Efésios 5

Punjabi Bible (GL_PUNJABI) vs NVT

Sair da comparação
NVT Nova Versão Transformadora
1 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।"
1 Portanto, como filhos amados de Deus, imitem-no em tudo que fizerem.
2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।"
2 Vivam em amor, seguindo o exemplo de Cristo, que nos amou e se entregou por nós como oferta e sacrifício de aroma agradável a Deus.
3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।"
3 Que não haja entre vocês imoralidade sexual, impureza ou ganância. Esses pecados não têm lugar no meio do povo santo.
4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।"
4 As histórias obscenas, as conversas tolas e as piadas vulgares não são para vocês. Em vez disso, sejam agradecidos a Deus.
5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।"
5 Podem estar certos de que nenhum imoral, impuro ou ganancioso, que é idólatra, herdará o reino de Cristo e de Deus.
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।"
6 Não se deixem enganar por palavras vazias, pois a ira de Deus virá sobre os que lhe desobedecerem.
7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ।"
7 Não participem do que essas pessoas fazem.
8 ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।"
8 Pois antigamente vocês estavam mergulhados na escuridão, mas agora têm a luz no Senhor. Vivam, portanto, como filhos da luz!
9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।"
9 Pois o fruto da luz produz apenas o que é bom, justo e verdadeiro.
10 ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।"
10 Procurem descobrir o que agrada ao Senhor.
11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।"
11 Não participem dos feitos inúteis do mal e da escuridão; antes, mostrem sua reprovação expondo-os à luz.
12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।"
12 É vergonhoso até mesmo falar daquilo que os maus fazem em segredo.
13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।"
13 Suas más intenções, porém, ficarão evidentes quando a luz brilhar sobre elas,
14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”"
14 pois a luz torna visíveis todas as coisas. Por isso se diz: “Desperte, você que dorme, levante-se dentre os mortos, e Cristo o iluminará”.
15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।"
15 Portanto, sejam cuidadosos em seu modo de vida. Não vivam como insensatos, mas como sábios.
16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।"
16 Aproveitem ao máximo todas as oportunidades nestes dias maus.
17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।"
17 Não ajam de forma impensada, mas procurem entender a vontade do Senhor.
18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।"
18 Não se embriaguem com vinho, pois ele os levará ao descontrole. Em vez disso, sejam cheios do Espírito,
19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।"
19 cantando salmos, hinos e cânticos espirituais entre si e louvando o Senhor de coração com música.
20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।"
20 Por tudo deem graças a Deus, o Pai, em nome de nosso Senhor Jesus Cristo.
21 ਪਤਨੀਆਂ ਅਤੇ ਪਤੀਆਂ ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।"
21 Sujeitem-se uns aos outros por temor a Cristo.
22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।"
22 Esposas, sujeite-se cada uma a seu marido, como ao Senhor.
23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।"
23 Pois o marido é o cabeça da esposa, como Cristo é o cabeça da igreja. Ele é o Salvador de seu corpo, a igreja.
24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।"
24 Assim como a igreja se sujeita a Cristo, também vocês, esposas, devem se sujeitar em tudo a seu marido.
25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।"
25 Maridos, ame cada um a sua esposa, como Cristo amou a igreja. Ele entregou a vida por ela,
26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।"
26 a fim de torná-la santa, purificando-a ao lavá-la com água por meio da palavra.
27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।"
27 Assim o fez para apresentá-la a si mesmo como igreja gloriosa, sem mancha, ruga ou qualquer outro defeito, mas santa e sem culpa.
28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।"
28 Da mesma forma, os maridos devem amar cada um a sua esposa, como amam o próprio corpo, pois o homem que ama sua esposa na verdade ama a si mesmo.
29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,"
29 Ninguém odeia o próprio corpo, mas o alimenta e cuida dele, como Cristo cuida da igreja.
30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।"
30 E nós somos membros de seu corpo.
31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”"
31 “Por isso o homem deixa pai e mãe e se une à sua mulher, e os dois se tornam um só.”
32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।"
32 Esse é um grande mistério, mas ilustra a união entre Cristo e a igreja.
33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।"
33 Portanto, volto a dizer: cada homem deve amar a esposa como ama a si mesmo, e a esposa deve respeitar o marido.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Efésios 5, comparar traduções ou montar um estudo — tudo direto pelo WhatsApp.