Êxodo 16

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਇਸਰਾਏਲ ਸ਼ਿਕਾਇਤ ਕਰਦਾ, ਯਹੋਵਾਹ ਦਾ ਭੋਜਨ ਭੇਜਣਾ ਫ਼ੇਰ ਲੋਕਾਂ ਨੇ ਏਲਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਆ ਗਏ, ਏਲਿਮ ਤੇ ਸੀਨਈ ਦੇ ਵਿੱਚਕਾਰ। ਉੱਥੇ ਉਹ ਮਿਸਰ ਛੱਡਣ ਤੋਂ ਬਾਦ ਦੂਸਰੇ ਮਹੀਨੇ ਦੀ ਪੰਦਰ੍ਹਾਂ ਤਾਰੀਖ ਨੂੰ ਪਹੁੰਚੇ।"
1 Partiram de Elim, e toda a congregação dos filhos de Israel veio para o deserto de Sim, que está entre Elim e Sinai, aos quinze dias do segundo mês, depois que saíram da terra do Egito.
2 ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ।"
2 Toda a congregação dos filhos de Israel murmurou contra Moisés e Arão no deserto.
3 ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”"
3 Os filhos de Israel disseram a Moisés e Arão: — Quem nos dera tivéssemos morrido pela mão do
4 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।"
4 Então o Senhor disse a Moisés: — Eis que farei chover do céu pão para vocês, e o povo sairá e recolherá diariamente a porção para cada dia. Eu os porei à prova para ver se andam na minha lei ou não.
5 ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”"
5 No sexto dia prepararão o que recolherem, e será o dobro do que recolhem nos outros dias.
6 ਇਸ ਲਈ ਮੂਸਾ ਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਯਹੋਵਾਹ ਦੀ ਸ਼ਕਤੀ ਦੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਉਹੀ ਹੈ ਜੋ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।"
6 Então Moisés e Arão disseram a todos os filhos de Israel: — Hoje à tarde vocês saberão que foi o
7 ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”"
7 e, pela manhã, vocês verão a glória do Senhor , porque ele ouviu as murmurações de vocês contra o Senhor . Pois quem somos nós, para que vocês fiquem murmurando contra nós?
8 ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”"
8 Moisés continuou: — Isso acontecerá quando o
9 ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”"
9 Então Moisés disse a Arão: — Diga a toda a congregação dos filhos de Israel: “Cheguem-se à presença do
10 ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।"
10 Enquanto Arão falava a toda a congregação dos filhos de Israel, olharam para o deserto, e eis que a glória do Senhor apareceu na nuvem.
11 ਯਹੋਵਾਹ ਨੇ ਮੂਸਾ ਨੂੰ ਆਖਿਆ,"
11 E o Senhor disse a Moisés:
12 “ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”"
12 — Tenho ouvido as murmurações dos filhos de Israel. Diga-lhes: “Ao crepúsculo da tarde, vocês comerão carne, e, pela manhã, vocês comerão pão à vontade, e saberão que eu sou o Senhor , seu Deus.”
13 ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ।"
13 À tarde, apareceram codornizes e cobriram o arraial. Pela manhã, havia orvalho ao redor do arraial.
14 ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ।"
14 E, quando o orvalho que havia caído se evaporou, na superfície do deserto restava uma coisa fina e semelhante a escamas, fina como a geada sobre a terra.
15 ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।"
15 Quando os filhos de Israel viram aquilo, perguntaram uns aos outros: — Que é isso? Pois não sabiam o que era. Moisés respondeu: — Isso é o pão que o
16 ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”"
16 Isto é o que o Senhor ordenou: “Que cada um recolha o que se consegue comer: dois litros por cabeça, segundo o número de pessoas. Cada um pegará para todos os que vivem em sua tenda.”
17 ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।"
17 Assim o fizeram os filhos de Israel. E recolheram, uns, mais, outros, menos,
18 ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।"
18 conforme a medida fixada. E não sobrava para quem havia recolhido muito, nem faltava para quem havia recolhido pouco, pois cada um recolhia o quanto conseguia comer.
19 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਅਗਲੇ ਦਿਨ ਖਾਣ ਲਈ ਭੋਜਨ ਨਾ ਬਚਾਓ।”"
19 Então Moisés disse: — Ninguém deixe nada para a manhã seguinte.
20 ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।"
20 Eles, porém, não deram ouvidos a Moisés, e alguns deixaram do maná para a manhã seguinte, mas deu bichos e cheirava mal. E Moisés se indignou contra eles.
21 ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।"
21 Colhiam-no, pois, manhã após manhã, cada um quanto conseguia comer; porque, vindo o calor do sol, o maná se derretia.
22 ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।"
22 No sexto dia, colheram alimento em dobro, quatro litros para cada um. E os principais da congregação vieram e contaram isso a Moisés.
23 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”"
23 Ele respondeu: — Isto é o que disse o
24 ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।"
24 E guardaram-no até a manhã seguinte, como Moisés havia ordenado; e não cheirou mal, nem deu bichos.
25 ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ।"
25 Então Moisés disse: — Comam isto hoje, pois hoje é o sábado dedicado ao
26 ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”"
26 Seis dias vocês o recolherão, mas o sétimo dia é o sábado; nele, não haverá nada a recolher.
27 ਸ਼ਨਿਚਰਵਾਰ ਨੂੰ ਕੁਝ ਲੋਕ ਭੋਜਨ ਇਕੱਠਾ ਕਰਨ ਲਈ ਬਾਹਰ ਗਏ ਪਰ ਉਨ੍ਹਾਂ ਨੂੰ ਕੋਈ ਭੋਜਨ ਨਹੀਂ ਮਿਲਿਆ।"
27 No sétimo dia algumas pessoas saíram para o recolher, porém não o acharam.
28 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?"
28 Então o Senhor disse a Moisés: — Até quando vocês se recusarão a guardar os meus mandamentos e as minhas leis?
29 ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”"
29 Vejam! O Senhor deu a vocês o sábado; por isso, ele, no sexto dia, lhes dá alimento para dois dias; cada um fique onde está, ninguém saia do seu lugar no sétimo dia.
30 ਇਸ ਲਈ ਲੋਕ ਸਬਤ ਦੇ ਦਿਨ ਅਰਾਮ ਕਰਦੇ ਸਨ।"
30 Assim, o povo descansou no sétimo dia.
31 ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।"
31 A casa de Israel deu àquele alimento o nome de maná. Ele era como semente de coentro, branco e com gosto de bolo de mel.
32 ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”"
32 Moisés disse: — Esta é a palavra que o
33 ਇਸ ਲਈ ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਜੱਗ ਲਵੋ ਅਤੇ ਇਸ ਵਿੱਚ ਅੱਠ ਕੱਪ ਮੰਨ ਦੇ ਭਰੋ। ਇਸ ਮੰਨ ਨੂੰ ਯਹੋਵਾਹ ਦੇ ਅੱਗੇ ਰੱਖਣ ਲਈ ਬਚਾਵੋ। ਇਸ ਨੂੰ ਸਾਡੇ ਉੱਤਰਾਧਿਕਾਰੀਆਂ ਲਈ ਬਚਾਵੋ।”"
33 Então Moisés disse a Arão: — Pegue um vaso, ponha nele dois litros de maná e coloque-o diante do
34 (ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)"
34 Como o Senhor havia ordenado a Moisés, assim Arão o colocou diante da arca do testemunho para o guardar.
35 ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।"
35 E os filhos de Israel comeram maná durante quarenta anos, até que entraram em terra habitada. Comeram maná até que chegaram aos limites da terra de Canaã.
36 (ਜਿਸ ਪੈਮਾਨੇ ਦੀ ਵਰਤੋਂ ਉਨ੍ਹਾਂ ਨੇ ਮੰਨ ਲਈ ਕੀਤੀ ਉਹ ਇੱਕ ਓਮਰ ਸੀ। ਇੱਕ ਓਮਰ ਤਕਰੀਬਨ 8 ਕੱਪ ਦੇ ਬਰਾਬਰ ਸੀ।)"
36 A porção de maná para cada pessoa era um décimo da medida padrão, que tinha vinte litros.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 16, comparar traduções ou montar um estudo — tudo direto pelo WhatsApp.