Ester 4
Punjabi Bible (GL_PUNJABI) vs ARIB
ARIB Almeida Revisada Imprensa Bíblica
1 ਮਾਰਦਕਈ ਦੀ ਅਸਤਰ ਅੱਗੇ ਫਰਿਆਦ ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ।"
1 Quando Mordecai soube tudo quanto se havia passado, rasgou as suas vestes, vestiu-se de saco e de cinza, e saiu pelo meio da cidade, clamando com grande e amargo clamor;
2 ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸੱਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸੱਕਦਾ।"
2 e chegou até diante da porta do rei, pois ninguém vestido de saco podia entrar elas portas do rei.
3 ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓੱਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।"
3 Em todas as províncias aonde chegava a ordem do rei, e o seu decreto, havia entre os judeus grande pranto, com jejum, e choro, e lamentação; e muitos se deitavam em saco e em cinza.
4 ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸ ਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸ ਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ।"
4 Quando vieram as moças de Ester e os eunucos lho fizeram saber, a rainha muito se entristeceu; e enviou roupa para Mordecai, a fim de que, despindo-lhe o saco, lha vestissem; ele, porém, não a aceitou.
5 ਤਦ ਅਸਤਰ ਨੇ ਹਬਾਕ ਨੂੰ ਸੱਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ।"
5 Então Ester mandou chamar Hataque, um dos eunucos do rei, que este havia designado para a servir, e o mandou ir ter com Mordecai para saber que era aquilo, e por que era.
6 ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਹਮਣੇ ਗਿਆ ਜਿੱਥੇ ਮਾਰਦਕਈ ਖੁੱਲੀ ਜਗ੍ਹਾ ਕੋਲ ਖੜ੍ਹਾ ਸੀ।"
6 Hataque, pois, saiu a ter com Mordecai à praça da cidade, diante da porta do rei;
7 ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ।"
7 e Mordecai lhe fez saber tudo quanto lhe tinha sucedido, como também a soma exata do dinheiro que Hamã prometera pagar ao tesouro do rei pela destruição dos judeus.
8 ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸ ਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸ ਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।"
8 Também lhe deu a cópia do decreto escrito que se publicara em Susã para os destruir, para que a mostrasse a Ester, e lha explicasse, ordenando-lhe que fosse ter com o rei, e lhe pedisse misericórdia e lhe fizesse súplica ao seu povo.
9 ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।"
9 Veio, pois, Hataque, e referiu a Ester as palavras de Mordecai.
10 ਫਿਰ ਅਸਤਰ ਨੇ ਹਬਾਕ ਨਾਲ ਗੱਲ ਕੀਤੀ ਤੇ ਮਾਰਦਕਈ ਲਈ ਇਹ ਸੁਨੇਹਾ ਭੇਜਿਆ,"
10 Então falou Ester a Hataque, mandando-o dizer a Mordecai:
11 “ਮਾਰਦਕਈ ਪਾਤਸ਼ਾਹ ਦੇ ਸਾਰੇ ਆਗੂਆਂ ਅਤੇ ਉਸ ਦੇ ਸੂਬੇ ਦੇ ਸਭ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਜੋ ਕੋਈ ਵੀ ਪਾਤਸ਼ਾਹ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਬਿਨ-ਬੁਲਾਇਆਂ ਜਾਵੇ, ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ ਉਨ੍ਹਾਂ ਲਈ ਇੱਕੋ ਹੀ ਹੁਕਮ ਹੈ ਕਿ ਉਸ ਵਿਅਕਤੀ ਨੂੰ ਜਾਨੋ ਮਾਰ ਦਿੱਤਾ ਜਾਵੇ। ਪਰ ਉਸ ਵਿਅਕਤੀ ਲਈ ਜਿਸ ਖਾਤਰ ਪਾਤਸ਼ਾਹ ਆਪਣਾ ਸੁਨਿਹਰੀ ਰਾਜ-ਦੰਡ ਫੈਲਾਵੇ-ਉਸ ਵਿਅਕਤੀ ਦੀ ਜਾਨ ਬਚ ਜਾਵੇਗੀ। 30 ਦਿਨ ਹੋ ਗਏ ਹਨ ਅਤੇ ਮੈਨੂੰ ਅੰਦਰ ਰਾਜੇ ਦੇ ਕੋਲ ਹੋਣ ਲਈ ਨਹੀਂ ਸੱਦਿਆ ਗਿਆ ਹੈ”"
11 Todos os servos do rei, e o povo das províncias do rei, bem sabem que, para todo homem ou mulher que entrar à presença do rei no pátio interior sem ser chamado, não há senão uma sentença, a de morte, a menos que o rei estenda para ele o cetro de ouro, para que viva; mas eu já há trinta dias não sou chamada para entrar a ter com o rei.
12 ਤਦ ਅਸਤਰ ਦਾ ਸੁਨੇਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨੇਹਾ ਮਿਲਿਆ ਤਾਂ ਮੁੜ ਉਸ ਨੇ ਇਹ ਜਵਾਬ ਭੇਜਿਆ, “ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ।"
12 E referiram a Mordecai as palavras de Ester.
13 ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?”"
13 Então Mordecai mandou que respondessem a Ester: Não imagines que, por estares no palácio do rei, terás mais sorte para escapar do que todos os outros judeus.
14 ਤਦ ਅਸਤਰ ਨੇ ਫਿਰ ਆਪਣਾ ਜਵਾਬ ਮਾਰਦਕਈ ਨੂੰ ਭੇਜਿਆ, “ਮਾਰਦਕਈ! ਜਾਕੇ ਸ਼ੂਸ਼ਨ ਸ਼ਹਿਰ ਵਿੱਚੋਂ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਉਨ੍ਹਾਂ ਨੂੰ ਮੇਰੇ ਲਈ ਵਰਤ ਰੱਖਣ ਲਈ ਕਹਿ। ਪੂਰੇ ਤਿੰਨਾਂ ਦਿਨ ਅਤੇ ਤਿੰਨ ਰਾਤਾਂ ਕੁਝ ਵੀ ਖਾਣਾ ਪੀਣਾ ਨਹੀਂ। ਮੈਂ ਅਤੇ ਮੇਰੀਆਂ ਦਾਸੀਆਂ ਵੀ ਇਵੇਂ ਹੀ ਵਰਤ ਰੱਖਾਂਗੀਆਂ। ਵਰਤ ਪੂਰਾ ਹੋਣ ਤੋਂ ਬਾਅਦ, ਮੈਂ ਪਾਤਸ਼ਾਹ ਕੋਲ ਜਾਵਾਂਗੀ। ਹਾਲਾਂ ਕਿ ਮੈਂ ਜਾਣਦੀ ਹਾਂ ਕਿ ਬਿਨ ਬੁਲਾਏ ਪਾਤਸ਼ਾਹ ਕੋਲ ਜਾਣਾ ਬਿਧੀ ਦੇ ਖਿਲਾਫ ਹੈ, ਪਰ ਫਿਰ ਵੀ ਮੈਂ ਜਾਵਾਂਗੀ ਤੇ ਜੇਕਰ ਮੈਂ ਮਰ ਵੀ ਗਈ ਤਾਂ ਕੋਈ ਗੱਲ ਨਹੀਂ।”"
14 Pois, se de todo te calares agora, de outra parte se levantarão socorro e livramento para os judeus, mas tu e a casa de teu pai perecereis; e quem sabe se não foi para tal tempo como este que chegaste ao reino?
15 ਤਾਂ ਫਿਰ ਮਾਰਦਕਈ ਚੱਲਾ ਗਿਆ ਅਤੇ ਉਸ ਨੇ ਸਭ ਕੁਝ ਅਸਤਰ ਦੇ ਹੁਕਮ ਮੁਤਾਬਕ ਕੀਤਾ।"
15 De novo Ester mandou-os responder a Mordecai:
16 — ausente —
16 Vai, ajunta todos os judeus que se acham em Susã, e jejuai por mim, e não comais nem bebais por três dias, nem de noite nem de dia; e eu e as minhas moças também assim jejuaremos. Depois irei ter com o rei, ainda que isso não é segundo a lei; e se eu perecer, pereci.
17 — ausente —
17 Então Mordecai foi e fez conforme tudo quanto Ester lhe ordenara.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ester 4, comparar traduções ou montar um estudo — tudo direto pelo WhatsApp.