Deuteronômio 6

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ।"
1 Estes, pois, são os mandamentos, os estatutos e os juízos que mandou o Senhor , teu Deus, se te ensinassem, para que os cumprisses na terra a que passas para a possuir;
2 ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ।"
2 para que temas ao Senhor , teu Deus, e guardes todos os seus estatutos e mandamentos que eu te ordeno, tu, e teu filho, e o filho de teu filho, todos os dias da tua vida; e que teus dias sejam prolongados.
3 ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।"
3 Ouve, pois, ó Israel, e atenta em os cumprires, para que bem te suceda, e muito te multipliques na terra que mana leite e mel, como te disse o Senhor , Deus de teus pais.
4 “ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ!"
4 Ouve, Israel, o Senhor , nosso Deus, é o único Senhor .
5 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।"
5 Amarás, pois, o Senhor , teu Deus, de todo o teu coração, de toda a tua alma e de toda a tua força.
6 ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।"
6 Estas palavras que, hoje, te ordeno estarão no teu coração;
7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।"
7 tu as inculcarás a teus filhos, e delas falarás assentado em tua casa, e andando pelo caminho, e ao deitar-te, e ao levantar-te.
8 ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ।"
8 Também as atarás como sinal na tua mão, e te serão por frontal entre os olhos.
9 ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।"
9 E as escreverás nos umbrais de tua casa e nas tuas portas.
10 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ।"
10 Havendo-te, pois, o Senhor , teu Deus, introduzido na terra que, sob juramento, prometeu a teus pais, Abraão, Isaque e Jacó, te daria, grandes e boas cidades, que tu não edificaste;
11 ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ।"
11 e casas cheias de tudo o que é bom, casas que não encheste; e poços abertos, que não abriste; vinhais e olivais, que não plantaste; e, quando comeres e te fartares,
12 “ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ।"
12 guarda-te, para que não esqueças o Senhor , que te tirou da terra do Egito, da casa da servidão.
13 ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ।"
13 O Senhor , teu Deus, temerás, a ele servirás, e, pelo seu nome, jurarás.
14 ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ।"
14 Não seguirás outros deuses, nenhum dos deuses dos povos que houver à roda de ti,
15 ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।"
15 porque o Senhor , teu Deus, é Deus zeloso no meio de ti, para que a ira do Senhor , teu Deus, se não acenda contra ti e te destrua de sobre a face da terra.
16 “ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ।"
16 Não tentarás o Senhor , teu Deus, como o tentaste em Massá.
17 ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਦਾ ਦ੍ਰਿੜਤਾ ਨਾਲ ਪਾਲਣ ਕਰੋ। ਤੁਹਾਨੂੰ ਉਨ੍ਹਾਂ ਸਾਰੀਆਂ ਸਾਖੀਆਂ ਅਤੇ ਬਿਧੀਆਂ ਦਾ ਪਾਲਣਾ ਕਰਨੀ ਚਾਹੀਦੀ ਹੈ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਹਨ।"
17 Diligentemente, guardarás os mandamentos do Senhor , teu Deus, e os seus testemunhos, e os seus estatutos que te ordenou.
18 ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਠੀਕ ਅਤੇ ਚੰਗੀਆਂ ਹਨ-ਉਹ ਗੱਲਾਂ ਜਿਹੜੀਆਂ ਯਹੋਵਾਹ ਨੂੰ ਪ੍ਰਸੰਨ ਕਰਦੀਆਂ ਹਨ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ, ਅਤੇ ਤੁਸੀਂ ਜਾਕੇ ਉਹ ਚੰਗੀ ਧਰਤੀ ਹਾਸਿਲ ਕਰ ਸੱਕੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
18 Farás o que é reto e bom aos olhos do Senhor , para que bem te suceda, e entres, e possuas a boa terra a qual o Senhor , sob juramento, prometeu dar a teus pais,
19 ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਦੁਸ਼ਮਣਾ ਨੂੰ ਬਾਹਰ ਕੱਢ ਦਿਉ ਜਿਵੇਂ ਯਹੋਵਾਹ ਨੇ ਆਖਿਆ ਸੀ।"
19 lançando todos os teus inimigos de diante de ti, como o Senhor tem dito.
20 ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’"
20 Quando teu filho, no futuro, te perguntar, dizendo: Que significam os testemunhos, e estatutos, e juízos que o Senhor , nosso Deus, vos ordenou?
21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ।"
21 Então, dirás a teu filho: Éramos servos de Faraó, no Egito; porém o Senhor de lá nos tirou com poderosa mão.
22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।"
22 Aos nossos olhos fez o Senhor sinais e maravilhas, grandes e terríveis, contra o Egito e contra Faraó e toda a sua casa;
23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
23 e dali nos tirou, para nos levar e nos dar a terra que sob juramento prometeu a nossos pais.
24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ।"
24 O Senhor nos ordenou cumpríssemos todos estes estatutos e temêssemos o Senhor , nosso Deus, para o nosso perpétuo bem, para nos guardar em vida, como tem feito até hoje.
25 ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’"
25 Será por nós justiça, quando tivermos cuidado de cumprir todos estes mandamentos perante o Senhor , nosso Deus, como nos tem ordenado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 6, comparar traduções ou montar um estudo — tudo direto pelo WhatsApp.