6 ‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।"
6 Eu sou o SENHOR teu Deus, que te tirou da terra do Egito, da casa de servidão.
7 ‘ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ।"
7 Não terás outros deuses diante de mim.
8 ‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ।"
8 Não farás para ti nenhuma imagem de escultura, nem alguma semelhança de alguma coisa que há acima no céu, ou embaixo na terra, ou nas águas debaixo da terra;
9 ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।"
9 não te prostrarás diante deles, nem os servirá; porque eu, o SENHOR teu Deus, sou Deus ciumento, que visito a iniquidade dos pais sobre os filhos, até a terceira e quarta geração dos que me odeiam,
10 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ।"
10 e que mostro misericórdia a milhares dos que me amam e guardam os meus mandamentos.
11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।"
11 Não tomarás o nome do SENHOR teu Deus em vão, porque o SENHOR não considerará inocente ao que tomar o seu nome em vão.
12 ‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ।"
12 Guardarás o dia do shabat para santificá-lo, como o SENHOR teu Deus te ordenou.
13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।"
13 Seis dias trabalharás, e farás toda a tua obra.
14 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ।"
14 Mas o sétimo dia é o dia do shabat do SENHOR teu Deus; nele não farás nenhum trabalho, tu, nem o teu filho, nem a tua filha, nem o teu servo, nem a tua serva, nem os teus bois, ou os teus jumentos, nem algum dos teus animais, nem o estrangeiro que estiver dentro de tuas portas; para que o teu servo e a tua serva possam descansar como tu.
15 ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।"
15 E lembra-te de que foste servo na terra do Egito, e que o SENHOR teu Deus te tirou dali com mão forte e braço estendido; portanto o SENHOR teu Deus te ordenou que guardasses o dia do shabat.
16 ‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।"
16 Honrarás a teu pai e a tua mãe, como o SENHOR teu Deus te ordenou, para que se prolonguem os teus dias e para que tudo te vá bem na terra que o SENHOR teu Deus te dá.
17 ‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ।"
17 Não assassinarás.
18 ‘ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ।"
18 Nem cometerás adultério.
19 ‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ।"
19 Nem furtarás.
20 ‘ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ।"
20 Nem dirás falso testemunho contra o teu próximo.
21 ‘ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਂਗੇ। ਤੁਸੀਂ ਉਸ ਦੇ ਮਕਾਨਾਂ, ਉਸ ਦੇ ਖੇਤਾਂ, ਉਸ ਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸ ਦੇ ਖੋਤਿਆਂ ਦੀ ਇੱਛਾ ਨਹੀਂ ਕਰੋਂਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇੱਛਾ ਨਹੀਂ ਕਰੋਂਗੇ!’”"
21 Nem cobiçarás a mulher do teu próximo, nem desejarás a casa do teu próximo, o seu campo, ou o seu servo, ou a sua serva, ou o seu boi, ou o seu jumento, ou coisa alguma que seja do teu próximo.
22 ਲੋਕ ਪਰਮੇਸ਼ੁਰ ਤੋਂ ਭੈਭੀਤ ਸਨ “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।"
22 Estas palavras o SENHOR falou a toda a vossa assembleia no monte, do meio do fogo, da nuvem e da espessa escuridão, com grande voz, e nada mais acrescentou; e as escreveu em duas tábuas de pedra e as entregou a mim.
23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ।"
23 E aconteceu que, quando ouvistes a voz do meio das trevas (pois o monte ardeu em fogo), vos aproximastes de mim, e todos os cabeças das vossas tribos e os vossos anciãos;
24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।"
24 e dissestes: Eis que o SENHOR nosso Deus, nos mostrou a sua glória e a sua grandeza, e ouvimos a sua voz do meio do fogo; hoje vimos que Deus fala com o homem, e ele vive.
25 ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ!"
25 Agora, portanto, por que morreríamos? Pois este grande fogo nos consumirá; se ouvirmos mais a voz do SENHOR nosso Deus, então morreremos.
26 ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ।"
26 Pois quem há de toda a carne, que ouviu a voz do Deus vivente falando do meio do fogo, como nós ouvimos e viveu?
27 ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’"
27 Aproxima-te tu, e ouve tudo o que o SENHOR nosso Deus te falar; e tu nos dirás tudo o que o SENHOR nosso Deus te falar, e o ouviremos e o faremos.
28 ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ।"
28 E o SENHOR ouviu a voz das tuas palavras, quando me falaste; e o SENHOR me falou: Eu ouvi a voz das palavras deste povo, que eles disseram a ti; tudo o que eles disseram falaram bem.
29 ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।"
29 Oh, se houvesse neles um coração, de modo que me temessem, e guardassem sempre os meus mandamentos, de modo que tudo lhes fosse bem, e com seus filhos, para sempre!
30 “‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਣ।"
30 Vai dizer a eles: Entrai outra vez em vossas tendas.
31 ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’"
31 Mas quanto a ti, fica aqui comigo, e te falarei todos os mandamentos, e os estatutos, e os juízos, que ensinarás a eles, para que possam cumpri-los na terra que lhes darei como possessão.
32 “ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!"
32 Portanto, observe e faça como o SENHOR teu Deus vos ordenou; não vos desvieis para a direita, ou para a esquerda.
33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।"
33 Andareis em todo o caminho que vos mandou o SENHOR vosso Deus, para que vivais, e tudo vá bem convosco, e para que prolongueis os vossos dias na terra que possuíres.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 5, comparar traduções ou montar um estudo — tudo direto pelo WhatsApp.