Êxodo 17

Punjabi Bible (GL_PUNJABI) vs NVI

Sair da comparação
NVI Nova Versão Internacional
1 ਚੱਟਾਨ ਵਿੱਚੋਂ ਪਾਣੀ ਇਸਰਾਏਲ ਦੇ ਸਾਰੇ ਲੋਕ ਸੀਨ ਮਾਰੂਥਲ ਤੋਂ ਇਕੱਠੇ ਸਫ਼ਰ ਤੇ ਚਲੇ। ਉਹ ਯਹੋਵਾਹ ਦੇ ਹੁਕਮ ਅਨੁਸਾਰ ਇੱਕ ਥਾਂ ਤੋਂ ਦੂਸਰੀ ਥਾਂ ਸਫ਼ਰ ਕਰਦੇ ਰਹੇ। ਲੋਕਾਂ ਨੇ ਰਫ਼ੀਦੀਮ ਤੱਕ ਸਫ਼ਰ ਕੀਤਾ ਅਤੇ ਓੱਥੇ ਡੇਰਾ ਲਾ ਲਿਆ। ਓੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।"
1 Toda a comunidade de Israel partiu do deserto de Sim, andando de um lugar para outro, conforme a ordem do Senhor. Acamparam em Refidim, mas lá não havia água para beber.
2 ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।” ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”"
2 Por essa razão queixaram-se a Moisés e exigiram: "Dê-nos água para beber". Ele respondeu: "Por que se queixam a mim? Por que colocam o Senhor à prova? "
3 ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?”"
3 Mas o povo estava sedento e reclamou a Moisés: "Por que você nos tirou do Egito? Foi para matar de sede a nós, aos nossos filhos e aos nossos rebanhos? "
4 ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪੁਕਾਰ ਕੀਤੀ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰ ਸੱਕਦਾ ਹਾਂ? ਇਹ ਮੈਨੂੰ ਪੱਥਰ ਮਾਰਨ ਲਈ ਤਿਆਰ ਹਨ।”"
4 Então Moisés clamou ao Senhor: "Que farei com este povo? Estão a ponto de apedrejar-me! "
5 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਦੇ ਸਾਹਮਣੇ ਜਾ। ਆਪਣੇ ਨਾਲ ਲੋਕਾਂ ਦੇ ਕੁਝ ਬਜ਼ੁਰਗਾਂ ਨੂੰ ਲੈ ਜਾਵੀਂ। ਆਪਣੇ ਨਾਲ ਆਪਣੀ ਸੋਟੀ ਲੈ। ਇਹੀ ਸੋਟੀ ਹੈ ਜਿਹੜੀ ਤੂੰ ਨੀਲ ਨਦੀ ਉੱਤੇ ਮਾਰਨ ਲਈ ਵਰਤੀ ਸੀ।"
5 Respondeu-lhe o Senhor: "Passe à frente do povo. Leve com você algumas das autoridades de Israel, tenha na mão a vara com a qual você feriu o Nilo e vá adiante.
6 ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।"
6 Eu estarei à sua espera no alto da rocha que está em Horebe. Bata na rocha, e dela sairá água para o povo beber". Assim fez Moisés, à vista das autoridades de Israel.
7 ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ।"
7 E chamou aquele lugar Massá e Meribá, porque ali os israelitas reclamaram e puseram o Senhor à prova, dizendo: "O Senhor está entre nós, ou não? "
8 ਅਮਾਲੇਕੀਆਂ ਨਾਲ ਯੁੱਧ ਰਫ਼ੀਦੀਮ ਵਿਖੇ ਅਮਾਲੇਕੀ ਲੋਕ ਆਏ ਅਤੇ ਇਸਰਾਏਲ ਦੇ ਲੋਕਾਂ ਨਾਲ ਲੜੇ।"
8 Sucedeu que os amalequitas vieram atacar os israelitas em Refidim.
9 ਇਸ ਲਈ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਕੁਝ ਆਦਮੀ ਚੁਣੋ ਅਤੇ ਜਾਕੇ ਕਲ ਨੂੰ ਅਮਾਲੇਕੀਆਂ ਨਾਲ ਯੁੱਧ ਕਰੋ। ਮੈਂ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋਵਾਂਗਾ ਅਤੇ ਤੁਹਾਨੂੰ ਦੇਖਾਂਗਾ। ਮੈਂ ਉਹ ਸੋਟੀ ਫ਼ੜੀ ਹੋਵੇਗੀ ਜੋ ਮੈਨੂੰ ਪਰਮਾਤਮਾ ਨੇ ਦਿੱਤੀ ਸੀ।”"
9 Então Moisés disse a Josué: "Escolha alguns dos nossos homens e lute contra os amalequitas. Amanhã tomarei posição no alto da colina, com a vara de Deus em minhas mãos".
10 ਯਹੋਸ਼ੁਆ ਨੇ ਮੂਸਾ ਦੀ ਗੱਲ ਮੰਨ ਲਈ ਅਤੇ ਅਗਲੇ ਦਿਨ ਅਮਾਲੇਕੀ ਲੋਕਾਂ ਨਾਲ ਲੜਨ ਲਈ ਗਿਆ। ਉਸ ਵੇਲੇ, ਮੂਸਾ, ਹਾਰੂਨ ਅਤੇ ਹੂਰ ਪਹਾੜੀ ਦੀ ਚੋਟੀ ਉੱਤੇ ਗਏ।"
10 Josué foi então lutar contra os amalequitas, conforme Moisés tinha ordenado. Moisés, Arão e Hur, porém, subiram ao alto da colina.
11 ਜਦੋਂ ਵੀ ਕਦੇ ਮੂਸਾ ਨੇ ਆਪਣੇ ਹੱਥ ਹਵਾ ਵਿੱਚ ਕਰਦਾ, ਤਾਂ ਇਸਰਾਏਲ ਦੇ ਲੋਕ ਜੰਗ ਜਿੱਤ ਜਾਂਦੇ। ਪਰ ਜਦੋਂ ਮੂਸਾ ਆਪਣੇ ਹੱਥ ਹੇਠਾਂ ਕਰਦਾ ਇਸਰਾਏਲ ਦੇ ਲੋਕ ਲੜਾਈ ਹਾਰ ਜਾਂਦੇ।"
11 Enquanto Moisés mantinha as mãos erguidas, os israelitas venciam; quando, porém, as abaixava, os amalequitas venciam.
12 ਕੁਝ ਸਮੇਂ ਬਾਦ, ਮੂਸਾ ਦੇ ਹੱਥ ਥੱਕ ਗਏ। ਮੂਸਾ ਦੇ ਨਾਲ ਦੇ ਬੰਦੇ ਕੋਈ ਤਰਕੀਬ ਲੱਭਣਾ ਚਾਹੁੰਦੇ ਸਨ ਤਾਂ ਜੋ ਮੂਸਾ ਦੇ ਹੱਥ ਹਵਾ ਵਿੱਚ ਰਹਿਣ। ਇਸ ਲਈ ਉਨ੍ਹਾਂ ਨੇ ਮੂਸਾ ਦੇ ਬੈਠਣ ਲਈ ਇੱਕ ਵੱਡੀ ਚੱਟਾਨ ਉਸ ਦੇ ਹੇਠਾਂ ਰੱਖ ਦਿੱਤੀ। ਫ਼ੇਰ ਹਾਰੂਨ ਅਤੇ ਹੂਰ ਨੇ ਮੂਸਾ ਦੇ ਹੱਥ ਹਵਾ ਵਿੱਚ ਰੱਖੇ। ਹਾਰੂਨ ਮੂਸਾ ਦੇ ਇੱਕ ਪਾਸੇ ਸੀ ਅਤੇ ਹੂਰ ਦੂਸਰੇ ਪਾਸੇ ਸੀ। ਉਨ੍ਹਾਂ ਨੇ ਉਸ ਦੇ ਹੱਥ ਇਸੇ ਤਰ੍ਹਾਂ ਉੱਪਰ ਚੁੱਕੀ ਰੱਖੇ ਜਦੋਂ ਤੱਕ ਕਿ ਸੂਰਜ ਛੁਪ ਨਹੀਂ ਗਿਆ।"
12 Quando as mãos de Moisés já estavam cansadas, eles pegaram uma pedra e a colocaram debaixo dele, para que nela se assentasse. Arão e Hur mantinham erguidas as mãos de Moisés, um de cada lado, de modo que as mãos permaneceram firmes até o pôr-do-sol.
13 ਇਸ ਲਈ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਨੇ ਇਸ ਲੜਾਈ ਵਿੱਚ ਅਮਾਲੇਕੀਆਂ ਨੂੰ ਹਰਾਇਆ।"
13 E Josué derrotou o exército amalequita ao fio da espada.
14 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਲੜਾਈ ਬਾਰੇ ਲੋਕਾਂ ਦੇ ਯਾਦ ਰੱਖਣ ਲਈ ਇੱਕ ਪੁਸਤਕ ਵਿੱਚ ਲਿਖ ਕਿ ਇੱਥੇ ਕੀ ਵਾਪਰਿਆ ਸੀ ਅਤੇ ਯਹੋਸ਼ੁਆ ਨੂੰ ਕਹਿ ਕਿ ਮੈਂ ਅਮਾਲੇਕੀਆਂ ਨੂੰ ਇਸ ਦੁਨੀਆਂ ਤੋਂ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”"
14 Depois o Senhor disse a Moisés: "Escreva isto num rolo, como memorial, e declare a Josué que farei que os amalequitas sejam esquecidos para sempre debaixo do céu".
15 ਫ਼ੇਰ ਮੂਸਾ ਨੇ ਇੱਕ ਜਗਵੇਦੀ ਬਣਾਈ। ਮੂਸਾ ਨੇ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਮੇਰਾ ਝੰਡਾ ਹੈ।”"
15 Moisés construiu um altar e chamou-lhe "o Senhor é minha bandeira".
16 ਮੂਸਾ ਨੇ ਆਖਿਆ, “ਮੈਂ ਆਪਣੇ ਹੱਥ ਯਹੋਵਾਹ ਦੇ ਤਖਤ ਵੱਲ ਉੱਠਾਏ। ਇਸ ਲਈ ਯਹੋਵਾਹ ਅਮਾਲੇਕੀਆਂ ਦੇ ਵਿਰੁੱਧ ਲੜਿਆ, ਜਿਵੇਂ ਕਿ ਉਸ ਨੇ ਹਮੇਸ਼ਾ ਕੀਤਾ ਹੈ।”"
16 E jurou: "Pelo trono do Senhor! O Senhor fará guerra contra os amalequitas de geração em geração".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 17, comparar traduções ou montar um estudo — tudo direto pelo WhatsApp.