Efésios 2
Punjabi Bible (GL_PUNJABI) vs NAA
NAA Nova Almeida Atualizada 2017
1 ਮੌਤ ਤੋਂ ਜੀਵਨ ਵੱਲ ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।"
1 Ele lhes deu vida, quando vocês estavam mortos em suas transgressões e pecados,
2 ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ।"
2 nos quais vocês andaram noutro tempo, segundo o curso deste mundo, segundo o príncipe da potestade do ar, do espírito que agora atua nos filhos da desobediência.
3 ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।"
3 Entre eles também nós todos andamos no passado, segundo as inclinações da nossa carne, fazendo a vontade da carne e dos pensamentos; e éramos por natureza filhos da ira, como também os demais.
4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ।"
4 Mas Deus, sendo rico em misericórdia, por causa do grande amor com que nos amou,
5 ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।"
5 e estando nós mortos em nossas transgressões, nos deu vida juntamente com Cristo — pela graça vocês são salvos —
6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।"
6 e juntamente com ele nos ressuscitou e com ele nos fez assentar nas regiões celestiais em Cristo Jesus.
7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।"
7 Deus fez isso para mostrar nos tempos vindouros a suprema riqueza da sua graça, em bondade para conosco, em Cristo Jesus.
8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।"
8 Porque pela graça vocês são salvos, mediante a fé; e isto não vem de vocês, é dom de Deus;
9 ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।"
9 não de obras, para que ninguém se glorie.
10 ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।"
10 Pois somos feitura dele, criados em Cristo Jesus para boas obras, as quais Deus de antemão preparou para que andássemos nelas.
11 ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।"
11 Portanto, lembrem-se de que no passado vocês eram gentios na carne, chamados incircuncisão por aqueles que se intitulam circuncisão, que é feita na carne por mãos humanas.
12 ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।"
12 Naquele tempo vocês estavam sem Cristo, separados da comunidade de Israel e estranhos às alianças da promessa, não tendo esperança e sem Deus no mundo.
13 ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।"
13 Mas agora, em Cristo Jesus, vocês, que antes estavam longe, foram aproximados pelo sangue de Cristo.
14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।"
14 Porque ele é a nossa paz. De dois povos ele fez um só e, na sua carne, derrubou a parede de separação que estava no meio, a inimizade.
15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।"
15 Cristo aboliu a lei dos mandamentos na forma de ordenanças, para que dos dois criasse em si mesmo uma nova humanidade, fazendo a paz,
16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।"
16 e reconciliasse ambos em um só corpo com Deus, por meio da cruz, destruindo a inimizade por meio dela.
17 ਮਸੀਹ ਆਇਆ ਅਤੇ ਉਸ ਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ।"
17 E, quando veio, Cristo evangelizou paz a vocês que estavam longe e paz também aos que estavam perto;
18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।"
18 porque, por meio dele, ambos temos acesso ao Pai em um só Espírito.
19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।"
19 Assim, vocês não são mais estrangeiros e peregrinos, mas concidadãos dos santos e membros da família de Deus,
20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।"
20 edificados sobre o fundamento dos apóstolos e profetas, sendo ele mesmo, Cristo Jesus, a pedra angular.
21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।"
21 Nele, todo o edifício, bem-ajustado, cresce para ser um santuário dedicado ao Senhor.
22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।"
22 Nele também vocês estão sendo edificados, junto com os outros, para serem morada de Deus no Espírito.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Efésios 2, comparar traduções ou montar um estudo — tudo direto pelo WhatsApp.