Esdras 3

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਜਗਵੇਦੀ ਦਾ ਪੁਨਰ ਨਿਰਮਾਣ ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।"
1 Em chegando o sétimo mês, e estando os filhos de Israel já nas cidades, ajuntou-se o povo, como um só homem, em Jerusalém.
2 ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।"
2 Levantou-se Jesua, filho de Jozadaque, e seus irmãos, sacerdotes, e Zorobabel, filho de Sealtiel, e seus irmãos e edificaram o altar do Deus de Israel, para sobre ele oferecerem holocaustos, como está escrito na Lei de Moisés, homem de Deus.
3 ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜ੍ਹਾਈਆਂ।"
3 Firmaram o altar sobre as suas bases; e, ainda que estavam sob o terror dos povos de outras terras, ofereceram sobre ele holocaustos ao Senhor , de manhã e à tarde.
4 ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ।"
4 Celebraram a Festa dos Tabernáculos, como está escrito, e ofereceram holocaustos diários, segundo o número ordenado para cada dia;
5 ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜ੍ਹਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜ੍ਹਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ।"
5 e, depois disto, o holocausto contínuo e os sacrifícios das Festas da Lua Nova e de todas as festas fixas do Senhor , como também os dos que traziam ofertas voluntárias ao Senhor .
6 ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।"
6 Desde o primeiro dia do sétimo mês, começaram a oferecer holocaustos ao Senhor ; porém ainda não estavam postos os fundamentos do templo do Senhor .
7 ਮੰਦਰ ਦਾ ਪੁਨਰ ਨਿਰਮਾਣ ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।"
7 Deram, pois, o dinheiro aos pedreiros e aos carpinteiros, como também comida, bebida e azeite aos sidônios e tírios, para trazerem do Líbano madeira de cedro ao mar, para Jope, segundo a permissão que lhes tinha dado Ciro, rei da Pérsia.
8 ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।"
8 No segundo ano da sua vinda à Casa de Deus, em Jerusalém, no segundo mês, Zorobabel, filho de Sealtiel, e Jesua, filho de Jozadaque, e os outros seus irmãos, sacerdotes e levitas, e todos os que vieram do cativeiro a Jerusalém começaram a obra da Casa do Senhor e constituíram levitas da idade de vinte anos para cima, para a superintenderem.
9 ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,"
9 Então, se apresentaram Jesua com seus filhos e seus irmãos, Cadmiel e seus filhos, os filhos de Judá, para juntamente vigiarem os que faziam a obra na Casa de Deus, bem como os filhos de Henadade, seus filhos e seus irmãos, os levitas.
10 ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।"
10 Quando os edificadores lançaram os alicerces do templo do Senhor , apresentaram-se os sacerdotes, paramentados e com trombetas, e os levitas, filhos de Asafe, com címbalos, para louvarem o Senhor , segundo as determinações de Davi, rei de Israel.
11 ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।"
11 Cantavam alternadamente, louvando e rendendo graças ao Senhor , com estas palavras: Ele é bom, porque a sua misericórdia dura para sempre sobre Israel. E todo o povo jubilou com altas vozes, louvando ao Senhor por se terem lançado os alicerces da sua casa.
12 ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸ ਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ।"
12 Porém muitos dos sacerdotes, e levitas, e cabeças de famílias, já idosos, que viram a primeira casa, choraram em alta voz quando à sua vista foram lançados os alicerces desta casa; muitos, no entanto, levantaram as vozes com gritos de alegria.
13 ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।"
13 De maneira que não se podiam discernir as vozes de alegria das vozes do choro do povo; pois o povo jubilava com tão grandes gritos, que as vozes se ouviam de mui longe.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Esdras 3, comparar traduções ou montar um estudo — tudo direto pelo WhatsApp.