Deuteronômio 7
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।"
1 Moisés disse ao povo: — O
2 ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ।"
2 O Senhor entregará esses povos nas suas mãos, e vocês os atacarão e destruirão completamente. Não façam nenhum acordo de paz com eles, nem tenham pena deles.
3 ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ।"
3 Não casem com essa gente, nem vocês, nem os seus filhos ou as suas filhas,
4 ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।"
4 pois esses povos farão com que os seus filhos rejeitem a Deus e adorem outros deuses. Aí o Senhor Deus ficará irado com vocês e os destruirá de uma vez.
5 ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਉ “ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥਂਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ!"
5 Portanto, derrubem os altares desses povos, quebrem as colunas do deus Baal , cortem os postes da deusa Aserá e queimem todas as imagens.
6 ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ਼ ਉਸ ਦੇ ਹਨ।"
6 Pois vocês são o povo escolhido pelo Senhor , nosso Deus; entre todos os povos da terra ele escolheu vocês para serem somente dele.
7 ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ!"
7 — O Senhor Deus os amou e escolheu, não porque vocês são mais numerosos do que outros povos; de fato, vocês são menos numerosos do que qualquer outro povo.
8 ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।"
8 Mas o Senhor os amou e com a sua força os livrou do poder de Faraó, o rei do Egito, onde vocês eram escravos. Ele fez isso para cumprir o juramento que tinha feito aos nossos antepassados.
9 “ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ।"
9 Lembrem que o Senhor , nosso Deus, é o único Deus. Ele é fiel e mantém a sua aliança . Ele continua a amar, por mil gerações , aqueles que o amam e obedecem aos seus mandamentos,
10 ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।"
10 porém castiga de uma vez os que o rejeitam. Ele não demora em castigá-los e destruí-los.
11 ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਾਨੂੰਨਾ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।"
11 Obedeçam, pois, às leis e aos mandamentos que hoje eu estou dando a vocês e façam tudo o que eu mando.
12 “ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
12 — Se vocês derem atenção a essas leis e as cumprirem fielmente, o Senhor , nosso Deus, manterá a sua aliança e continuará a amá-los, conforme prometeu aos nossos antepassados.
13 ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫ਼ਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ, ਨਵੀਂ ਮੈਅ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵੱਛਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਂਗੇ ਜਿਸ ਨੂੰ ਤੁਹਾਨੂੰ ਦੇਣ ਬਾਰੇ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
13 Ele os amará, e abençoará, e fará com que se tornem mais e mais numerosos. Ele lhes dará muitos filhos, boas colheitas de cereais, uvas e azeitonas e muitas crias de gado e de ovelhas. Deus lhes dará todas essas bênçãos na terra que ele vai lhes dar, conforme o juramento que fez aos nossos antepassados.
14 “ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ।"
14 Vocês serão o povo mais abençoado do mundo. Todos terão filhos, e todos os seus animais terão crias.
15 ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ।"
15 O Senhor Deus os protegerá de toda enfermidade e nunca os castigará com as terríveis doenças com que castigou os egípcios, como vocês bem sabem. Pelo contrário, ele mandará essas doenças para os povos que odeiam vocês.
16 ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।"
16 Acabem com todos os povos que o Senhor , nosso Deus, entregar nas mãos de vocês. Não tenham pena deles, nem adorem os seus deuses, pois isso seria uma armadilha mortal para vocês.
17 ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’"
17 — Não fiquem pensando assim: “Estes povos são mais numerosos do que nós; como poderemos derrotá-los?”
18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।"
18 Não tenham medo deles; lembrem daquilo que o Senhor , nosso Deus, fez com o rei do Egito e com todo o seu povo.
19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।"
19 Lembrem das pragas, dos milagres e das coisas espantosas que vocês viram e não esqueçam o grande poder com que o Senhor os tirou do Egito. Pois o Senhor , nosso Deus, fará com esses povos, de quem vocês estão com medo, a mesma coisa que fez com os egípcios.
20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ।"
20 Deus fará com que esses povos fujam apavorados e destruirá os que escaparem e se esconderem de vocês.
21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ।"
21 — Portanto, não tenham medo deles, pois com vocês está o Senhor , nosso Deus, o Deus que é forte e causa medo.
22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ।"
22 Pouco a pouco ele irá expulsando os povos que vocês enfrentarem. Mas vocês não irão destruí-los todos de uma vez; se fizessem isso, o número dos animais selvagens aumentaria, e eles seriam um grande perigo.
23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।"
23 O Senhor vai entregar os inimigos nas mãos de vocês e vai deixá-los tão apavorados, que eles serão destruídos.
24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!"
24 Deus também entregará nas suas mãos os reis desses povos. Vocês os matarão, e ninguém lembrará nem do nome deles. Vocês derrotarão todos os seus inimigos; ninguém poderá resistir.
25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।"
25 Queimem todas as imagens dos deuses desses povos. Não cobicem a prata e o ouro que estão nas imagens, nem fiquem com eles, pois isso seria uma armadilha mortal para vocês. Para o Senhor , nosso Deus, adorar ídolos é uma coisa nojenta.
26 ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।"
26 Não levem nenhum ídolo para dentro de suas casas, pois a maldição que está sobre o ídolo estará também sobre vocês. Detestem e odeiem com todo o coração os ídolos, pois o ídolo é uma coisa amaldiçoada.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Deuteronômio 7, comparar traduções ou montar um estudo — tudo direto pelo WhatsApp.