Deuteronômio 8

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
1 Todos os mandamentos que hoje vos ordeno guardareis para os fazer, para que vivais, e vos multipliqueis, e entreis, e possuais a terra que o Senhor jurou a vossos pais.
2 ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।"
2 E te lembrarás de todo o caminho pelo qual o Senhor , teu Deus, te guiou no deserto estes quarenta anos, para te humilhar, para te tentar, para saber o que estava no teu coração, se guardarias os seus mandamentos ou não.
3 ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।"
3 E te humilhou, e te deixou ter fome, e te sustentou com o maná, que tu não conheceste, nem teus pais o conheceram, para te dar a entender que o homem não viverá só de pão, mas que de tudo o que sai da boca do Senhor viverá o homem.
4 ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ!"
4 Nunca se envelheceu a tua veste sobre ti, nem se inchou o teu pé nestes quarenta anos.
5 ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।"
5 Confessa, pois, no teu coração que, como um homem castiga a seu filho, assim te castiga o Senhor , teu Deus.
6 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ।"
6 E guarda os mandamentos do Senhor , teu Deus, para o temeres e andares nos seus caminhos.
7 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।"
7 Porque o Senhor , teu Deus, te mete numa boa terra, terra de ribeiros de águas, de fontes e de abismos, que saem dos vales e das montanhas;
8 ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ।"
8 terra de trigo e cevada, de vides, figueiras e romeiras; terra de oliveiras, abundante de azeite e mel;
9 ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ।"
9 terra em que comerás o pão sem escassez, e nada te faltará nela; terra cujas pedras são ferro e de cujos montes tu cavarás o cobre.
10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।"
10 Quando, pois, tiveres comido e fores farto, louvarás ao Senhor , teu Deus, pela boa terra que te deu.
11 ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।"
11 Guarda-te para que te não esqueças do Senhor , teu Deus, não guardando os seus mandamentos, e os seus juízos, e os seus estatutos, que hoje te ordeno;
12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ।"
12 para que, porventura, havendo tu comido, e estando farto, e havendo edificado boas casas, e habitando-as,
13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ!"
13 e se tiverem aumentado as tuas vacas e as tuas ovelhas, e se acrescentar a prata e o ouro, e se multiplicar tudo quanto tens,
14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।"
14 se não eleve o teu coração, e te esqueças do Senhor , teu Deus, que te tirou da terra do Egito, da casa da servidão;
15 ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ।"
15 que te guiou por aquele grande e terrível deserto de serpentes ardentes, e de escorpiões, e de secura, em que não havia água; e tirou água para ti da rocha do seixal;
16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।"
16 que no deserto te sustentou com maná, que teus pais não conheceram; para te humilhar, e para te provar, e para, no teu fim, te fazer bem;
17 ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’"
17 e não digas no teu coração: A minha força e a fortaleza de meu braço me adquiriram este poder.
18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!"
18 Antes, te lembrarás do Senhor , teu Deus, que ele é o que te dá força para adquirires poder; para confirmar o seu concerto, que jurou a teus pais, como se vê neste dia.
19 “ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ!"
19 Será, porém, que, se, de qualquer sorte, te esqueceres do Senhor , teu Deus, e se ouvires outros deuses, e os servires, e te inclinares perante eles, hoje eu protesto contra vós que certamente perecereis.
20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!"
20 Como as gentes que o Senhor destruiu diante de vós, assim vós perecereis; porquanto não quisestes obedecer à voz do Senhor , vosso Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Deuteronômio 8, comparar traduções ou montar um estudo — tudo direto pelo WhatsApp.