Êxodo 11

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਲੋਠਿਆਂ ਦੀ ਮੌਤ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਫ਼ਿਰਊਨ ਅਤੇ ਮਿਸਰ ਉੱਪਰ ਲਿਆਉਣ ਲਈ ਇੱਕ ਹੋਰ ਸੰਕਟ ਹੈ। ਇਸਤੋਂ ਬਾਦ ਉਹ ਤੁਹਾਨੂੰ ਮਿਸਰ ਤੋਂ ਬਾਹਰ ਭੇਜ ਦੇਵੇਗਾ। ਅਸਲ ਵਿੱਚ ਉਹ ਤੁਹਾਨੂੰ ਇਹ ਦੇਸ਼ ਛੱਡਣ ਲਈ ਮਜ਼ਬੂਰ ਕਰੇਗਾ।"
1 O Senhor Deus disse a Moisés: — Vou mandar só mais um castigo sobre o rei do Egito e sobre o seu povo. Depois disso ele os deixará ir. Na verdade ele expulsará todos vocês.
2 ਤੁਹਾਨੂੰ ਚਾਹੀਦਾ ਹੈ ਕਿ ਇਸਰਾਏਲ ਦੇ ਲੋਕਾਂ ਨੂੰ ਇਹ ਸੰਦੇਸ਼ ਦੇਵੋ; ‘ਆਦਮੀਓ ਅਤੇ ਔਰਤੋਂ, ਤੁਹਾਨੂੰ ਚਾਹੀਦਾ ਹੈ ਕਿ ਆਪਣੇ ਗੁਆਂਢੀਆਂ ਪਾਸੋਂ ਸੋਨਾ ਚਾਂਦੀ ਦੀਆਂ ਬਣੀਆਂ ਚੀਜ਼ਾਂ ਮੰਗੋ।"
2 Porém agora diga aos israelitas, homens e mulheres, que peçam aos seus vizinhos e vizinhas joias de prata e de ouro.
3 ਯਹੋਵਾਹ ਮਿਸਰੀਆਂ ਨੂੰ ਤੁਹਾਡੇ ਵੱਲ ਮਿਹਰਬਾਨ ਬਣਾ ਦੇਵੇਗਾ। ਮਿਸਰੀ, ਫ਼ਿਰਊਨ ਦੇ ਅਧਿਕਾਰੀ ਵੀ ਮੂਸਾ ਨੂੰ ਮਹਾਨ ਆਦਮੀ ਸਮਝਦੇ ਹਨ।’”"
3 E o Senhor fez com que os egípcios respeitassem os israelitas. De fato, os funcionários do rei e todo o povo consideravam Moisés um grande homem.
4 ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,"
4 Então Moisés disse ao rei: — O
5 ਅਤੇ ਮਿਸਰ ਵਿੱਚ ਜਨਮਿਆ ਹਰ ਪਹਿਲੋਠਾ ਪੁੱਤ, ਮਿਸਰ ਦੇ ਹਾਕਮ, ਫ਼ਿਰਊਨ ਦੇ ਪਹਿਲੋਠੇ ਪੁੱਤਰ ਤੋਂ ਲੈ ਕੇ, ਅਨਾਜ ਪੀਹਣ ਵਾਲੀ ਗੁਲਾਮ ਔਰਤ ਦੇ ਪਹਿਲੋਠੇ ਪੁੱਤਰ ਤੱਕ, ਮਰ ਜਾਣਗੇ।"
5 e no país inteiro morrerá o filho mais velho de cada família, desde o filho do rei, que é o herdeiro do trono, até o filho da escrava que trabalha no moinho; morrerá também a primeira cria dos animais.
6 ਮਿਸਰ ਵਿੱਚ ਪੈਣ ਵਾਲੇ ਵੈਣ ਇਨੇ ਭੈੜੇ ਹੋਣਗੇ ਕਿ ਪਹਿਲਾਂ ਕਦੇ ਨਹੀਂ ਪਏ ਹੋਣਗੇ। ਅਤੇ ਇਹ ਭਵਿੱਖ ਵਿੱਚ ਪੈਣ ਵਾਲੇ ਵੈਣਾਂ ਤੋਂ ਵੀ ਭੈੜੇ ਹੋਣਗੇ।"
6 Em todo o Egito haverá gritos de dor, como nunca houve antes e nunca mais haverá.
7 ਪਰ ਇਸਰਾਏਲ ਦੇ ਲੋਕਾਂ ਵਿੱਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ-ਉਨ੍ਹਾਂ ਉੱਤੇ ਕੋਈ ਕੁੱਤਾ ਵੀ ਨਹੀਂ ਭੌਕੇਗਾ।’ ਇਸਰਾਏਲ ਦੇ ਕਿਸੇ ਬੰਦੇ ਜਾਂ ਉਨ੍ਹਾਂ ਦੇ ਕਿਸੇ ਜਾਨਵਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਨਾਲ ਮਿਸਰ ਨਾਲੋਂ ਵੱਖਰਾ ਵਰਤਾਉ ਕੀਤਾ ਹੈ।"
7 Mas, entre os israelitas, nem mesmo um cachorro latirá para uma pessoa ou um animal. E assim vocês ficarão sabendo que o Senhor faz diferença entre os egípcios e os israelitas.”
8 ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।"
8 E Moisés continuou: — Então todos estes seus funcionários virão me procurar e se ajoelharão diante de mim, pedindo que eu vá embora e leve todo o meu povo. Depois disso eu sairei. Moisés saiu muito zangado da presença do rei.
9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਨੇ ਤੇਰੀ ਗੱਲ ਨਹੀਂ ਸੁਣੀ। ਤਾਂ ਜੋ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਵਿੱਚ ਦਰਸ਼ਾ ਸੱਕਾਂ।”"
9 Então o Senhor Deus disse a Moisés: — O rei não vai dar atenção a vocês para que eu possa fazer coisas espantosas no Egito.
10 ਇਹੀ ਕਾਰਣ ਹੈ ਕਿ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਸਾਹਮਣੇ ਇਹ ਸਾਰੇ ਮਹਾਨ ਕਰਿਸ਼ਮੇ ਕੀਤੇ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਨੇ ਫ਼ਿਰਊਨ ਨੂੰ ਇੰਨਾ ਜ਼ਿੱਦੀ ਬਣਾਇਆ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਨਹੀਂ ਸੀ ਦਿੰਦਾ।"
10 Moisés e Arão fizeram todas essas coisas espantosas diante do rei do Egito. Porém o Senhor fez com que o rei continuasse teimando, e este não deixou que os israelitas saíssem do país.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 11, comparar traduções ou montar um estudo — tudo direto pelo WhatsApp.