Efésios 4

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸਰੀਰ ਦੀ ਏਕਤਾ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।"
1 Rogo-vos, pois, eu, o prisioneiro no Senhor, que andeis de modo digno da vocação a que fostes chamados,
2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।"
2 com toda a humildade e mansidão, com longanimidade, suportando-vos uns aos outros em amor,
3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।"
3 esforçando-vos diligentemente por preservar a unidade do Espírito no vínculo da paz;
4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।"
4 há somente um corpo e um Espírito, como também fostes chamados numa só esperança da vossa vocação;
5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।"
5 há um só Senhor, uma só fé, um só batismo;
6 ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।"
6 um só Deus e Pai de todos, o qual é sobre todos, age por meio de todos e está em todos.
7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।"
7 E a graça foi concedida a cada um de nós segundo a proporção do dom de Cristo.
8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”"
8 Por isso, diz: Quando ele subiu às alturas, levou cativo o cativeiro e concedeu dons aos homens.
9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।"
9 Ora, que quer dizer subiu, senão que também havia descido até às regiões inferiores da terra?
10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।"
10 Aquele que desceu é também o mesmo que subiu acima de todos os céus, para encher todas as coisas.
11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।"
11 E ele mesmo concedeu uns para apóstolos, outros para profetas, outros para evangelistas e outros para pastores e mestres,
12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।"
12 com vistas ao aperfeiçoamento dos santos para o desempenho do seu serviço, para a edificação do corpo de Cristo,
13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।"
13 até que todos cheguemos à unidade da fé e do pleno conhecimento do Filho de Deus, à perfeita varonilidade, à medida da estatura da plenitude de Cristo,
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।"
14 para que não mais sejamos como meninos, agitados de um lado para outro e levados ao redor por todo vento de doutrina, pela artimanha dos homens, pela astúcia com que induzem ao erro.
15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।"
15 Mas, seguindo a verdade em amor, cresçamos em tudo naquele que é a cabeça, Cristo,
16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।"
16 de quem todo o corpo, bem-ajustado e consolidado pelo auxílio de toda junta, segundo a justa cooperação de cada parte, efetua o seu próprio aumento para a edificação de si mesmo em amor.
17 ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।"
17 Isto, portanto, digo e no Senhor testifico que não mais andeis como também andam os gentios, na vaidade dos seus próprios pensamentos,
18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।"
18 obscurecidos de entendimento, alheios à vida de Deus por causa da ignorância em que vivem, pela dureza do seu coração,
19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।"
19 os quais, tendo-se tornado insensíveis, se entregaram à dissolução para, com avidez, cometerem toda sorte de impureza.
20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।"
20 Mas não foi assim que aprendestes a Cristo,
21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।"
21 se é que, de fato, o tendes ouvido e nele fostes instruídos, segundo é a verdade em Jesus,
22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।"
22 no sentido de que, quanto ao trato passado, vos despojeis do velho homem, que se corrompe segundo as concupiscências do engano,
23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ।"
23 e vos renoveis no espírito do vosso entendimento,
24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।"
24 e vos revistais do novo homem, criado segundo Deus, em justiça e retidão procedentes da verdade.
25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।"
25 Por isso, deixando a mentira, fale cada um a verdade com o seu próximo, porque somos membros uns dos outros.
26 “ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।"
26 Irai-vos e não pequeis; não se ponha o sol sobre a vossa ira,
27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ।"
27 nem deis lugar ao diabo.
28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।"
28 Aquele que furtava não furte mais; antes, trabalhe, fazendo com as próprias mãos o que é bom, para que tenha com que acudir ao necessitado.
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।"
29 Não saia da vossa boca nenhuma palavra torpe, e sim unicamente a que for boa para edificação, conforme a necessidade, e, assim, transmita graça aos que ouvem.
30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।"
30 E não entristeçais o Espírito de Deus, no qual fostes selados para o dia da redenção.
31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।"
31 Longe de vós, toda amargura, e cólera, e ira, e gritaria, e blasfêmias, e bem assim toda malícia.
32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।"
32 Antes, sede uns para com os outros benignos, compassivos, perdoando-vos uns aos outros, como também Deus, em Cristo, vos perdoou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Efésios 4, comparar traduções ou montar um estudo — tudo direto pelo WhatsApp.