Êxodo 14

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor Deus disse a Moisés:
2 “ਲੋਕਾਂ ਨੂੰ ਆਖ ਕਿ ਉਹ ਪੀ-ਹਹੀਰੋਥ ਨੂੰ ਵਾਪਸ ਜਾਣ। ਉਨ੍ਹਾਂ ਨੂੰ ਆਖ ਕਿ ਉਹ ਮਿਗਦੋਲ ਅਤੇ ਲਾਲ ਸਾਗਰ ਦੇ ਵਿੱਚਕਾਰ ਬਆਲ-ਸਫ਼ੋਨ ਦੇ ਨੇੜੇ ਰਾਤ ਗੁਜ਼ਾਰਨ।"
2 — Diga aos israelitas que voltem e acampem em frente de Pi-Hairote, entre Migdol e o mar Vermelho, perto de Baal-Zefom.
3 ਫ਼ਿਰਊਨ ਸੋਚੇਗਾ ਕਿ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਭਟਕ ਰਹੇ ਹਨ। ਅਤੇ ਉਹ ਸੋਚੇਗਾ ਕਿ ਲੋਕਾਂ ਕੋਲ ਜਾਣ ਦੀ ਕੋਈ ਥਾਂ ਨਹੀਂ।"
3 Assim o rei do Egito vai pensar que os israelitas estão andando sem rumo, perdidos no deserto.
4 ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾਵਾਂਗਾ ਅਤੇ ਉਹ ਤੁਹਾਡਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਹਰਾ ਦੇਵਾਂਗਾ ਅਤੇ ਇਹ ਮੇਰੇ ਲਈ ਸਤਿਕਾਰ ਲਿਆਵੇਗਾ। ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ।” ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ-ਉਨ੍ਹਾਂ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ।"
4 Eu farei com que o rei continue teimoso e persiga vocês. Então eu derrotarei o rei e o seu exército, mostrando assim o meu poder. E os egípcios ficarão sabendo que eu sou Deus, o Senhor . E os israelitas obedeceram.
5 ਫ਼ਿਰਊਨ ਇਸਰਾਏਲੀਆਂ ਦਾ ਪਿੱਛਾ ਕਰਦਾ ਹੈ ਫ਼ਿਰਊਨ ਨੂੰ ਸੂਹ ਮਿਲੀ ਕਿ ਇਸਰਾਏਲ ਦੇ ਲੋਕ ਬਚ ਨਿਕਲੇ ਹਨ। ਜਦੋਂ ਉਸ ਨੇ ਇਹ ਗੱਲ ਸੁਣੀ, ਉਸ ਨੇ ਅਤੇ ਉਸ ਦੇ ਅਧਿਕਾਰੀਆਂ ਨੇ ਆਪਣੇ ਪਹਿਲਾਂ ਕੀਤੇ ਨਿਆਂ ਬਾਰੇ ਮਨ ਬਦਲ ਲਿਆ। ਫ਼ਿਰਊਨ ਨੇ ਆਖਿਆ, “ਅਸੀਂ ਇਸਰਾਏਲ ਦੇ ਲੋਕਾਂ ਨੂੰ ਜਾਣ ਕਿਉਂ ਦਿੱਤਾ? ਅਸੀਂ ਉਨ੍ਹਾਂ ਨੂੰ ਭੱਜਣ ਕਿਉਂ ਦਿੱਤਾ? ਹੁਣ ਅਸੀਂ ਆਪਣੇ ਗੁਲਾਮ ਗੁਆ ਲਏ ਹਨ।”"
5 Quando contaram ao rei do Egito que os israelitas tinham fugido, ele e os seus funcionários mudaram de ideia e disseram: — Vejam só o que fizemos! Deixamos que os nossos escravos, os israelitas, fugissem de nós!
6 ਇਸ ਲਈ ਫ਼ਿਰਊਨ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਨਾਲ ਆਪਣੇ ਬੰਦੇ ਲਏ।"
6 Então o rei mandou preparar o seu carro de guerra e o seu exército.
7 ਫ਼ਿਰਊਨ ਨੇ ਆਪਣੇ 600 ਸਭ ਤੋਂ ਵੱਧੀਆ ਬੰਦੇ ਅਤੇ ਆਪਣੇ ਸਾਰੇ ਰੱਥ ਨਾਲ ਲਈ। ਹਰ ਰੱਥ ਵਿੱਚ ਇੱਕ ਅਧਿਕਾਰੀ ਸੀ।"
7 Ele saiu com todos os carros de guerra, incluindo os seiscentos melhores, que eram comandados pelos seus oficiais.
8 ਯਹੋਵਾਹ ਨੇ ਮਿਸਰ ਦੇ ਰਾਜੇ, ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ ਇਸ ਲਈ ਉਸ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ।"
8 O Senhor fez com que Faraó, rei do Egito, continuasse teimando, e ele foi atrás dos israelitas, que estavam saindo de maneira vitoriosa.
9 ਮਿਸਰੀ ਫ਼ੌਜ ਕੋਲ ਬਹੁਤ ਸਾਰੇ ਘੋੜਸਵਾਰ ਫ਼ੌਜੀ ਅਤੇ ਰੱਥ ਸਨ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਜਾ ਘੇਰਿਆ, ਜਦੋਂ ਉਨ੍ਹਾਂ ਨੇ ਲਾਲ ਸਾਗਰ ਕੰਢੇ ਬਆਲ-ਸਫ਼ੋਨ ਦੇ ਪੂਰਬ ਵੱਲ ਪੀ-ਹਹੀਰੋਥ ਵਿਖੇ ਡੇਰਾ ਲਾਇਆ ਹੋਇਆ ਸੀ।"
9 Os egípcios, com todos os seus cavalos, carros de guerra e cavaleiros, saíram atrás dos israelitas e os alcançaram onde eles estavam acampados, na beira do mar Vermelho, perto de Pi-Hairote e de Baal-Zefom.
10 ਇਸਰਾਏਲ ਦੇ ਲੋਕਾਂ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਲੋਕ ਬਹੁਤ ਘਬਰਾ ਗਏ। ਉਨ੍ਹਾਂ ਨੇ ਯਹੋਵਾਹ ਅੱਗੇ, ਸਹਾਇਤਾ ਲਈ, ਪੁਕਾਰ ਕੀਤੀ।"
10 Quando os israelitas viram o rei e o seu exército marchando contra eles, ficaram apavorados e gritaram pedindo a ajuda de Deus, o Senhor .
11 ਉਨ੍ਹਾਂ ਨੇ ਮੂਸਾ ਨੂੰ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਬਾਹਰ ਲਿਆਂਦਾ? ਤੂੰ ਸਾਨੂੰ ਇੱਥੇ ਮਾਰੂਥਲ ਵਿੱਚ ਮਾਰਨ ਲਈ ਕਿਉਂ ਲਿਆਂਦਾ ਹੈ? ਅਸੀਂ ਮਿਸਰ ਵਿੱਚ ਸ਼ਾਂਤੀ ਨਾਲ ਮਰ ਸੱਕਦੇ ਸਾਂ-ਮਿਸਰ ਵਿੱਚ ਬਹੁਤ ਕਬਰਾਂ ਸਨ।"
11 E disseram a Moisés: — Será que não havia sepulturas no Egito? Por que você nos trouxe para morrermos aqui no deserto? Veja só o que você fez, nos tirando do Egito!
12 ਅਸੀਂ ਤੈਨੂੰ ਆਖਿਆ ਸੀ ਕਿ ਇਹ ਗੱਲ ਵਾਪਰੇਗੀ। ਮਿਸਰ ਵਿੱਚ ਅਸੀਂ ਆਖਿਆ ਸੀ, ‘ਮਿਹਰਬਾਨੀ ਕਰਕੇ ਸਾਨੂੰ ਪਰੇਸ਼ਾਨ ਨਾ ਕਰ। ਸਾਨੂੰ ਇੱਥੇ ਰਹਿਣ ਦੇ ਅਤੇ ਮਿਸਰੀਆਂ ਦੀ ਗੁਲਾਮੀ ਕਰਨ ਦੇ।’ ਸਾਡੇ ਲਈ, ਇੱਥੇ ਆਕੇ ਮਾਰੂਥਲ ਵਿੱਚ ਮਰਨ ਨਾਲੋਂ ਓੱਥੇ ਗੁਲਾਮ ਬਣਕੇ ਰਹਿਣਾ ਵੱਧੇਰੇ ਚੰਗਾ ਹੁੰਦਾ।”"
12 O que foi que lhe dissemos no Egito? Pedimos que nos deixasse em paz, trabalhando como escravos para os egípcios. Pois é melhor ser escravo dos egípcios do que morrer aqui no deserto!
13 ਪਰ ਮੂਸਾ ਨੇ ਜਵਾਬ ਦਿੱਤਾ, “ਡਰੋ ਨਾ। ਜਿੱਥੇ ਤੁਸੀਂ ਹੋ ਦ੍ਰਿੜਤਾ ਨਾਲ ਖਲੋਵੋ ਅਤੇ ਯਹੋਵਾਹ ਨੂੰ ਤੁਹਾਡੀ ਰੱਖਿਆ ਕਰਦਿਆਂ ਦੇਖੋ। ਅੱਜ ਵੇਖ ਲਵੋ ਤੁਸੀਂ ਫ਼ੇਰ ਇਨ੍ਹਾਂ ਮਿਸਰੀਆਂ ਨੂੰ ਕਦੇ ਨਹੀਂ ਵੇਖੋਂਗੇ।"
13 Porém Moisés respondeu: — Não tenham medo. Fiquem firmes e vocês verão que o
14 ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।”"
14 Vocês não terão de fazer nada: o Senhor lutará por vocês.
15 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੁਸੀਂ ਹਾਲੇ ਤੱਕ ਮੈਨੂੰ ਕਿਉਂ ਪੁਕਾਰ ਰਹੇ ਹੋ। ਇਸਰਾਏਲ ਦੇ ਲੋਕਾਂ ਨੂੰ ਤੁਰ ਪੈਣ ਲਈ ਆਖੋ।"
15 O Senhor disse a Moisés: — Por que você está me pedindo ajuda? Diga ao povo que marche.
16 ਆਪਣੇ ਹੱਥ ਵਿੱਚ ਸੋਟੀ ਲੈ ਕੇ ਉਸ ਨੂੰ ਲਾਲ ਸਾਗਰ ਉੱਪਰ ਉੱਠਾ, ਅਤੇ ਲਾਲ ਸਾਗਰ ਪਾਟ ਜਾਵੇਗਾ। ਫ਼ੇਰ ਲੋਕ ਖੁਸ਼ਕ ਧਰਤੀ ਰਾਹੀਂ ਰਾਹੀਂ ਪਾਰ ਲੰਘ ਸੱਕਣਗੇ।"
16 Levante o bastão e o estenda sobre o mar. A água se dividirá, e os israelitas poderão passar em terra seca, pelo meio do mar.
17 ਮੈਂ ਮਿਸਰੀਆਂ ਨੂੰ ਇਸ ਲਈ ਜ਼ਿੱਦੀ ਬਣਾਇਆ ਹੈ ਤਾਂ ਜੋ ਉਹ ਤੁਹਾਡਾ ਪਿੱਛਾ ਕਰਨ। ਪਰ ਮੈਂ ਫ਼ਿਰਊਨ ਤੋਂ ਅਤੇ ਉਸਦੀ ਸਾਰੀ ਫ਼ੌਜ, ਉਸ ਦੇ ਘੋੜਿਆਂ ਅਤੇ ਉਸ ਦੇ ਰੱਥਾਂ ਤੋਂ ਪਰਤਾਪਮਈ ਹੋਵਾਂਗਾ।"
17 Eu farei com que os egípcios fiquem ainda mais teimosos, e eles entrarão no mar atrás dos israelitas. E eu ficarei famoso quando derrotar o rei do Egito, todo o seu exército, os seus carros de guerra e os seus cavaleiros.
18 ਫ਼ੇਰ ਮਿਸਰ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਉਹ ਮੇਰਾ ਉਦੋਂ ਆਦਰ ਕਰਨਗੇ ਜਦੋਂ ਮੈਂ ਫ਼ਿਰਊਨ ਅਤੇ ਉਸ ਦੇ ਘੋੜਸਵਾਰ ਫ਼ੌਜੀਆਂ ਅਤੇ ਰੱਥਾਂ ਨੂੰ ਹਰਾ ਦਿਆਂਗਾ।”"
18 Quando eu derrotar os egípcios, eles saberão que eu sou Deus, o Senhor .
19 ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।"
19 Então o Anjo de Deus, que ia na frente dos israelitas, mudou de lugar e passou para trás. Também a coluna de nuvem saiu da frente deles e foi para trás,
20 ਇਸ ਤਰ੍ਹਾਂ ਬੱਦਲ ਮਿਸਰੀਆਂ ਅਤੇ ਇਸਰਾਏਲ ਦੇ ਲੋਕਾਂ ਦੇ ਵਿੱਚਕਾਰ ਖੜ੍ਹਾ ਹੋ ਗਿਆ। ਇਸਰਾਏਲ ਦੇ ਲੋਕਾਂ ਲਈ ਰੌਸ਼ਨੀ ਸੀ। ਪਰ ਮਿਸਰੀਆਂ ਲਈ ਹਨੇਰਾ ਸੀ। ਇਸ ਲਈ ਮਿਸਰੀ ਉਸ ਰਾਤ ਇਸਰਾਏਲ ਦੇ ਲੋਕਾਂ ਦੇ ਹੋਰ ਨੇੜੇ ਨਹੀਂ ਆਏ।"
20 ficando entre os egípcios e os israelitas. A nuvem era escura para os egípcios, porém iluminava o povo de Israel. Assim, durante a noite inteira, o exército egípcio não conseguiu chegar perto dos israelitas.
21 ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।"
21 Moisés estendeu a mão sobre o mar, e Deus, o Senhor , com um vento leste muito forte, fez com que o mar recuasse. O vento soprou a noite inteira e fez o mar virar terra seca. As águas foram divididas,
22 ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਥਾਂ ਤੋਂ ਲੰਘ ਗਏ। ਉਨ੍ਹਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਇੱਕ ਕੰਧ ਵਾਂਗ ਸੀ।"
22 e os israelitas passaram pelo mar em terra seca, com muralhas de água nos dois lados.
23 ਫ਼ੇਰ ਫ਼ਿਰਊਨ ਦੇ ਸਾਰੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੇ ਉਨ੍ਹਾਂ ਦਾ ਸਮੁੰਦਰ ਵਿੱਚ ਪਿੱਛਾ ਕੀਤਾ।"
23 Os egípcios os perseguiram e foram atrás deles até o meio do mar com todos os seus cavalos, carros de guerra e cavaleiros.
24 ਸੁਵਖਤੇ ਹੀ ਯਹੋਵਾਹ ਨੇ ਲੰਮੇ ਬੱਦਲ ਅਤੇ ਅੱਗ ਦੇ ਥੰਮ੍ਹ ਰਾਹੀਂ ਮਿਸਰੀ ਫ਼ੌਜ ਵੱਲ ਤੱਕਿਆ। ਫ਼ੇਰ ਯਹੋਵਾਹ ਨੇ ਮਿਸਰੀਆਂ ਦੇ ਤੰਬੂਆਂ ਵਿੱਚ ਮੁਸੀਬਤ ਪਾ ਦਿੱਤੀ ਅਤੇ ਉਨ੍ਹਾਂ ਨੂੰ ਸ਼ੰਸ਼ੋਪੰਚ ਵਿੱਚ ਪਾ ਦਿੱਤਾ।"
24 Logo antes de amanhecer, da coluna de fogo e de nuvem o Senhor olhou para o exército dos egípcios e fez com que eles ficassem apavorados.
25 ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”"
25 Os carros de guerra andavam com grande dificuldade, pois Deus fez com que as rodas ficassem atoladas. Então os egípcios disseram: — Vamos fugir dos israelitas! O
26 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਸਮੁੰਦਰ ਉੱਪਰ ਉੱਠਾ। ਪਾਣੀ ਡਿੱਗ ਪਵੇਗਾ ਅਤੇ ਮਿਸਰੀ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦੇਵੇਗਾ।”"
26 Então o Senhor Deus disse a Moisés: — Estenda a mão sobre o mar para que as águas voltem e cubram os egípcios, os seus carros de guerra e os seus cavaleiros.
27 ਇਸ ਲਈ ਪ੍ਰਭਾਤ ਵੇਲੇ, ਮੂਸਾ ਨੇ ਆਪਣਾ ਹੱਥ ਸਮੁੰਦਰ ਦੇ ਉੱਪਰ ਫ਼ੈਲਾਇਆ ਅਤੇ ਪਾਣੀ ਆਪਣੀ ਪਹਿਲਾਂ ਵਾਲੀ ਪੱਧਰ ਵੱਲ ਵਾਪਸ ਦੌੜਿਆ। ਮਿਸਰੀ ਆਪਣੀ ਪੂਰੀ ਵਾਹ ਲਾਕੇ ਪਾਣੀ ਵਿੱਚੋਂ ਭੱਜ ਰਹੇ ਸਨ, ਪਰ ਯਹੋਵਾਹ ਨੇ ਉਨ੍ਹਾਂ ਨੂੰ ਸਮੁੰਦਰ ਦੇ ਨਾਲ ਹੀ ਰੋੜ੍ਹ ਦਿੱਤਾ।"
27 Moisés estendeu a mão sobre o mar, e, quando amanheceu, o mar voltou ao normal. Os egípcios tentaram escapar das águas, porém o Senhor os jogou dentro do mar.
28 ਪਾਣੀ ਆਪਣੀ ਪਹਿਲਾਂ ਵਾਰੀ ਪੱਧਰ ਉੱਤੇ ਆ ਗਿਆ ਅਤੇ ਰੱਥਾਂ ਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦਿੱਤਾ। ਫ਼ਿਰਊਨ ਦੀ ਫ਼ੌਜ ਇਸਰਾਏਲ ਦੇ ਲੋਕਾਂ ਦਾ ਪਿੱਛਾ ਕਰ ਰਹੀ ਸੀ ਪਰ ਉਹ ਫ਼ੌਜ ਤਬਾਹ ਹੋ ਗਈ। ਉਨ੍ਹਾਂ ਵਿੱਚੋਂ ਕੋਈ ਨਹੀਂ ਬਚਿਆ।"
28 As águas voltaram e cobriram os carros de guerra, os cavaleiros e todo o exército egípcio que havia perseguido os israelitas no mar. E não sobrou nenhum egípcio com vida.
29 ਪਰ ਇਸਰਾਏਲ ਦੇ ਲੋਕ ਸਮੁੰਦਰ ਰਾਹੀਂ ਸੁੱਕੀ ਧਰਤੀ ਤੇ ਲੰਘ ਗਏ। ਪਾਣੀ ਸੱਜੇ ਪਾਸੇ ਅਤੇ ਖੱਬੇ ਪਾਸੇ ਕੰਧਾਂ ਵਾਂਗ ਖਲੋਤਾ ਰਿਹਾ।"
29 Mas os israelitas atravessaram o mar em terra seca, com muralhas de água nos dois lados.
30 ਇਸ ਲਈ ਉਸ ਦਿਨ, ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਇਆ। ਅਤੇ ਬਾਦ ਵਿੱਚ ਇਸਰਾਏਲ ਦੇ ਲੋਕਾਂ ਨੇ ਲਾਲ ਸਾਗਰ ਦੇ ਕੰਢੇ ਮਿਸਰੀ ਫ਼ੌਜੀਆਂ ਦੀਆਂ ਲਾਸ਼ਾਂ ਦੇਖੀਆਂ।"
30 Naquele dia o Senhor salvou o povo de Israel dos egípcios, e os israelitas os viram mortos na praia.
31 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਮਹਾਨ ਸ਼ਕਤੀ ਉਦੋਂ ਦੇਖੀ ਜਦੋਂ ਉਸ ਨੇ ਮਿਸਰੀਆਂ ਨੂੰ ਹਰਾਇਆ। ਇਸ ਲਈ ਲੋਕ ਯਹੋਵਾਹ ਤੋਂ ਡਰਦੇ ਅਤੇ ਉਸਦਾ ਆਦਰ ਕਰਦੇ ਸਨ। ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਸੇਵਕ ਮੂਸਾ ਵਿੱਚ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ।"
31 Quando viram o poder com que o Senhor havia derrotado os egípcios, os israelitas o temeram . E creram em Deus, o Senhor , e no seu servo Moisés.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 14, comparar traduções ou montar um estudo — tudo direto pelo WhatsApp.