Efésios 3
Punjabi Bible (GL_PUNJABI) vs NVI
NVI Nova Versão Internacional
1 ਪੌਲੁਸ ਦਾ ਗੈਰ ਯਹੂਦੀਆਂ ਲਈ ਕਾਰਜ ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।"
1 Por essa razão, eu, Paulo, prisioneiro de Cristo Jesus por amor de vocês, gentios —
2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।"
2 Certamente vocês ouviram falar da responsabilidade imposta a mim em favor de vocês pela graça de Deus,
3 ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸ ਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ।"
3 isto é, o mistério que me foi dado a conhecer por revelação, como já lhes escrevi brevemente.
4 ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।"
4 Ao lerem isso vocês poderão entender a minha compreensão do mistério de Cristo.
5 ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ।"
5 Esse mistério não foi dado a conhecer aos homens doutras gerações, mas agora foi revelado pelo Espírito aos santos apóstolos e profetas de Deus,
6 ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।"
6 a saber, que mediante o evangelho os gentios são co-herdeiros com Israel, membros do mesmo corpo, e co-participantes da promessa em Cristo Jesus.
7 ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।"
7 Deste me tornei ministro pelo dom da graça de Deus, a mim concedida pela operação de seu poder.
8 ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।"
8 Embora eu seja o menor dos menores dentre todos os santos, foi-me concedida esta graça de anunciar aos gentios as insondáveis riquezas de Cristo
9 ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।"
9 e esclarecer a todos a administração deste mistério que, durante as épocas passadas, foi mantido oculto em Deus, que criou todas as coisas.
10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।"
10 A intenção dessa graça era que agora, mediante a igreja, a multiforme sabedoria de Deus se tornasse conhecida dos poderes e autoridades nas regiões celestiais,
11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।"
11 de acordo com o seu eterno plano que ele realizou em Cristo Jesus, nosso Senhor,
12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ।"
12 por intermédio de quem temos livre acesso a Deus em confiança, pela fé nele.
13 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।"
13 Portanto, peço-lhes que não se desanimem por causa das minhas tribulações em seu favor, pois elas são uma glória para vocês.
14 ਮਸੀਹ ਦਾ ਪਿਆਰ ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।"
14 Por essa razão, ajoelho-me diante do Pai,
15 ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।"
15 do qual recebe o nome toda a família nos céus e na terra.
16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।"
16 Oro para que, com as suas gloriosas riquezas, ele os fortaleça no íntimo do seu ser com poder, por meio do seu Espírito,
17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।"
17 para que Cristo habite em seus corações mediante a fé; e oro para que vocês, arraigados e alicerçados em amor,
18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।"
18 possam, juntamente com todos os santos, compreender a largura, o comprimento, a altura e a profundidade,
19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ।"
19 e conhecer o amor de Cristo que excede todo conhecimento, para que vocês sejam cheios de toda a plenitude de Deus.
20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ।"
20 Àquele que é capaz de fazer infinitamente mais do que tudo o que pedimos ou pensamos, de acordo com o seu poder que atua em nós,
21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ।"
21 a ele seja a glória na igreja e em Cristo Jesus, por todas as gerações, para todo o sempre! Amém!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Efésios 3, comparar traduções ou montar um estudo — tudo direto pelo WhatsApp.