Êxodo 10
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।"
1 O Senhor Deus disse a Moisés: — Vá falar com o rei, pois eu fiz com que ele e os seus funcionários continuassem teimando, para que eu pudesse fazer esses milagres no meio deles.
2 ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।”"
2 E também para que você pudesse contar aos seus filhos e aos seus netos como eu zombei dos egípcios e quantas coisas espantosas fiz no meio deles. Assim vocês ficarão sabendo que eu sou Deus, o Senhor .
3 ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।"
3 Moisés e Arão foram falar com o rei do Egito e lhe disseram: — O
4 ਜੇ ਤੁਸੀਂ ਮੇਰੇ ਲੋਕਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਮੈਂ ਕਲ ਨੂੰ ਤੁਹਾਡੇ ਦੇਸ਼ ਉੱਤੇ ਟਿੱਡੀ ਦਲ ਛੱਡਾਂਗਾ।"
4 Se não, amanhã eu vou trazer gafanhotos para o seu país.
5 ਟਿੱਡੀਆਂ ਸਾਰੀ ਧਰਤੀ ਤੇ ਫ਼ੈਲ ਜਾਣਗੀਆਂ। ਟਿੱਡੀਆਂ ਇੰਨੀਆਂ ਹੋਣਗੀਆਂ ਕਿ ਤੁਹਾਨੂੰ ਜ਼ਮੀਨ ਨਜ਼ਰ ਨਹੀਂ ਆਵੇਗੀ। ਜੋ ਕੁਝ ਵੀ ਗੜ੍ਹੇਮਾਰ ਤੋਂ ਬਚ ਗਿਆ ਸੀ ਉਸ ਨੂੰ ਟਿੱਡੀਆਂ ਖਾ ਜਾਣਗੀਆਂ। ਟਿੱਡੀਆਂ ਖੇਤਾਂ ਵਿੱਚਲੇ ਹਰ ਰੁੱਖ ਦੇ ਪੱਤੇ ਖਾ ਜਾਣਗੀਆਂ।"
5 O chão não poderá mais ser visto, pois eles cobrirão a terra do Egito. Eles comerão tudo o que a chuva de pedra não destruiu e até as árvores que sobraram.
6 ਟਿੱਡੀਆਂ ਤੁਹਾਡੇ ਘਰਾਂ, ਤੁਹਾਡੇ ਅਧਿਕਾਰੀਆਂ ਦੇ ਘਰਾਂ, ਅਤੇ ਮਿਸਰ ਦੇ ਸਾਰੇ ਘਰਾਂ ਵਿੱਚ ਹੋਣਗੀਆਂ। ਉਹ ਇੰਨੀਆਂ ਜ਼ਿਆਦਾ ਹੋਣਗੀਆਂ ਕਿ ਤੁਹਾਡੇ ਪਿਉ-ਦਾਦਿਆਂ ਨੇ ਕਦੇ ਵੀ ਟਿੱਡੀਆਂ ਦੀ ਇੰਨੀ ਵੱਡੀ ਤੌਣ ਨਹੀਂ ਵੇਖੀ ਹੋਵੇਗੀ ਜਦੋਂ ਤੋਂ ਕਿ ਮਿਸਰੀ ਇੱਥੇ ਵਸੇ ਹਨ।’” ਫ਼ੇਰ ਮੂਸਾ ਫ਼ਿਰਊਨ ਤੋਂ ਪਰ੍ਹਾਂ ਮੁੜਿਆ ਅਤੇ ਚੱਲਾ ਗਿਆ।"
6 Eles encherão as suas casas, as casas de todos os seus funcionários e de todo o seu povo. E essa desgraça será pior do que tudo o que os seus pais e os seus antepassados já viram!” Moisés disse isso e saiu do palácio.
7 ਤਾਂ ਅਧਿਕਾਰੀਆਂ ਨੇ ਫ਼ਿਰਊਨ ਨੂੰ ਪੁੱਛਿਆ, “ਕਿੰਨਾ ਕੁ ਚਿਰ ਤੱਕ ਅਸੀਂ ਇਨ੍ਹਾਂ ਲੋਕਾਂ ਦੇ ਜਾਲ ਵਿੱਚ ਫ਼ਸੇ ਰਹਾਂਗੇ। ਇਨ੍ਹਾਂ ਆਦਮੀਆਂ ਨੂੰ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਦਿਓ। ਜੇ ਤੁਸੀਂ ਉਨ੍ਹਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਤੁਹਾਨੂੰ ਪਤਾ ਲੱਗਣ ਤੋਂ ਪਹਿਲਾਂ ਹੀ ਮਿਸਰ ਤਬਾਹ ਹੋ ਜਾਵੇਗਾ।”"
7 Então os funcionários do palácio disseram ao rei: — Até quando esse sujeito vai ser um perigo para nós? Deixe que os homens vão embora, para adorarem o
8 ਇਸ ਲਈ ਫ਼ਿਰਊਨ ਨੇ ਆਪਣੇ ਅਧਿਕਾਰੀਆਂ ਨੂੰ ਮੂਸਾ ਤੇ ਹਾਰੂਨ ਨੂੰ ਆਪਣੇ ਕੋਲ ਵਾਪਸ ਲਿਆਉਣ ਲਈ ਆਖਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਜਾਓ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਪਰ ਮੈਨੂੰ ਇਹ ਦੱਸੋ ਕਿ ਕੌਣ-ਕੌਣ ਜਾ ਰਿਹਾ ਹੈ?”"
8 Aí Moisés e Arão foram levados de novo até a presença do rei, e este lhes disse: — Vocês podem ir adorar o
9 ਮੂਸਾ ਨੇ ਜਵਾਬ ਦਿੱਤਾ, “ਸਾਡੇ ਸਾਰੇ ਲੋਕ, ਜੁਆਨ ਤੇ ਬੁੱਢੇ, ਜਾਣਗੇ। ਅਤੇ ਆਪਣੇ ਪੁੱਤਾਂ-ਧੀਆਂ ਅਤੇ ਆਪਣੀਆਂ ਭੇਡਾਂ ਤੇ ਪਸ਼ੂਆਂ ਨੂੰ ਨਾਲ ਲੈ ਜਾਣਗੇ। ਅਸੀਂ ਸਾਰੇ ਹੀ ਜਾਵਾਂਗੇ ਕਿਉਂਕਿ ਯਹੋਵਾਹ ਦੀ ਦਾਵਤ ਸਾਡੇ ਸਾਰਿਆਂ ਵਾਸਤੇ ਹੈ।”"
9 Moisés respondeu: — Iremos todos nós, com as nossas crianças e os nossos velhos. Levaremos os nossos filhos e filhas, as nossas ovelhas e cabras e o nosso gado, pois temos de dar uma festa em honra de Deus, o
10 ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੂੰ ਸੱਚਮੁੱਚ ਤੁਹਾਡੇ ਅੰਗ-ਸੰਗ ਹੋਣਾ ਪਵੇਗਾ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿਸਰ ਛੱਡ ਜਾਣ ਦੀ ਇਜਾਜ਼ਤ ਦਿਆਂ। ਤੁਸੀਂ ਕਿਸੇ ਦੁਸ਼ਟ ਗੱਲ ਦੀ ਯੋਜਨਾ ਬਣਾ ਰਹੇ ਲੱਗਦੇ ਹੋ।"
10 Então o rei disse: — Pois que o
11 ਆਦਮੀ ਜਾਕੇ ਯਹੋਵਾਹ ਦੀ ਉਪਾਸਨਾ ਕਰ ਸੱਕਦੇ ਹਨ। ਇਹੀ ਸੀ ਜੋ ਤੁਸੀਂ ਸ਼ੁਰੂ ਵਿੱਚ ਮੰਗਿਆ ਸੀ। ਪਰ ਤੁਹਾਡੇ ਸਾਰੇ ਲੋਕ ਨਹੀਂ ਜਾ ਸੱਕਦੇ।” ਫ਼ੇਰ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਵਾਪਸ ਤੋਰ ਦਿੱਤਾ।"
11 Não! Somente os homens podem ir adorar ao Senhor , se é isso o que vocês querem. E Arão e Moisés foram expulsos da presença do rei.
12 ਯਹੋਵਾਹ ਨੇ ਮੂਸਾ ਨੂੰ ਆਖਿਆ, “ਮਿਸਰ ਦੀ ਧਰਤੀ ਉੱਪਰ ਆਪਣਾ ਹੱਥ ਉੱਠਾ ਅਤੇ ਟਿੱਡੀ ਦਲ ਆ ਜਾਵੇਗਾ। ਟਿੱਡੀਆਂ ਮਿਸਰ ਦੀ ਧਰਤੀ ਉੱਤੇ ਫ਼ੈਲ ਜਾਣਗੀਆਂ। ਟਿੱਡੀਆਂ ਉਹ ਸਾਰੇ ਪੌਦੇ ਖਾ ਜਾਣਗੀਆਂ ਜਿਹੜੇ ਗੜਿਆਂ ਨੇ ਤਬਾਹ ਕੀਤੇ ਸਨ।”"
12 Aí o Senhor Deus disse a Moisés: — Estenda a mão sobre o Egito para que venham gafanhotos. Eles virão e comerão todas as plantas da terra, tudo o que a chuva de pedra não destruiu.
13 ਇਸ ਲਈ ਮੂਸਾ ਨੇ ਆਪਣੀ ਸੋਟੀ ਮਿਸਰ ਦੀ ਧਰਤੀ ਉੱਪਰ ਉੱਠਾਈ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਸਾਰਾ ਦਿਨ ਤੇ ਸਾਰੀ ਰਾਤ ਵਗਦੀ ਰਹੀ। ਜਦੋਂ ਸਵੇਰ ਹੋਈ ਹਵਾ ਮਿਸਰ ਦੀ ਧਰਤੀ ਉੱਪਰ ਟਿੱਡੀਆਂ ਲੈ ਆਈ।"
13 Moisés estendeu o bastão sobre o Egito, e o Senhor mandou do Leste um vento que soprou sobre o país o dia inteiro e a noite inteira. Quando amanheceu, o vento tinha trazido os gafanhotos.
14 ਟਿੱਡੀਆਂ ਉੱਡਕੇ ਮਿਸਰ ਦੇ ਦੇਸ਼ ਵਿੱਚ ਆ ਗਈਆਂ ਅਤੇ ਧਰਤੀ ਤੇ ਬੈਠ ਗਈਆਂ। ਇੰਨੀਆਂ ਟਿੱਡੀਆਂ ਮਿਸਰ ਵਿੱਚ ਕਦੇ ਨਹੀਂ ਦੇਖੀਆਂ ਗਈਆਂ ਸਨ। ਅਤੇ ਇੰਨੀਆਂ ਟਿੱਡੀਆਂ ਫ਼ੇਰ ਕਦੇ ਵੀ ਨਹੀਂ ਹੋਣਗੀਆਂ।"
14 Eles se espalharam sobre todo o Egito e invadiram toda aquela região em quantidades enormes, como nunca havia acontecido antes e nunca mais acontecerá.
15 ਟਿੱਡੀਆਂ ਨੇ ਸਾਰੀ ਜ਼ਮੀਨ ਢੱਕ ਦਿੱਤੀ ਅਤੇ ਸਾਰੇ ਦੇਸ਼ ਅੰਦਰ ਹਨੇਰਾ ਛਾ ਗਿਆ। ਟਿੱਡੀਆਂ ਨੇ ਧਰਤੀ ਦਾ ਹਰ ਪੌਦਾ ਅਤੇ ਰੁੱਖਾਂ ਦਾ ਹਰ ਉਹ ਫ਼ਲ ਖਾ ਲਿਆ ਜਿਹੜਾ ਗੜਿਆਂ ਨੇ ਤਬਾਹ ਨਹੀਂ ਕੀਤਾ ਸੀ। ਮਿਸਰ ਵਿੱਚ ਕਿੱਧਰੇ ਵੀ ਰੁੱਖਾਂ ਜਾਂ ਪੌਦਿਆਂ ਉੱਤੇ ਪੱਤੇ ਨਹੀਂ ਬਚੇ।"
15 Eles cobriram de tal maneira o chão, que este ficou preto. Devoraram toda a vegetação e todas as frutas das árvores que haviam sobrado da chuva de pedra. Em todo o Egito não sobrou nada verde nas árvores e nas plantas.
16 ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾਇਆ। ਫ਼ਿਰਊਨ ਨੇ ਆਖਿਆ, “ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਖਿਲਾਫ਼ ਪਾਪ ਕੀਤਾ ਹੈ।"
16 Então o rei mandou chamar imediatamente Moisés e Arão e lhes disse: — Eu pequei contra o
17 ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”"
17 Agora peço que perdoem o meu pecado ainda esta vez e que orem ao Senhor , seu Deus, para que ele tire de mim este castigo terrível.
18 ਮੂਸਾ ਫ਼ਿਰਊਨ ਕੋਲੋਂ ਚੱਲਾ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"
18 Moisés saiu do palácio e orou a Deus, o Senhor .
19 ਇਸ ਲਈ ਯਹੋਵਾਹ ਨੇ ਹਵਾ ਦਾ ਰੁੱਖ ਮੋੜ ਦਿੱਤਾ। ਯਹੋਵਾਹ ਨੇ ਪੱਛਮ ਵੱਲੋਂ ਬਹੁਤ ਤੇਜ਼ ਹਵਾ ਵਗਾਈ ਅਤੇ ਇਹ ਟਿੱਡੀਆਂ ਨੂੰ ਮਿਸਰ ਤੋਂ ਉਡਾਕੇ ਲਾਲ ਸਾਗਰ ਵਿੱਚ ਲੈ ਗਈ। ਮਿਸਰ ਵਿੱਚ ਇੱਕ ਵੀ ਟਿੱਡੀ ਨਹੀਂ ਬਚੀ।"
19 Aí o Senhor fez soprar um vento oeste muito forte, que levantou os gafanhotos e os jogou no mar Vermelho; e não ficou um só gafanhoto em todo o Egito.
20 ਪਰ ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਅਤੇ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਜਾਣ ਨਹੀਂ ਦਿੱਤਾ।"
20 Porém o Senhor fez com que o rei continuasse teimando, e este não deixou que os israelitas fossem embora.
21 ਹਨੇਰਾ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।”"
21 Então o Senhor Deus disse a Moisés: — Levante a mão para o céu a fim de que em todo o Egito haja uma escuridão tão grossa, que possa até ser tocada.
22 ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ।"
22 Moisés levantou a mão para o céu, e durante três dias uma grande escuridão cobriu todo o Egito.
23 ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।"
23 Os egípcios não podiam ver uns aos outros, e naqueles dias ninguém saiu de casa. Porém em todas as casas dos israelitas havia claridade.
24 ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”"
24 Aí o rei mandou chamar Moisés e lhe disse: — Vocês podem ir adorar a Deus, o
25 ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ।"
25 Moisés respondeu: — Nesse caso o senhor deveria nos dar os animais para oferecermos em
26 ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”"
26 Nós não queremos isso. Nós vamos levar também os nossos animais, e não ficará nenhum, pois temos de escolher alguns para usá-los na adoração a Deus, o Senhor . Enquanto não chegarmos lá, não saberemos quais os animais que deveremos oferecer em sacrifício ao Senhor .
27 ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।"
27 Porém o Senhor fez com que o rei continuasse teimando, e este não deixou que os israelitas saíssem do Egito.
28 ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”"
28 O rei disse a Moisés: — Saia da minha presença e nunca mais apareça aqui! Pois, no dia em que tornar a me ver, você morrerá!
29 ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, “ਤੂੰ ਇੱਕ ਗੱਲ ਬਾਰੇ ਬਿਲਕੁਲ ਠੀਕ ਹੈਂ। ਮੈਂ ਦੋਬਾਰਾ ਤੈਨੂੰ ਮਿਲਣ ਨਹੀਂ ਆਵਾਂਗਾ।”"
29 — O senhor está certo — respondeu Moisés. — Nunca mais eu o verei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 10, comparar traduções ou montar um estudo — tudo direto pelo WhatsApp.